Friday, 17 May 2024

 

 

ਖ਼ਾਸ ਖਬਰਾਂ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ

 

'ਅੰਧ-ਵਿਸ਼ਵਾਸ ਕਮਜ਼ੋਰ ਮਾਨਸਿਕਤਾ ਦੀ ਨਿਸ਼ਾਨੀ'- ਤਰਕਸ਼ੀਲ

'ਟੈਲੀਵਿਜ਼ਨ ਉੱਤੇ ਬੰਦ ਹੋਵੇ ਅੰਧਵਿਸ਼ਵਾਸਾਂ ਦਾ ਪਸ਼ਾਰ':-ਤਰਕਸ਼ੀਲ

Web Admin

Web Admin

5 Dariya News

ਖਰੜ੍ਹ , 28 May 2018

ਅੰਧਵਿਸ਼ਵਾਸਾਂ ਦੇ ਮੱਕੜਜਾਲ਼ ਵਿੱਚ ਫਸੇ ਲੋਕਾਂ ਦੀ ਬੰਦ-ਖਲਾਸੀ ਵਾਸਤੇ ਪਿਛਲੇ ਸਾਢੇ ਤਿੰਨ ਦਹਾਕਿਆਂ ਤੋਂ ਲਗਾਤਾਰ ਯਤਨਸ਼ੀਲ ਤਰਕਸ਼ੀਲ ਸੁਸਾਇਟੀ ਦੀਆਂ ਇਕਾਈਆਂ ਖਰੜ ਅਤੇ ਮੋਹਾਲ਼ੀ ਵੱਲੋਂ ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਬਲੌਂਗੀ ਵਿਖੇ ਵਿਦਿਆਰਥਣਾਂ ਨੂੰ ਵਿਗਿਆਨਿਕ-ਸੋਚ ਦਾ ਸੁਨੇਹਾ ਦਿੰਦਾ ਤਰਕਸ਼ੀਲ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ 200 ਦੇ ਲੱਗਭੱਗ ਵਿਦਿਆਰਥਣਾਂ ਨੇ ਸਮੂਲੀਅਤ ਕੀਤੀ। ਪ੍ਰੋਗਰਾਮ ਦੀ ਸਰੂਆਤ ਦੌਰਾਨ ਜੋਨ ਮੁਖੀ ਪ੍ਰਿੰਸ਼ੀਪਲ ਗੁਰਮੀਤ ਖਰੜ ਨੇ  ਨਰਸਿੰਗ ਦੀਆਂ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚਾਹੇ ਅੱਜ ਅਸੀਂ ਸਾਇੰਸ ਦੇ ਯੁੱਗ ਵਿਚ ਵਿਚਰ ਰਹੇ ਹਾਂ ਪਰ ਫਿਰ ਵੀ ਸਦੀਆਂ ਪੁਰਾਣੇ ਅੰਧ-ਵਿਸ਼ਵਾਸ ਸਾਡੀ ਰੋਜਮ੍ਹਰਾ ਦੀ ਜਿੰਦਗੀ ਦਾ ਖਹਿੜਾ ਨਹੀਂ ਛੱਡ ਰਹੇ। ਉਨ੍ਹਾਂ ਇਸ ਦਾ ਕਾਰਨ ਦੱਸਦਿਆਂ ਕਿਹਾ ਕਿ ਅਸੀਂ ਸਕੂਲਾਂ ਵਿੱਚ ਪੜ੍ਹੀਆਂ ਸਾਇੰਸ ਦੀਆਂ ਥਿਊਰੀਆਂ ਨੂੰ ਸਕੂਲ ਛੱਡਣ ਸਮੇਂ ਅਕਸਰ ਸਾਇੰਸ-ਲੈਬ ਵਿੱਚ ਹੀ ਛੱਡ ਆਉਂਦੇ ਹਾਂ। ਜਦਕਿ ਵਿਗਿਆਨ ਦੀ ਪੜ੍ਹਾਈ ਦਾ ਮਕਸਦ ਨਵੇਂ ਗਿਆਨ ਦੀ ਖੋਜ, ਬਿਨਾਂ ਜਾਂਚੇ-ਪਰਖੇ ਕਿਸੇ ਗੱਲ ਨੂੰ ਸਵੀਕਾਰ ਨਾ ਕਰਨਾ, ਧਾਰਨਾਵਾਂ ਦੀ ਬਜਾਇ ਪਰਖੇ ਹੋਏ ਤੱਥਾਂ ਉੱਤੇ ਯਕੀਨ, ਨਵੇਂ ਸਬੂਤਾਂ ਸਾਮਣੇ ਪੁਰਾਣੇ ਸਿੱਟਿਆ ਨੂੰ ਬਦਲਣ ਦੀ ਯੋਗਤਾ ਪੈਦਾ ਕਰਨਾ ਹੋਣਾ ਚਾਹੀਦਾ ਹੈ।  ਉਨਾਂ ਸਮੂਹ ਵਿਦਿਆਰਥੀ ਵਰਗ ਨੂੰ ਅਪੀਲ ਕੀਤੀ ਕਿ ਵਿਗਿਆਨ ਦੀ ਪੜ੍ਹਾਈ ਸਿਰਫ ਪੇਪਰਾਂ ਵਿੱਚੋਂ ਵੱਧ ਤੋਂ ਵੱਧ ਨੰਬਰ ਲੈਣ ਨੂੰ ਹੀ ਮੁੱਖ ਰੱਖਕੇ ਨਹੀਂ ਕਰਨੀ ਚਾਹੀਦੀ ਬਲਕਿ ਇਸ ਦਾ ਘੱਟੋ-ਘੱਟ ਟੀਚਾ ਮਨੁੱਖੀ ਸ਼ਖਸੀਅਤ ਅਤੇ ਸਮਾਜ ਦਾ ਚੌਤਰਫਾ ਵਿਕਾਸ ਕਰਨਾ ਹੋਵੇ।  ਇਸ ਮੌਕੇ ਇਕਾਈ ਮੋਹਾਲ਼ੀ ਦੇ ਜਥੇਬੰਦਕ ਮੁਖੀ ਲੈਕਚਰਾਰ ਸੁਰਜੀਤ ਸਿੰਘ  ਨੇ ਟੈਲੀਵਿਜ਼ਨ ਚੈਨਲਾਂ ਦੁਆਰਾ ਫੈਲਾਏ ਜਾ ਰਹੇ ਅੰਧ-ਵਿਸ਼ਵਾਸਾਂ ਤੋਂ ਵਿਦਿਆਰਥੀਆਂ ਨੂੰ ਚੇਤਨ ਕੀਤਾ ਕਿ ਇਨਾਂ੍ਹ ਲੋਕਾਂ ਦੇ ਝੂਠ ਦਾ ਵਪਾਰ ਇਸ ਕਦਰ ਫੈਲ ਚੁੱਕਾ ਹੈ ਕਿ ਬਿਨਾਂ ਮਿਹਨਤ ਕੀਤਿਆਂ ਅਮੀਰ ਬਣਨ ਦੇ ਝੂਠੇ ਸੁਫਨੇ ਦਿਖਾਕੇ, ਭੋਲ਼ੇ ਭਾਲ਼ੇ  ਲੋਕਾਂ ਤੋਂ ਹਰ ਰੋਜ ਲੱਖਾਂ ਰੁਪਏ ਠੱਗੇ ਜਾ ਰਹੇ ਹਨ। 

ਉਨਾਂ ਨੇ ਪ੍ਰੋਗਰਾਮ ਵਿੱਚ ਹਾਜਰ ਅਧਿਅਪਕਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਜੇਕਰ ਬੱਚੇ ਦੇਸ ਦਾ ਭਵਿੱਖ ਹੁੰਦੇ ਹਨ ਤਾਂ ਅਧਿਆਪਕਾਂ ਨੂੰ 'ਭਵਿੱਖ-ਨਿਰਮਾਤਾ' ਕਹਿਣਾ ਬਣਦਾ ਹੈ। ਇਸ ਕਰਕੇ ਸਮਾਜ ਵਿੱਚੋਂ ਵਹਿਮਾਂ-ਭਰਮਾਂ ਦਾ ਜੂੜ ਵੱਢਕੇ ਵਿਗਿਆਨਿਕ ਸੋਚ ਦੇ ਪ੍ਰਚਾਰ-ਪਸਾਰ ਵਾਸਤੇ ਅਧਿਆਪਕ ਵਰਗ ਨੂੰ ਵੀ ਬਣਦਾ ਰੋਲ ਨਿਭਾਉਣਾ ਚਾਹੀਦਾ ਹੈ। ਪ੍ਰੋਗਰਾਮ ਸਮੇਂ ਤਰਕਸ਼ੀਲ ਮੈਗਜ਼ੀਨ ਦੇ ਸਹਿ ਸੰਪਾਦਕ ਜਸਵੰਤ ਮੁਹਾਲ਼ੀ ਵੱਲੋਂ ਜਾਦੂ ਦੇ ਟਰਿੱਕ ਦਿਖਾਕੇ ਵਿਦਿਆਰਥੀਆਂ ਦਾ ਜਿੱਥੇ ਮਨੋਰੰਜਨ ਕੀਤਾ ਗਿਆ ਨਾਲ਼ ਦੀ ਨਾਲ਼ ਇਸ ਦੀ ਤਕਨੀਕ ਬਾਰੇ ਦੱਸਕੇ ਬੱਚਿਆਂ ਦੇ ਮਨਾਂ ਵਿੱਚ ਜਾਦੂ ਬਾਰੇ ਪਾਏ ਜਾਂਦੇ ਭਰਮ-ਭੁਲੇਖੇ ਵੀ ਦੂਰ ਕੀਤੇ।ਸਵਾਲ-ਜਵਾਬ ਦੇ ਸਮੇਂ ਉਨਾਂ ਵੱਲੋਂ ਹੱਥ ਦੀਆਂ ਲਕੀਰਾਂ ਦਾ ਸੱਚ, ਹਿਪਨੋਟਿਜ਼ਮ, ਭੂਤਾਂ-ਪ੍ਰੇਤਾਂ, ਅਖੌਤੀ ਆਤਮਾਵਾਂ ਅਤੇ ਓਪਰੀਆਂ ਕਸਰਾਂ ਆਦਿ ਬਾਰੇ ਵਿਦਿਆਰਥੀਆਂ ਨਾਲ਼ ਖੁੱਲ ਕੇ ਚਰਚਾ ਕੀਤੀ ਗਈ।ਉਨਾਂ ਨੇ ਵਿਦਿਆਰਥੀਆਂ ਨੂੰ ਊਸਾਰੂ ਸਾਹਿਤ ਬਾਰੇ ਜਾਣਕਾਰੀ ਦੇਕੇ ਵਧੀਆ ਪੁਸਤਕਾਂ ਅਤੇ ਤਰਕਸ਼ੀਲ ਮੈਗਜ਼ੀਨ ਪੜਨ ਦੀ ਪ੍ਰੇਰਨਾ ਵੀ ਦਿੱਤੀ। ਇਸ ਪ੍ਰੋਗਰਾਮ ਦੇ ਅਖੀਰ ਵਿੱਚ ਕਾਲਜ ਪ੍ਰਿੰਸੀਪਲ ਨੇ ਤਰਕਸ਼ੀਲਾਂ ਦੇ ਕੰਮਾਂ ਦੀ ਪ੍ਰਸੰਸਾ ਕਰਦਿਆਂ ਇਸ ਤਰਾਂ ਦਾ ਪ੍ਰੋਗਰਾਮ ਦੁਬਾਰਾ ਕਰਾਉਣ ਦੀ ਇੱਛਾ ਵੀ  ਪ੍ਰਗਟਾਈ।ਉਨਾਂ ਭਰੋਸਾ ਦਿੱਤਾ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਪੜਨ੍ਹ ਵਾਸਤੇ ਕਾਲਜ ਦੀ ਲਾਇਬਰੇਰੀ ਵਿੱਚ ਤਰਕਸ਼ੀਲ ਸੁਸਾਇਟੀ ਦੀਆਂ ਸਾਰੀਆਂ ਕਿਤਾਬਾਂ ਦਾ ਇੱਕ ਸੈੱਟ ਰੱਖਿਆ ਜਾਵੇਗਾ ।ਇਸ ਸਾਰੇ ਪ੍ਰੋਗਰਾਮ ਦੌਰਾਨ ਮੈਡਮ ਨੀਲਕਮਲ ਅਤੇ ਕਾਲਜ ਦੇ ਸਮੂਹ ਸਟਾਫ ਵੱਲੋਂ ਵੀ ਭਰਪੂਰ ਸਹਿਯੋਗ ਕੀਤਾ ਗਿਆ। ਤਰਕਸ਼ੀਲ ਸਾਹਿਤ ਪ੍ਰਾਪਤ ਕਰਨ ਲਈ ਵਿਦਿਆਰਥੀਆਂ ਵਿੱਚ ਬਹੁਤ ਉਤਸ਼ਾਹ ਸੀ।

 

Tags: TARAKSHEEL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD