Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਿਫ਼ਟ ਵੱਲੋਂ ਸਾਲਾਨਾ ਸ਼ੋਅ 'ਅਨੁ-ਕਾਮਾ 2018' ਦਾ ਸਫ਼ਲ ਆਯੋਜਨ

ਵਿਦਿਆਰਥੀਆਂ ਵੱਲੋਂ ਤਿਆਰ ਪਹਿਰਾਵਿਆਂ ਦਾ ਪ੍ਰਸਿੱਧ ਮਾਡਲਾਂ ਵੱਲੋਂ ਪ੍ਰਦਰਸ਼ਨ

Web Admin

Web Admin

5 Dariya News

ਲੁਧਿਆਣਾ , 22 May 2018

Last updated on: May 22, 2018, 00:00 IST

ਨਾਰਦਰਨ ਇੰਡੀਆ ਇੰਸਟੀਚਿਊਟ ਆਫ਼ ਫੈਸ਼ਨ ਟੈਕਨਾਲੋਜੀ (ਨਿਫ਼ਟ), ਲੁਧਿਆਣਾ ਤੋਂ ਗ੍ਰੈਜੂਏਟ ਦੀ ਪੜਾਈ ਪੂਰੀ ਕਰਕੇ ਫੈਸ਼ਨ ਇੰਡਸਟਰੀ ਵਿੱਚ ਪੈਰ ਧਰਨ ਵਾਲੇ ਵਿਦਿਆਰਥੀਆਂ ਨੇ ਕਰਵਾਏ ਗਏ ਸਾਲਾਨਾ ਸਮਾਰੋਹ 'ਅਨੁ-ਕਾਮਾ 2018' ਦੌਰਾਨ ਆਪਣੀ ਕਲਾ ਦੇ ਜੌਹਰ ਦਿਖਾਏ। ਇਨ੍ਹਾਂ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਪਹਿਰਾਵਿਆਂ ਨੂੰ ਵਿਦਿਆਰਥੀਆਂ ਅਤੇ ਪ੍ਰਸਿੱਧ ਮਾਡਲਾਂ ਵੱਲੋਂ ਪ੍ਰਦਰਸ਼ਿਤ ਕੀਤਾ ਗਿਆ। ਸਥਾਨਕ ਗੁਰੂ ਨਾਨਕ ਦੇਵ ਭਵਨ ਵਿਖੇ ਕਰਵਾਏ ਗਏ ਇਸ ਸ਼ੋਅ ਦੌਰਾਨ 48 ਕੁਲੈਕਸ਼ਨਾਂ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਸਮਾਗਮ ਦਾ ਉਦਘਾਟਨ ਸ੍ਰੀਮਤੀ ਨੀਰੂ ਕਤਿਆਲ ਵਧੀਕ ਡਿਪਟੀ ਕਮਿਸ਼ਨਰ ਜਗਰਾਂਉ ਵੱਲੋਂ ਕੀਤਾ ਗਿਆ, ਇਸ ਮੌਕੇ ਹੋਰਨਾਂ ਤੋਂ ਇਲਾਵਾ ਨਿਫ਼ਟ ਦੇ ਡਾਇਰੈਕਟਰ ਸ੍ਰ. ਇੰਦਰਜੀਤ ਸਿੰਘ, ਕੇਂਦਰ ਇੰਚਾਰਜ ਸ੍ਰੀ ਮਹੇਸ਼ ਖੰਨਾ, ਕੋਆਰਡੀਨੇਟਰ ਡਾ. ਸਿਮਰਿਤਾ ਸਿੰਘ, ਸਹਾਇਕ ਪ੍ਰੋਫੈਸਰ ਹਰਪ੍ਰੀਤ ਸਿੰਘ, ਰਾਜਵਿੰਦਰ ਕੌਰ ਅਤੇ ਵੱਡੀ ਗਿਣਤੀ ਵਿੱਚ ਦਰਸ਼ਕ ਹਾਜ਼ਰ ਸਨ। ਸਮਾਰੋਹ ਦੌਰਾਨ ਬੈੱਸਟ ਡਿਜ਼ਾਈਨ ਕੁਲੈਕਸ਼ਨ ਦਾ ਇਨਾਮ ਮਨਪ੍ਰੀਤ ਕੌਰ ਨੂੰ ਦਿੱਤਾ ਗਿਆ, ਇਸੇ ਤਰ੍ਹਾਂ ਬੈੱਸਟ ਗਾਰਮੈਂਟ ਕੰਸਟਰੱਕਸ਼ਨ ਦਾ ਇਨਾਮ ਕੁਮਾਰੀ ਪੂਜਾ ਅਤੇ ਲਕਸ਼ਮੀ ਕੁਮਾਰੀ ਨੂੰ, ਬੈੱਸਟ ਕਮਰਸ਼ੀਅਲ ਕੁਲੈਕਸ਼ਨ ਦਾ ਇਨਾਮ ਕਿਰਨਜੀਤ ਕੌਰ ਤੇ ਚਾਹਿਤਾ ਨੂੰ, ਮੋਸਟ ਕ੍ਰੀਏਟਿਵ ਕੁਲੈਕਸ਼ਨ ਇਨਾਮ ਸਵਪਨਾ ਰਾਜ ਅਤੇ ਅਕਾਂਸ਼ਾ ਕੁਮਾਰੀ ਨੂੰ, ਬੈੱਸਟ ਯੂਸੇਜ਼ ਆਫ਼ ਆਰਟ ਇੰਨ ਡਿਜ਼ਾਈਨ ਐਂਡ ਡਿਜ਼ਾਈਨ ਡਿਵੈੱਲਪਮੈਂਟ ਦਾ ਇਨਾਮ ਕੁਮਾਰੀ ਅਨੁਸ਼੍ਰਈਆ ਅਤੇ ਅਲੀਸ਼ਾ ਨੂੰ ਦਿੱਤਾ ਗਿਆ। ਪਰਾਚੀ, ਪ੍ਰੱਗਿਆ ਗੁਪਤਾ, ਲਵਲੀਨ ਕੌਰ ਅਤੇ ਸ਼ਰਧਾ ਅਗਰਵਾਲ ਨੂੰ ਵਿਸ਼ੇਸ਼ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਕਿਰਨਬੀਰ ਸਿੰਘ ਅਤੇ ਮਨੀਸ਼ਾ ਚੌਹਾਨ ਨੂੰ ਵੀ ਵਿਸ਼ੇਸ਼ ਸਨਮਾਨਾਂ ਨਾਲ ਨਿਵਾਜਿਆ ਗਿਆ। 

 

Tags: FASHION

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD