Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਪੱਤਰਕਾਰਤਾ ਲੋਕਤੰਤਰ ਪ੍ਰਣਾਲੀ ਦਾ ਇੱਕ ਅਹਿਮ ਥੰਮ , ਪੱਤਰਕਾਰੀ ਸੱਚ ਦੇ ਅਧਾਰਿਤ ਹੋਣੀ ਚਾਹੀਦੀ : ਬਲਬੀਰ ਸਿੰਘ ਸਿੱਧੂ

5 Dariya News

ਖਰੜ , 03 Jun 2018

Last updated on: Jun 03, 2018, 00:00 IST

ਲੋਕੰਤਤਰ ਪ੍ਰਣਾਲੀ ਵਿਚ ਵਿਧਾਨ ਪਾਲਿਕਾ, ਕਾਰਜਪਾਲਕਾ, ਨਿਆਂ ਪਾਲਿਕਾ ਅਤੇ ਪੱਤਰਕਾਰਤਾ ਚਾਰ ਵੱਡੇ ਥੰਮ ਹਨ। ਪ੍ਰੰਤੂ ਪੱਤਰਕਾਰਤਾ ਯਥਾਰਥ ਅਸਲੀਅਤ ਅਤੇ ਸੱਚ ਅਧਾਰਿਤ ਹੋਣੀ ਚਾਹੀਦੀ ਹੈ, ਗਲਤ ਤੱਥਾਂ ਦੇ ਅਧਾਰਿਤ ਪੱਤਰਕਾਰੀ ਦੇਸ਼ ਦੀ ਲੋਕਤੰਤਰ ਪ੍ਰਣਾਲੀ ਨੂੰ ਕਮਜ਼ੋਰ ਕਰਦੀ ਹੈ ਜੇਕਰ ਪੱਤਰਕਾਰੀ ਤੱਥਾਂ ਦੇ ਅਧਾਰਿਤ ਹੈ ਤਾਂ ਦੇਸ਼ ਦਾ ਲੋਕੰਤਤਰ ਮਜ਼ਬੂਤ ਹੁੰਦਾ ਹੈ ਅਤੇ ਦੇਸ਼ ਤਰੱਕੀ ਕਰਦਾ ਹੈ। ਇਹ ਵਿਚਾਰ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਅਤੇ ਕਿਰਤ ਮੰਤਰੀ ਸ.ਬਲਬੀਰ ਸਿੰਘ ਸਿੱਧੂ ਨੇ ਚੰਡੀਗੜ੍ਹ-ਪੰਜਾਬ ਯੂਨੀਅਨ ਆਫ ਜਰਨਲਿਸਟ ਖਰੜ ਵਲੋਂ ਆਯੋਜਿਤ ‘ਪ੍ਰੈਸ ਮਿਲਣੀ’ ਪ੍ਰੋਗਰਾਮ ਵਿਚ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਖਰੜ ਵਿਧਾਨ ਹਲਕਾ ਮੇਰਾ ਮੁੱਢਲਾ ਅਤੇ ਬਹੁਤ ਅਹਿਮ ਹਲਕਾ ਹੈ ਕਿਉਕਿ ਇਸ ਤੋਂ ਪਹਿਲਾਂ ਮੈਂ ਇਥੋਂ ਨੁਮਾਇੰਦਗੀ ਕਰ ਚੁੱਕਾ ਹਾਂ ਅਤੇ ਇਸ ਹਲਕੇ ਦੇ ਲੋਕਾਂ ਦੀਆਂ ਦੁਆਵਾਂ ਤੇ ਆਸ਼ੀਰਵਾਦ ਸਦਕਾ ਮੈਨੂੰ ਪੰਜਾਬ ਕੈਬਨਿਟ ਵਿਚ ਮੰਤਰੀ ਦਾ ਰੁਤਬਾ ਹਾਸਲ ਹੋਇਆ ਹੈ। ਉਨ੍ਹਾਂ ਹੋਰ ਕਿਹਾ ਕਿ ਖਰੜ ਦੀ ਪ੍ਰੈਸ ਵਲੋਂ ਮੇਰੇ ਰਾਜਨੀਤਿਕ ਸਫਰ ਵਿਚ ਸਫਲਤਾ ਹਾਸਲ ਕਰਨ ਹਿੱਤ ਬਹੁਤ ਵੱਡਾ ਯੋਗਦਾਨ ਪਾਇਆ ਹੈ ਅਤੇ ਮੈ ਪ੍ਰੈਸ ਦੇ ਯੋਗਦਾਨ ਸਦਕਾ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦੇ ਯੋਗ ਹੋਇਆ ਹਾਂ।  ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ  ਚੰਡੀਗੜ੍ਹ-ਪੰਜਾਬ ਯੂਨੀਅਨ ਆਫ ਜਰਨਲਿਸਟ ਖਰੜ ਵਲੋਂ ਆਯੋਜਿਤ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਸਨ। ਇਸ ਮੌਕੇ ਹਾਜ਼ਰ ਗੁਰਪ੍ਰੀਤ ਸਿੰਘ ਜੀ.ਪੀ.ਵਿਧਾਇਕ ਬੱਸੀ ਪਠਾਣਾ ਵਲੋਂ ਪ੍ਰੈਸ ਦੀ ਅਹਿਮੀਅਤ ਅਤੇ ਮੀਡੀਆ ਦੀ ਆਜਾਦੀ ਉਤੇ ਖੁੱਲ ਕੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਸਮਾਗਮ ਵਿਚ ਬਤੌਰ ਵਿਸੇਸ ਮਹਿਮਾਨ ਵਜੋ ਸ਼ਾਮਲ ਹੋਏ ਯੂਨੀਅਨ ਦੇ ਸੂਬਾ ਪ੍ਰਧਾਨ ਵਿਨੋਦ ਕੋਹਲੀ ਨੇ ਯੂਨੀਅਨ ਦੇ ਇਤਿਹਾਸ ਅਤੇ ਪ੍ਰਾਪਤੀਆਂ ਬਾਰੇ ਦੱਸਿਆ। ਸਮਾਗਮ ਦੀ ਪ੍ਰਧਾਨਗੀ ਕਰਦਿਆ ਪਿ੍ਰੰਸੀਪਲ ਜਸਵੀਰ ਚੰਦਰ ਨੇ ਕਿਹਾ ਕਿ ਮੈਨੂੰ ਖਰੜ ਦੇ ਪੱਤਰਕਾਰਾਂ ਉਤੇ ਮਾਣ ਹੈ ਅਤੇ ਉਹ ਸਾਨੂੰ ਮਿਊਸਪਲ ਖੇਤਰ ਤੇ ਖਰੜ ਵਿਕਾਸ ਹਿੱਤ ਲਈ ਖੁੱਲ ਕੇ ਸਹਿਯੋਗ ਦੇ ਰਹੇ ਹਨ। 

ਸਿਵਲ ਹਸਪਤਾਲ ਖਰੜ ਵਿਖੇ ਤਾਇਨਾਤ ਡਾ. ਰਾਜੇਸ ਸ਼ਰਮਾ ਦਾ  ਵਧੀਆਂ ਸੇਵਾਵਾਂ ਲਈ ਵੀ ਵਿਸੇਸ ਤੌਰ ਤੇ ਸਨਮਾਨ ਕੀਤਾ ਗਿਆ ਇਸ ਮੌਕੇ ਤੇ ਚੇਅਰਮੈਨ ਪਿ੍ਰੰ.ਅਵਤਾਰ ਸਿੰਘ ਗਿੱਲ ਵਲੋਂ ਸਮਾਗਮ ਵਿਚ ਹਾਜ਼ਰ ਪੰਤਵੰਤੇ ਸੱਜਣਾਂ ਅਤੇ ਸ਼ਹਿਰ ਨਿਵਾਸੀਆਂ, ਮਿਊਸਪਲ ਕੌਸਲਰਾਂ ਦਾ ਸਵਾਗਤ ਕੀਤਾ ਗਿਆ। ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਅਤੇ ਹੋਰਨਾਂ ਵਲੋਂ ਯੂਨੀਅਨ ਦੇ ਨਵੇਂ ਚੁਣੇ ਗਏ ਚੇਅਰਮੈਨ ਪਿ੍ਰੰ.ਅਵਤਾਰ ਸਿੰਘ ਗਿੱਲ, ਪ੍ਰਧਾਨ ਪੰਕਜ ਚੱਢਾ, ਜਨਰਲ ਸਕੱਤਰ ਅਵਤਾਰ ਸਿੰਘ ਮਹਿਰਾ ਅਤੇ ਬਾਕੀ ਅਹੁੱਦੇਦਾਰਾਂ ਦਾ ਸਨਮਾਨ ਕੀਤਾ ਅਤੇ ਸੱਚ ਅਧਾਰਿਤ ਪੱਤਰਕਾਰਤਾ ਕਰਨ ਦੀ ਬੇਨਤੀ ਕੀਤੀ ਅਤੇ ਆਪਣੇ ਅਖਤਿਆਰੀ ਕੋਟੇ ਵਿਚੋ ਇੱਕ ਲੱਖ ਰੁਪਏ ਦੇਣ ਅਤੇ ਹਰ ਸਾਲ ਯੋਗਦਾਨ ਪਾਉਣ ਦਾ ਐਲਾਨ ਕੀਤਾ। ਇਸ ਮੌਕੇ ਡੀ.ਐਸ.ਪੀ.ਖਰੜ ਦੀਪਕਮਲ , ਨਾਇਬ ਤਹਿਸੀਲਦਾਰ ਹਰਿੰਦਰਜੀਤ ਸਿੰਘ, ਸਕੱਤਰ ਮਾਰਕੀਟ ਕਮੇਟੀ ਖਰੜ ਮਲਕੀਅਤ ਸਿੰਘ, ਐਸ.ਅੇੈਮ.ਓ. ਡਾ.ਸੁਰਿੰਦਰ ਸਿੰਘ, ਹਰਕੇਸ ਚੰਦ ਮੱਛਲੀ ਕਲਾਂ ਸਿਆਸੀ ਸਕੱਤਰ ਬਲਬੀਰ ਸਿੰਘ ਸਿੱਧੂ , ਮੁਹੰਮਦ ਇਕਬਾਲ ਜਨਰਲ ਸਕੱਤਰ ਕਾਂਗਰਸ ਕਮੇਟੀ, ਰਤੀਸ਼ ਕੁਮਾਰ ਬੁੱਗਾ, ਕਾਂਗਰਸ ਮਹਿਲਾ ਵਿੰਗ ਦੀ ਜਿਲਾ ਪ੍ਰਧਾਨ ਸਵਰਨਜੀਤ ਕੌਰ, ਜਸਪਾਲ ਸਿੰਘ ਜੀਰਕਪੁਰ, ਕੌਸਲ ਦੇ ਸੀਨੀਅਰ.ਮੀਤ.ਪ੍ਰਧਾਨ ਸੁਨੀਲ ਕੁਮਾਰ, ਜੂਨੀਅਰ ਮੀਤ  ਪ੍ਰਧਾਨ ਕਮਲ ਕਿਸੋਰ ਸ਼ਰਮਾ,ਅਮਰਜੀਤ ਸਿੰਘ, ਕਰਨੈਲ ਸਿੰਘ, ਮਲਾਗਰ ਸਿੰਘ, ਸੁਰਮੁੱਖ ਸਿੰਘ, ਦਰਸ਼ਨ ਸਿੰਘ ਸਿਵਜੋਤ (ਸਾਰੇ ਕੌਸਲਰ), ਰੋਟਰੀ ਕਲੱਬ ਖਰੜ ਦੇ ਪ੍ਰਧਾਨ ਗੁਰਮੁੱਖ ਸਿੰਘ,ਆੜ੍ਹਤੀ ਐਸੋਸੀਏਸ਼ਨ ਦੇ ਰਾਜੇਸ਼ ਸੂਦ, ਰਾਜਿੰਦਰ ਅਗਰਵਾਲ, ਲਾਇਨਜ਼ ਕਲੱਬ ਖਰੜ ਸਿਟੀ ਦੇ ਪਰਮਪ੍ਰੀਤ ਸਿੰਘ,  ਪ੍ਰਿਤਪਾਲ ਸਿੰਘ ਲੋਗੀਆਂ, ਹਰਵਿੰਦਰ ਸਿੰਘ ਦੇਸੂਮਾਜਰਾ, ਹਰਿੰਦਰ ਸਿੰਘ ਪਾਲ ਡੇਅਰੀ, ਆਮ ਆਦਮੀ ਪਾਰਟੀ ਤੋਂ  ਹਰਜੀਤ ਸਿੰਘ ਬੰਟੀ, ਨਵਦੀਪ ਸਿੰਘ ਬੱਬੂ, ਬਲਾਕ ਕਾਂਗਰਸ ਦੇ ਯਸਪਾਲ ਬੰਸਲ ਸਮੇਤ ਖਰੜ ਦੀਆਂ ਵੱਖ ਵੱਖ ਸੰਸਥਾਵਾਂ ਦੇ ਪ੍ਰਧਾਨ, ਆਗੂ ਤੇ ਸ਼ਹਿਰ ਨਿਵਾਸੀ ਹਾਜ਼ਰ ਸਨ। 

 

Tags: Balbir Singh Sidhu , Gurpreet Singh GP , CPUJ

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD