Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਨੂੰ ਡੇਅਰੀ ਵਿਕਾਸ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਲਈ ਮਿਲਿਆ ਰਾਸ਼ਟਰੀ ਗੋਪਾਲ ਰਤਨ ਐਵਾਰਡ-2018

ਪੰਜਾਬ ਦੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੇਂਦਰੀ ਖੇਤੀਬਾੜ੍ਹੀ ਮੰਤਰੀ ਰਾਧਾ ਮੋਹਨ ਸਿੰਘ ਪਾਸੋਂ ਪ੍ਰਾਪਤ ਕੀਤਾ ਐਵਾਰਡ

Web Admin

Web Admin

5 Dariya News

ਨਵੀਂ ਦਿੱਲੀ , 01 Jun 2018

Last updated on: Jun 01, 2018, 00:00 IST

ਡੇਅਰੀ ਖੇਤਰ ਦੇ ਵਿਕਾਸ ਲਈ ਕੀਤੀ ਗਈ ਵਧੀਆ ਕਾਰਗੁਜ਼ਾਰੀ ਲਈ ਪੰਜਾਬ ਨੂੰ ਰਾਸ਼ਟਰੀ ਗੋਪਾਲ ਰਤਨ ਐਵਾਰਡ-2018 ਨਾਲ ਨਿਵਾਜ਼ਿਆ ਗਿਆ ਹੈ। ਅੱਜ ਨਵੀਂ ਦਿੱਲੀ ਵਿਖੇ ਵਿਸ਼ਵ ਦੁੱਧ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਦੇ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੇਂਦਰੀ ਖੇਤੀਬਾੜ੍ਹੀ ਤੇ ਕਿਸਾਨ ਭਲਾਈ, ਡੇਅਰੀ  ਵਿਕਾਸ ਮੰਤਰੀ ਰਾਧਾ ਮੋਹਨ ਸਿੰਘ ਪਾਸੋਂ ਅੱਜ ਇਹ ਐਵਾਰਡ ਹਾਸਿਲ ਕੀਤਾ। ਐਵਾਰਡ ਹਾਸਿਲ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਡੇਅਰੀ ਖੇਤਰ ਦੇ ਵਿਕਾਸ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਦੇ ਕਿਸਾਨਾਂ ਲਈ ਆਮਦਨ ਵਾਧੇ ਦੇ ਬਦਲਬੇਂ ਸਾਧਨ ਸਿਰਜੇ ਜਾ ਸਕਣ। ਉਨ੍ਹਾਂ ਕਿਹਾ ਕਿ '' ਸਾਡਾ ਮੁੱਖ ਮਕਸਦ ਕਿਸਾਨਾਂ ਨੂੰ ਡੇਅਰੀ, ਮੱਛੀ ਪਾਲਣ, ਤੇ ਹੋਰ ਸਹਾਇਕ ਧੰਦੇ ਅਪਣਾਉਣ ਲਈ ਉਤਸ਼ਾਹਿਤ ਕਰਨਾ ਹੈ ਤਾਂ ਜੋ ਲੰਮੇਂ ਸਮੇਂ ਦੌਰਾਨ ਖੇਤੀ ਲਾਗਤਾਂ ਵਿੱਚ ਹੇਏ ਵਾਧੇ ਕਾਰਨ ਆਰਥਿਕ ਸੰਕਟ ਨਾਲ ਜੂਝ ਰਹੀ ਪੰਜਾਬ ਦੀ ਕਿਸਾਨੀ ਲਈ ਵਿਕਾਸ ਦੇ ਨਵੇਂ ਰਸਤੇ ਖੋਲ੍ਹੇ ਜਾ ਸਕਣ। ਇਸਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਖੇਤੀ ਵਿੰਭਿਨਤਾਂ ਲਈ ਵੀ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ''।

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਡੇਅਰੀ ਵਿਕਾਸ, ਖੋਜ, ਪਸ਼ੂ ਪਾਲਣ ਤੇ ਨਸਲ ਸੁਧਾਰ, ਸਹਾਇਕ ਧੰਦਿਆਂ ਲਈ ਬੁਨਿਆਦੀ ਢਾਂਚੇ ਦੀ ਮਜਬੂਤੀ ਨਾਲ ਸਬੰਧਤ ਕਈ ਅਹਿਮ ਪ੍ਰਾਜੈਕਟਾਂ ਦਾ ਪ੍ਰਸਤਾਵ ਪ੍ਰਵਾਨਗੀ ਲਈ ਕੇਂਦਰ ਸਰਕਾਰ ਨੂੰ ਸੌਂਪਿਆਂ ਗਿਆ ਹੈ । ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਵਿੱਚ ਅੰਮ੍ਰਿਤਸਰ ਵਿਖੇ ਕੁਆਰੈਨਟਾਈਨ ਸਟੇਸ਼ਨ ਦੀ ਸਥਾਪਤੀ, ਸੀਮਨ ਸਟੇਸ਼ਨ ਨਾਭਾ ਵਿਖੇ ਸੁਵਿਧਾਵਾਂ ਦੀ ਮਜਬੂਤੀ,  ਐਕੁਆ ਕਲਚਰ ਕੇਂਦਰੀ ਸੰਸਥਾਨ  ਬਠਿੰਡਾ ਵਿਖੇ ਖੇਤਰੀ ਖੋਜ ਕੇਂਦਰ ਲਈ ਬਜਟਰੀ ਐਲੋਕੇਸ਼ਨ, ਖੇਤਰੀ ਡਿਜੀਜ਼ ਡਾਇਗਨੌਸਟਿਕ ਲੈਬ ਜਲੰਧਰ ਨੂੰ ਐਚ.ਐਸ.ਏ.ਡੀ.ਡੀ.ਐਲ ਭੋਪਾਲ ਦੇ ਪੱਧਰ ਦੀ ਅਪਗ੍ਰੇਡੇਸ਼ਨ ਤੇ ਹੋਰ ਪ੍ਰਾਜੈਕਟ ਸ਼ਾਮਲ ਹਨ। ਇਸ ਮੌਕੇ ਕੇਂਦਰ ਸਰਕਾਰ ਵੱਲੋਂ ਡੇਅਰੀ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਵਾਲੇ ਸਨਮਾਨੇ ਗਏ ਪਸ਼ੂ ਪਾਲਕਾਂ ਵਿੱਚ ਕਪੂਰਥਲਾ ਦੇ ਪਿੰਡ ਸੰਧੂ ਚੱਠਾ ਦੀ ਕਿਸਾਨ ਬੀਬੀ ਸੁਰਜੀਤ ਕੌਰ ਨੂੰ ਵੀ ਸਨਮਾਨਿਆ ਗਿਆ। ਇਸ ਮੌਕੇ ਵਧੀਕ ਮੁੱਕ ਸਕੱਤਰ ਡੇਅਰੀ ਵਿਕਾਸ ਪੰਜਾਬ ਡਾ. ਜੀ. ਵਜਰਾਲਿੰਗਮ, ਡਾਇਰੈਕਟਰ ਪਸ਼ ੂਪਾਲਣ ਤੇ ਡੇਅਰੀ ਵਿਕਾਸ ਅਮਰਜੀਤ ਸਿੰਘ ਤੇ ਸ੍ਰੀ ਹਰਕੇਸ਼ ਚੰਦ ਸ਼ਰਮਾ ਵੀ ਹਾਜ਼ਰ ਸਨ।

 

Tags: Balbir Singh Sidhu , Radha Mohan Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD