Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

 

ਬੇਘਰੇ ਸੁਤੰਤਰਤਾ ਸੈਨਾਨੀਆਂ ਤੇ ਤਿੰਨ ਲੱਖ ਤੋਂ ਘੱਟ ਸਾਲਾਨਾ ਆਮਦਨ ਵਾਲੇ ਬੇਘਰੇ ਦੇਹਾਤੀ ਲੋਕਾਂ ਨੂੰ ਦਿੱਤੇ ਜਾਣਗੇ ਮਕਾਨ - ਫਤਹਿਜੰਗ ਸਿੰਘ ਬਾਜਵਾ

Web Admin

Web Admin

5 Dariya News

ਬਟਾਲਾ , 04 Jun 2018

ਪੰਜਾਬ ਸਰਕਾਰ ਵਲੋਂ ਬੇਘਰੇ ਸੁਤੰਤਰਤਾ ਸੈਨਾਨੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਅਤੇ ਤਿੰਨ ਲੱਖ ਤੋਂ ਘੱਟ ਸਾਲਾਨਾ ਆਮਦਨ ਵਾਲੇ ਬੇਘਰੇ ਪਰਿਵਾਰਾਂ ਲਈ ਪੇਂਡੂ ਆਵਾਸ ਯੋਜਨਾ ਤਹਿਤ ਮਕਾਨ ਦਿੱਤੇ ਜਾਣਗੇ। ਪੰਜਾਬ ਸਰਕਾਰ ਵਲੋਂ ਇਸ ਸਕੀਮ ਨੂੰ ਪੜਾਅਵਾਰ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਨੇ ਦੱਸਿਆ ਕਿ ਸਾਰੇ ਬੇਘਰੇ ਆਜ਼ਾਦੀ ਸੰਗਰਾਮੀਆਂ ਨੂੰ ਪਹਿਲੇ ਪੜਾਅ ਦੌਰਾਨ ਇਸ ਸਕੀਮ ਦੇ ਹੇਠ ਲਿਆਂਦਾ ਜਾਵੇਗਾ। ਬੇਘਰੇ ਸੁਤੰਤਰਤਾ ਸੰਗਰਾਮੀਆਂ 'ਤੇ ਇਕ ਹੀ ਸ਼ਰਤ ਲਾਗੂ ਹੋਵੇਗੀ ਕਿ ਉਹ ਜਿਸ ਪਿੰਡ ਵਿੱਚ ਮਕਾਨ ਬਨਾਉਣਾ ਚਾਹੁੰਦੇ ਹੋਣ ਉਹ ਉਸ ਪਿੰਡ ਦੇ ਪੱਕੇ ਵਸਨੀਕ ਹੋਣ। ਸੰਯੁਕਤ ਪਰਿਵਾਰਾਂ ਵਿੱਚ ਰਹਿ ਰਹੇ ਵਿਆਹੇ ਬੇਘਰੇ/ਬੇ-ਜ਼ਮੀਨੇ ਲੜਕੇ ਜਿਹਨਾਂ ਦਾ ਆਪਣਾ ਵੱਖਰਾ ਬਿਜਲੀ ਦਾ ਕਨੈਕਸ਼ਨ ਜਾਂ ਰਾਸ਼ਨ ਕਾਰਡ ਹੋਵੇ ਇਸ ਸਕੀਮ ਦਾ ਲਾਭ ਲੈਣ ਲਈ ਯੋਗ ਹੋਣਗੇ। ਸ. ਫਤਹਿਜੰਗ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਸਕੀਮ ਦੇ ਹੇਠ ਲਾਭਪਾਤਰੀ ਨੂੰ ਰਾਜ ਸਰਕਾਰ ਵੱਲੋਂ 1.20 ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ, ਇਸ ਤੋਂ ਇਲਾਵਾ ਮਗਨਰੇਗਾ ਸਕੀਮ ਨਾਲ ਇਸ ਨੂੰ ਜੋੜ ਕੇ 90 ਦਿਨਾਂ ਦੀ ਮਜ਼ਦੂਰੀ ਮਕਾਨ ਉਸਾਰੀ ਲਈ ਉਪਲਬਧ ਕਰਵਾਈ ਜਾਵੇਗੀ। ਇਹ ਮਜ਼ਦੂਰੀ ਲਾਭਪਾਤਰੀ ਵੱਲੋਂ ਖੁਦ ਜਾਂ ਕਿਸੇ ਹੋਰ ਜੋਬ ਕਾਰਡ ਹੋਲਡਰ ਵੱਲੋਂ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਮਕਾਨ ਦੇ ਨਾਲ 12 ਹਜ਼ਾਰ ਰੁਪਏ ਦੀ ਲਾਗਤ ਨਾਲ ਇਕ ਪਖਾਨਾ ਮਗਨਰੇਗਾ/ਸਵੱਛ ਭਾਰਤ ਮਿਸ਼ਨ ਹੇਠ ਬਣਾਇਆ ਜਾਵੇਗਾ। ਲਾਭਪਾਤਰੀ ਵੱਲੋਂ ਉਸਾਰਿਆ ਜਾਣ ਵਾਲਾ ਮਕਾਨ ਲਗਪਗ 25 ਵਰਗ ਮੀਟਰ ਰਕਬੇ ਦਾ ਹੋਵੇਗਾ, ਜਿਸ ਵਿਚ ਇਕ ਕਮਰਾ, ਇਕ ਰਸੋਈ ਅਤੇ ਇਕ ਪਖਾਨਾ ਸ਼ਾਮਲ ਹੋਵੇਗਾ। 

ਸ. ਬਾਜਵਾ ਨੇ ਅੱਗੇ ਦੱਸਿਆ ਕਿ ਪਹਿਲੇ ਪੜਾਅ ਵਿਚ ਸਭ ਤੋਂ ਪਹਿਲਾਂ ਸਾਰੇ ਬੇਘਰੇ ਸੁਤੰਤਰਤਾ ਸੰਗਰਾਮੀਆਂ ਨੂੰ ਇਸ ਸਕੀਮ ਹੇਠ ਲਿਆਂਦਾ ਜਾਵੇਗਾ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੀ.ਐਮ.ਏ.ਵਾਈ.) (ਜੀ.) ਹੇਠ ਯੋਗ ਪਾਏ ਜਾਣ ਵਾਲੇ ਉਹ ਲਾਭਪਾਤਰੀ ਲਿਆਂਦੇ ਜਾਣਗੇ ਜਿਨ੍ਹਾਂ ਦੀ ਆਮਦਨ 1.2 ਲੱਖ ਰੁਪਏ ਤੱਕ ਹੋਵੇਗੀ। ਦੂਜੇ ਪੜਾਅ ਦੌਰਾਨ 1.20 ਲੱਖ ਰੁਪਏ ਤੋਂ 3 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਨੂੰ ਇਸ ਸਕੀਮ ਹੇਠ ਲਿਆਂਦਾ ਜਾਵੇਗਾ। ਸ. ਬਾਜਵਾ ਨੇ ਕਿਹਾ ਕਿ ਚਾਹਵਾਨ ਬਿਨੈਕਾਰ ਆਪਣੇ ਬਿਨੈ ਪੱਤਰ ਨਿਰਧਾਰਤ ਪ੍ਰੋਫਾਰਮੇ ਵਿੱਚ ਸਬੰਧਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਦੇ ਦਫਤਰ ਵਿਖੇ ਜਮ੍ਹਾ ਕਰਵਾਉਣਗੇ। ਬਲਾਕ ਪੱਧਰ 'ਤੇ ਇਕ ਸਕਰੀਨਿੰਗ ਕਮੇਟੀ ਬਣਾਈ ਜਾਵੇਗੀ ਜਿਸ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਮੁਖੀ ਹੋਣਗੇ ਜਦਕਿ ਸਰਪੰਚ, ਗ੍ਰਾਮ ਪੰਚਾਇਤ ਦੇ ਤਿੰਨ ਮੈਬਰ (ਜਿਹਨਾਂ ਵਿੱਚ ਘੱਟੋ ਘੱਟ ਇਕ ਔਰਤ ਅਤੇ ਇੱਕ ਅਨੁਸੂਚਿਤ ਜਾਤੀ ਦਾ ਵਿਅਕਤੀ ਹੋਣਾ ਲਾਜ਼ਮੀ ਹੋਵੇਗਾ), ਪਿੰਡ ਦਾ ਨੰਬਰਦਾਰ ਇਸ ਕਮੇਟੀ ਦੇ ਮੈਂਬਰ ਹੋਣਗੇ। ਸਬੰਧਤ ਪੰਚਾਇਤ ਸਕੱਤਰ/ਗ੍ਰਾਮ ਸੇਵਕ ਇਸਦੇ ਮੈਂਬਰ ਸਕੱਤਰ ਹੋਣਗੇ। ਵਿਧਾਇਕ ਸ. ਬਾਜਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਮਕਸਦ ਜ਼ਰੂਰਤਮੰਦਾਂ ਨੂੰ ਘਰ ਮੁਹੱਈਆ ਕਰਵਾਉਣਾ ਹੈ ਤਾਂ ਜੋ ਹਰੇਕ ਨਾਗਰਿਕ ਲਈ ਛੱਤ ਯਕੀਨੀ ਬਣਾਈ ਜਾ ਸਕੇ। ਸਰਕਾਰ ਨੇ ਮਾਰਚ 2017 ਨੂੰ ਹੋਈ ਆਪਣੀ ਪਹਿਲੀ ਮੀਟਿੰਗ ਵਿੱਚ ਬੇਘਰੇ ਯੋਗ ਐਸ.ਸੀ/ਓਬੀਸੀ ਪਰਿਵਾਰਾਂ ਨੂੰ 5-5 ਮਰਲੇ ਦਾ ਪਲਾਟ ਦੇਣ ਜਾਂ ਬਣਿਆ ਬਣਾਇਆ ਮੁਫਤ ਵਿੱਚ ਮਕਾਨ ਦੇਣ ਦਾ ਇਹ ਮਹੱਤਵਪੂਰਨ ਫੈਸਲਾ ਲਿਆ ਸੀ। 

 

Tags: Fateh Jung Singh Bajwa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD