Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਾਰਤ ਸਰਕਾਰ ਦੀ ਸਕੱਤਰ ਵੱਲੋਂ ਫਿਰੋਜ਼ਪੁਰ ਦਾ ਦੌਰਾ

ਗ੍ਰਾਮ ਸਵਰਾਜ ਅਭਿਆਨ ਅਧੀਨ ਕੇਂਦਰੀ ਸਕੀਮਾਂ ਦਾ ਜਾਇਜਾ ਲਿਆ

Web Admin

Web Admin

5 Dariya News

ਫਿਰੋਜ਼ਪੁਰ , 06 Jun 2018

Last updated on: Jun 06, 2018, 00:00 IST

ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਦੇ ਸਕੱਤਰ ਨੀਲਮ ਸਾਹਨੇ ਵੱਲੋਂ ਆਪਣੀ ਉੱਚ ਅਧਿਕਾਰੀਆਂ ਦੀ ਟੀਮ ਨਾਲ ਭਾਰਤ ਸਰਕਾਰ ਵੱਲੋਂ ਗ੍ਰਾਮ ਸਵਰਾਜ ਅਭਿਆਨ ਤਹਿਤ ਫਿਰੋਜ਼ਪੁਰ ਜ਼ਿਲ੍ਹੇ ਵਿਚ ਵੱਖ-ਵੱਖ ਵਿਭਾਗਾ ਦੁਆਰਾ ਕੀਤੇ ਜਾ ਰਹੇ ਕੰਮਾਂ ਅਤੇ ਗਤੀਵਿਧੀਆਂ ਦਾ ਜਾਇਜਾ ਲਿਆ। ਇਸ ਉਪਰੰਤ ਉਨ੍ਹਾਂ ਜ਼ਿਲ੍ਹੇ ਦੇ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਤੇ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਵੱਖ-ਵੱਖ ਕੰਮਾ ਦੀ ਪ੍ਰਗਤੀ ਦਾ ਜਾਇਜਾ ਲਿਆ। ਇਸ ਮੌਕੇ ਐਂਦਰੀ ਅਨੁਰਾਗ ਜੁਆਇੰਟ ਸੈਕਟਰੀ, ਨਿਸ਼ਾ ਸੇਨ ਸ਼ਰਮਾ ਆਰਥਿਕ ਸਲਾਹਕਾਰ, ਸ਼੍ਰੀ ਅਰਵਿੰਦ ਕੁਮਾਰ ਡਾਇਰੈਕਟਰ, ਸ਼੍ਰੀ ਦੀਪਕ ਮਹਿਰਾ ਡਾਇਰੈਕਟਰ, ਸ਼੍ਰੀ ਆਰ ਵੈਨਕਟ ਰਤਨਮ ਪ੍ਰਿੰਸੀਪਲ ਸਕੱਤਰ ਸਮਾਜਿਕ ਸੁਰੱਖਿਆ ਵਿਭਾਗ ਪੰਜਾਬ, ਸ਼੍ਰੀ ਐਮ.ਐਸ ਜੱਗੀ ਡਾਇਰੈਕਟਰ ਐਸ.ਸੀ.ਬੀ.ਸੀ ਕਾਰਪੋਰੇਸ਼ਨ ਪੰਜਾਬ ਹਾਜ਼ਰ ਸਨ। ਮੀਟਿੰਗ ਦੌਰਾਨ ਕੇਂਦਰੀ ਸਕੱਤਰ ਸ਼੍ਰੀਮਤੀ ਨੀਲਮ ਸਾਹਨੇ ਨੇ ਜ਼ਿਲ੍ਹੇ ਵਿਚ ਸਿਹਤ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ, ਸਕੂਲੀ ਸਿੱਖਿਆ, ਖੇਤੀਬਾੜੀ, ਬਾਗਬਾਨੀ, ਡੇਅਰੀ, ਹੁਨਰ ਵਿਕਾਸ, ਬੁਨਿਆਦੀ ਢਾਂਚੇ, ਖੇਡਾਂ ਤੇ ਯੁਵਕ ਗਤੀਵਿਧੀਆਂ ਆਦਿ ਬਾਰੇ ਗ੍ਰਾਮ ਸਵਰਾਜ ਅਭਿਆਨ ਤਹਿਤ ਕੀਤੇ ਜਾ ਰਹੇ ਕੰਮਾ ਦਾ ਜਾਇਜਾ ਲਿਆ।  ਉਨ੍ਹਾਂ ਨੇ  ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਸਿਹਤ ਸਬੰਧੀ ਦਿੱਤੀਆਂ ਜਾਂਦੀਆਂ ਸੁਵਿਧਾਵਾਂ, ਜਣੇਪੇ ਦੌਰਾਨ ਬੱਚਿਆਂ ਦੀ ਮੌਤ ਦਰ, ਬੱਚਿਆਂ ਨੂੰ ਪੌਸ਼ਟਿਕ ਖ਼ੁਰਾਕ, ਜਨ-ਸੰਖਿਆ ਦੇ ਹਿਸਾਬ ਨਾਲ ਡਾਕਟਰਾਂ ਤੇ ਹਸਪਤਾਲਾਂ ਦੀ ਉਪਲਬਧਤਾ, ਸਕੂਲਾਂ ਵਿਚ ਸਟਾਫ਼ ਦੀ ਕਮੀ, ਵਿਦਿਆਰਥੀਆਂ ਦੁਆਰਾ ਵੱਖ-ਵੱਖ ਸਟੇਜਾਂ ਤੇ ਸਕੂਲ ਛੱਡਣ, ਲੋਕਾਂ ਨੂੰ ਬਿਜਲੀ, ਪੀਣ ਵਾਲੇ ਪਾਣੀ, ਸੜਕਾਂ, ਪਖਾਨਿਆਂ ਸਮੇਤ ਹੋਰ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਉਣ ਸਬੰਧੀ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ।  ਵਿਭਾਗ ਦੇ ਅਧਿਕਾਰੀਆਂ ਤੋਂ ਪ੍ਰਧਾਨ ਮੰਤਰੀ ਅਦਰਸ਼ ਗ੍ਰਾਮ ਯੋਜਨਾ, ਬਾਬੂ ਜਗਜੀਵਨ ਰਾਮ ਛੱਤਰਵਾਸ ਯੋਜਨਾ ਆਦਿ ਸਕੀਮਾਂ ਤਹਿਤ ਚੱਲ ਰਹੇ ਕੰਮਾਂ ਬਾਰੇ ਵੀ ਜਾਣਕਾਰੀ ਲਈ।  

ਉਨ੍ਹਾਂ ਸਮੂਹ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਗ਼ਰੀਬ ਵਰਗ, ਲੋੜਵੰਦਾਂ, ਵਿਦਿਆਰਥੀਆਂ ਤੇ ਆਮ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਤੇ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਤਾਂ ਜੋ ਆਮ ਲੋਕਾਂ ਨੂੰ ਸਹੂਲਤਾਂ ਮਿਲਣ ਦੇ ਨਾਲ-ਨਾਲ ਵਿਕਾਸ ਵਿਚ ਵੀ ਵਾਧਾ ਹੋਵੇ। ਇਸ ਮੌਕੇ ਸ਼੍ਰੀ ਆਰ ਵੈਨਕਟ ਰਤਨਮ ਪ੍ਰਿੰਸੀਪਲ ਸਕੱਤਰ ਸਮਾਜਿਕ ਸੁਰੱਖਿਆ ਵਿਭਾਗ ਪੰਜਾਬ ਨੇ ਕੇਂਦਰੀ ਸਕੱਤਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਖੇਤਰਾਂ ਵਿਚ ਵਿਕਾਸ ਤੋਂ ਇਲਾਵਾ ਸਮਾਜ ਦੇ ਗਰੀਬ ਤੇ ਕਮਜੋਰ ਵਰਗਾਂ ਲਈ ਵੱਡੀਆਂ ਯੋਜਨਾਵਾਂ ਚਲਾਈਆਂ ਹਨ। ਉਨ੍ਹਾਂ ਇਸ ਖੇਤਰ ਵਿਚ ਕੇਂਦਰ ਸਰਕਾਰ ਤੋਂ ਹੋਰ ਮੱਦਦ ਤੇ ਸਹਿਯੋਗ ਦੀ ਮੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਆਈ.ਏ.ਐਸ ਨੇ ਇਸ ਮੌਕੇ ਦੱਸਿਆ ਕਿ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਸੁਧਾਰ ਲਈ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜ਼ਿਲ੍ਹੇ ਦੇ ਸਕੂਲਾਂ ਵਿਚ ਲੋੜ ਅਨੁਸਾਰ ਅਧਿਆਪਕ, ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਅਤੇ ਕੇਂਦਰੀ ਸਕੀਮਾਂ ਨੂੰ ਲਾਗੂ ਕਰਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਸ਼੍ਰੀਮਤੀ ਨੀਲਮ ਸਾਹਨੀ ਵੱਲੋਂ ਅਗਰਵਾਲ ਕਾਲਜ ਆਫ ਨਰਸਿੰਗ ਗੁਰੂਹਰਸਹਾਏ ਵਿਖੇ ਬਾਬੂ ਜਗਜੀਵਨ ਰਾਮ ਛੱਤਰਵਾਸ ਯੋਜਨਾ ਤਹਿਤ ਬਣੇ ਹੋਸਟਲ ਦਾ ਜਾਇਜਾ ਲਿਆ ਗਿਆ। ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਜਾਕੇ ਕੇਂਦਰ ਸਰਕਾਰ ਦੀਆਂ ਸਕੀਮਾ ਤਹਿਤ ਹੋਏ ਕੰਮਾ ਦਾ ਵੀ ਨਿਰੀਖਣ ਕੀਤਾ ਗਿਆ।ਇਸ ਤੋਂ ਇਲਾਵਾ ਉਨ੍ਹਾ ਵੱਲੋਂ ਫਿਰੋਜ਼ਪੁਰ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾ ਵਿਚ ਵਿਦਿਆਰਥੀਆਂ ਨੂੰ ਦਿੱਤੀ ਪੋਸਟ ਮੈਟਰਿਕ ਸਕੋਲਰਸ਼ਿਪ ਸਕੀਮ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਇਸ ਸਕੀਮ ਦਾ ਲਾਭ ਲੈ ਰਹੇ ਵਿਦਿਆਰਥੀਆਂ ਨਾਲ ਵੀ ਗੱਲਬਾਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ: ਰਿਚਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰਵਿੰਦਰ ਪਾਲ ਸਿੰਘ ਸੰਧੂ, ਐਸ.ਡੀ.ਐਮ ਹਰਜੀਤ ਸਿੰਘ ਸੰਧੂ, ਸਹਾਇਕ ਕਮਿਸ਼ਨਰ ਸ੍ਰ: ਰਣਜੀਤ ਤੋਂ ਇਲਾਵਾ ਵੱਖ-ਵੱਖ ਵਿਭਾਗਾ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: DC Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD