Thursday, 04 June 2026

 

 

ਖ਼ਾਸ ਖਬਰਾਂ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ

 

ਨਵਜੋਤ ਸਿੱਧੂ ਦੇ ਜੰਡਿਆਲਾ ਗੁਰੂ ਵਿੱਖੇ ਪ੍ਰੋਗਰਾਮ ਦੌਰਾਨ ਪੱਤਰਕਾਰ ਭਾਈਚਾਰਾ ਹੋਇਆ ਨਾਰਾਜ਼ ,ਜੰਮ ਕੇ ਪ੍ਰਸ਼ਾਸਨ ਖਿਲਾਫ ਨਾਰੇਬਾਜੀ

Web Admin

Web Admin

5 Dariya News (ਕੁਲਜੀਤ ਸਿੰਘ)

ਜੰਡਿਆਲਾ ਗੁਰੂ , 27 May 2018

Last updated on: May 27, 2018, 00:00 IST

ਜਿੱਥੇ ਅੱਜ ਜੰਡਿਆਲਾ ਗੁਰੂ ਵਿੱਖੇ ਸਥਾਨਿਕ ਜੈਨ ਸਕੂਲ ਵਿੱਖੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਸੀ ।ਇਹ ਪ੍ਰੋਗਰਾਮ ਹੱਥ ਦੇ ਬਰਤਨ ਬਣਾਉਣ ਵਾਲੇ ਕਾਰੀਗਰਾਂ ਨਾਲ ਸਬੰਧਿਤ ਸੀ ।ਇਸ ਸਕੂਲ ਵਿੱਚ ਉਸ ਹਾਲ ਵਿੱਚ ਪ੍ਰੋਗਰਾਮ ਰੱਖਿਆ ਸੀ ਜਿਸ ਵਿੱਚ ਵੱਧ ਤੋਂ ਵੱਧ 200 ਤੋਂ 300 ਤੱਕ ਵਿਅਕਤੀ ਬੈਠ ਸਕਦੇ ਸਨ । ਪਰ ਉੱਥੇ ਸਮਰੱਥਾ ਤੋਂ ਜ਼ਿਆਦਾ ਭੀੜ ਹੋਣ ਕਰਕੇ ਇਹ ਪ੍ਰੋਗਰਾਮ ਇੰਝ ਲੱਗ ਰਿਹਾ ਸੀ ਜਿਵੇਂ ਚੋਣ ਰੈਲੀ ਹੋਵੇ ।ਸਿੱਧੂ ਦੇ ਪ੍ਰੋਗਰਾਮ ਵਿੱਚ ਆਉਣ ਤੋਂ ਬਾਅਦ ਭੀੜ ਹੋਰ ਜ਼ਿਆਦਾ ਵੱਧ ਗਈ ।ਜਿਸ ਨਾਲ ਪਤਰਕਾਰਾਂ ਵਾਸਤੇ ਰੱਖੀਆਂ ਗਈਆਂ ਕੁਰਸੀਆਂ ਤੇ ਵੀ ਆਮ ਲੋਕ ਬੈਠ ਗਏ ।ਇਸ ਤੋਂ ਇਲਾਵਾ ਜਦੋ ਪ੍ਰੋਗਰਾਮ ਦੀ ਕਵਰੇਜ ਪੱਤਰਕਾਰ ਕਰਨ ਲੱਗੇ ਤਾਂ ਜਿਆਦਾ ਭੀੜ ਦੇ ਚੱਲਦਿਆਂ ਪੁਲਿਸ ਨੇ ਪੱਤਰਕਾਰਾਂ ਨੂੰ ਵੀ ਪਿੱਛਾਂਹ ਜਾਣ ਲਈ ਕਿਹਾ ਜਿਸ ਕਰਕੇ ਇਹ ਮਾਮਲੇ ਨੇ ਤੂਲ ਫੜ ਲਿਆ।ਜਿਸਦੇ ਰੋਸ਼ ਵੱਜੋ ਪੱਤਰਕਾਰ ਭਾਈਚਾਰੇ ਨੇ ਹਾਲ ਦੇ ਬਾਹਰ ਪ੍ਰਸ਼ਾਸਨ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ।ਇਹ ਦੇਖ ਕੇ ਅੰਦਰ ਵਾਲਿਆ ਨੇ ਪੱਤਰਕਾਰਾਂ ਦੀ ਗੱਲਬਾਤ ਸੁਣਨ ਦੀ  ਜਗ੍ਹਾ  ਦਰਵਾਜ਼ੇ ਬੰਦ ਕਰਕੇ ਆਪਣੇ ਪ੍ਰੋਗਰਾਮ ਨੂੰ ਜਾਰੀ ਰੱਖਿਆ ।ਦੱਸ ਦਈਏ ਕਿ ਵੈਸੇ ਵੀ ਹਲਕਾ ਵਿਧਾਇਕ ਵੱਲੋਂ ਬਾਹਰੋਂ ਪੱਤਰਕਾਰ ਲਿਆ ਕੇ ਲੋਕਲ ਪੱਤਰਕਾਰ ਭਾਈਚਾਰੇ ਨਾਲ ਦੂਰੀ ਬਣਾ ਕੇ ਰੱਖਦੇ ਹਨ। ਖਬਰ ਲਿੱਖੇ ਜਾਣ ਤੱਕ ਕਿਸੀ ਵੀ ਲੀਡਰ ਤੇ ਨਾ ਹੀ ਕਿਸੇ ਅਧਿਕਾਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ । ਇਸ ਮੌਕੇ ਪੱਤਰਕਾਰ ਰਣਜੀਤ ਸਿੰਘ ਜੋਸਨ ,ਸੁਖਚੈਨ ਸਿੰਘ ,ਪ੍ਰਦੀਪ ਜੈਨ ,ਪਿੰਕੂ ਆਨੰਦ ,ਪਰਮਿੰਦਰ ਸਿੰਘ ਜੋਸਨ ,ਅਸ਼ਵਨੀ ਸ਼ਰਮਾ ,ਅਨਿਲ ਕੁਮਾਰ ,ਰਾਮਸ਼ਰਨਜੀਤ ਸਿੰਘ ,ਕੰਵਲਜੀਤ ਸਿੰਘ ਲਾਡੀ ,ਅਤੇ ਹੋਰ ਹਾਜ਼ਿਰ ਸਨ

 

Tags: PRESS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD