Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਹੀਥਰੋ-ਅੰਮ੍ਰਿਤਸਰ ਹਵਾਈ ਉਡਾਣਾਂ ਲਈ ਸੰਸਦ ਮੈਂਬਰ ਢੇਸੀ ਵੱਲੋਂ ਲੰਡਨ 'ਚ ਏਅਰ ਇੰਡੀਆ ਦੇ ਨਵੇਂ ਮੁਖੀ ਨਾਲ ਮੁਲਾਕਾਤ

ਅੰਮ੍ਰਿਤਸਰ-ਯੂ.ਕੇ. ਵਿਚਾਲੇ ਕੌਮਾਂਤਰੀ ਉਡਾਣਾਂ ਸ਼ੁਰੂ ਕਰਾਉਣ ਲਈ ਯਤਨ ਜਾਰੀ ਰੱਖਾਂਗਾ : ਤਨਮਨਜੀਤ ਸਿੰਘ ਢੇਸੀ

Web Admin

Web Admin

5 Dariya News

ਲੰਦਨ , 30 May 2018

ਲੰਦਨ ਤੇ ਅੰਮ੍ਰਿਤਸਰ ਵਿਚਕਾਰ ਮੁੜ੍ਹ ਤੋਂ ਸਿੱਧੀਆਂ ਹਵਾਈ ਉਡਾਣਾਂ ਸ਼ੁਰੂ ਕਰਵਾਉਣ ਦੇ ਮਨੋਰਥ ਨਾਲ ਬਰਤਾਨੀਆ ਦੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਅੱਜ ਲੰਦਨ ਸਥਿਤ ਏਅਰ ਇੰਡੀਆ ਦੇ ਬਰਤਾਨੀਆਂ ਅਤੇ ਯੂਰਪ ਓਪਰੇਸ਼ਨਜ਼ ਦੇ ਤਾਇਨਾਤ ਹੋਏ ਨਵੇਂ ਮੁਖੀ ਦੇਬਾਸ਼ੀਸ਼ ਗੋਲਡਰ ਨਾਲ ਉਨ੍ਹਾਂ ਦੇ ਮੁੱਖ ਦਫ਼ਤਰ ਵਿਖੇ ਮੁਲਾਕਾਤ ਕੀਤੀ। ਇਸ ਤਰਾਂ ਸ੍ਰੀ ਗੁਰੂ ਰਾਮ ਦਾਸ ਕੌਮਾਂਤਰੀ ਹਵਾਈ ਅੱਡਾ ਅੰਮ੍ਰਿਤਸਰ ਅਤੇ ਹੀਥਰੋ (ਬਰਤਾਨੀਆਂ) ਵਿਚਾਲੇ ਚਿਰਾਂ ਤੋਂ ਬੰਦ ਅੰਤਰਰਾਸ਼ਟਰੀ ਉਡਾਣਾਂ ਦੇ ਮੁੜ੍ਹ ਸ਼ੁਰੂ ਹੋਣ ਦੀ ਆਸ ਬੱਝੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਦ ਮੈਂਬਰ ਢੇਸੀ ਨੇ ਦੱਸਿਆ ਕਿ ਇਹ ਉਡਾਣਾਂ ਮੁੜ੍ਹ ਚਾਲੂ ਕਰਵਾਉਣ  ਲਈ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਏਅਰ ਇੰਡੀਆ ਦੀ ਲੰਦਨ ਸਥਿਤ ਮੁਖੀ ਮੈਡਮ ਤਾਰਾ ਨਾਇਡੂ ਨਾਲ ਵੀ ਗੱਲਬਾਤ ਕਰਕੇ ਇਸ ਸਬੰਧੀ ਚਾਰਾਜੋਈ ਕਰਨ ਲਈ ਜੋਰ ਪਾਇਆ ਸੀ ਅਤੇ ਇਸ ਬਾਰੇ ਹੋਈ ਪ੍ਰਗਤੀ ਸਬੰਧੀ ਅੱਜ ਗੋਲਡਰ ਨੂੰ ਵੀ ਜਾਣੂ ਕਰਵਾਇਆ ਗਿਆ। ਇਸ ਮੁਲਾਕਾਤ ਮੌਕੇ ਏਅਰ ਇੰਡੀਆ ਦੀ ਮਾਰਕੀਟਿੰਗ ਅਧਿਕਾਰੀ ਦੀਪਕ ਚੁਦਸਮਾ ਤੋ ਇਲਾਵਾ ਜਸਵਿੰਦਰ ਸਿੰਘ ਰੱਖੜਾ, ਅਵਨੀ ਗੰਟਾਰਾ ਆਦਿ ਵੀ ਨਾਲ ਸਨ। ਸੰਸਦ ਮੈਂਬਰ ਢੇਸੀ ਨੇ ਏਅਰ ਇੰਡੀਆ ਦੇ ਮੁਖੀ ਨੂੰ ਦੱਸਿਆ ਕਿ ਕੌਮਾਂਤਰੀ ਪ੍ਰਸਿੱਧੀ ਹਾਸਲ ਪਵਿੱਤਰ ਸ਼ਹਿਰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਇਨਾਂ ਉਡਾਣਾਂ ਦੀ ਮੁੜ੍ਹ ਬਹਾਲੀ ਖਾਤਰ ਉਹ ਪਹਿਲਾਂ ਹੀ ਆਪਣੀ ਭਾਰਤ ਫੇਰੀ ਮੌਕੇ ਦਿੱਲੀ ਸਥਿਤ ਕੇਂਦਰੀ ਮੰਤਰੀਆਂ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਨੂੰ ਵੀ ਮਿਲ ਚੁੱਕੇ ਹਨ ਤਾਂ ਜੋ ਪੰਜਾਬੀ ਭਾਈਚਾਰੇ ਦੀ ਲੰਮੇ ਚਿਰ ਤੋਂ ਚੱਲੀ ਆ ਰਹੀ ਇਸ ਮੰਗ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਫਲਾਈਟ ਦੇ ਚਾਲੂ ਹੋਣ ਨਾਲ ਜਿੱਥੇ ਪੰਜਾਬ ਸਮੇਤ ਉੱਤਰੀ ਭਾਰਤ ਦੇ ਲੋਕਾਂ ਨੂੰ ਫਾਇਦਾ ਹੋਵੇਗਾ ਉੱਥੇ ਬਰਤਾਨੀਆ ਅਤੇ ਯੂਰਪ ਦੇ ਵੱਖ-ਵੱਖ ਦੇਸ਼ਾਂ ਵਿਚ ਰਹਿੰਦੇ ਪਰਵਾਸੀ ਭਾਰਤੀਆਂ ਨੂੰ ਵੀ ਆਪਣੀ ਵਤਨ ਫੇਰੀ ਲਈ ਸੁਖਾਲਾ ਹੋ ਜਾਵੇਗਾ।

ਉਨਾਂ ਏਅਰ ਇੰਡੀਆ ਦੀ ਅਧਿਕਾਰੀ ਨੂੰ ਸਲਾਹ ਦਿੱਤੀ ਕਿ ਲੰਦਨ ਦੇ ਹੀਥਰੋ ਹਵਾਈ ਅੱਡੇ ਅਤੇ ਨਵੀਂ ਦਿੱਲੀ ਵਿਚਕਾਰ ਰੋਜਾਨਾਂ ਚਲਦੀਆਂ ਤਿੰਨ ਸਿੱਧੀਆਂ ਉਡਾਣਾਂ ਵਿੱਚੋਂ ਘੱਟੋ-ਘੱਟ ਇੱਕ ਉਡਾਣ ਨੂੰ ਸਿੱਧੀ ਅੰਮ੍ਰਿਤਸਰ ਤੱਕ ਕੀਤਾ ਜਾਵੇ ਤਾਂ ਜੋ ਉਤਰੀ ਰਾਜਾਂ ਦੇ ਆਮ ਲੋਕ ਅਤੇ ਵਪਾਰੀ ਵੀ ਇਸ ਸਿੱਧੀ ਉਡਾਣ ਦਾ ਫਾਇਦਾ ਉਠਾ ਸਕਣ। ਢੇਸੀ ਨੇ ਦੱਸਿਆ ਕਿ ਇਹ ਇਹ ਮੀਟਿੰਗ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਹੋਈ। ਗੋਲਡਰ ਨੇ ਉਨਾਂ ਦੀਆਂ ਦਲੀਲਾਂ ਨੂੰ ਬਹੁਤ ਗੌਰ ਨਾਲ ਸੁਣਿਆਂ ਅਤੇ ਭਰੋਸਾ ਦਿੱਤਾ ਕਿ ਉਹ ਇਹ ਤਜ਼ਵੀਜ਼ ਸਬੰਧੀ ਨਵੀਂ ਦਿੱਲੀ ਸਥਿੱਤ ਏਅਰ ਇੰਡੀਆ ਦੇ ਉਚ ਅਧਿਕਾਰੀਆਂ ਨੂੰ ਸਿਫ਼ਾਰਸ਼ ਕਰਨਗੇ ਅਤੇ ਅੰਮ੍ਰਿਤਸਰ-ਹੀਥਰੋ ਹਵਾਈ ਉਡਾਣਾਂ ਨੂੰ ਮੁੜ੍ਹ ਬਹਾਲ ਕਰਾਉਣ ਲਈ ਆਪਣੇ ਪੂਰੇ ਯਤਨ ਲਾਉਣਗੇ। ਢੇਸੀ ਨੇ ਦੱਸਿਆ ਕਿ ਅੱਜ ਦੀ ਤਾਜ਼ਾ ਮੀਟਿੰਗ ਤੋਂ ਉਨ੍ਹਾਂ ਨੂੰ ਆਸ ਬੱਝੀ ਹੈ ਕਿ ਏਅਰ ਇੰਡੀਆ ਮੁੜ੍ਹ ਤੋਂ ਪੰਜਾਬ ਅਤੇ ਬਰਤਾਨੀਆ ਵਿਚਾਲੇ ਆਪਸੀ ਸਿੱਧੇ ਸੰਪਰਕ ਲਈ ਇਹ ਹਵਾਈ ਉਡਾਣਾਂ ਭਵਿੱਖ ਵਿੱਚ ਜਲਦ ਸ਼ੁਰੂ ਹੋ ਸਕਦੀਆਂ ਹਨ। ਢੇਸੀ ਨੇ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ ਉਹ ਲੰਦਨ ਸਥਿੱਤ ਹਵਾਈ ਕੰਪਨੀ 'ਵਰਜਿਨ ਐਟਲਾਂਟਿਕ' ਦੇ ਸੀਨੀਅਰ ਮੈਨੇਜਰ ਡੇਵਿਡ ਹੌਜ ਨੂੰ ਵੀ ਦਮਲੇ ਸਨ ਅਤੇ ਉਨਾਂ ਨੂੰ ਪਵਿੱਤਰ ਨਗਰੀ ਅਤੇ ਕੌਮਾਂਤਰੀ ਸੈਲਾਨੀ ਕੇਂਦਰ ਅੰਮ੍ਰਿਤਸਰ ਲਈ ਸਿੱਧੀਆਂ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਦੇ ਫਾਇਦਿਆਂ ਸਬੰਧੀ ਅੰਕੜਿਆਂ ਅਤੇ ਤੱਥਾਂ ਸਮੇਤ ਜਾਣਕਾਰੀ ਦਿੱਤੀ ਸੀ। ਸੰਸਦ ਮੈਂਬਰ ਢੇਸੀ ਨੇ ਦ੍ਰਿੜਤਾ ਦਿਖਾਉਂਦਿਆਂ ਕਿਹਾ ਕਿ ਉਹ ਪੰਜਾਬ ਅਤੇ ਬਰਤਾਨੀਆਂ ਵਿਚਾਲੇ ਸਿੱਧੀਆਂ ਕੌਮਾਂਤਰੀ ਹਵਾਈ ਉਡਾਣਾਂ ਸ਼ੁਰੂ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।

 

 

Tags: MIX WORLD

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD