Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਨਵਜੋਤ ਸਿੰਘ ਸਿੱਧੂ ਨੇ ਪੱਤੋ ਪਿੰਡ ਜਾ ਕੇ ਕਿਸਾਨ ਤੋਂ ਖ਼ੁਦ ਸਬਜ਼ੀਆਂ ਤੇ ਦੁੱਧ ਖਰੀਦਿਆ

ਕਰਜ਼ਾ ਮੁਆਫ਼ੀ ਤੇ ਮੰਡੀਆਂ 'ਚੋ ਸਮੇਂ ਸਿਰ ਚੁੱਕ ਕੇ ਕੈਪਟਨ ਸਰਕਾਰ ਨੇ ਕਿਸਾਨਾਂ ਦੀ ਬਾਂਹ ਫੜੀ : ਨਵਜੋਤ ਸਿੰਘ ਸਿੱਧੂ

Web Admin

Web Admin

5 Dariya News

ਪੱਤੋ (ਫਤਹਿਗੜ੍ਹ ਸਾਹਿਬ) , 01 Jun 2018

Last updated on: Jun 01, 2018, 00:00 IST

ਕਿਸਾਨਾਂ ਵੱਲੋਂ 1 ਤੋਂ 10 ਜੂਨ ਤੱਕ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੇ ਪਹਿਲੇ ਦਿਨ ਕਿਸਾਨਾਂ ਦੀ ਹਮਾਇਤ ਕਰਦਿਆਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਪੱਤੋਂ ਵਿਖੇ ਪੁੱਜ ਕੇ ਕਿਸਾਨ ਦੇ ਕੋਲੋਂ ਖੁਦ ਸਬਜ਼ੀਆ ਅਤੇ ਦੁੱਧ ਖਰੀਦਿਆ। ਸ. ਸਿੱਧੂ ਤੇ ਉਨ੍ਹਾਂ ਦੇ ਨਾਲ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਤੇ ਵਿਧਾਇਕ ਸ. ਗੁਰਪ੍ਰੀਤ ਸਿੰਘ ਜੀਪੀ ਵੀ ਨਾਲ ਸਨ ਜਿਨ੍ਹਾਂ ਨੇ ਸ.ਹਰਸ਼ਰਨ ਸਿੰਘ ਦੇ ਫ਼ਾਰਮ ਹਾਊਸ ਜਾ ਕੇ ਖੁਦ ਸਬਜ਼ੀਆਂ ਤੇ ਦੁੱਧ ਖਰੀਦਦਿਆਂ ਕਿਹਾ ਕਿ ਜੇਕਰ ਦੇਸ਼ ਨੂੰ ਬਚਾਉਣਾ ਹੈ ਤਾਂ ਕਿਸਾਨੀ ਨੂੰ ਬਚਾਉਣਾ ਸਭ ਤੋਂ ਵੱਡੀ ਪਹਿਲ ਹੈ। ਕਿਸਾਨੀ ਬਚਾਉਣ ਤੋਂ ਬਿਨਾਂ ਦੇਸ਼ ਦਾ ਵਿਕਾਸ ਸੰਭਵ ਨਹੀਂ ਹੈ। ਸ. ਸਿੱਧੂ ਦਾ ਕਹਿਣਾ ਹੈ ਕਿ ਉਹ ਅੱਜ ਖੁਦ ਖੇਤ ਵਿੱਚੋਂ ਕਿਸਾਨਾਂ ਦੇ ਹੱਥੋਂ ਸਬਜ਼ੀ ਦੁੱਧ ਖਰੀਦ ਕੇ ਸੂਬੇ ਦੇ ਲੋਕਾਂ ਨੂੰ ਸੁਨੇਹੇ ਦੇਣਾ ਚਾਹੁੰਦੇ ਹਨ ਕਿ ਕਿਸਾਨੀ ਦੀ ਸਾਡੇ ਲਈ ਕੀ ਅਹਿਮੀਅਤ ਹੈ। ਸ. ਸਿੱਧੂ ਨੇ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਸਵਾਮੀਨਾਥਨ ਦੀ ਰਿਪੋਰਟ ਨਹੀਂ ਲਾਗੂ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਫਸਲਾਂ ਦੀ ਵਾਜਬ ਕੀਮਤ ਨਹੀਂ ਮਿਲਦੀ ਜਿਸ ਕਾਰਨ ਅੰਨਦਾਤਾ ਅੱਜ ਖੁਦਕੁਸ਼ੀਆਂ ਕਰ ਰਿਹਾ ਹੈ। ਉਨ੍ਹਾਂ ਕਿਸਾਨੀ ਸੰਕਟ ਲਈ ਕੇਂਦਰ ਦੀ ਐਨ.ਡੀ.ਏ. ਸਰਕਾਰ ਨੂੰ ਜ਼ਿੰਮੇਵਾਰ ਦੱਸਦਿਆਂ ਕਿਹਾ ਕਿ ਜੇਕਰ ਵੋਟਾਂ ਤੋਂ ਪਹਿਲਾ ਕੀਤੇ ਵਾਅਦੇ ਪੂਰੇ ਕੀਤੇ ਹੁੰਦੇ ਤਾਂ ਅੱਜ ਕਿਸਾਨਾਂ ਦਾ ਇਨ੍ਹਾਂ ਮੰਦਾ ਹਾਲ ਨਹੀਂ ਹੋਣਾ ਸੀ ਅਤੇ ਕਿਸਾਨੀ ਖ਼ੁਦਕੁਸ਼ੀਆਂ ਦੇ ਰਾਹ ਨਹੀਂ ਪੈਂਦੀ। ਉਨ੍ਹਾਂ ਤੇਲ ਕੀਮਤਾਂ ਅਨੁਸਾਰ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਨ ਦੀ ਵਕਾਲਤ ਕਰਦਿਆਂ ਕਿਹਾ ਕਿ ਪਿਛਲੇ 25 ਸਾਲਾਂ ਵਿੱਚ ਤੇਲ ਕੀਮਤਾਂ ਵਿੱਚ 12 ਗੁਣਾਂ ਵਾਧਾ ਹੋਇਆ ਹੈ ਜਦੋਂ ਕਿ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਮਸਾਂ ਪੰਜ ਗੁਣਾਂ ਵਾਧਾ ਹੋਇਆ ਹੈ। ਉਨ੍ਹਾਂ ਇਕ ਉਦਾਹਰਨ ਦਿੰਦਿਆਂ ਕਿਹਾ ਕਿ ਜਦੋਂ ਪੈਟਰੋਲ 20 ਰੁਪਏ ਲਿਟਰ ਸੀ ਤਾਂ ਦੁੱਧ ਦੀ ਕੀਮਤ 16 ਰੁਪਏ ਲਿਟਰ ਹੁੰਦੀ ਸੀ ਅਤੇ ਅੱਜ ਪੈਟਰੋਲ ਦੀ ਕੀਮਤ 80 ਰੁਪਏ ਲਿਟਰ ਹੈ ਅਤੇ ਦੁੱਧ ਦੀ ਕੀਮਤ 45 ਰੁਪਏ ਲਿਟਰ ਹੈ। ਉਨ੍ਹ੍ਵਾਂ ਕੇਂਦਰ ਸਰਕਾਰ ਨੂੰ ਵਧਦੀਆਂ ਤੇਲ ਕੀਮਤਾਂ ਲਈ ਜ਼ਿੰਮੇਵਾਰ ਦੱਸਦਿਆਂ ਕਿਹਾ ਕਿ ਇਕ ਪੈਸਾ ਤੇਲ ਦੀ ਕੀਮਤ ਘਟਾ ਕੇ ਦੇਸ਼ ਦੇ ਲੋਕਾਂ ਨਾਲ ਕੋਝਾ ਮਜ਼ਾਕ ਕੀਤਾ ਹੈ। ਉਨ੍ਹਾਂ ਕਿਹਾ ਕਿ ਤੇਲ ਨੂੰ ਜੀ.ਐਸ.ਟੀ. ਤੋਂ ਬਾਹਰ ਰੱਖਣਾ ਕੇਂਦਰ ਦੇ ਮਾੜੇ ਮਨਸੂਬਿਆਂ ਦੀ ਨਿਸ਼ਾਨੀ ਹੈ।

ਸਾ.ਸਿੱਧੂ ਨੇ ਕਿਹਾ ਕਿ ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਆਪਣੇ ਸੀਮਤ ਵਸੀਲਿਆਂ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਿਸਾਨ ਪੱਖੀ ਸੋਚ ਸਦਕਾ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਫ਼ਸਲਾਂ ਨੂੰ ਮੰਡੀਆਂ ਵਿੱਚੋਂ ਤੁਰੰਤ ਚੁੱਕ ਕੇ ਸਮੇਂ ਸਿਰ ਭੁਗਤਾਨ ਕੀਤਾ ਜਾ ਰਿਹਾ ਹੈ ਜਿਸ ਨਾਲ ਕਿਸਾਨੀ ਨੂੰ ਵੱਡੀ ਰਾਹਤ ਮਿਲੀ। ਉਨ੍ਹਾਂ ਕਿਹਾ ਕਿ ਕਿਸਾਨੀ ਸਾਡੇ ਦੇਸ਼ ਦੀ ਰੀੜ੍ਹ ਦੀ ਹੱਡੀ ਹੈ ਜੇਕਰ ਇਹ ਖਤਮ ਹੋ ਗਈ ਤਾਂ ਦੇਸ਼ ਕਦੇ ਵੀ ਪੈਰਾਂ ਉਤੇ ਨਹੀਂ ਖੜ੍ਹ ਸਕਦਾ। ਸ. ਸਿੱਧੂ ਨੇ ਇਸ ਮੌਕੇ ਕਿਸਾਨਾਂ ਨੂੰ ਖ਼ੁਦਕੁਸ਼ੀਆਂ ਦਾ ਰਾਸਤਾ ਤਿਆਗਣ ਦੀ ਵੀ ਅਪੀਲ ਕੀਤੀ ਅਤੇ ਕਿਹਾ ਕਿ ਇਹ ਕੋਈ ਸਥਾਈ ਹੱਲ ਨਹੀਂ। ਸ. ਸਿੱਧੂ ਨੇ ਕਿਹਾ ਕਿ ਉਹ ਕਿਸਾਨਾਂ ਦੇ ਰੋਸ ਪ੍ਰਦਰਸ਼ਨ ਦੀ ਹਮਾਇਤ ਕਰਦੇ ਹੋਏ ਕਸਾਨਾਂ ਦੀ ਆਵਾਜ਼ ਬੁਲੰਦ ਕਰਨ ਆਏ ਹਨ। ਉਨ੍ਹਾਂ ਕਿਹਾ ਕਿ ਅੱਜ ਉਹ ਇੱਥੋਂ ਸਬਜ਼ੀਆਂ ਜਾਂ ਫਲ ਖਰੀਦ ਕੇ ਸੰਕੇਤ ਦੇਣ ਆਏ ਹਨ ਕਿ ਸਾਨੂੰ ਕਿਸਾਨਾਂ ਵੱਲ ਰੁਖ ਕਰਨਾ ਪੈਣਾ ਅਤੇ ਕਿਸਾਨੀ ਦੀ ਬਾਂਹ ਫੜਨੀ ਪੈਣੀ ਹੈ। ਉਨ੍ਹਾਂ ਕਿਹਾ ਕਿ ਅੱਜ ਉਹ ਆਪਣੀ ਪਾਰਟੀ ਦੇ ਦੋ ਵਿਧਾਇਕਾਂ ਨਾਲ ਇੱਥੇ ਆ ਕੇ ਕਿਸਾਨਾਂ ਨੂੰ ਦੱਸਣਾ ਚਾਹੁੰਦੇ ਹਨ ਕਿ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ। ਸ. ਸਿੱਧੂ ਨੇ ਕਿਹਾ ਕਿ ਅੱਜ ਉਨ੍ਹਾਂ ਪੱਤੋ ਪਿੰਡ ਵਿਖੇ ਹਰਸ਼ਰਨ ਸਿੰਘ ਦੇ ਫ਼ਾਰਮ ਨੂੰ ਇਸ ਕਰਕੇ ਚੁਣਿਆ ਹੈ ਕਿ ਉਸ ਆਰਗੈਨਿਕ ਖੇਤੀ ਕਰਦਾ ਹੈ। ਉਨ੍ਹਾਂ ਕਿਹਾ ਆਰਗੈਨਿਕ ਖੇਤੀ ਜਿੱਥੇ ਸਾਡੇ ਸਰੀਰ ਤੇ ਫਸਲਾਂ ਵਾਲੀ ਜ਼ਮੀਨ ਲਈ ਲਾਹੇਵੰਦ ਹੈ ਉਥੇ ਕਿਸਾਨਾਂ ਨੂੰ ਵੀ ਆਰਥਿਕ ਪੱਖੋਂ ਖੁਸ਼ਹਾਲ ਕਰਦੀ ਹੈ। ਉਨ੍ਹਾਂ ਇਸ ਮੌਕੇ ਫ਼ਾਰਮਰਜ਼ ਫਾਰ ਸੇਫ਼ ਫੂਡ ਦੇ ਮਨਜੀਤ ਸਿੰਘ ਡਡਿਆਣਾ, ਅਵਤਾਰ ਸਿੰਘ ਤੇ ਸਤਵੀਰ ਸਿੰਘ ਬਾਸੀਆਂ ਨੂੰ ਮਿਲ ਕੇ ਉਨ੍ਹਾਂ ਦੇ ਆਰਗੈਨਿਕ ਖੇਤੀ ਦੇ ਉਪਰਾਲੇ ਦੀ ਸ਼ਲਾਘਾ ਕੀਤੀ।

 

Tags: Navjot Singh Sidhu , Gurpreet Singh GP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD