Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜਪੁਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਅੰਤਰ-ਰਾਸ਼ਟਰੀ ਸਰਹੱਦ ਤੇ ਲੱਗੀ ਕੰਡਿਆਲੀ ਤਾਰ ਦੇ ਅੰਦਰ ਅਤੇ ਸਰਹੱਦ ਦੇ ਨੇੜੇ ਬੀ.ਟੀ. ਕਾਟਨ ਅਤੇ ਹੋਰ ਉੱਚੀਆਂ ਫ਼ਸਲਾਂ ਬੀਜਣ ਤੇ ਪਾਬੰਦੀ

Web Admin

Web Admin

5 Dariya News

ਫ਼ਿਰੋਜਪੁਰ , 07 Jun 2018

Last updated on: Jun 07, 2018, 00:00 IST

ਵਧੀਕ  ਜ਼ਿਲ੍ਹਾ ਮੈਜਿਸਟ੍ਰੇਟ ਡਾ: ਰਿਚਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।  ਇਹ  ਹੁਕਮ 31 ਜੁਲਾਈ 2018 ਤੱਕ ਲਾਗੂ ਰਹਿਣਗੇ।ਵਧੀਕ ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜਪੁਰ ਡਾ: ਰਿਚਾ ਆਈ.ਏ.ਐਸ ਵੱਲੋਂ ਜਾਰੀ ਮਨਾਹੀ ਦੇ ਹੁਕਮ ਅਨੁਸਾਰ ਅੰਤਰ-ਰਾਸ਼ਟਰੀ ਸਰਹੱਦ ਤੇ ਲੱਗੀ ਕੰਡਿਆਲੀ ਤਾਰ ਦੇ ਅੰਦਰ ਅਤੇ ਸਰਹੱਦ ਦੇ ਨੇੜੇ ਬੀ.ਟੀ. ਕਾਟਨ ਅਤੇ ਹੋਰ ਉੱਚੀਆਂ ਫ਼ਸਲਾਂ ਬੀਜਣ ਤੇ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ  ਬਾਰਡਰ ਸੁਰੱਖਿਆ ਫੋਰਸ ਦੀ 143ਵੀਂ ਬਟਾਲੀਅਨ ਦੇ ਕਮਾਡੈਂਟ . ਕੇ.ਐਮ.ਐਸ. ਵਾਲਾ ਨੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਡਾ: ਰਿਚਾ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਕੁੱਝ ਕਿਸਾਨਾਂ ਵੱਲੋਂ ਭਾਰਤ-ਪਾਕਿ ਦੇ ਅੰਤਰਰਾਸ਼ਟਰੀ ਬਾਰਡਰ ਅਤੇ ਕੰਡਿਆਲੀਆਂ ਤਾਰਾਂ ਨੇੜੇ ਬੀ.ਟੀ. ਕਾਟਨ ਅਤੇ ਹੋਰ ਉੱਚੀਆਂ ਫ਼ਸਲਾਂ ਦੀ ਬਿਜਾਈ ਕੀਤੀ ਜਾਂਦੀ ਹੈ, ਜਿਸ ਦਾ ਫ਼ਾਇਦਾ ਉਠਾ ਕੇ ਪਾਕਿਸਤਾਨੀ ਅੱਤਵਾਦੀ ਭਾਰਤ-ਪਾਕਿਸਤਾਨ ਦੇ ਬਾਰਡਰ ਨੂੰ ਕਰਾਸ ਕਰ ਜਾਂਦੇ ਹਨ। ਜਿਸ ਨਾਲ ਦੇਸ਼ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਇਹ ਹੁਕਮ ਜਾਰੀ ਕੀਤੇ ਗਏ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ: ਰਿਚਾ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਜੋ ਵੀ ਮੈਰਿਜ ਪੈਲੇਸ, ਹੋਟਲ ਅਤੇ ਰੈਸਟੋਰੈਂਟ ਚੱਲ ਰਹੇ ਹਨ ਜਾਂ ਨਵੇਂ ਬਣ ਰਹੇ ਹਨ, ਉਹ ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਲਈ ਦਸਤਾਵੇਜ਼ ਇਸ ਹੁਕਮ ਦੇ ਜਾਰੀ ਹੋਣ ਤੋਂ 15 ਦਿਨਾਂ ਦੇ ਅੰਦਰ ਅੰਦਰ ਸਮਰੱਥ ਅਧਿਕਾਰੀ ਨੂੰ ਪੇਸ਼ ਕਰਨ (ਜੇਕਰ ਉਨ੍ਹਾਂ ਵੱਲੋਂ ਪਹਿਲਾਂ ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਾਪਤ ਨਹੀਂ ਕੀਤਾ ਗਿਆ) ਤਾਂ ਇਸ ਬਾਰੇ ਯੋਗ ਫ਼ੈਸਲਾ ਲਿਆ ਜਾਵੇਗਾ । 

ਇਤਰਾਜ਼ਹੀਣਤਾ ਸਰਟੀਫਿਕੇਟ ਨਾ ਲੈਣ ਦੀ ਸੂਰਤ ਵਿਚ ਸਾਰੇ ਦਾ ਸਾਰਾ ਕੰਮ ਬੰਦ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮੈਰਿਜ ਪੈਲੇਸਾਂ ਵਿਚ ਚਲਾਏ ਜਾ ਰਹੇ ਅਣ-ਅਧਿਕਾਰਤ ਆਵਾਜੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਬਿਲਕੁਲ ਮਨਾਹੀ ਹੋਵੇਗੀ। ਜਿਸ ਵੀ ਮੈਰਿਜ ਪੈਲੇਸ, ਹੋਟਲ ਜਾਂ ਰੈਸਟੋਰੈਂਟ ਨੇ ਲਾਊਡ ਸਪੀਕਰ ਲਗਾਉਣਾ ਹੋਵੇਗਾ ਉਸ ਮੈਰਿਜ ਪੈਲੇਸ ਦੇ ਮਾਲਕ ਵੱਖਰੇ ਤੌਰ ਤੇ ਸਬੰਧਿਤ ਉਪ ਮੰਡਲ ਮੈਜਿਸਟਰੇਟ/ਜ਼ਿਲ੍ਹਾ ਮੈਜਿਸਟਰੇਟ ਤੋਂ ਪ੍ਰਵਾਨਗੀ ਲੈਣਗੇ, ਜਿਸ ਬਾਰੇ ਉਸ ਨੂੰ ਘੱਟੋ-ਘੱਟ ਇੱਕ ਹਫ਼ਤਾ ਪਹਿਲਾਂ ਦਰਖਾਸਤ ਦੇਣੀ ਪਵੇਗੀ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾ: ਰਿਚਾ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਅਣ-ਅਧਿਕਾਰਤ ਗੱਡੀਆਂ ਤੇ ਪ੍ਰੈਸ ਸ਼ਬਦ ਲਿਖਵਾਉਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਪ੍ਰੈਸ ਸ਼ਬਦ ਦੀ ਵਰਤੋਂ ਪੱਤਰਕਾਰਾਂ ਤੋਂ ਇਲਾਵਾ ਆਮ ਲੋਕਾਂ ਅਤੇ ਗੈਰ ਸਮਾਜਿਕ ਤੱਤਵਾਂ ਵੱਲੋਂ ਕੀਤੇ ਜਾਣ ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ।  ਪ੍ਰੈਸ ਸ਼ਬਦ ਦੀ ਵਰਤੋਂ ਕੇਵਲ ਐਕਰੀਡੇਟਿਡ ਪ੍ਰਿੰਟ ਅਤੇ ਮੀਡੀਆ ਨਾਲ ਸਬੰਧਿਤ ਪੱਤਰਕਾਰ ਹੀ ਆਪਣੀਆਂ ਗੱਡੀਆਂ ਤੇ ਕਰ ਸਕਦੇ ਹਨ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਨੇ ਅੰਦਰ ਦੋ ਪਹੀਆਂ ਵਹੀਕਲਾਂ ਤੇ ਵੱਖ-ਵੱਖ ਆਵਾਜ਼ਾਂ ਵਾਲੇ ਹਾਰਨ ਅਤੇ ਵਹੀਕਲਾਂ ਦੇ ਸੈਲੰਸਰ ਕੱਢਵਾ ਕੇ ਵੱਖਰੀ ਕਿਸਮ ਦੀਆਂ ਡਰਾਉਣੀਆਂ ਆਵਾਜ਼ਾਂ ਅਤੇ ਪਟਾਕੇ ਵਜਾਉਣ ਤੇ ਪੂਰਨ ਤੋਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ  ਹਨ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਕੁੱਝ ਸ਼ਰਾਰਤੀ ਵਿਅਕਤੀਆਂ ਵੱਲੋਂ ਆਪਣੇ ਵਹੀਕਲਾਂ ਤੇ ਵੱਖ-ਵੱਖ ਆਵਾਜ਼ਾਂ ਵਾਲੇ ਹਾਰਨ ਲਗਵਾਏ ਹੋਏ ਹਨ ਅਤੇ ਆਪਣੇ ਵਹੀਕਲਾਂ ਤੇ ਸੈਲੰਸਰ ਕੱਢਵਾ ਕੇ ਵੱਖਰੀ ਕਿਸਮ ਦੀਆਂ ਡਰਾਉਣੀਆਂ ਆਵਾਜ਼ਾਂ ਅਤੇ ਪਟਾਕੇ ਵਜਾਉਂਦੇ ਹਨ, ਜਿਸ ਨਾਲ ਨੋਇਜ਼ ਪਲਿਊਸ਼ਨ ਐਕਟ ਦੀਆਂ ਧਾਰਾਵਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਅਤੇ ਆਮ ਜਨਤਾ ਦਾ ਸੰਤੁਲਨ ਵਿਗੜਨ ਦੀ ਸੰਭਾਵਨਾ ਬਣ ਜਾਂਦੀ ਹੈ ਅਤੇ ਦੁਰਘਟਨਾ ਹੋਣ ਦਾ ਵੀ ਖ਼ਤਰਾ ਬਣ ਜਾਂਦਾ ਹੈ। ਜਿਸ ਨਾਲ ਜਾਨੀ ਨੁਕਸਾਨ ਵੀ ਹੋ ਸਕਦਾ ਹੈ। ਇਸ ਲਈ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਇਹ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਸਾਰੇ ਹੁਕਮ 31 ਜੁਲਾਈ 2018 ਤੱਕ ਲਾਗੂ ਰਹਿਣਗੇ।

 

Tags: DC Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD