Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਾਤਾਵਰਣ ਪ੍ਰੇਮੀਆਂ ਵੱਲੋਂ ਪੰਜਾਬ ਦੇ ਪਾਣੀਆਂ ਬਾਰੇ ਵਾਇ੍ਹਟ ਪੇਪਰ ਜਾਰੀ ਕਰਨ ਦੀ ਮੰਗ

ਮੱਛੀਆਂ ਦੀਆਂ ਕੁਰਬਾਨੀਆਂ ਨੂੰ ਅਜਾਈ ਨਹੀਂ ਜਾਣ ਦਿੱਤਾ ਜਾਵੇਗਾ-ਸੰਤ ਬਲਬੀਰ ਸਿੰਘ ਸੀਚੇਵਾਲ

Web Admin

Web Admin

5 Dariya News (ਕੁਲਜੀਤ ਸਿੰਘ)

ਸੁਲਤਾਨਪੁਰ ਲੋਧੀ , 21 May 2018

Last updated on: May 21, 2018, 00:00 IST

ਵਾਤਾਵਰਣ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਸੰਤਾਂ ਮਹਾਂਪੁਰਸ਼ਾਂ, ਵਾਤਾਵਰਣ ਪ੍ਰੇਮੀਆਂ ਤੇ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੂਬੇ ਦੇ ਦਰਿਆਈ ਪਾਣੀਆਂ ਬਾਰੇ ਵਾਇ੍ਹਟ ਪੇਪਰ ਜਾਰੀ ਕੀਤਾ ਜਾਵੇ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਬਿਆਸ ਦਰਿਆ ਵਿਚ ਸੀਰਾ ਘੁਲਣ ਨਾਲ ਵੱਡੇ ਪੱਧਰ 'ਤੇ ਮੱਛੀਆਂ ਤੇ ਹੋਰ ਜਲਚਰ ਜੀਵਾਂ ਦੀ ਮੌਤ ਹੋਈ ਹੈ। ਜਿਥੇ ਉਨ੍ਹਾਂ ਦੀ ਕੁਰਬਾਨੀ ਨੂੰ ਅਜਾਈਂ ਨਹੀਂ ਜਾਣ ਦੇਣਾ ਚਾਹੀਦਾ ਉਥੇ ਪੰਜਾਬ ਦੇ ਸਾਰੇ ਦਰਿਆਵਾਂ, ਨਦੀਆਂ ਅਤੇ ਡਰੇਨਾਂ 'ਚ ਪੈ ਰਹੇ ਗੰਦੇ ਤੇ ਜ਼ਹਿਰੀਲੇ ਪਾਣੀਆਂ ਬਾਰੇ ਵਾਇ੍ਹਟ ਪੇਪਰ ਜਾਰੀ ਕਰਕੇ ਸਰਕਾਰ ਲੋਕਾਂ ਸਾਹਮਣੇ ਸੱਚ ਲਿਆਵੇ ਕਿ ਪਾਣੀਆਂ ਦੇ ਇਨ੍ਹਾਂ ਕੁਦਰਤੀ ਸਰੋਤਾਂ ਵਿਚ ਜ਼ਹਿਰਾਂ ਪਾਉਣ ਲਈ ਕਿਹੜੀਆਂ ਧਿਰਾਂ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਸ਼ਰ੍ਹੇਆਮ ੧੯੭੪ ਦੇ ਵਾਟਰ ਐਕਟ ਦੀ ਉਲੰਘਣਾ ਹੋ ਰਹੀ ਹੈ ਪਰ ਕਿਸੇ ਵਿਰੁੱਧ ਵੀ ਕੋਈ ਠੋਸ ਕਾਰਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਬਿਆਸ ਦਰਿਆ ਵਿਚ ਸੀਰਾ ਘੁਲਣ ਦੀ ਘਟਨਾ ਨੇ ਸਮੁੱਚੇ ਪੰਜਾਬ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ ਪਰ ਸਤਲੁਜ ਦਰਿਆ ਵਿਚ ਤਾਂ ਅਜਿਹਾ ਵਰਤਾਰਾ ਰੋਜ਼ ਵਾਪਰ ਰਿਹਾ ਹੈ। ਉਥੇ ਹੁਣ ਮੱਛੀਆਂ ਨਹੀਂ ਮਰ ਰਹੀਆਂ ਕਿਉਂਕਿ ਸਤਲੁਜ ਦਰਿਆ ਵਿਚ ਜਲਚਰ ਜੀਵਾਂ ਦੀਆਂ ਸਾਰੀਆਂ ਪਰਜਾਤੀਆਂ ਲਗਭਗ ਸਮਾਪਤ ਹੋ ਗਈਆਂ ਹਨ। ਸੰਤ ਸੀਚੇਵਾਲ ਨੇ ਸੱਦਾ ਦਿੱਤਾ ਕਿ ਜਾਗਦੀ ਜ਼ਮੀਰ ਵਾਲੇ ਲੋਕ ਇਨ੍ਹਾਂ ਜਲਚਰ ਜੀਵਾਂ ਦੀ ਮੌਤ ਲਈ ਹਾਅ ਦਾ ਨਾਅਰਾ ਮਾਰਨ ਲਈ ਅੱਗੇ ਆਉਣ। ਸੰਤ ਸੀਚੇਵਾਲ ਨੇ ਕਿਹਾ ਕਿ ਬਿਆਸ ਤੇ ਸਤਲੁਜ ਦਰਿਆ ਇਨ੍ਹਾਂ ਗੰਦੇ ਪਾਣੀਆਂ ਨੂੰ ਰੋਕਣ ਲਈ ਕਿਹੜੇ ਸਰਕਾਰੀ ਅਦਾਰਿਆਂ ਨੇ ਲਾਪ੍ਰਵਾਹੀ ਵਰਤੀ ਹੈ, ਇਸ ਬਾਰੇ ਕੌਣ ਜ਼ਿੰਮੇਵਾਰ ਹਨ, ਉਨ੍ਹਾਂ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ ਜਾਵੇ। ਇਨ੍ਹਾਂ ਗੰਦੇ ਤੇ ਜ਼ਹਿਰੀਲੇ ਪਾਣੀਆਂ ਕਾਰਨ ਪੀੜਤ ਹੋਏ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਦਰਿਆਵਾ, ਨਦੀਆਂ ਤੇ ਡਰੇਨਾਂ ਦਾ ਨਵੇਂ ਸਿਰੇ ਤੋਂ ਸਰਵੇ ਕਰਵਾਇਆ ਜਾਵੇ ਕਿ ਇਨ੍ਹਾਂ ਸਰੋਤਾਂ ਵਿਚ ਕਿਹੜੇ ਕਿਹੜੇ ਸ਼ਹਿਰਾਂ, ਕਸਬਿਆਂ ਤੇ ਪਿੰਡਾਂ ਦੇ ਗੰਦੇ ਪਾਣੀ ਪਾਏ ਜਾ ਰਹੇ ਹਨ ਤੇ ਉਨ੍ਹਾਂ ਨੂੰ ਪਾਉਣ ਲਈ ਕਿਹੜੀਆਂ ਧਿਰਾਂ ਜ਼ਿੰਮੇਵਾਰ ਹਨ, ਉਨ੍ਹਾਂ ਦੀ ਨਿਸ਼ਾਨਦੇਹੀ ਕੀਤੀ ਜਾਵੇ। 

ਲੁਧਿਆਣਾ ਦੀ ਨਗਰ ਨਿਗਮ ਅਤੇ ਉਥੋਂ ਦੀਆਂ ਫੈਕਟਰੀਆਂ ਦਾ ਜ਼ਹਿਰੀਲਾ ਪਾਣੀ ਲਗਾਤਾਰ ਸਤਲੁਜ ਵਿਚ ਪੈ ਰਿਹਾ ਹੈ। ਇਹ ਬੁੱਢਾ ਨਾਲਾ ਸਤਲੁਜ ਦਰਿਆ ਵਿਚ ਬਲੀਪੁਰ ਕਲਾਂ ਨੇੜੇ ਆ ਕੇ ਮਿਲਦਾ ਹੈ। ਇਸ ਪਿੰਡ ਵਿਚ ਇਨ੍ਹਾਂ ਗੰਦੇ ਪਾਣੀਆਂ ਕਾਰਨ ਕੈਂਸਰ ਨਾਲ ਕਈ ਮੌਤਾਂ ਹੋ ਚੁੱਕੀਆਂ ਹਨ। ਇਸੇ ਤਰ੍ਹਾਂ ਸਤਲੁਜ ਦਰਿਆ ਵਿਚ ਸ਼ਾਹਕੋਟ ਦੇ ਹਲਕੇ 'ਚ ਚਿੱਟੀ ਵੇਈਂ ਸਤਲੁਜ ਵਿਚ ਆ ਕੇ ਰਲਦੀ ਹੈ। ਇਸ ਚਿੱਟੀ ਵੇਈਂ ਵਿਚ ਕਾਲਾ ਸੰਘਿਆਂ ਡਰੇਨ, ਜਮਸ਼ੇਰ ਡਰੇਨ ਤੇ ਫਗਵਾੜਾ ਡਰੇਨ ਦਾ ਜ਼ਹਿਰੀਲਾ ਪਾਣੀ ਪੈ ਰਿਹਾ ਹੈ। ਸਤਲੁਜ ਦਰਿਆ ਵਿਚ ਪੈ ਰਹੀਆਂ ਜ਼ਹਿਰਾਂ ਕਾਰਨ ਮਾਲਵਾ ਇਲਾਕੇ ਵਿਚ ਵੱਡੀ ਪੱਧਰ 'ਤੇ ਕੈਂਸਰ ਤੇ ਕਾਲਾ ਪੀਲੀਆ ਨਾਲ ਲੋਕ ਪੀੜਤ ਹਨ। ਉਨ੍ਹਾਂ ਕਿਹਾ ਕਿ ਲੁਧਿਆਣੇ ਤੇ ਜਲੰਧਰ ਵਿਚ ਲੱਗੇ ਟਰੀਟਮੈਂਟ ਪਲਾਂਟਾਂ ਦੀ ਕਾਰਗੁਜ਼ਾਰੀ ਤਸੱਲੀਬਖਸ਼ ਨਹੀਂ ਹੈ।ਸ਼ਾਹਕੋਟ 'ਚ ਹੋ ਰਹੀ ਉਪ ਚੋਣ ਦਾ ਜ਼ਿਕਰ ਕਰਦਿਆਂ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਇਸ ਹਲਕੇ ਨੂੰ ਸਤਲੁਜ, ਚਿੱਟੀ ਵੇਈਂ, ਕਾਲਾ ਸੰਘਿਆਂ ਡਰੇਨ ਦੇ ਜ਼ਹਿਰੀਲੇ ਪਾਣੀਆਂ ਦੀ ਮਾਰ ਪੈ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਸੇ ਪਾਰਟੀ ਦੇ ਉਮੀਦਵਾਰ ਦੀ ਹਮਾਇਤ ਕਰਨ ਜਿਹੜੇ ਇਸ ਹਲਕੇ 'ਚੋਂ ਲੰਘਦੇ ਪਾਣੀ ਦੇ ਕੁਦਰਤੀ ਸਰੋਤਾਂ ਨੂੰ ਸਾਫ ਸੁਥਰਾ ਕਰਨ ਦੀ ਪੂਰੀ ਤਸੱਲੀ ਦੇਣ।ਹਰੀਕੇ ਪੱਤਣ, ਜਿਥੇ ਸਤਲੁਜ ਤੇ ਬਿਆਸ ਦਰਿਆ ਦਾ ਸੰਗਮ ਹੁੰਦਾ ਹੈ, ਉਥੋਂ ਦੋ ਨਹਿਰਾਂ ਨਿਕਲਦੀਆਂ ਹਨ। ਇਕ ਰਾਜਸਥਾਨ ਨੂੰ ਜਾਂਦੀ ਹੈ ਤੇ ਦੂਜੀ ਮਾਲਵੇ ਨੂੰ ਜਾਂਦੀ ਹੈ। ਰਾਜਸਥਾਨ ਨੂੰ ਜਾਣ ਵਾਲੀ ਇਕ ਹਜ਼ਾਰ ਕਿਲੋਮੀਟਰ ਲੰਬੀ ਨਹਿਰ ਵਿਚ ਵੀ ਇਹ ਜ਼ਹਿਰੀਲਾ ਤੇ ਗੰਦਾ ਪਾਣੀ ਜਾ ਰਿਹਾ ਹੈ ਤੇ ਉਥੋਂ ਦੇ ੮ ਜ਼ਿਲਿਆਂ ਦੇ ਲੋਕ ਇਸ ਪਾਣੀ ਨੂੰ ਸਿੱਧੇ ਰੂਪ ਵਿਚ ਪੀ ਰਹੇ ਹਨ। ਸਾਲ ੨੦੦੯ ਵਿਚ ਸਤਲੁਜ, ਕਾਲਾ ਸੰਘਿਆਂ ਡਰੇਨ, ਚਿੱਟੀ ਵੇਈਂ ਤੋਂ ਚੇਤਨਾ ਮਾਰਚ ਕੀਤਾ ਸੀ ਜਿਹੜਾ ਰਾਜਸਥਾਨ ਦੇ ਬੀਕਾਨੇਰ ਇਲਾਕੇ ਤੱਕ ਗਿਆ ਸੀ। ਉਧਰ ਕਿਤੇ ਵੀ ਟਰੀਟਮੈਂਟ ਪਲਾਂਟ ਨਹੀਂ ਲੱਗਾ ਹੋਇਆ। ਲੋਕ ਇਸ ਨਹਿਰੀ ਪਾਣੀ ਨੂੰ ਹੀ ਪੀਣ ਲਈ ਵਰਤਦੇ ਹਨ, ਜਿਹੜਾ ਕਿ ਬਿਮਾਰੀਆਂ ਦਾ ਘਰ ਹੈ। ਇਸ ਮੌਕੇ ਗੁਰਦੁਆਰਾ ਟਾਹਲੀ ਸਾਹਿਬ ਤੋਂ ਸੰਤ ਦਇਆ ਸਿੰਘ, ਗੁਰਦੁਆਰਾ ਸੈਦਰਾਣਾ ਸਾਹਿਬ ਤੋਂ ਸੰਤ ਗੁਰਮੇਜ ਸਿੰਘ, ਨਿਰਮਲ ਕੁਟੀਆ ਲੋਹੀਆਂ ਤੋਂ ਸੰਤ ਪਾਲ ਸਿੰਘ, ਸੰਤ ਸੁਖਜੀਤ ਸਿੰਘ ਸੀਚੇਵਾਲ, ਚੌਗਿਰਦਾ ਬਚਾਓ ਕਮੇਟੀ ਦੇ ਆਗੂ ਕੈਪਟਨ ਸਰਬਜੀਤ ਸਿੰਘ ਢਿੱਲੋਂ, ਰਾਮ ਸਿੰਘ ਇਨਸਾਫ, ਬਹਾਦਰ ਸਿੰਘ ਸੰਧੂ, ਅਮਰੀਕ ਸਿੰਘ ਸੰਧੂ, ਗੁਰਵਿੰਦਰ ਸਿੰਘ ਬੋਪਾਰਾਏ, ਗੁਰਦੇਵ ਸਿੰਘ ਫੌਜੀ, ਜਸਵੀਰ ਸਿੰਘ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

 

Tags: SEECHEWAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD