Tuesday, 23 April 2024

 

 

ਖ਼ਾਸ ਖਬਰਾਂ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਹਤ ਵਿਭਾਗ ਵਲੋ ਪੋਸਟਰ ਕੀਤੀ ਜਾਰੀ ਸਕੂਲੀ ਵਿਦਿਆਰਥੀਆਂ ਨੂੰ ਲੋਕਤੰਤਰ ਦੇ ਵੱਡੇ ਤਿਉਹਾਰ ਚੋਣਾਂ ਨਾਲ ਜੋੜਿਆ ਜਾਵੇ- ਸ਼ੌਕਤ ਅਹਿਮਦ ਪਰੇ ਭਾਜਪਾ ਉਮੀਦਵਾਰ ਸੰਜੇ ਟੰਡਨ 'ਤੇ ਮਨੀਸ਼ ਤਿਵਾੜੀ ਦੀ ਟਿੱਪਣੀ 'ਤੇ ਭਾਜਪਾ ਦੇ ਸੂਬਾ ਪ੍ਰਧਾਨ ਨੇ ਦਿੱਤਾ ਜਵਾਬ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਤੇ ਐੱਸ.ਐੱਸ.ਪੀ ਵਲੋਂ ਪੋਲਿੰਗ ਬੂਥਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਅਨਾਜ ਮੰਡੀ ਬੇਲਾ ਅਤੇ ਸ਼੍ਰੀ ਚਮਕੌਰ ਸਾਹਿਬ ਦੌਰਾ ਪੰਜਾਬ ਦੇ ਵਿਰਸੇ ਦੀ ਝਲਕ ਦਰਸਾਉਂਦਾ ਆਦਰਸ਼ ਪੋਲਿੰਗ ਬੂਥ ਬਣਿਆ ਖਿੱਚ ਦਾ ਕੇਂਦਰ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ ਐਸ ਪੀ ਵੱਲੋਂ ਕਣਕ ਮੰਡੀਆਂ ਦਾ ਦੌਰਾ ਮੰਡੀਆਂ ਚ ਥਾਂ ਦੀ ਤੰਗੀ ਤੋਂ ਬਚਣ ਲਈ ਲਿਫਟਿੰਗ ਕਾਰਜਾਂ ਨੂੰ ਤੇਜ਼ ਕੀਤਾ ਜਾਵੇ, ਏ.ਡੀ.ਸੀ ਵੱਲੋਂ ਖਰੀਦ ਏਜੰਸੀਆਂ ਨੂੰ ਹਦਾਇਤ ਪੀ.ਸੀ.ਪੀ.ਐਨ.ਡੀ.ਟੀ ਐਕਟ ਅਤੇ ਟੀਕਾਕਰਨ ਪ੍ਰੋਗਰਾਮ ਨੂੰ ਜ਼ਿਲ੍ਹੇ ਵਿੱਚ ਸਚਾਰੂ ਢੰਗ ਨਾਲ ਲਾਗੂ ਕਰਨ ਲਈ ਮੀਟਿੰਗ ਦਾ ਆਯੋਜਨ ਬਜ਼ੁਰਗਾਂ ਤੇ ਦਿਵਿਆਂਗਜਨ ਦੀਆਂ ਵੋਟਾਂ ਲਾਜ਼ਮੀ ਪਵਾਉਣ ਲਈ ਦਿੱਤੀਆਂ ਜਾਣਗੀਆਂ ਵਿਸ਼ੇਸ਼ ਸਹੂਲਤਾਂ : ਸ਼ੌਕਤ ਅਹਿਮਦ ਪਰੇ ਡੀ.ਸੀ. ਰਾਜੇਸ਼ ਧੀਮਾਨ ਨੇ ਅਨਾਜ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

 

ਸਰਨਾ ਪਰਿਵਾਰ ਵੱਲੋਂ ਨੁਕਸਾਨੇ ਵਾਤਾਵਰਣ ਦਾ ਜਾਇਜ਼ਾ ਲੈਣ ਲਈ ਵਾਤਾਵਰਣ ਮੰਤਰਾਲਾ ਕੇਂਦਰੀ ਟੀਮ ਭੇਜੇਗਾ : ਸੁਖਬੀਰ ਸਿੰਘ ਬਾਦਲ

Web Admin

Web Admin

5 Dariya News

ਚੰਡੀਗੜ੍ਹ , 22 May 2018

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕੇਂਦਰੀ ਵਾਤਾਰਵਰਣ ਮੰਤਰਾਲੇ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਾਰਮਿਕ ਸਲਾਹਕਾਰ ਪਰਮਜੀਤ ਸਿੰਘ ਸਰਨਾ ਦੇ ਪਰਿਵਾਰ ਦੀ ਖੰਡ ਮਿਲ ਵੱਲੋਂ ਬਿਆਸ ਦਰਿਆ ਵਿਚ ਉਦਯੋਗਿਕ ਰਹਿੰਦ ਖੂੰਹਦ ਛੱਡਣ ਨਾਲ ਨੁਕਸਾਨੇ ਗਏ ਵਾਤਾਵਰਣ ਦਾ ਜਾਇਜ਼ਾ ਲੈਣ ਲਈ ਇੱਕ ਕੇਂਦਰੀ ਟੀਮ ਨਿਯੁਕਤ ਕਰ ਦਿੱਤੀ ਹੈ। ਕੱਲ੍ਹ ਉਹਨਾਂ ਵੱਲੋਂ ਇਸ ਸੰਬੰਧੀ ਕੀਤੀ ਅਪੀਲ ਮਗਰੋਂ ਹੋਈ ਇਸ ਕਾਰਵਾਈ ਦਾ ਸਵਾਗਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਹਨਾਂ ਵੱਲੋਂ ਸਪੱਸ਼ਟ ਕਰ ਦਿੱਤਾ ਗਿਆ ਸੀ ਕਿ ਇੱਕ ਕੇਂਦਰੀ ਟੀਮ ਵਾਤਾਵਰਣ ਦੀ ਕੀਤੀ ਇਸ ਤਬਾਹੀ ਦੀ ਮੌਕੇ ਉੱਤੇ ਜਾਂਚ ਕਰੇਗੀ, ਜਿਸ ਨਾਲ ਹਜ਼ਾਰਾਂ ਟਨ ਮੱਛੀਆਂ ਮਰ ਗਈਆਂ ਹਨ ਅਤੇ ਮਾਲਵਾ ਖੇਤਰ ਨੂੰ ਜਾਂਦਾ ਪੀਣ ਵਾਲਾ ਪਾਣੀ ਪ੍ਰਦੂਸ਼ਿਤ ਹੋ ਰਿਹਾ ਹੈ। ਉਹਨਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਇਹ ਜਾਂਚ ਸਰਨਾ ਪਰਿਵਾਰ ਨੂੰ ਸਿਕੰਜੇ ਵਿਚ ਲਵੇਗੀ ਅਤੇ ਉਹਨਾਂ ਖ਼ਿਲਾਫ ਅਪਰਾਧਿਕ ਕਾਰਵਾਈ ਦਾ ਰਾਹ ਖੁੱਲ੍ਹੇਗਾ, ਜਿਸ ਮਗਰੋਂ ਉਹਨਾਂ ਦੀ ਗਿਰਫਤਾਰੀ ਅਤੇ ਫਿਰ ਢੁੱਕਵੀਂ ਸਜ਼ਾ ਸੁਣਾਈ ਜਾਵੇਗੀ। ਇਸ ਮਾਮਲੇ ਸੰਬੰਧੀ ਕੇਂਦਰੀ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਤਬਦੀਲੀ ਮੰਤਰੀ ਡਾਕਟਰ ਹਰਸ਼ ਵਰਧਨ ਨੂੰ ਕੱਲ੍ਹ ਚਿੱਠੀ ਲਿਖਣ ਵਾਲੇ ਸਰਦਾਰ ਬਾਦਲ ਨੇ ਕਿਹਾ ਕਿ ਚੱਢਾ ਸ਼ੂਗਰ ਮਿੱਲ/ਡਿਸਟਿੱਲਰੀ ਦੇ ਮਾਲਕਾਂ ਅਤੇ ਡਾਇਰੈਕਟਰਾਂ ਖਿਲਾਫ ਅਪਰਾਧਿਕ ਕਾਰਵਾਈ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ, ਜਿਹਨਾਂ ਨੇ ਜਾਣ ਬੁੱਝ ਕੇ ਬਿਆਸ ਦਰਿਆ ਵਿਚ ਜ਼ਹਿਰਾਂ ਘੋਲੀਆਂ ਹਨ। ਉਹਨਾਂ ਕਿਹਾ ਕਿ ਜਦੋਂ ਇਕ ਵਾਰੀ ਇਹ ਕਾਰਵਾਈ ਹੋ ਗਈ ਤਾਂ ਮਨੁੱਖ ਜਾਤੀ ਖ਼ਿਲਾਫ ਕੀਤੇ ਅਪਰਾਧਾਂ ਲਈ ਸਰਨਾ ਪਰਿਵਾਰ ਨੂੰ ਸਜ਼ਾ ਦਿੱਤੀ ਜਾਵੇਗੀ। 

ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਕਿਹਾ ਕਿ ਪਾਣੀ ਦੇ ਜੀਵ ਜੰਤੂਆਂ ਅਤੇ ਬਿਆਸ ਦੇ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਤੋਂ ਇਲਾਵਾ ਸਰਨਾ ਪਰਿਵਾਰ ਨੇ  ਪੰਜਾਬ ਅਤੇ ਹਰਿਆਣਾ ਵਿਚ ਉਹਨਾਂ ਲੱਖਾਂ ਲੋਕਾਂ ਦੀਆਂ ਜ਼ਿੰਦਗੀਆਂ ਨੂੰ ਵੀ ਖਤਰੇ ਵਿਚ ਪਾਇਆ ਹੈ, ਜਿਹੜੇ ਪਾਣੀ ਦੀ ਸਪਲਾਈ ਵਾਸਤੇ ਦਰਿਆ ਉੱਤੇ ਨਿਰਭਰ ਕਰਦੇ ਹਨ। ਉਹਨਾਂ ਕਿਹਾ ਕਿ ਅਜਿਹਾ ਪ੍ਰਦੂਸ਼ਨ ਮਾਲਵਾ ਖੇਤਰ ਵਿਚ ਕੈਂਸਰ ਦੇ ਕੇਸਾਂ ਵਿਚ ਵਾਧਾ ਕਰ ਸਕਦਾ ਹੈ ਅਤੇ ਉੱਥੋਂ ਦੇ ਲੋਕਾਂ ਉੱਤ ਅਕਹਿ ਮੁਸੀਬਤਾਂ ਦਾ ਪਹਾੜ ਸੁੱਟ ਸਕਦਾ ਹੈ। ਉਹਨਾਂ ਕਿਹਾ ਕਿ ਅਸੀਂ ਕੇਂਦਰੀ ਟੀਮ ਨੂੰ ਬੇਨਤੀ ਕਰਦੇ ਹਾਂ ਕਿ ਪੀੜਤ ਲੋਕਾਂ ਲਈ ਭਾਰੀ ਮੁਆਵਜ਼ੇ ਦੀ ਸਿਫਾਰਿਸ਼ ਕਰੇ, ਲੋੜ ਪੈਣ 'ਤੇ ਜਿਸ ਦੀ ਵਸੂਲੀ ਖੰਡ ਮਿਲ/ ਡਿਸਟਿੱਲਰੀ ਨੂੰ ਬੰਦ ਕਰਕੇ ਅਤੇ ਇਸ ਦੀ ਨੀਲਾਮੀ ਕਰਕੇ ਕੀਤੀ ਜਾਣੀ ਚਾਹੀਦੀ ਹੈ। ਮੌਜੂਦਾ ਸਮੇਂ ਸ਼ਾਹਕੋਟ ਵਿਚ ਚੋਣ ਪ੍ਰਚਾਰ ਕਰ ਰਹੇ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇੱਕ ਹੋਰ ਦੁਖਾਂਤ ਇਹ ਵਾਪਰਿਆ ਹੈ ਕਿ ਸਰਨਾ ਪਰਿਵਾਰ ਵੱਲੋਂ ਜਾਣ ਬੁੱਝ ਕੇ ਬਿਆਸ ਦਰਿਆ ਵਿਚ ਛੱਡੀਆਂ ਜ਼ਹਿਰਾਂ ਨਾਲ ਇਤਿਹਾਸਕ ਤੌਰ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜ਼ਿੰਦਗੀ ਨਾਲ ਜੁੜੀ ਪਵਿੱਤਰ ਕਾਲੀ ਬੇਂਈ ਦਾ ਪਾਣੀ ਵੀ ਪ੍ਰਦੂਸ਼ਿਤ ਹੋ ਗਿਆ ਹੈ। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਪੰਜਾਬ ਸਰਕਾਰ ਨੂੰ ਇਸ ਘਿਨੌਣੇ ਅਪਰਾਧ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਪੁਸ਼ਤਪਨਾਹੀ ਕਰਨ ਤੋਂ ਰੋਕਦਿਆਂ ਕਿਹਾ ਕਿ ਸਰਕਾਰ ਲੋਕਾਂ ਦੀ ਭਲਾਈ ਲਈ ਜ਼ਿੰਮੇਵਾਰ ਹੁੰਦੀ ਹੈ, ਆਪਣੇ ਚਹੇਤਿਆਂ ਦੀ ਭਲਾਈ ਲਈ ਨਹੀਂ, ਜਿਵੇਂ ਕਿ ਸਰਨਾ ਪਰਿਵਾਰ ਦੇ ਮਾਮਲੇ ਵਿਚ ਹੋ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਅਜੇ ਵੀ ਸਰਕਾਰ ਸਰਨਾ ਪਰਿਵਾਰ ਖ਼ਿਲਾਫ ਢੁੱਕਵੀਂ ਕਾਰਵਾਈ ਨਹੀਂ ਕਰਦੀ ਹੈ ਤਾਂ ਸਰਨਾ ਪਰਿਵਾਰ ਵੱਲੋਂ ਕੀਤੀ ਤਬਾਹੀ  ਦਾ ਸ਼ਿਕਾਰ ਹੋਏ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਅਸੀਂ ਕਾਨੂੰਨੀ ਰਸਤੇ ਤਲਾਸ਼ਾਂਗੇ।  

 

Tags: Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD