Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੀਮਾਂਤ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨਾ ਪੰਜਾਬ ਸਰਕਾਰ ਦਾ ਇਤਿਹਾਸਕ ਫ਼ੈਸਲਾ - ਰਾਣਾ ਗੁਰਮੀਤ ਸਿੰਘ ਸੋਢੀ

ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ 2900 ਕਿਸਾਨਾਂ ਦੇ 20 ਕਰੋੜ ਰੁਪਏ ਦੇ ਕਰੀਬ ਹੋਏ ਕਰਜ਼ੇ ਮੁਆਫ਼

Web Admin

Web Admin

5 Dariya News

ਗੁਰੂਹਰਸਹਾਏ (ਫ਼ਿਰੋਜ਼ਪੁਰ) , 29 May 2018

Last updated on: May 29, 2018, 00:00 IST

ਪੰਜਾਬ ਸਰਕਾਰ ਵੱਲੋਂ ਰਾਜ ਦੇ ਛੋਟੇ ਤੇ ਗ਼ਰੀਬ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨਾ ਇੱਕ ਇਤਿਹਾਸਕ ਤੇ ਦਲੇਰੀ ਭਰਿਆ ਫ਼ੈਸਲਾ ਹੈ, ਜਿਸ ਅਧੀਨ 10 ਲੱਖ 22 ਹਜ਼ਾਰ ਕਰੋੜ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ (ਖੇਡਾਂ ਤੇ ਯੁਵਕ ਸੇਵਾਵਾਂ) ਰਾਣਾ ਗੁਰਮੀਤ ਸਿੰਘ ਸੋਢੀ ਨੇ ਰਿਜ਼ੀ ਰਿਜ਼ੋਰਟਸ ਗੁਰੂਹਰਸਹਾਏ ਵਿਖੇ ਹਲਕੇ ਦੇ 2900 ਦੇ ਕਰੀਬ ਕਿਸਾਨਾਂ ਨੂੰ ਕਰੀਬ 20 ਕਰੋੜ ਰੁਪਏ ਦਾ ਕਰਜ਼ਾ ਰਾਹਤ ਸਕੀਮ ਦਾ ਲਾਭ ਦੇਣ ਉਪਰੰਤ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਸੂਬੇ ਵਿਚ ਕਿਸਾਨਾਂ ਦੀ ਆਮਦਨ ਵਧਾਉਣ ਲਈ ਆਧੁਨਿਕ ਢੰਗ ਨਾਲ ਖੇਤੀ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਕਿਸਾਨਾਂ ਨੂੰ ਆਰਥਿਕ ਮੰਦਹਾਲੀ 'ਚੋਂ ਬਾਹਰ ਕੱਢਣ ਲਈ ਕਰਜ਼ਾ ਮੁਆਫ਼ੀ ਸਕੀਮ ਚਲਾਈ ਗਈ ਹੈ।  ਉਨ੍ਹਾਂ ਦੱਸਿਆ ਕਿ ਅੱਜ  ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਢਾਈ ਏਕੜ ਤੋਂ ਘੱਟ ਜ਼ਮੀਨ ਦੀ ਮਾਲਕੀ ਵਾਲੇ ਕਰੀਬ 2900 ਸੀਮਾਂਤ ਕਿਸਾਨ, ਜਿਨ੍ਹਾਂ ਨੇ ਸਹਿਕਾਰੀ ਬੈਂਕਾਂ ਤੋਂ 2 ਲੱਖ ਰੁਪਏ ਤੱਕ ਦੇ ਕਰਜ਼ੇ ਲਏ ਸਨ, ਉਨ੍ਹਾਂ ਦੇ ਕਰੀਬ  20 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ  ਪੰਜਾਬ ਸਰਕਾਰ ਨੇ ਇਹ ਸਕੀਮ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਿਛਲੀ ਸਰਕਾਰ ਦੇ 10 ਸਾਲ ਦੇ ਕਾਰਜ ਦੌਰਾਨ ਪੰਜਾਬ ਦੀ ਕਿਸਾਨੀ ਕਰਜ਼ੇ ਹੇਠਾਂ ਦੱਬ ਗਈ, ਜਦਕਿ ਮੌਜੂਦਾ ਪੰਜਾਬ ਸਰਕਾਰ ਨੇ ਪਿਛਲੀ ਸਰਕਾਰ ਦੁਆਰਾ ਸਰਕਾਰੀ ਖ਼ਜ਼ਾਨਾ ਖ਼ਾਲੀ ਛੱਡਣ ਦੇ ਬਾਵਜੂਦ ਵੀ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਕੇ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ ਅਤੇ ਕਿਸਾਨਾਂ ਦੀ ਭਲਾਈ ਲਈ ਸਰਕਾਰ ਵੱਲੋਂ ਕੋਈ ਵੀ ਢਿੱਲ ਨਹੀਂ ਰਹਿਣ ਦਿੱਤੀ ਜਾਵੇਗੀ। 

ਸ੍ਰ: ਸੋਢੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਜਾ ਰਹੀ ਖੇਡ ਨੀਤੀ ਵਿਚ ਵੱਡੀ ਪੱਧਰ ਤੇ ਸੁਧਾਰ ਕੀਤੇ ਗਏ ਹਨ,  ਜੋ ਕਿ ਪੂਰੀ ਤਰ੍ਹਾਂ ਖਿਡਾਰੀ ਅਤੇ ਖੇਡ ਪੱਖੀ ਹੋਵੇਗੀ, ਜਿਸ ਦੇ ਲਾਗੂ ਹੋਣ ਨਾਲ ਪੰਜਾਬ ਵਿਚ ਨਵੀਂ ਖੇਡ ਕ੍ਰਾਂਤੀ ਆਵੇਗੀ।  ਉਨ੍ਹਾਂ ਕਿਹਾ ਕਿ ਸੂਬੇ ਵਿਚ ਰਾਸ਼ਟਰੀ ਤੇ ਅੰਤਰ ਰਾਸ਼ਟਰੀ ਪੱਧਰ ਤੇ ਖਿਡਾਰੀ ਪੈਦਾ ਕਰਨ  ਅਤੇ ਖਿਡਾਰੀਆਂ ਨੂੰ ਆਧੁਨਿਕ ਖੇਡ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਸੂਬੇ ਦੇ ਖੇਡ ਮੈਦਾਨਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੂਬੇ ਵਿਚ ਜਿੱਥੇ ਜੇਤੂ ਖਿਡਾਰੀਆਂ ਦੀ ਨਗਦ ਰਾਸ਼ੀ ਵਿਚ ਵੀ ਵਾਧਾ ਕੀਤਾ ਜਾਵੇਗਾ ਉੱਥੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਵੀ ਦਿੱਤੀਆਂ ਜਾਣਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਘਰ-ਘਰ ਨੌਕਰੀ ਦੇਣ ਵਾਸਤੇ ਵੀ ਜੰਗੀ ਪੱਧਰ ਤੇ ਕੰਮ ਚੱਲ ਰਿਹਾ ਹੈ, ਜਿਸ ਤਹਿਤ ਪਿਛਲੇ ਸਾਲ ਵਿਚ 1 ਲੱਖ 62 ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਇਸ ਉਪਰਾਲੇ ਨਾਲ ਬੇਰੁਜ਼ਗਾਰੀ ਨੂੰ ਵੱਡੇ ਪੱਧਰ ਤੇ ਠੱਲ੍ਹ ਪਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਆਈ.ਏ.ਐਸ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਫ਼ਿਰੋਜ਼ਪੁਰ ਵਿਖੇ ਹੋਏ ਸਮਾਗਮ ਦੌਰਾਨ ਜ਼ਿਲ੍ਹੇ ਦੇ 8991 ਕਿਸਾਨਾਂ ਦੇ 58.73 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਗਏ ਸਨ।  ਇਸ ਤਰ੍ਹਾਂ ਹੁਣ ਤੱਕ ਜ਼ਿਲ੍ਹੇ ਦੇ ਕਰੀਬ 12000 ਕਿਸਾਨਾਂ ਦੇ 70 ਕਰੋੜ ਦੇ ਕਰੀਬ ਕਰਜ਼ੇ ਮੁਆਫ਼ ਕੀਤੇ ਜਾ ਚੁੱਕੇ ਹਨ।  ਉਨ੍ਹਾਂ ਦੱਸਿਆ ਕਿ ਇਹ ਕਰਜ਼ ਮੁਆਫ਼ੀ ਦੇ ਪੈਸੇ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਭੇਜੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਕੋਈ ਕਿਸਾਨ ਕਰਜ਼ਾ ਰਾਹਤ ਸਕੀਮ ਦਾ ਲਾਭ ਲੈਣ ਤੋਂ ਵਾਂਝਾ ਰਹਿ ਗਿਆ ਹੈ ਤਾਂ ਉਨ੍ਹਾਂ ਕਿਸਾਨਾਂ ਦਾ ਵੀ ਸਰਵੇ ਕਰਦੇ ਕਰਜ਼ਾ ਮੁਆਫ਼ ਕੀਤਾ ਜਾਵੇਗਾ ਤਾਂ ਜੋ ਹਰ ਯੋਗ ਕਿਸਾਨ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾ ਸਕੇ।ਇਸ ਮੌਕੇ ਐਸ.ਐਸ.ਪੀ ਫਿਰੋਜ਼ਪੁਰ ਸ੍ਰ: ਪ੍ਰੀਤਮ ਸਿੰਘ, ਸ੍ਰ: ਗੁਰੂ ਹਰਦੀਪ ਸਿੰਘ ਸੋਢੀ, ਸ੍ਰ: ਚਰਨਦੀਪ ਸਿੰਘ ਐਸ.ਡੀ.ਐਮ ਗੁਰੂਹਰਸਹਾਏ, ਸ਼੍ਰੀ ਰਤਨ ਲਾਲ ਕੁੱਕੜ ਜੁਆਇੰਟ ਰਜਿਸਟਰਾਰ ਸਹਿਕਾਰੀ ਸਭਾਵਾ, ਸ੍ਰ: ਸੁਖਵਿੰਦਰ ਸਿੰਘ ਗਿੱਲ ਜ਼ਿਲ੍ਹਾ ਮੈਨੇਜਰ ਸਹਿਕਾਰੀ ਬੈਂਕ, ਸ੍ਰ: ਸਤਨਾਮ ਸਿੰਘ ਏ.ਆਰ ਜਲਾਲਾਬਾਦ, ਸ੍ਰ: ਤੇਜਬੀਰ ਸਿੰਘ ਸੰਧੂ ਮੈਨੇਜਰ,  ਸ਼੍ਰੀ ਰਵੀ ਸ਼ਰਮਾ, ਸ੍ਰ: ਗੁਰਦੀਪ ਸਿੰਘ ਢਿੱਲੋਂ, ਐਡਵੋਕੇਟ ਸ਼ਵਿੰਦਰ ਸਿੰਘ ਸਿੱਧੂ, ਸ੍ਰ: ਨਸੀਬ ਸਿੰਘ ਸੰਧੂ, ਸ੍ਰ: ਅਮ੍ਰਿਤਪਾਲ ਸਿੰਘ, ਸ਼੍ਰੀ ਰਾਜੂ ਸਾਈਆਂ ਵਾਲਾ, ਸ਼੍ਰੀ ਵਿੱਕੀ ਸੰਧੂ (ਓ.ਐਸ.ਡੀ), ਸ੍ਰ: ਦਵਿੰਦਰ ਸਿੰਘ ਜੰਗ, ਸ਼੍ਰੀ ਰਵੀ ਦੱਤ ਚਾਵਲਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਹਿਕਾਰੀ ਸਭਾਵਾਂ ਦੇ ਮੈਂਬਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।

 

Tags: Rana Gurmeet Singh Sodhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD