Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਕੇਂਦਰ ਸਰਕਾਰ ਵਲੋਂ ਤੇਲ ਦੀਆਂ ਵਧਾਈਆਂ ਕੀਮਤਾਂ ਤੇ ਚੁੱਪ ਧਾਰਨ ਤੇ ਅਕਾਲੀ ਐਮ.ਪੀ. ਅਸਤੀਫੇ ਦੇਣ : ਬਲਬੀਰ ਸਿੰਘ ਸਿੱਧੂ

5 Dariya News

ਖਰੜ , 03 Jun 2018

Last updated on: Jun 03, 2018, 00:00 IST

ਸ੍ਰੋਮਣੀ ਅਕਾਲੀ ਦਲ ਦੀ ਭਾਈਵਾਲ ਕੇਂਦਰ ਵਿਚ ਮੋਦੀ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਦੌਰਾਨ ਕਿੰਨੀ ਵਾਰ ਤੇਲ ਦੀਆਂ ਕੀਮਤਾਂ ਵਧਾਈਆਂ ਗਈਆਂ ਹਨ ਉਦੋਂ ਅਕਾਲੀ ਐਮ.ਪੀ. ਨੇ ਕਦੇ ਵੀ ਇਸ ਕੀਮਤਾਂ ਵਧਾਉਣ ਦਾ ਵਿਰੋਧ ਨਹੀਂ ਕੀਤਾ। ਉਨ੍ਹਾਂ ਨੇ ਤੇਲ ਦੀਆਂ ਕੀਮਤਾਂ ਵਿਚ ਵਾਧੇ ਦਾ ਪਾਰਲੀਮੈਂਟ ਵਿਚ ਬੈਠ ਕੇ ਸਮਰੱਥਨ ਕੀਤਾ ਹੁਣ ਫਿਰ ਮੋਦੀ ਸਰਕਾਰ ਵਲੋਂ ਤੇਲ ਦੀਆਂ ਕੀਮਤਾਂ ਵਧਾਈਆਂ ਗਈਆਂ ਹਨ ਅਤੇ ਅਕਾਲੀ ਐਮ.ਪੀ. ਇਸਦੇ ਵਿਰੋਧ ਵਿਚ ਇੱਕ ਸ਼ਬਦ ਵੀ ਨਹੀਂ ਬੋਲ ਰਹੀ। ਅਜਿਹਾ ਕਰਕੇ ਉਹ ਲੋਕਾਂ ਨਾਲ ਅਤੇ ਦੇਸ਼ ਨਾਲ ਧੋਖਾ ਕਰ ਰਹੇ ਹਨ। ਇਸ ਗੱਲ ਨੂੰ ਲੈ ਕੇ ਉਨ੍ਹਾਂ ਨੂੰ ਪਾਰਲੀਮੈਂਟ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਹ ਵਿਚਾਰ ਪੰਜਾਬ ਸਰਕਾਰ ਦੇ ਪਸ਼ੂ ਪਾਲਣ ਡੇਆਰੀ ਵਿਕਾਸ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਖਰੜ ਵਿਖੇ ਪੱਤਰਕਾਰ ਸੰਮੇਲਨ ਵਿਚ ਕਹੇ। ਉਹ ਇੱਕ ਪੱਤਰਕਾਰ ਵਲੋਂ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਦਿੱਤੇ ਬਿਆਨ ਤੇ ਉਤੱਰ ਵਿਚ ਜਵਾਬ ਦੇ ਰਹੇ ਸਨ। ਜਿਸ ਵਿਚ ਪ੍ਰੋ ਚੰਦੂਮਾਜਰਾ ਨੇ ਕਿਹਾ ਕਿ ਸੀ ਪੰਜਾਬ ਸਰਕਾਰ ਨੂੰ ਤੇਲ ਦੀਆਂ ਕੀਮਤਾਂ ਤੇ ਐਕਸਾਈਜ਼ ਡਿਊਟੀ ਖਤਮ ਕਰ ਦੇਣੀ ਚਾਹੀਦੀ ਹੈ। ਉਨ੍ਹਾਂ ਹੋਰ ਕਿਹਾ ਕਿ ਦਿੱਲੀ ਵਿਚ ਪੈਟਰੋਲ ਦੀ ਕੀਮਤ 37 ਰੁਪਏ ਅਤੇ ਟੈਕਸ 46 ਰੁਪਏ ਹੈ, ਅਕਾਲੀ ਐਮ.ਪੀ. ਮੋਦੀ ਸਰਕਾਰ ਤੋਂ ਇਹ ਟੈਕਸ ਮੁਆਫ ਕਰਵਾ ਲੈਣ ਫਿਰ ਅਸੀਂ ਵੀ ਘੱਟ ਕਰਵਾ ਲਵਾਂਗੇ। 

 

ਇੱਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਅਸੀ ਚਾਰੇ ਧਰਮਾਂ ਦੇ ਲੰਗਰ ਤੇ ਜੀ.ਐਸ.ਟੀ. ਆਪਣਾ ਹਿੱਸਾ ਪਹਿਲਾਂ ਹੀ ਮੁਆਫ ਕਰ ਚੁੱਕੇ ਹਨ ਕੇਦਰ ਸਰਕਾਰ ਦਾ ਜੋ ਫੈਸਲਾ ਆਇਆ ਹੈ ਉਹ ਬਹੁਤ ਦੇਰੀ ਨਾਲ ਆਇਆ ਹੈ। ਜਿਸ ਕਾਰਨ ਧਾਰਮਿਕ ਅਦਾਰਿਆਂ ਨੂੰ ਬਹੁਤ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਵਿਭਾਗ ਕਿਸਾਨੀ, ਮਜ਼ਦੂਰੀ ਨਾਲ ਸਿੱਧੇ ਤੌਰ ਤੇ ਜੁੜਿਆ  ਹੋਇਆ ਪੰਜਾਬ ਦਾ ਸਭ ਤੋਂ ਵੱਡਾ ਵਿਭਾਗ ਹੈ ਜਿਸ ਵਿਚ ਕਿਰਸਾਨੀ ਦੇ ਨਾਲ ਨਾਲ ਗਰੀਬ ਕਿਰਤੀ ਲੋਕ ਮਜ਼ਦੂਰੀ ਕਰਨ ਦੇ ਨਾਲ ਭੇਡਾਂ, ਬੱਕਰੀਆਂ, ਸੂਰ ਪਾਲਣ ਅਤੇ ਦੁੱਧਧਾਰੀ ਪਸ਼ੂ ਪਾਲਣ ਦਾ ਧੰਦਾ ਕਰਦੇ ਹਨ ਪੰਜਾਬ ਵਿਚ ਭਾਵੇ ਹਰਾ ਤੇ ਚਿੱਟਾ ਇਨਕਲਾਬ ਆਇਆ ਤੇ ਉਨ੍ਹਾਂ ਦੇ ਵਿਭਾਗ ਦੀ ਚੰਗੀ ਕਾਰਜਗਾਰੀ ਦਾ ਸਿੱਟਾ ਹੈ ਜਿਸਦਾ ਸਬੂਤ ਡੈਅਰੀ ਡਿਵੈਲਪਮੈਂਟ ਵਿਚ ਹੁਣੇ ਹੀ ਪੰਜਾਬ ਨੂੰ ਦੇਸ਼ ਦਾ ਬੇਹਰਤੀਨ ਐਵਾਰਡ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਕੋਸ਼ਿਸ ਹੋਵੇਗੀ ਖੁਦਕਸ਼ੀਆਂ ਦੇ ਰਾਹ ਤੁਰੇ ਪੰਜਾਬ ਨੂੰ ਮੁੜ ਪੈਰਾਂ ਤੇ ਖੜ੍ਹਾ ਕੀਤਾ ਜਾਵੇਗਾ। ਸਰਕਾਰ ਵਲੋਂ ਪੰਜ ਏਕੜ ਦੇ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ ਕੀਤਾ ਜਾਵੇਗਾ। ਇਸ ਮੌਕੇ ਬੱਸੀ ਪਠਾਣਾ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. , ਹਰਕੇਸ਼ ਚੰਦ ਮੱਛਲੀ ਕਲਾਂ ਸਿਆਸੀ ਸਕੱਤਰ ਕੈਬਨਿਟ ਮੰਤਰੀ , ਜਸਪਾਲ ਸਿੰਘ ਜੀਕਰਪੁਰ, ਜਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਸਵਰਨਜੀਤ ਕੌਰ, ਮੁਹੰਮਦ ਇਕਬਾਲ, ਯਸਪਾਲ ਬੰਸਲ, ਰਤੀਸ਼ ਕੁਮਾਰ ਬੁੱਗਾ ।

 

Tags: Balbir Singh Sidhu , Gurpreet Singh GP , CPUJ

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD