Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਵਿਧਾਨ ਸਭਾ ਵਿੱਚ ਗੂੰਜੇਗਾ ਚਿੱਟੀ ਵੇਈਂ ਤੇ ਕਾਲਾ ਸੰਘਿਆ ਡਰੇਨ ਦਾ ਮੁੱਦਾ

ਨਵੇਂ ਬਣੇ ਵਿਧਾਇਕ ਲਾਡੀ ਸ਼ੇਰੋਵਾਲੀਆ ਦੀ ਵਾਤਾਵਰਣ ਪ੍ਰੇਮੀ ਸੰਤ ਸੀਚੇਵਾਲ ਨਾਲ ਮੁਲਾਕਾਤ

Web Admin

Web Admin

5 Dariya News (ਕੁਲਜੀਤ ਸਿੰਘ)

ਸੁਲਤਾਨਪੁਰ ਲੋਧੀ , 03 Jun 2018

Last updated on: Jun 03, 2018, 00:00 IST

ਸ਼ਾਹਕੋਟ ਦੀ ਉਪ ਚੋਣ ਵਿੱਚ ਵੱਡੇ ਫ਼ਰਕ ਨਾਲ ਚੋਣ ਜਿੱਤਣ ਵਾਲੇ ਕਾਂਗਰਸੀ ਆਗੂ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਕਿਹਾ ਕਿ ਆਪਣੇ ਹਲਕੇ ਸ਼ਾਹਕੋਟ ਵਿੱਚੋਂ ਲੰਘਦੀ ਚਿੱਟੀ ਵੇਈਂ, ਕਾਲਾ ਸੰਘਿਆ ਡਰੇਨ ਅਤੇ ਸਤਲੁਜ ਦੇ ਗੰਧਲੇ ਹੋ ਰਹੇ ਪਾਣੀਆਂ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਚੁੱਕਣਗੇ। ਲਾਡੀ ਨੇ ਅੱਜ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਖੇਡ ਮੇਲੇ ਦੌਰਾਨ ਕੀਤੀ ਗੱਲਬਾਤ 'ਚ ਕਿਹਾ ਕਿ ਉਪ ਚੋਣ ਦੌਰਾਨ ਪੰਜਾਬ ਦੇ ਗੰਧਲੇ ਹੋ ਰਹੇ ਪਾਣੀਆਂ ਦਾ ਮੁੱਦਾ ਕੇਂਦਰ ਬਿੰਦੂ ਵਿੱਚ ਰਿਹਾ ਸੀ ਤੇ ਹਲਕਾ ਸ਼ਾਹਕੋਟ ਗੰਧਲੇ ਪਾਣੀਆਂ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੈ। ਉਨ੍ਹਾ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਸਾਫ਼ ਵਾਤਾਵਰਣ ਮੁਹੱਈਆ ਕਰਵਾ ਕੇ ਦੇਣ ਲਈ ਉਹ ਵਚਨਬੱਧ ਰਹਿਣਗੇ। ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਹਰਦੇਵ ਸਿੰਘ ਲਾਡੀ ਨੂੰ ਦਸਿਆ ਕਿ ਹਲਕਾ ਸ਼ਾਹਕੋਟ ਵਿੱਚ ਜ਼ਹਿਰੀਲੇ ਤੇ ਗੰਦੇ ਪਾਣੀਆਂ ਦੀ ਮਾਰ ਤਿੰਨ ਸਰੋਤਾਂ ਤੋਂ ਪੈ ਰਹੀ ਹੈ। ਕਾਲਾ ਸੰਘਿਆ ਡਰੇਨ ਜਿਸ ਵਿੱਚ ਭਾਰੀਆਂ ਧਾਤਾਂ ਪੈ ਰਹੀਆਂ ਹਨ ਤੇ ਪਾਣੀ 'ਈ' ਗਰੇਡ ਦਾ ਹੈ। ਇਸ ਵਿੱਚ 'ਨਿਕਲ' ਵਰਗੀ ਧਾਂਤ ਕੈਂਸਰ ਦਾ ਕਾਰਨ ਬਣ ਰਹੀ ਹੈ। ਇਹੋ ਹਾਲ ਹੀ ਚਿੱਟੀ ਵੇਈਂ ਦਾ ਹੈ। ਚਿੱਟੀ ਵੇਈਂ ਜਿਹੜੀ ਕਿ ਹਲਕਾ ਸ਼ਾਹਕੋਟ ਦੇ ਗਿੱਦੜਪਿੰਡੀ ਕੋਲ ਜਾ ਕੇ ਸਤਲੁਜ ਦਰਿਆ ਵਿੱਚ ਪੈਂਦੀ ਹੈ। ਇਹੀ ਪਾਣੀ ਮਾਲਵਾ ਤੇ ਰਾਜਸਥਾਨ ਦੇ ਲੋਕ ਪੀ ਰਹੇ ਹਨ। 

\ਜ਼ਿਕਰਯੋਗ ਹੈ ਕਿ ਸ਼ਾਹਕੋਟ ਹਲਕੇ ਵਿੱਚ ਚੋਣਾਂ ਦੌਰਾਨ ਲੋਕਾਂ ਨੇ ਆਪਣੇ ਘਰਾਂ ਦੇ ਬਾਹਰ ਅਜਿਹੇ ਪੋਸਟਰ ਲਾ ਦਿੱਤੇ ਸਨ ਕਿ ਰਾਜਨੀਤਿਕ ਪਾਰਟੀਆਂ ਦੇ ਲੋਕ ਵੋਟਾਂ ਮੰਗਣ ਤੋਂ ਪਹਿਲਾਂ ਗੰਧਲੇ ਹੋ ਰਹੇ ਪਾਣੀਆਂ ਬਾਰੇ ਉਨ੍ਹਾਂ ਦੇ ਸਵਾਲਾਂ ਦਾ ਜਵਾਬ ਦੇਣ। ਸੰਤ ਸੀਚੇਵਾਲ ਵੱਲੋਂ ਵੀ ਹੋਰਡਿੰਗ ਅਤੇ ਪੋਸਟਰ ਲਾ ਕੇ ਕਿਹਾ ਗਿਆ ਸੀ ਕਿ ਹਲਕਾ ਸ਼ਾਹਕੋਟ ਦੀ ਇੱਕੋ ਮੰਗ ਗੰਦਾ ਪਾਣੀ ਲੁਧਿਆਣਾ ਦਾ ਵੀ ਹੋਵੇ ਬੰਦ ਤੇ ਗੰਦਾ ਪਾਣੀ ਜਲੰਧਰ ਦਾ ਵੀ ਹੋਵੇ ਬੰਦ। ਸੀਚੇਵਾਲ ਵਿੱਚ ਆਏ ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਨਾਲ ਹਰਜਿੰਦਰ ਸਿੰਘ ਹੇਅਰ ਯੂ.ਕੇ ਅਤੇ ਜਸਵਿੰਦਰ ਸਿੰਘ ਯੂ.ਕੇ ਨੇ ਕਿਹਾ ਕਿ ਪਰਵਾਸੀ ਪੰਜਾਬੀਆਂ ਨੇ ਵੀ ਕਾਂਗਰਸ ਦੀ ਡੱਟ ਕੇ ਹਮਾਇਤ ਕੀਤੀ ਸੀ ਤੇ ਉਨ੍ਹਾ ਦੀ ਵੀ ਇਹੀ ਮੰਗ ਹੈ ਕਿ ਪੰਜਾਬ ਦੇ ਗੰਧਲੇ ਹੋ ਰਹੇ ਦਰਿਆ ਸਾਫ਼ ਵੱਗਣ। ਇਸ ਮੌਕੇ ਸੰਤ ਦਇਆ ਸਿੰਘ, ਸੰਤ ਅਮਰੀਕ ਸਿੰਘ ਖੁਖਰੈਣ ਵਾਲੇ , ਸੰਤ ਗੁਰਮੇਜ ਸਿੰਘ, ਸੰਤ ਸੁਖਜੀਤ ਸਿੰਘ, ਸੁਰਜੀਤ ਸਿੰਘ ਸ਼ੰਟੀ, ਅਮਰੀਕ ਸਿੰਘ ਸੰਧੂ, ਗੁਰਵਿੰਦਰ ਸਿੰਘ ਬੋਪਾਰਾਏ ਸਮੇਤ ਹੋਰ ਬਹੁਤ ਸਾਰੀਆਂ ਸ਼ਖਸ਼ੀਅਤਾਂ ਹਾਜ਼ਰ ਸਨ।

 

Tags: SEECHEWAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD