Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਮੰਡੀ ਬੋਰਡ ਦੇ ਸੇਵਾਮੁਕਤ ਮੁਲਾਜ਼ਮਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਲਾਲ ਸਿੰਘ

ਮੰਡੀ ਬੋਰਡ ਦੇ ਸੇਵਾਮੁਕਤ ਮੁਲਾਜ਼ਮ ਆਨਲਾਈਨ ਦੇ ਸਕਣਗੇ ਜੀਵਨ ਪ੍ਰਮਾਣ ਪੱਤਰ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 25 May 2018

Last updated on: May 25, 2018, 00:00 IST

ਅਜੋਕੇ ਦੌਰ ਵਿੱਚ ਕੰਪਿਊਟਰੀ ਢਾਂਚਾ ਨਿੱਤ ਨਵੀਆਂ ਪੁਲਾਂਘਾਂ ਪੁੱਟ ਰਿਹਾ ਹੈ ਤੇ ਦਿਨ ਪ੍ਰਤੀ ਦਿਨ ਨਵੀਆਂ ਤਕਨੀਕਾਂ ਹੋਂਦ ਵਿੱਚ ਆਉਣ ਸਦਕਾ  ਲੋਕਾਂ ਦਾ ਜੀਵਨ ਖੁਸ਼ਹਾਲ ਹੋ ਰਿਹਾ ਹੈ। ਮੰਡੀ ਬੋਰਡ ਵੱਲੋਂ ਵੀ ਸਮੇਂ ਦਾ ਹਾਣੀ ਬਣਦਿਆਂ, ਡਿਜੀਟਲ ਇੰਡੀਆ ਅਧੀਨ ਆਪਣੇ ਸਮੂਹ ਪੈਨਸ਼ਨਰਾਂ ਨੂੰ 'ਆਨ ਲਾਈਨ ਡਿਜੀਟਲ ਲਾਈਫ ਸਰਟੀਫਿਕੇਟ' ਰਾਹੀਂ ਜੀਵਨ ਪ੍ਰਮਾਣ ਪੱਤਰ ਜਮ੍ਹਾਂ ਕਰਵਾਉਣ ਦੀ ਸਹੂਲਤ ਦੇ ਕੇ ਇੱਕ ਨਵੀਂ ਸ਼ੁਰੂਆਤ ਕੀਤੀ ਹੈ। ਇਹ ਗੱਲ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ.ਲਾਲ ਸਿੰਘ ਨੇ ਆਖੀ। ਇਸ ਸਬੰਧੀ ਵਿਸਥਾਰਤ ਜਾਣਕਾਰੀ ਦਿੰਦਿਆਂ ਉਨ੍ਹਾਂ  ਦੱਸਿਆ ਕਿ ਹੁਣ  ਪੰਜਾਬ ਮੰਡੀ ਬੋਰਡ ਦੇ ਸੇਵਾਮੁਕਤ ਮੁਲਾਜ਼ਮਾਂ ਨੂੰ ਪਹਿਲਾਂ ਵਾਂਙ ਹਰ ਸਾਲ ਮੁੱਖ ਦਫਤਰ ਵਿਖੇ ਆ ਕੇ ਆਪਣਾ ਲਾਈਫ ਸਰਟੀਫਿਕੇਟ ਦੇਣ ਦੀ ਜ਼ਰੂਰਤ ਨਹੀਂ ਪਵੇਗੀ। ਪੈਨਸ਼ਨਰ ਹੁਣ ਘਰ ਬੈਠੇ ਹੀ ਆਨ ਲਾਈਨ ਡਿਜੀਟਲ ਲਾਈਫ ਸਰਟੀਫਿਕੇਟ ਰਾਹੀਂ ਆਪਣਾ ਜੀਵਨ ਪ੍ਰਮਾਣ ਪੱਤਰ ਦਫਤਰ ਵਿਖੇ  ਸਬਮਿਟ ਕਰ ਸਕਣਗੇ। ਆਨ ਲਾਈਨ ਸਬਮਿਸ਼ਨ ਨਾਲ ਦਫਤਰ ਦੀ ਕਾਰਜਕੁਸ਼ਲਤਾ ਵਧੇਗੀ ਅਤੇ ਸਮੇਂ ਦੀ ਬੱਚਤ ਹੋਵੇਗੀ। ਪੰਜਾਬ ਮੰਡੀ ਬੋਰਡ ਦੇ ਸਕੱਤਰ ਅਮਿਤ ਢਾਕਾ, ਆਈ.ਏ.ਐਸ. ਨੇ ਕਿਹਾ ਕਿ ਪੈਨਸ਼ਨਰ ਆਪਣਾ ਜੀਵਨ ਪ੍ਰਮਾਣ ਪੱਤਰ  ਰਜਿਸਟਰਡ ਸਕੈਨਰ ਮਾਰਕੀਟ ਤੋਂ ਖ਼ਰੀਦ ਕੇ ਆਪਣੇ ਨਿੱਜੀ ਕੰਪਿਊਟਰਾਂ ਤੋਂ ਵੀ ਸਬਮਿਟ ਕਰ  ਸਕਦੇ ਹਨ।ਪੰਜਾਬ ਮੰਡੀ ਬੋਰਡ ਦੇ ਅਧਿਕਾਰੀ ਦਲਵਿੰਦਰਜੀਤ ਸਿੰਘ, ਪੀ. ਸੀ. ਐਸ. ਜੁਆਇੰਟ ਡਾਇਰੈਕਟਰ (ਪ੍ਰਸ਼ਾਸਨ)  ਅਤੇ  ਯੂ. ਡੀ. ਐਸ. ਘੁੰਮਣ, ਚੀਫ ਜਨਰਲ ਮੈਨੇਜਰ  (ਵਿਤ ਤੇ ਲੇਖਾ) ਨੇ ਵੀ ਸਾਂਝੇ ਤੌਰ 'ਤੇ ਦੱਸਿਆ  ਕਿ ਬੋਰਡ ਦੇ  ਪੈਨਸ਼ਨਰਾਂ ਨੂੰ  ਕਿਸੇ ਵੀ ਕਿਸਮ ਦੀ ਮੁਸਕਿਲ ਪੇਸ਼ ਨਾ ਆਵੇ,  ਇਸ ਗੱਲ ਦਾ ਖਾਸ ਧਿਆਨ ਰੱਖਿਆ ਜਾ ਰਿਹਾ ਹੈ। ਪੈਨਸ਼ਨਰ ਜੀਵਨ ਪ੍ਰਮਾਣ ਪੱਤਰ ਦੇਣ ਲਈ ਮੁੱਖ ਦਫਤਰ ਐਸ. ਏ. ਐਸ. ਨਗਰ ਤੋਂ ਇਲਾਵਾ ਆਪਣੇ ਨਜ਼ਦੀਕੀ ਜ਼ਿਲ੍ਹਾ ਮੰਡੀ ਦਫਤਰਾਂ, ਕਾਰਜਕਾਰੀ ਇੰਜਨੀਅਰਾਂ, ਮਾਰਕੀਟ ਕਮੇਟੀ ਦੇ ਦਫਤਰਾਂ ਜਾਂ ਪੰਜਾਬ ਸਰਕਾਰ ਵੱਲੋਂ ਸਥਾਪਿਤ ਕੀਤੇ ਸੇਵਾ ਕੇਂਦਰਾਂ  ਜਾਂ ਕਾਮਨ ਸਰਵਿਸ ਸੈਂਟਰਾਂ ਤੋਂ ਮਦਦ ਲੈ ਸਕਦੇ ਹਨ।

 

Tags: LAAL SINGH

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD