Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਗਿੱਲ ਚੌਕ ਫਲਾਈਓਵਰ ਦਾ ਕੰਮ 15 ਦਿਨ ਵਿੱਚ ਮੁਕੰਮਲ ਕੀਤਾ ਜਾਵੇ- ਰਵਨੀਤ ਸਿੰਘ ਬਿੱਟੂ

ਲੋਕ ਸਭਾ ਮੈਂਬਰ ਅਤੇ ਮੇਅਰ ਨੇ ਨੁਕਸਾਨੇ ਗਿੱਲ ਫਲਾਈਓਵਰ ਦਾ ਅਚਾਨਕ ਜਾਇਜ਼ਾ ਲਿਆ, ਕਿਹਾ! ਅਸੁਵਿਧਾ ਕਾਰਨ ਲੋਕਾਂ ਨੂੰ ਜਿਆਦਾ ਸਮਾਂ ਖੱਜਲ ਖੁਆਰ ਨਾ ਹੋਣਾ ਪਵੇ

Web Admin

Web Admin

5 Dariya News

ਲੁਧਿਆਣਾ , 27 May 2018

Last updated on: May 27, 2018, 00:00 IST

ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਨਗਰ ਨਿਗਮ ਲੁਧਿਆਣਾ ਦੇ ਮੇਅਰ ਸ੍ਰ. ਬਲਕਾਰ ਸਿੰਘ ਸੰਧੂ ਅਤੇ ਹੋਰ ਸੰਬੰਧਤ ਅਧਿਕਾਰੀਆਂ ਨੂੰ ਨਾਲ ਲੈ ਕੇ ਬੀਤੀ ਰਾਤ ਸਥਾਨਕ ਗਿੱਲ ਚੌਕ ਸਥਿਤ ਫਲਾਈਓਵਰ ਦੇ ਉਸ ਹਿੱਸੇ ਦਾ ਜਾਇਜ਼ਾ ਲਿਆ, ਜਿਸ ਹਿੱਸੇ ਦੀ ਇੱਕ ਕੰਧ (ਰੀਟੇਨਿੰਗ ਵਾਲ) ਟੁੱਟ ਗਈ ਸੀ ਅਤੇ ਹੁਣ ਉਸਦੀ ਮੁਰੰਮਤ ਚੱਲ ਰਹੀ ਹੈ। ਸ੍ਰ. ਬਿੱਟੂ ਨੇ ਮੁਰੰਮਤ ਕਰ ਰਹੀ ਕੰਪਨੀ ਦੇ ਨੁਮਾਇੰਦਿਆਂ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਕੰਮ 15 ਦਿਨਾਂ ਦੇ ਅੰਦਰ-ਅੰਦਰ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਅਸੁਵਿਧਾ ਕਾਰਨ ਹੋਰ ਖੱਜਲ ਖੁਆਰ ਨਾ ਹੋਣਾ ਪਵੇ। ਬੀਤੀ ਰਾਤ ਇਸ ਪੁੱਲ ਦੇ ਮੁਰੰਮਤ ਕਾਰਜ ਦਾ ਅਚਨਚੇਤ ਨਿਰੀਖਣ ਕਰਨ ਪੁੱਜੇ ਸ੍ਰ. ਬਿੱਟੂ ਨੇ ਮੌਕੇ 'ਤੇ ਪਹੁੰਚ ਕੇ ਅਧਿਕਾਰੀਆਂ ਅਤੇ ਕੰਪਨੀ ਦੇ ਨੁਮਾਇੰਦਿਆਂ ਨੂੰ ਬੁਲਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਅਚਾਨਕ ਆਉਣ ਪਿੱਛੇ ਕਾਰਨ ਸੀ ਕਿ ਉਹ ਦੇਖਣਾ ਚਾਹੁੰਦੇ ਸਨ ਕਿ ਕੀ ਕੰਪਨੀ ਦੇ ਕਾਮੇ ਇਸ ਕੰਮ ਨੂੰ ਪ੍ਰਮੁੱਖਤਾ ਨਾਲ ਦਿਨ ਰਾਤ ਲਗਾ ਕੇ ਕਰ ਰਹੇ ਹਨ ਜਾਂ ਨਹੀਂ। ਉਹ ਇਹ ਵੀ ਦੇਖਣਾ ਚਾਹੁੰਦੇ ਸਨ ਕਿ ਇਸ ਅਸੁਵਿਧਾ ਨਾਲ ਲੋਕਾਂ ਨੂੰ ਅਸਲ ਵਿੱਚ ਕਿੰਨੀ ਕੁ ਪ੍ਰੇਸ਼ਾਨੀ ਹੋ ਰਹੀ ਹੈ।  ਸ੍ਰ. ਬਿੱਟੂ ਨੇ ਪਿਛਲੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਸਰਕਾਰ ਦੀ ਮਾੜੀ ਕਾਰਗੁਜ਼ਾਰੀ 'ਤੇ ਵੀ ਸਵਾਲੀਆ ਨਿਸ਼ਾਨ ਲਗਾਉਂਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਸਹੀ ਨੀਅਤ ਅਤੇ ਦੇਖ-ਰੇਖ ਵਿੱਚ ਵਿਕਾਸ ਪ੍ਰੋਜੈਕਟ ਨੇਪਰੇ ਚੜਾਏ ਹੁੰਦੇ ਤਾਂ ਅਜਿਹੇ ਨੁਕਸਾਨ ਨਹੀਂ ਹੋਣੇ ਸਨ। ਉਨ੍ਹਾਂ ਕਿਹਾ ਕਿ ਇਸ ਨੁਕਸਾਨ ਲਈ ਜੋ ਵੀ ਅਧਿਕਾਰੀ ਜਾਂ ਧਿਰ ਦੋਸ਼ੀ ਪਾਈ ਜਾਵੇਗੀ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

Tags: Ravneet Singh Bittu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD