Tuesday, 14 May 2024

 

 

ਖ਼ਾਸ ਖਬਰਾਂ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

 

ਗਿਆਨ ਜੋਤੀ ਗਰੁੱਪ ਵਿਖੇ ਵਿਸ਼ਵ ਵਾਤਾਵਰਨ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ

ਪ੍ਰਦੂਸ਼ਣ ਅਤੇ ਗਲੋਬਲ ਵਾਰਮਿੰਗ ਦੀ ਸਮੱਸਿਆ ਨਾਲ ਨਜਿੱਠਣ ਲਈ ਹਰ ਸਾਲ ਪੌਦੇ ਲਗਾ ਕੇ ਸੰਭਾਲ ਕਰਨਾ ਸਮੇਂ ਦੀ ਮੁੱਖ ਮੰਗ- ਡਾ. ਬੇਦੀ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 05 Jun 2018

ਗਿਆਨ ਜੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਫ਼ੇਜ਼2 ਮੋਹਾਲੀ ਵੱਲੋਂ ਕੈਂਪਸ ਵਿਚ ਗ੍ਰੋਅ ਗਰੀਨ ਗੋ ਗਰੀਨ ਦੇ ਬੈਨਰ ਹੇਠ ਪੌਦੇ ਲਗਾ ਕੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਮੌਕੇ ਗਰੁੱਪ ਦੇ ਡਾਇਰੈਕਟਰ ਡਾ. ਅਨੀਤ ਬੇਦੀ ਵੱਲੋਂ ਕੈਂਪਸ ਨੂੰ ਹਰਾ ਭਰਾ ਅਤੇ ਸਾਫ਼ ਸੁਥਰਾ ਰੱਖਣ ਲਈ ਰੋਟਾਰੈਕਟ ਕਲੱਬ ਦੇ ਸਹਿਯੋਗ ਨਾਲ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ। ਜ਼ਿਕਰਯੋਗ ਹੈ ਕਿ ਗਿਆਨ ਜੋਤੀ ਗਰੁੱਪ ਵੱਲੋਂ ਪਿਛਲੇ ਕਈ ਸਾਲਾਂ ਤੋਂ ਆਪਣੇ ਕੈਂਪਸ ਨੂੰ ਹਰਾ ਭਰਾ ਕਰਨ ਤੋਂ ਬਾਅਦ ਹੁਣ ਆਲੇ ਦੁਆਲੇ ਦੇ ਇਲਾਕਿਆਂ ਵਿਚ ਵੀ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ । ਇਸ ਮੌਕੇ ਤੇ ਗਿਆਨ ਜੋਤੀ ਗਰੁੱਪ ਦੇ  ਡਾਇਰੈਕਟਰ ਡਾ. ਅਨੀਤ ਬੇਦੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਗਿਆਨ ਜੋਤੀ ਵੱਲੋਂ ਵੱਧ ਤੋਂ ਵੱਧ ਬੂਟੇ ਲਾਉਣ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਗ੍ਰੋਅ ਗਰੀਨ ਗੋ ਗਰੀਨ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਭ ਵਿਦਿਆਰਥੀਆਂ ਵੱਲੋਂ ਬੂਟੇ ਲਗਾ ਕੇ ਉਨ੍ਹਾਂ ਦੀ ਸਾਂਭ ਸੰਭਾਲ ਦੀ ਵੀ ਜ਼ਿੰਮੇਵਾਰੀ ਚੁੱਕੀ ਜਾ ਰਹੀ ਹੈ । ਗਿਆਨ ਜੋਤੀ ਗਰੁੱਪ ਦੇ ਚੇਅਰਮੈਨ ਜੇ ਐੱਸ ਬੇਦੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਵਾਤਾਵਰਨ ਦਿਵਸ ਮਨਾਉਣ ਦਾ ਉਦੇਸ਼ ਵਾਤਾਵਰਨ ਸੁਰੱਖਿਆ ਪ੍ਰਤੀ ਅੱਜ ਦੀ ਨੌਜਵਾਨ ਪੀੜੀ ਨੂੰ ਵਧੇਰੇ ਸੰਵੇਦਨਸ਼ੀਲ ਬਣਾਉਣ ਅਤੇ ਸੰਸਾਰ ਨੂੰ ਹਰਾ ਭਰਾ ਬਣਾਉਣ ਲਈ ਅੱਗੇ ਆਉਣ ਦਾ ਸੱਦਾ ਦੇਣਾ ਸੀ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜੀ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਵਾਤਾਵਰਨ ਦੀ ਸੰਭਾਲ ਅਤੇ ਹੋਰਨਾਂ ਨੂੰ ਪ੍ਰੇਰਿਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਚੇਅਰਮੈਨ ਬੇਦੀ ਨੇ ਹਾਜ਼ਰ ਨੌਜਵਾਨ ਪੀੜੀ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਧਰਤੀ ਤੋਂ ਦਰਖ਼ਤਾਂ ਦੀ ਘਾਟ ਕਮੀ ਕਾਰਨ ਗਲੋਬਲ ਵਾਰਮਿੰਗ ਦੀ ਸਮੱਸਿਆ ਵੱਧ ਰਹੀ ਹੈ ਅਤੇ ਪ੍ਰਦੂਸ਼ਣ ਅਤੇ ਗਲੋਬਲ ਵਾਰਮਿੰਗ ਦੀ ਸਮੱਸਿਆ ਦਾ ਮੁਕਾਬਲਾ ਕਰਨ ਲਈ ਸਾਨੂੰ ਹਰ ਸਾਲ ਪੌਦੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨਾ ਯਕੀਨੀ ਬਣਾਉਣਾ ਪਵੇਗਾ।

 

Tags: Gian Jyoti Institute

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD