Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪ੍ਰੈਸ ਨੂੰ ਆਪਣਾ ਰੋਲ ਨਿਰਪੱਖ ਰਹਿ ਕੇ ਨਿਭਾਉਣਾ ਚਾਹੀਦਾ ਹੈ : ਬਲਬੀਰ ਸਿੰਘ ਸਿੱਧੂ

ਪਸ਼ੂ ਪਾਲਣ ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਮੁਹਾਲੀ ਪ੍ਰੈਸ ਕਲੱਬ ਦੇ ਤਾਜਪੋਸੀ ਸਮਾਰੋਹ ਵਿਚ ਬਤੌਰ ਮੁੱਖ ਮਹਿਮਾਨ ਹੋਏ ਸ਼ਾਮਿਲ

5 Dariya News

ਐਸ.ਏ.ਐਸ.ਨਗਰ , 31 May 2018

Last updated on: May 31, 2018, 00:00 IST

ਪ੍ਰੈਸ ਨੂੰ ਲੋਕਤੰਤਰ ਦਾ ਚੌਥਾ ਥੰਮ ਮੰਨਿਆ ਜਾਂਦਾ ਹੈ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਪ੍ਰੈਸ ਦੀ ਆਜਾਦੀ ਲਾਜਮੀ ਹੋਣੀ ਚਾਹੀਦੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਪ੍ਰਾਚੀਨ ਕਲਾ ਕੇਂਦਰ ਦੇ ਆਡੀਟੋਰੀਅਮ ਵਿਖੇ ਮੁਹਾਲੀ ਪ੍ਰੈਸ ਕਲੱਬ ਦੀ ਚੁਣੀ ਗਈ ਨਵੀਂ ਟੀਮ ਦੇ ਤਾਜ਼ਪੋਸੀ ਸਮਾਰੋਹ ਮੌਕੇ  ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਇਸ ਮੌਕੇ ਨਵੇਂ ਚੁਣੇ ਗਏ ਪ੍ਰਧਾਨ  ਗੁਰਜੀਤ ਸਿੰਘ ਬਿੱਲਾ ਅਤੇ ਕਲੱਬ ਦੇ ਹੋਰ ਅਹੁਦੇਦਾਰਾਂ ਨੂੰ ਮੁਬਾਰਕਬਾਦ ਵੀ ਦਿੱਤੀ। ਸ੍ਰ: ਸਿੱਧੂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪ੍ਰੈਸ ਨੂੰ ਆਪਣਾ ਰੋਲ ਨਿਰਪੱਖ ਰਹਿ ਕੇ ਨਿਭਾਉਣਾ ਚਾਹੀਦਾ ਹੈ ਅਤੇ  ਹੱਕ ਸੱਚ ਦੀ ਆਵਾਜ ਨੂੰ ਬਿਨ੍ਹਾਂ ਕਿਸੇ ਭੇਦਭਾਵ ਤੋਂ ਬੁਲੰਦ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਅਜੋਕੇ ਯੁੱਗ ਵਿਚ ਮੀਡੀਏ ਦੀ ਵਿਸੇਸ਼ ਮਹੱਤਤਾ ਹੈ। ਉਨ੍ਹਾਂ ਕਿਹਾ ਕਿ ਮੀਡੀਏ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪੁੱਜਦਾ ਕਰਨਾ ਚਾਹੀਦਾ ਹੈ। ਇੱਥੋ ਤੱਕ ਕਿ ਸਰਕਾਰ ਦੀਆਂ ਨਾਕਾਮੀਆਂ ਨੂੰ ਵੀ ਉਜਾਗਰ ਕਰਨਾ ਚਾਹੀਦਾ ਹੈ, ਜਿਸ ਨਾਲ ਸਰਕਾਰ ਦੇ ਕੰਮ ਕਾਜ ਵਿਚ ਹੋਰ ਸੁਧਾਰ ਆਉਂਦਾ ਹੈ। ਉਨ੍ਹਾਂ ਕਿਹਾ ਕਿ ਮੀਡੀਏ ਨੂੰ ਇੱਕ ਤਰਫਾ ਰੋਲ ਨਹੀਂ ਨਿਭਾਉਣਾ ਚਾਹੀਦਾ ਜੋ ਕਿ ਲੋਕਾਂ ਲਈ ਘਾਤਕ ਸਿੱਧ ਹੁੰਦਾ ਹੈ। ਉਨ੍ਹਾਂ ਇਸ ਗੱਲ ਦੀ ਚਿੰਤਾ ਪ੍ਰਗਟ ਕੀਤੀ ਕਿ ਕੁੱਝ ਧਨਾਢ ਪਰਿਵਾਰਾਂ ਨੇ ਮੀਡੀਏ ਦੇ ਇੱਕ ਹਿੱਸੇ ਤੇ ਕਬਜ਼ਾ ਕੀਤਾ  ਹੋਇਆ ਹੈ। ਜਿਸ ਕਾਰਨ ਕਈ ਵਾਰ ਮੀਡੀਆ ਸਚਾਈ ਨੂੰ ਦਬਾਉਣ ਦੀ ਕੋਸ਼ਿਸ਼ ਕਰਦਾ ਹੈ। ਪ੍ਰੰਤੂ  ਕੁੱਝ ਅਜਿਹੇ ਵੀ ਹਨ  ਜੋ ਦਲੇਰਾਨਾ ਢੰਗ ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਜਾਗਰ ਕਰਦੇ ਹਨ। ਉਨ੍ਹਾ ਕਿਹਾ ਕਿ ਮੀਡੀਆ ਸੁੱਤੀਆਂ ਸਰਕਾਰਾਂ ਨੂੰ ਜਗਾਉਣ ਦਾ ਕੰਮ ਕਰਦਾ ਹੈ।  ਇਸ ਲਈ ਮੀਡੀਏ ਦੀ ਵੱਡੀ ਭੂਮਿਕਾ ਹੈ। ਸ੍ਰ: ਸਿੱਧੂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਅੱਜ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਦੇਸ ਵਿਚ ਮਹਿੰਗਾਈ ਦੇ ਨਾਲ-ਨਾਲ ਫਿਰਕਾ ਪ੍ਰਸਤੀ ਵੀ ਭਾਰੂ ਹੈ। ਜੇਕਰ ਸਮੁੱਚਾ ਮੀਡੀਆ ਆਜਾਦ ਭੂਮਿਕਾ ਨਿਭਾਉਦਾ ਤਾਂ ਅੱਜ ਦੇਸ ਦਾ ਇਹ ਹਾਲ ਨਹੀਂ ਸੀ ਹੋਣਾ। 

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਡਿਆ ਘਰਾਣਿਆਂ ਦਾ ਹੱਥ ਠੋਕਾ ਬਣੀ ਹੋਈ ਹੈ ਅਤੇ  ਆਮ ਲੋਕ ਮਹਿੰਗਾਈ ਤੋਂ  ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਇਸ ਮੌਕੇ ਸ਼ਾਹਕੋਟ ਵਿਖੇ ਕਾਂਗਰਸ ਪਾਰਟੀ ਦੀ ਹੋਈ ਵੱਡੀ ਜਿੱਤ ਦਾ ਸਿਹਰਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਬੰਨਦਿਆ ਕਿਹਾ ਕਿ ਇਹ ਜਿੱਤ ਉਨ੍ਹਾਂ ਦੀ ਲੋਕਾਂ ਵਿਚ  ਮਕੂਬਲੀਅਤਾ ਦੀ ਨਿਸ਼ਾਨੀ ਹੈ। ਉਨ੍ਹਾਂ ਹੋਰ ਕਿਹਾ ਕਿ ਦੇਸ਼ ਵਿਚ ਬੀ.ਜੇ.ਪੀ. ਦਾ ਪਤਨ ਸ਼ੁਰੂ ਹੋਣਾ ਹੋ ਗਿਆ ਹੈ ਤੇ ਅਗਲੀ ਸਰਕਾਰ ਕੇਂਦਰ ਵਿਚ ਕਾਂਗਰਸ ਪਾਰਟੀ ਦੀ ਹੀ ਬਣੇਗੀ। ਆਉਣ ਵਾਲੀਆਂ ਲੋਕ ਸਭਾ ਚੋਣਾਂ  2019 ਵਿਚ ਕਾਂਗਰਸ ਪਾਰਟੀ  ਹੁੰਝਾ ਫੇਰ ਜਿੱਤ ਹਾਸਿਲ ਕਰੇਗੀ।ਸ੍ਰ: ਸਿੱਧੂ ਨੇ  ਇਸ ਮੋਕੇ ਮੋਹਾਲੀ ਪ੍ਰੈਸ ਕਲੱਬ ਨੂੰ ਵੱਖ ਵੱਖ ਗਤੀਵਿਧੀਆਂ ਲਈ 02 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ ਅਤੇ ਉਨ੍ਹਾਂ ਕਿਹਾ ਕਿ ਮੁਹਾਲੀ ਜਿਸ ਨੇ ਕਿ ਅੰਤਰਰਾਸ਼ਟਰੀ ਪੱਧਰ ਤੇ ਵੀ ਆਪਣੀ ਪਹਿਚਾਣ ਬਣਾਈ ਹੈ ਵਿਖੇ ਪ੍ਰੈਸ ਕਲੱਬ ਹੋਣਾ ਲਾਜਮੀ ਹੈ। ਉਨ੍ਹਾਂ ਕਿਹਾ ਕਿ ਉਹ ਪ੍ਰੈਸ ਕਲੱਬ ਲਈ ਥਾਂ ਦਵਾਉਣ ਲਈ ਮੁੱਖ ਮੰਤਰੀ ਪੰਜਾਬ ਨਾਲ ਗੱਲਬਾਤ ਕਰਨਗੇ। ਇਸ ਮੰਤਵ ਲਈ ਉਨ੍ਹਾਂ ਸਾਰੇ ਪੱਤਰਕਾਰਾਂ ਨੂੰ ਇਕੱਠੇ ਹੋਣ ਲਈ ਵੀ ਆਖਿਆ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂ ਚੁਣ ਹੋਈ ਟੀਮ ਆਪਣੀਆਂ ਪੁਰਾਣੀਆਂ ਪ੍ਰੰਪਰਾਵਾਂ ਨੂੰ ਕਾਇਮ ਰੱਖਦਿਆਂ ਵਧੀਆ ਕਾਰਗੁਜਾਰੀ ਦਿਖਾਵੇਗੀ। ਇਸ ਮੌਕੇ ਮੁਹਾਲੀ ਪ੍ਰੈਸ ਕਲੱਬ ਦੇ ਸਾਬਕਾ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਨੇ ਦੱਸਿਆ ਕਿ ਮੁਹਾਲੀ ਪ੍ਰੈਸ ਕਲੱਬ 1999 ਵਿਚ ਹੋਂਦ ਵਿਚ ਆਇਆ ਸੀ ਅਤੇ ਇਸ ਕਲੱਬ ਦੀ ਹਰ ਸਾਲ ਨਿਰਪੱਖ ਤੌਰ ਤੇ ਚੋਣ  ਹੁੰਦੀ ਹੈ। ਉਨ੍ਹਾਂ ਇਸ ਮੌਕੇ ਸ੍ਰ: ਸਿੱਧੂ ਤੋਂ ਪ੍ਰੈਸ ਕਲੱਬ ਲਈ ਢੁੱਕਵੀ ਥਾਂ ਦੇਣ ਦੀ ਮੰਗ ਵੀ ਕੀਤੀ। ਮੰਚ ਸੰਚਾਲਨ ਕਲੱਬ ਦੇ ਨਵੇਂ ਚੁਣੇ ਜਨਰਲ ਸਕੱਤਰ ਹਰਬੰਸ ਸਿੰਘ ਬਾਗੜੀ ਨੇ ਨਿਭਾਈ। ਕਲੱਬ ਵੱਲੋਂ ਸ੍ਰ: ਬਲਬੀਰ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਸਿਆਸੀ ਸਲਾਹਕਾਰ ਸ੍ਰੀ ਹਰਕੇਸ ਚੰਦ ਸ਼ਰਮਾਂ ਮੱਛਲੀਕਲਾਂ ਦਾ ਵਿਸੇਸ਼ ਤੌਰ ਤੇ ਸਨਮਾਨ ਵੀ ਕੀਤਾ। ਇਸ ਮੌਕੇ ਉੱਘੇ ਗਾਇਕ ਸਤਵਿੰਦਰ ਬੁੱਗਾ, ਗੁਰਕਿਰਪਾਲ ਸੁਰਾਪੁਰੀ, ਬਲਦੇਵ ਕਾਕੜਾ, ਨੌਨਿਹਾਲ ਸਿੰਘ ਸੋਢੀ ਜੀਰਕਪੁਰ, ਕੌਸਲਰ ਗੁਰਮੁੱਖ ਸਿੰਘ ਸੋਹਲ, ਕਮਲਜੀਤ ਸਿੰਘ ਰੂਬੀ, ਜੀ.ਐਸ.ਰਿਆੜ, ਪ੍ਰਧਾਨ ਬਲਾਕ ਕਾਂਗਰਸ ਕਮੇਟੀ ਦਿਹਾਤੀ ਮੋਹਨ ਸਿੰਘ ਬਠਲਾਣਾ ਸਮੇਤ ਹੋਰ ਪੰਤਵੰਤੇ ਅਤੇ ਕਲੱਬ ਦੇ ਮੈਂਬਰ ਵੀ ਵੱਡੀ ਗਿਣਤੀ ਵਿਚ ਮੌਜੂਦ ਸਨ। 

 

Tags: Balbir Singh Sidhu , Mohali Press Club

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD