Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੰਤ ਸੀਚੇਵਾਲ ਵੱਲੋਂ ਪੰਜਾਬ ਦੇ ਦਰਿਆਵਾਂ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਸੰਤਾਂ ਮਹਾਂਪੁਰਸ਼ਾਂ ਨੂੰ ਅਗਵਾਈ ਕਰਨ ਦਾ ਸੱਦਾ

ਨਿਰਮਲ ਕੁਟੀਆ 'ਚ ਸੰਤ ਅਵਤਾਰ ਸਿੰਘ ਦੀ ੩੦ਵੀਂ ਬਰਸੀ ਸ਼ਰਧਾ ਨਾਲ ਮਨਾਈ ਗਈ, ਸਤਲੁਜ 'ਚ ਜ਼ਹਿਰਾਂ ਪਾਉਣ ਵਾਲਿਆਂ ਵਿਰੁੱਧ ਵੀ ਹੋਵੇ ਸਖ਼ਤ ਕਾਰਵਾਈ- ਸੰਤ ਬਲਬੀਰ ਸਿੰਘ ਸੀਚੇਵਾਲ

Web Admin

Web Admin

5 Dariya News (ਕੁਲਜੀਤ ਸਿੰਘ)

ਸੁਲਤਾਨਪੁਰ ਲੋਧੀ , 27 May 2018

Last updated on: May 27, 2018, 00:00 IST

ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਸਾਰੇ ਸੰਤਾਂ ਮਹਾਂਪੁਰਸਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਇਕਜੁਟਤਾ ਨਾਲ ਪੰਜਾਬ ਦੇ ਦੂਸ਼ਿਤ ਹੋ ਰਹੇ ਪਾਣੀਆਂ ਵਿਰੁੱਧ ਅਵਾਜ਼ ਬੁਲੰਦ ਕਰਨ।ਅੱਜ ਇੱਥੇ ਨਿਰਮਲ ਕੁਟੀਆ ਸੀਚੇਵਾਲ 'ਚ ਸ੍ਰੀ ਮਾਨ ਸੰਤ ਅਵਤਾਰ ਸਿੰਘ ਜੀ ਦੀ ੩੦ਵੀਂ ਬਰਸੀ ਮੌਕੇ ਪੰਜਾਬ ਭਰ ਤੋਂ ਆਏ ਸਾਧੂ ਸੰਤਾਂ ਨੂੰ ਮੁਖਾਤਿਬ ਹੁੰਦਿਆ ਹੋਇਆ ਸੰਤ ਸੀਚੇਵਾਲ ਨੇ ਕਿਹਾ ਕਿ ਪਾਣੀਆਂ ਦੇ ਪੱਖ ਤੋਂ ਪੰਜਾਬ ਬੜੇ ਡੂੰਘੇ ਸੰਕਟ ਵਿੱਚੋਂ ਲੰਘ ਰਿਹਾ ਹੈ।ਗੰਦੇ ਪਾਣੀਆਂ ਵਿਰੁੱਧ ਸਾਂਝਾ ਸੰਘਰਸ਼ ਛੇੜਨ ਲਈ ਸੰਤਾਂ ਮਹਾਂਪੁਰਸ਼ਾਂ ਦੀ ਸਟੇਜ ਤੋਂ ਸਹਿਮਤੀ ਵੀ ਲਈ। ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਸਰਕਾਰ ਨੂੰ ਵੀ ਅਪੀਲ ਕਰਦਿਆ ਕਿਹਾ ਕਿ ਸਾਲ ੨੦੧੯ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆ ਰਹੇ ੫੫੦ਵੇਂ ਪ੍ਰਕਾਸ਼ ਪੁਰਬ ਤੱਕ ਪੰਜਾਬ ਦੇ ਸਾਰੇ ਦਰਿਆਵਾਂ ਅਤੇ ਨਦੀਆਂ ਨੂੰ ਪ੍ਰਦੂਸ਼ਣ ਮੁਕਤ ਕੀਤਾ ਜਾ ਸਕਦਾ ਹੈ ਤੇ ਪੰਜਾਬ ਨੂੰ ਹਰਿਆ-ਭਰਿਆ ਕੀਤਾ ਜਾ ਸਕਦਾ ਹੈ। ਸਮਾਗਮ ਵਿੱਚ ਹਾਜ਼ਰ ਸੰਤ ਮਹਾਂਪੁਰਸ਼ਾਂ ਨੂੰ ਵੀ ਉਨ੍ਹਾਂ ਨੇ ਅਪੀਲ ਕੀਤੀ ਕਿ ਪੰਜਾਬ ਦੇ ੧੨੫੦੦ ਦੇ ਕਰੀਬ ਪਿੰਡਾਂ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਚਲਾਉਣ।ਪਿੰਡਾਂ ਦੇ ਛੱਪੜਾਂ 'ਤੇ ਮੋਟਰਾਂ ਲਾ ਕੇ ਪਾਣੀ ਖੇਤੀ ਲਈ ਵਰਤਿਆ ਜਾਵੇ ਤੇ ਸਰਕਾਰ ਛੱਪੜਾਂ 'ਤੇ ਮੁਫ਼ਤ ਮੋਟਰਾਂ ਲਗਾ ਕੇ ਦੇਵੇ। ਇਸ ਮੌਕੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੇ ਸੰਤ ਅਵਤਾਰ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆ ਕਿਹਾ ਕਿ ਉਨ੍ਹਾਂ ਨੇ ਇਸ ਇਲਾਕੇ ਦੀਆਂ ਸੰਗਤਾਂ ਨੂੰ ਵਿੱਦਿਆ ਤੇ ਗੁਰਬਾਣੀ ਨਾਲ ਜੋੜ ਕੇ ਵੱਡਾ ਉਪਕਾਰ ਕੀਤਾ।ਗੁਰਬਾਣੀ ਦੇ ਪ੍ਰਵਾਹ ਕਾਰਨ ਹੀ ਸਮਾਜਿਕ ਬੁਰਾਈਆਂ ਨੂੰ ਠੱਲ ਪਈ ਹੈ।

ਬਿਆਸ ਦਰਿਆ ਵਿੱਚ ਚੱਢਾ ਸ਼ੂਗਰ ਮਿੱਲ ਵਿੱਚ ਰਲੇ ਸੀਰੇ ਦੀ ਘਟਨਾ ਦਾ ਜ਼ਿਕਰ ਕਰਦਿਆ ਸੰਤ ਸੀਚੇਵਾਲ ਨੇ ਕਿਹਾ ਕਿ ਇਸ ਘਟਨਾ ਨਾਲ ਦੂਸ਼ਿਤ ਹੋ ਰਹੇ ਪੰਜਾਬ ਦੇ ਪਾਣੀਆਂ 'ਤੇ ਧਿਆਨ ਕੇਂਦਰਿਤ ਹੋਇਆ ਹੈ।ਉਨ੍ਹਾ ਇਸ ਨੂੰ ਵੱਡਾ ਅਪਰਾਧ ਦਸਦਿਆ ਕਿਹਾ ਕਿ ਪੰਜਾਬ ਦੇ ਸਤਲੁਜ ਦਰਿਆ ਵਿੱਚ ਤਾਂ ਸਿੱਧੇ ਤੌਰ 'ਤੇ ਕੈਮੀਕਲ ਤੇ ਹੋਰ ਜ਼ਹਿਰੀਲੇ ਤੱੱਤ ਸੁੱਟੇ ਜਾ ਰਹੇ ਹਨ। ਸਤਲੁਜ ਦਾ ਜ਼ਹਿਰੀਲਾ ਪਾਣੀ ਮਾਲਵੇ 'ਤੇ ਰਾਜਸਥਾਨ ਵਿੱਚ ਕੈਂਸਰ ਤੇ ਕਾਲਾ ਪੀਲੀਆ ਫੈਲਾ ਰਿਹਾ ਹੈ।ਉਨ੍ਹਾ ਮੰਗ ਕੀਤੀ ਕਿ ਸਤਲੁਜ ਦਰਿਆ ਵਿੱਚ ਜ਼ਹਿਰਾਂ ਪਾਉਣ ਵਾਲਿਆਂ 'ਤੇ ਵੀ ਉਸੇ ਤਰ੍ਹਾਂ ਸਖਤ ਕਾਰਵਾਈ ਹੋਵੇ ਜਿਸ ਤਰ੍ਹਾਂ ਬਿਆਸ ਨੂੰ ਜ਼ਹਿਰੀਲਾ ਕਰਨ ਵਾਲਿਆਂ 'ਤੇ ਕੀਤੀ ਗਈ ਹੈ।ਉਨ੍ਹਾ ਕਿਹਾ ਕਿ ਲੁਧਿਆਣਾ ਦਾ ਬੁੱਢਾ ਨਾਲਾ, ਚਿੱਟੀ ਵੇਈਂ, ਕਾਲਾ ਸੰਘਿਆ ਡਰੇਨ ਦਾ ਜ਼ਹਿਰੀਲਾ ਪਾਣੀ ਸਤਲੁਜ ਦਰਿਆ ਵਿੱਚ ਪੈ ਰਿਹਾ ਹੈ।ਉਨ੍ਹਾਂ ਨੇ ਕਿਹਾ ਸਤਲੁਜ ਦਰਿਆ ਵਿੱਚ ਵੀ ਪਹਿਲਾਂ ਮੱਛੀਆਂ ਮਰੀਆਂ ਸਨ ਪਰ ਉਦੋਂ ਸੰਚਾਰ ਤੰਤਰ ਏਨਾ ਤੇਜ਼ ਨਹੀਂ ਸੀ ਜਿੰਨ੍ਹਾਂ ਹੁਣ ਤੇਜ਼ ਹੈ।ਸੰਤ ਸੀਚੇਵਾਲ ਨੇ ਕਿਹਾ ਕਿ ਬਿਆਸ ਦਰਿਆ ਵਿੱਚ ਮਰੀਆ ਮੱਛੀਆਂ ਦੀ ਕੁਰਬਾਨੀ ਅਜ਼ਾਈ ਨਹੀਂ ਜਾਣ ਦਿੱਤੀ ਜਾਵੇਗੀ। ਸੰਤ ਸੀਚੇਵਾਲ ਨੇ ਕਿਹਾ ਕਿ ਜੇ ਪੰਜਾਬ ਦੇ ਪਾਣੀਆਂ ਨੂੰ ਬਚਾਉਣਾ ਹੈ ਤਾਂ ਇਸ ਸਾਂਝੇ ਮੁੱਦੇ 'ਤੇ ਸੂਬੇ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਸਿਰ ਜੋੜ ਕੇ ਕੰੰਮ ਕਰਨ ਦੀ ਲੋੜ ਹੈ।ਪੰਜਾਬ ਦੇ ਪਾਣੀ ਸੁੱਕਦੇ ਜਾ ਰਹੇ ਹਨ ਤੇ ਮੁੱਕਦੇ ਜਾ ਰਹੇ ਹਨ। ਦਰਿਆ ਜ਼ਹਿਰੀਲੇ ਹੁੰਦੇ ਜਾ ਰਹੇ ਹਨ। ਧਰਤੀ ਹੇਠਲਾ ਪਾਣੀ ਵੀ ਦੂਸ਼ਿਤ ਹੋਈ ਜਾ ਰਿਹਾ ਹੈ। ਮੀਂਹ ਦੇ ਪਾਣੀਆਂ ਨੂੰ ਸੰਭਾਲਣ ਦਾ ਕੋਈ ਠੋਸ ਪ੍ਰਬੰਧ ਨਹੀਂ ਕੀਤਾ ਗਿਆ। ਸੰਤ ਸੀਚੇਵਾਲ ਨੇ ਕਿਹਾ ਕਿ ਇੰਨ੍ਹਾਂ ਸਾਰੀਆਂ ਸਮੱਸਿਆਵਾਂ ਦਾ ਹੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਸ਼ਹਿਰਾਂ 'ਤੇ ਕਸਬਿਆਂ ਵਿੱਚ ਟਰੀਟਮੈਂਟ ਪਲਾਂਟ ਲਾਏ ਜਾਣ ਤੇ ਲੱਗੇ ਹੋਏ ਟਰੀਟਮੈਂਟ ਪਲਾਂਟ ਚਲਾਏ ਜਾਣ।

ਇਸ ਮੌਕੇ ਨਿਰਮਲਾ ਪੰਚਾਇਤੀ ਅਖਾੜਾ ਕਨਖਲ ਹਰਿਦੁਆਰ ਦੇ ਮੁੱਖੀ ਸ੍ਰੀਮਹੰਤ ਗਿਆਨ ਦੇਵ ਸਿੰਘ ਨੇ ਕਿਹਾ ਕਿ ਨਿਰਮਲਾ ਪੰਥ ਦੀ ਸਿੱਖੀ ਦੇ ਪ੍ਰਚਾਰ ਵਿੱਚ ਮੁੱਢ ਤੋਂ ਹੀ ਵੱਡੀ ਭੂਮਿਕਾ ਰਹੀ ਹੈ।ਉਨ੍ਹਾਂ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਦੀ ਪ੍ਰਸੰਸਾ ਕਰਦਿਆ ਕਿਹਾ ਕਿ ਉਨ੍ਹਾਂ ਦੀ ਵੀ ਨਿਰਮਲਾ ਪੰਥ ਨੂੰ  ਵੱਡੀ ਦੇਣ ਹੈ ਜਿੰਨ੍ਹਾਂ ਦੀ ਅਗਵਾਈ ਹੇਠ ਵਾਤਾਵਰਣ ਅਤੇ ਵਿਦਿਆ ਦੇ ਖੇਤਰ ਵਿੱਚ ਸਲਾਘਾਯੋਗ ਕੰਮ ਹੋਏ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਤ ਜਗਜੀਤ ਸਿੰਘ ਜੀ ਲੋਪੋ ਵਾਲੇ, ਨਿਰਮਲਾ ਸੰਤ ਮੰਡਲ ਦੇ ਮੁਖੀ ਸੰਤ ਹਰਿਕਿਸ਼ਨ ਸਿੰਘ ਸੋਢੀ, ਗੁਰਦੁਆਰਾ ਟਾਹਲੀ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਦਇਆ ਸਿੰਘ, ਸੰਤ ਅਮਰੀਕ ਸਿੰਘ ਖੁਖਰੈਣ ਵਾਲੇ, ਸੰਤ ਨਿਰਮਲ ਦਾਸ ਡੇਰਾ ਬਾਬਾ ਜੋੜੇ, ਸੰਤ ਬਲਬੀਰ ਸਿੰਘ ਰੱਬਜੀ ਜਿਆਣ ਵਾਲੇ, ਸੰਤ ਤੇਜਾ ਸਿੰਘ ਐਮ.ਏ, ਸੰਤ ਗੁਰਮੇਜ ਸਿੰਘ ਸੈਦਰਾਣਾ ਸਾਹਿਬ, ਸੰਤ ਅਜਾਇਬ ਸਿੰਘ ਲੋਪੋ, ਬਾਬਾ ਹਰਜਿੰਦਰ ਸਿੰਘ ਨੌਲੀ ਵਾਲੇ, ਸੰਤ ਸੁਖਵੰਤ ਸਿੰਘ ਨਾਹਲਾਂ ਵਾਲੇ, ਸੰਤ ਪਾਲ ਸਿੰਘ ਲੋਹੀਆ, ਸੰਤ ਪ੍ਰਦੀਪ ਹਰੀ ਜੀ, ਸੰਤ ਜੀਤ ਸਿੰਘ ਰੜ੍ਹੇਵਾਲੇ ਨੇ ਵੀ ਹਾਜ਼ਰੀ ਭਰੀ।ਇਸ ਮੌਕੇ ਜਰਨੈਲ ਸਿੰਘ ਗੜ੍ਹਦੀਵਾਲ, ਜਥੇਦਾਰ ਸ਼ਮਿੰਦਰ ਸਿੰਘ ਸੰਧੂ, ਜਥੇਦਾਰ ਬਲਵਿੰਦਰ ਸਿੰਘ, ਗੁਰਦੇਵ ਸਿੰੰਘ ਫੌਜੀ, ਹਰਪ੍ਰੀਤ ਸਿੰਘ ਕੰਗ, ਜਸਵਿੰਦਰ ਸਿੰਘ ਕਾਲਾ ਯੂ.ਕੇ, ਰਘਬੀਰ ਸਿੰਘ ਤਲਵੰਡੀ ਮਾਧੋ, ਜੋਗਾ ਸਿੰਘ, ਬੂਟਾ ਸਿੰਘ ਸਮੇਤ ਹੋਰ ਬਹੁਤ ਸਾਰੀਆਂ ਸ਼ਖਸ਼ੀਅਤਾਂ ਹਾਜ਼ਰ ਸਨ।ਨਿਰਮਲ ਕੁਟੀਆ ਦੇ ਹਾਜ਼ੂਰੀ ਰਾਗੀ ਤੇਜਿੰਦਰ ਸਿੰਘ ਦੇ ਜੱਥੇ ਸਮੇਤ ਹੋਰ ਕੀਰਤਨੀ ਅਤੇ ਕਵੀਸ਼ਰੀ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ।ਸੰਗਤਾਂ ਲਈ ਗੁਰੁ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ। ਸਟੇਜ ਦੀ ਜੁੰੰਮੇਵਾਰੀ ਸੰਤ ਸੁਖਜੀਤ ਸਿੰਘ ਤੇ ਪ੍ਰੋ: ਕੁਲਵਿੰਦਰ ਸਿੰਘ ਨੇ ਨਿਭਾਈ।

 

Tags: SEECHEWAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD