Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਖੇ ਔਰਤਾਂ ਲਈ ਲਗਾਇਆ ਗਿਆ ਮੈਡੀਕਲ ਕੈਂਪ

ਚਾਹਵਾਨ ਔਰਤਾਂ ਨੂੰ ਦਿੱਤੀ ਜਾਵੇਗੀ ਸਿਲਾਈ ਕਢਾਈ ਦੀ ਸਿਖਲਾਈ- ਐਸ.ਕੇ. ਅਗਰਵਾਲ

Web Admin

Web Admin

5 Dariya News

ਫ਼ਿਰੋਜ਼ਪੁਰ , 25 May 2018

Last updated on: May 25, 2018, 00:00 IST

ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੈਦੀ/ਬੰਦੀ ਔਰਤਾਂ ਦੀ ਸਿਹਤ ਸਬੰਧੀ ਸਪੈਸ਼ਲ 10 ਦਿਨਾਂ ਦੀ ਮੁਹਿੰਮ ਚਲਾਈ ਗਈ ਸੀ ਜਿਸ ਦੇ ਅੱਜ ਆਖਰੀਲੇ ਦਿਨ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਔਰਤਾਂ ਦੀ ਸਿਹਤ ਦਾ ਚੈੱਕਅੱਪ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ. ਐਸ.ਕੇ.ਅਗਰਵਾਲ ਜ਼ਿਲ੍ਹਾ ਤੇ ਸੈਸ਼ਨ ਜੱਜ ਫਿਰੋਜ਼ਪੁਰ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਮਕਸਦ ਕੈਦੀ ਔਰਤਾਂ ਦੀਆਂ ਸਿਹਤ ਸਬੰਧੀ ਮੁਸ਼ਕਲਾਂ ਦਾ ਹੱਲ ਕਰਨਾ ਹੈ। ਉਨ੍ਹਾਂ ਦੱਸਿਆ ਕਿ ਜੋ ਔਰਤਾਂ ਕਿਸੇ ਵੀ ਬਿਮਾਰੀ ਤੋਂ ਪੀੜ੍ਹਤ ਹਨ ਉਨ੍ਹਾਂ ਦਾ ਚੈਕਅੱਪ ਕਰਕੇ ਇਲਾਜ ਕਰਵਾਇਆ ਜਾਵੇਗਾ। ਕੈਂਪ ਦੌਰਾਨ ਚਮੜੀ ਦੇ ਮਾਹਿਰ, ਅੱਖਾਂ ਦੇ ਮਾਹਿਰ, ਔਰਤ ਰੋਗਾਂ ਦੇ ਮਾਹਿਰ, ਹੱਡੀਆਂ ਦੇ ਮਾਹਿਰ ਆਦਿ ਡਾਕਟਰਾਂ ਦੁਆਰਾ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਲ੍ਹ ਅੰਦਰ ਹੀ ਕੈਦੀ ਔਰਤਾਂ ਨੂੰ ਸਿਲਾਈ ਕਢਾਈ ਲਈ 1 ਜੂਨ 2018 ਤੋਂ 31 ਜੁਲਾਈ 2018 ਤੱਕ ਟ੍ਰੇਨਿੰਗ ਦਿੱਤੀ ਜਾਵੇਗੀ ਤਾਂ ਜੋ ਉਹ ਰਿਹਾਈ ਉਪਰੰਤ ਵਧੀਆ ਜੀਵਨ ਨਿਰਬਾਹ ਕਰ ਸਕਣ।

ਇਸ ਮੌਕੇ ਜੇਲ੍ਹ ਵਿੱਚ ਬੰਦ  ਔਰਤਾਂ ਜਿੰਨ੍ਹਾਂ ਦੇ ਬੱਚੇ ਵੀ ਉਨ੍ਹਾਂ ਦੇ ਨਾਲ ਰਹਿ ਰਹੇ ਹਨ ਬਾਰੇ ਵੀ ਜੱਜ ਸਾਹਿਬ ਨੇ ਕਿਹਾ ਕਿ ਇਨ੍ਹਾਂ ਬੱਚਿਆਂ ਦੀ ਪੜ੍ਹਾਈ-ਲਿਖਾਈ, ਖ਼ੁਰਾਕ ਅਤੇ ਖੇਡਣ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਅੱਜ ਬੱਚਿਆਂ ਦੇ ਖੇਡਣ ਅਤੇ ਖਾਣ-ਪੀਣ ਲਈ ਉਨ੍ਹਾਂ ਦੇ ਵੱਖਰੇ ਬਰਤਨ ਵੀ ਮੁਹੱਈਆ ਕਰਵਾਏ ਅਤੇ ਬੱਚਿਆਂ ਦੀਆਂ ਮਾਂਵਾਂ ਲਈ ਦੋ ਬੈੱਡ ਲਗਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਕਿਹਾ। ਉਨ੍ਹਾਂ ਸਾਰੀਆਂ ਕੈਦੀ ਔਰਤਾਂ ਨੂੰ ਇਹ ਪ੍ਰਣ ਲੈਣ ਲਈ ਕਿਹਾ ਕਿ ਉਹ ਜੋ ਵੀ ਗ਼ਲਤੀ ਕਾਰਨ ਸਜ਼ਾ ਕੱਟ ਰਹੀਆਂ ਹਨ ਅੱਗੇ ਤੋਂ ਸਜ਼ਾ ਕੱਟਣ ਉਪਰੰਤ ਆਪਣੀ ਜ਼ਿੰਦਗੀ ਵਿੱਚ ਇਸ ਤਰ੍ਹਾਂ ਦੀ ਕੋਈ ਗ਼ਲਤੀ ਨਹੀਂ ਕਰਨਗੀਆਂ। ਇਸ ਮੌਕੇ ਉਨ੍ਹਾਂ ਨੇ ਔਰਤਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਵੀ ਸੁਣੀਆਂ। ਇਸ ਮੌਕੇ ਸਹਾਇਕ ਕਮਿਸ਼ਨਰ ਸ. ਰਣਜੀਤ ਸਿੰਘ , ਸੀ.ਜੇ.ਐਮ. ਸ. ਬਲਜਿੰਦਰ ਸਿੰਘ ਮਾਨ, ਸਿਵਲ ਸਰਜਨ ਸ. ਗੁਰਮਿੰਦਰ ਸਿੰਘ, ਜੇਲ੍ਹ ਸੁਪਰਡੈਂਟ ਸ. ਅਜਮੇਰ ਸਿੰਘ ਰਾਣਾ, ਡਾ. ਸੰਜੀਵ ਗੁਪਤਾ, ਡਾ. ਰਚਨਾ ਮਿੱਤਲ, ਡਾ. ਗੁਰਮੇਜ ਰਾਮ, ਡਾ. ਪ੍ਰਿਤਪਾਲ ਸਿੰਘ, ਡਾ. ਦਵਿੰਦਰ ਗਿੱਲ, ਡਾ. ਨਵੀਨ ਸੇਠੀ, ਡਾ. ਪੂਜਾ, ਡਾ. ਸੰਦੀਪ ਬਜਾਜ, ਡਾ. ਨਾਰੇਸ਼ ਖੰਨਾ ਤੇ ਐਨ.ਜੀ.ਓਜ਼. ਆਦਿ ਹਾਜ਼ਰ ਸਨ।   

 

Tags: Medical Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD