Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਲੋਕ ਸਭਾ ਮੈਂਬਰ ਅਤੇ ਮੇਅਰ ਨੇ ਨੁਕਸਾਨੇ ਗਏ ਗਿੱਲ ਫਲਾਈਓਵਰ ਦਾ ਜਾਇਜ਼ਾ ਲਿਆ

ਉੱਚ ਪੱਧਰੀ ਕਮੇਟੀ ਕਰੇਗੀ ਜਾਂਚ-ਰਵਨੀਤ ਸਿੰਘ ਬਿੱਟੂ

Web Admin

Web Admin

5 Dariya News

ਲੁਧਿਆਣਾ , 14 May 2018

Last updated on: May 14, 2018, 00:00 IST

ਲੋਕ ਸਭਾ ਮੈਂਬਰ  ਰਵਨੀਤ ਸਿੰਘ ਬਿੱਟੂ ਨੇ ਨਗਰ ਨਿਗਮ ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਸੰਧੂ, ਕਮਿਸ਼ਨਰ ਜਸਕਿਰਨ ਸਿੰਘ ਅਤੇ ਹੋਰ ਸੰਬੰਧਤ ਅਧਿਕਾਰੀਆਂ ਨੂੰ ਨਾਲ ਲੈ ਕੇ ਅੱਜ ਸਥਾਨਕ ਗਿੱਲ ਚੌਕ ਸਥਿਤ ਫਲਾਈਓਵਰ ਦੇ ਉਸ ਹਿੱਸੇ ਦਾ ਜਾਇਜ਼ਾ ਲਿਆ, ਜਿਸ ਹਿੱਸੇ ਦੀ ਇੱਕ ਕੰਧ (ਰੀਟੇਨਿੰਗ ਵਾਲ) ਟੁੱਟ ਗਈ ਹੈ। ਫਲਾਈਓਵਰ ਬਣਨ ਦੇ ਮਹਿਜ਼ ਕੁਝ ਸਾਲਾਂ ਵਿੱਚ ਇਸ ਪੁੱਲ ਨੂੰ ਹੋਏ ਨੁਕਸਾਨ ਨੂੰ ਗੰਭੀਰਤਾ ਨਾਲ ਲੈਂਦਿਆਂ ਸ੍ਰ. ਬਿੱਟੂ ਨੇ ਕਿਹਾ ਕਿ ਇਹ ਬਹੁਤ ਹੀ ਗੰਭੀਰ ਮਾਮਲਾ ਹੈ ਅਤੇ ਇਸ ਮਾਮਲੇ ਦੀ ਜਾਂਚ ਉੱਚ ਪੱਧਰੀ ਕਮੇਟੀ ਵੱਲੋਂ ਕਰਵਾਈ ਜਾਵੇਗੀ। ਇਸ ਕਮੇਟੀ ਵਿੱਚ ਆਈ. ਏ. ਐੱਸ., ਪੀ. ਸੀ. ਐੱਸ. ਅਧਿਕਾਰੀ, ਨਗਰ ਨਿਗਮ ਲੁਧਿਆਣਾ, ਗਲਾਡਾ ਅਤੇ ਲੋਕ ਨਿਰਮਾਣ ਵਿਭਾਗ ਦੇ ਸੀਨੀਅਰ ਤਕਨੀਕੀ ਅਧਿਕਾਰੀ ਸ਼ਾਮਿਲ ਕੀਤੇ ਜਾਣਗੇ।ਸ੍ਰ. ਬਿੱਟੂ ਨੇ ਕਿਹਾ ਕਿ ਉਨਾਂ ਨੇ ਇਸ ਬਾਰੇ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਜੋ ਇਸ ਫਲਾਈਓਵਰ ਦੀ ਮੈਂਟੀਨੈਂਸ ਦੇਖ ਰਹੀ ਹੈ) ਨਾਲ ਗੱਲ ਕੀਤੀ ਹੈ, ਜਿਨਾਂ ਨੇ ਕਿਹਾ ਹੈ ਕਿ ਉਹਨਾਂ ਦੇ ਤਕਨੀਕੀ ਮਾਹਿਰ ਆ ਰਹੇ ਹਨ, ਜੋ ਕਿ ਸਥਿਤੀ ਦਾ ਜਾਇਜ਼ਾ ਲੈ ਕੇ ਰਿਪੋਰਟ ਪੇਸ਼ ਕਰਨਗੇ। ਉਨਾਂ ਕਿਹਾ ਕਿ ਇਸ ਫਲਾਈਓਵਰ ਨੂੰ ਤਿਆਰ ਕਰਨ ਵਾਲੀ ਨਿਰਮਾਣ ਕਰਨ ਵਾਲੀ ਕੰਪਨੀ ਨੇ ਵੀ ਆਪਣੇ ਨੁਮਾਇੰਦੇ ਭੇਜ ਕੇ ਇਸ ਸੰਬੰਧੀ ਰਿਪੋਰਟ ਤਿਆਰ ਕਰਕੇ ਦੇਣੀ ਹੈ। ਉਨਾਂ ਕਿਹਾ ਕਿ ਇਸ ਫਲਾਈਓਵਰ ਦੀ ਮੁਰੰਮਤ ਤੱਕ ਬੱਸ ਸਟੈਂਡ ਤੋਂ ਚੀਮਾ ਚੌਕ ਵੱਲ ਜਾਣ ਵਾਲੀ ਟਰੈਫਿਕ ਨੂੰ ਕਿਸੇ ਹੋਰ ਰੂਟ ਤੋਂ ਤਬਦੀਲ ਕੀਤਾ ਜਾਵੇਗਾ, ਇਸ ਸੰਬੰਧੀ ਵਧੀਕ ਡਿਪਟੀ ਕਮਿਸ਼ਨਰ ਪੁਲਿਸ (ਟਰੈਫਿਕ) ਸ੍ਰ. ਸੁਖਪਾਲ ਸਿੰਘ ਬਰਾੜ ਨੂੰ ਮੌਕੇ 'ਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ। ਸ੍ਰ. ਬਿੱਟੂ ਨੇ ਪਿਛਲੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਸਰਕਾਰ ਦੀ ਮਾੜੀ ਕਾਰਗੁਜ਼ਾਰੀ 'ਤੇ ਵੀ ਸਵਾਲੀਆ ਨਿਸ਼ਾਨ ਲਗਾਉਂਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਸਹੀ ਨੀਅਤ ਅਤੇ ਦੇਖ-ਰੇਖ ਵਿੱਚ ਵਿਕਾਸ ਪ੍ਰੋਜੈਕਟ ਨੇਪਰੇ ਚੜਾਏ ਹੁੰਦੇ ਤਾਂ ਅਜਿਹੇ ਨੁਕਸਾਨ ਨਹੀਂ ਹੋਣੇ ਸਨ। ਉਨਾਂ ਕਿਹਾ ਕਿ ਇਸ ਨੁਕਸਾਨ ਲਈ ਜੋ ਵੀ ਅਧਿਕਾਰੀ ਜਾਂ ਧਿਰ ਦੋਸ਼ੀ ਪਾਈ ਜਾਵੇਗੀ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

Tags: Ravneet Singh Bittu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD