Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪੰਜਾਬ ਦੇ ਗੰਨਾ ਕਾਸ਼ਤਕਾਰਾਂ ਲਈ ਪੈਕੇਜ ਦੀ ਮੰਗ, ਕੇਂਦਰੀ ਮੰਤਰੀ ਰਾਧਾ ਮੋਹਨ ਸਿੰਘ ਵੱਲੋਂ ਮਦਦ ਦਾ ਭਰੋਸਾ

ਪੰਜਾਬ ਦੀਆਂ 3367 ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸੁਸਾਇਟੀਆਂ ਦੇ ਕੰਪਿਊਟਰੀਕਰਨ ਦੀ ਮੰਗ ਹੋਈ ਪ੍ਰਵਾਨ

Web Admin

Web Admin

5 Dariya News

ਚੰਡੀਗੜ੍ਹ , 06 Jun 2018

Last updated on: Jun 06, 2018, 00:00 IST

ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਰਾਧਾ ਮੋਹਨ ਸਿੰਘ ਨਾਲ ਮੁਲਾਕਾਤ ਕਰ ਕੇ ਸੂਬੇ ਦੇ ਗੰਨਾ ਕਿਸਾਨਾਂ ਲਈ 876.43 ਕਰੋੜ ਰੁਪਏ ਦੇ ਪੈਕੇਜ ਦੀ ਮੰਗ ਕੀਤੀ ਗਈ ਜਿਸ ਵਿੱਚ 298.43 ਕਰੋੜ ਰੁਪਏ ਸਰਕਾਰੀ ਸ਼ੂਗਰ ਮਿੱਲਾਂ ਦੇ ਅਤੇ 578 ਕਰੋੜ ਰੁਪਏ ਨਿੱਜੀ ਸ਼ੂਗਰ ਮਿੱਲਾਂ ਦੇ ਸ਼ਾਮਿਲ ਹਨ। ਇਸ ਬਾਬਤ ਕੇਂਦਰੀ ਮੰਤਰੀ ਨੇ ਕਿਹਾ ਕਿ ਦੇਸ਼ ਭਰ ਦੇ ਗੰਨਾ ਕਿਸਾਨਾਂ ਨੂੰ 8000 ਕਰੋੜ ਰੁਪਏ ਦਾ ਪੈਕੇਜ ਦੇਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਪੰਜਾਬ ਦੇ ਕਿਸਾਨਾਂ ਦੀਆਂ ਮੰਗਾਂ ਬਾਬਤ ਵੀ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ।ਸ. ਰੰਧਾਵਾ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਨਵੀਂ ਦਿੱਲੀ ਸਥਿਤ ਕ੍ਰਿਸ਼ੀ ਭਵਨ ਵਿਖੇ ਮੁਲਾਕਾਤ ਕਰ ਕੇ ਕਿਸਾਨਾਂ ਲਈ ਹੋਰ ਵੀ ਕਈ ਮਸਲੇ ਉਠਾਏ। ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਰੰਧਾਵਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਦੀ ਮੁਲਾਕਾਤ ਦੌਰਾਨ ਕੇਂਦਰੀ ਮੰਤਰੀ ਨੂੰ ਪੰਜਾਬ ਦੇ ਗੰਨਾ ਕਿਸਾਨਾਂ ਨੂੰ 876.43 ਕਰੋੜ ਰੁਪਏ ਦਾ ਪੈਕੇਜ ਦੇਣ ਸਬੰਧੀ ਅਰਧ ਸਰਕਾਰੀ ਪੱਤਰ ਸੌਂਪਿਆ ਗਿਆ ਜਿਸ ਵਿੱਚ ਸੂਬੇ ਦੀਆਂ ਸਹਿਕਾਰੀ ਸ਼ੂਗਰ ਮਿੱਲਾਂ ਦੇ ਕਿਸਾਨਾਂ ਲਈ 298.43 ਕਰੋੜ ਰੁਪਏ ਅਤੇ ਸੱਤ ਨਿੱਜੀ ਸ਼ੂਗਰ ਮਿੱਲਾਂ ਦੇ ਕਿਸਾਨਾਂ ਦਾ 578 ਕਰੋੜ ਰੁਪਏ ਸ਼ਾਮਲ ਸੀ। ਸਹਿਕਾਰਤਾ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਮੰਗ 'ਤੇ ਕੇਂਦਰੀ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਕੇਂਦਰੀ ਮੰਤਰੀ ਮੰਡਲ ਵੱਲੋਂ ਦੇਸ਼ ਭਰ ਦੇ ਗੰਨਾ ਕਿਸਾਨਾਂ ਲਈ 8000 ਕਰੋੜ ਰੁਪਏ ਦਾ ਪੈਕੇਜ ਦੇਣ ਦਾ ਫੈਸਲਾ ਕੀਤਾ ਗਿਆ ਹੈ ਜਿਸਦਾ ਪੰਜਾਬ ਦੇ ਕਿਸਾਨਾਂ ਨੂੰ ਵੀ ਫਾਇਦਾ ਮਿਲੇਗਾ। ਇਸ ਪੈਕੇਜ ਨਾਲ ਪੰਜਾਬ ਦੇ ਗੰਨਾ ਕਾਸ਼ਤਕਾਰਾਂ ਨੂੰ ਕਿੰਨਾ ਕੁ ਲਾਭ ਮਿਲੇਗਾ, ਇਸਦੀ  ਵਿਸਥਾਰਤ ਜਾਣਕਾਰੀ ਦਾ ਹਾਲੇ ਇੰਤਜ਼ਾਰ ਕੀਤਾ ਜਾ ਰਿਹਾ ਹੈ।

ਸ. ਰੰਧਾਵਾ ਨੇ ਕਿਹਾ ਕਿ ਉਨ੍ਹਾਂ ਕੇਂਦਰੀ ਮੰਤਰੀ ਕੋਲ ਇਹ ਵੀ ਮੰਗ ਉਠਾਈ ਕਿ ਸੂਬੇ ਦੀਆਂ ਸਮੂਹ 3367 ਪ੍ਰਾਇਮਰੀ ਸਹਿਕਾਰੀ ਸੁਸਾਇਟੀਆਂ ਦੇ ਕੰਪਿਊਟਰੀਕਰਨ ਲਈ ਭਾਰਤ ਸਰਕਾਰ ਦੇ ਹਿੱਸੇ ਦਾ ਫੰਡ ਜਾਰੀ ਕੀਤਾ ਜਾਵੇ ਤਾਂ ਜੋ ਇਸ ਨਿਸ਼ਾਨੇ ਨੂੰ ਪੂਰਾ ਕੀਤਾ ਜਾਵੇ। ਉਨ੍ਹਾਂ ਇਸ ਸਬੰਧੀ ਵੀ ਅਰਧ ਸਰਕਾਰੀ ਪੱਤਰ ਸੌਂਪਦਿਆਂ ਦੱਸਿਆ ਕਿ ਪ੍ਰਤੀ ਸੁਸਾਇਟੀ 3 ਲੱਖ ਰੁਪਏ ਲੱਗਣਗੇ ਜਿਸ ਹਿਸਾਬ ਨਾਲ ਸਾਰੀਆਂ ਸੁਸਾਇਟੀਆਂ ਦੇ ਕੰਪਿਊਟਰੀਕਰਨ ਦਾ ਪ੍ਰਾਜੈਕਟ 106 ਕਰੋੜ ਰੁਪਏ ਦਾ ਹੈ। 60:35:05 ਦੇ ਅਨੁਪਾਤ ਅਨੁਸਾਰ ਪੰਜਾਬ ਨੇ ਆਪਣੇ 35 ਫੀਸਦੀ ਹਿੱਸੇ ਦਾ 37 ਕਰੋੜ ਰੁਪਏ ਜਾਰੀ ਕਰਨ ਦਾ ਉਪਬੰਧ ਕਰ ਲਿਆ ਹੈ। ਇਸ ਸਾਲ ਦੇ ਬਜਟ ਵਿੱਚ 18.50 ਕਰੋੜ ਰੱਖੇ ਗਏ ਹਨ ਅਤੇ ਅਗਲੇ ਸਾਲ ਦੇ ਬਜਟ ਵਿੱਚ ਵੀ 18.50 ਕਰੋੜ ਰੁਪਏ ਰੱਖੇ ਜਾਣਗੇ। ਹੁਣ ਕੇਂਦਰ ਸਰਕਾਰ ਵੱਲੋਂ ਆਪਣੇ ਬਣਦੇ ਹਿੱਸੇ 60 ਫੀਸਦੀ ਅਨੁਪਾਤ ਅਨੁਸਾਰ 64 ਕਰੋੜ ਰੁਪਏ ਜਾਰੀ ਕੀਤੇ ਜਾਣੇ ਬਣਦੇ ਹਨ। ਉਨ੍ਹਾਂ ਦੱਸਿਆ ਕਿ ਕੇਂਦਰੀ ਮੰਤਰੀ ਵੱਲੋਂ ਇਹ ਵਿਸ਼ਵਾਸ ਦਿਵਾਇਆ ਗਿਆ ਕਿ ਅਗਲੇ ਹਫਤੇ ਹੋਣ ਵਾਲੀ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਇਸ ਮੁੱਦੇ ਨੂੰ ਲਿਜਾਇਆ ਜਾਵੇਗਾ ਅਤੇ ਇਹ ਮੰਗ ਵੀ ਜਲਦ ਪੂਰੀ ਹੋ ਜਾਵੇਗੀ।ਸਹਿਕਾਰਤਾ ਮੰਤਰੀ ਨੇ ਉਕਤ ਮੰਗਾਂ ਨੂੰ ਪ੍ਰਵਾਨ ਕੀਤੇ ਜਾਣ ਲਈ ਕੇਂਦਰੀ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਅੱਜ ਕੇਂਦਰੀ ਮੰਤਰੀ ਕੋਲ ਡੇਅਰੀ ਫਾਰਮਜ਼ ਲਈ ਵੀ ਮੁੱਦਾ ਉਠਾਇਆ ਗਿਆ ਕਿ ਫਸਲਾਂ ਵਾਂਗ ਦੁੱਧ ਦੀਆਂ ਵੀ ਘੱਟੋ-ਘੱਟ ਕੀਮਤਾਂ ਨਿਰਧਾਰਤ ਕੀਤੀਆਂ ਜਾਣ ਤਾਂ ਜੋ ਕਿਸੇ ਵੇਲੇ ਦੁੱਧ ਦੀਆਂ ਕੀਮਤਾਂ ਘੱਟਣ ਦੀ ਸੂਰਤ ਵਿੱਚ ਡੇਅਰੀ ਫਾਰਮਜ਼ ਨੂੰ ਘਾਟਾ ਨਾ ਸਹਿਣਾ ਪਵੇ। ਇਸ ਮੌਕੇ ਸਹਿਕਾਰਤਾ ਮੰਤਰੀ ਨਾਲ ਮਾਰਕਫੈਡ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਰਾਹੁਲ ਤਿਵਾੜੀ, ਮਿਲਕਫੈਡ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਮਨਜੀਤ ਸਿੰਘ ਬਰਾੜ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਐਸ.ਡੀ. ਬਾਤਿਸ਼ ਵੀ ਹਾਜ਼ਰ ਸਨ।

 

Tags: Sukhjinder Singh Randhawa , Radha Mohan Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD