Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਜਪਾ ਮੁਖੀ ਅਮਿਤ ਸ਼ਾਹ ਵੱਲੋਂ ਪਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਹੋਰਨਾਂ ਆਗੂਆਂ ਨਾਲ ਮੁਲਾਕਾਤ

ਸੁਖਬੀਰ ਸਿੰਘ ਬਾਦਲ ਨੇ ਮੁਲਾਕਾਤ ਨੂੰ ਸਾਰਥਕ ਅਤੇ ਸਿੱਟਾ-ਭਰਪੂਰ ਦੱਸਿਆ

Web Admin

Web Admin

5 Dariya News

ਚੰਡੀਗੜ੍ਹ , 07 Jun 2018

Last updated on: Jun 07, 2018, 00:00 IST

ਭਾਰਤੀਆ ਜਨਤਾ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਦੁਪਹਿਰੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਸੀਨੀਅਰ ਅਕਾਲੀ ਆਗੂਆਂ ਨਾਲ ਸਰਦਾਰ ਬਾਦਲ ਦੀ ਰਿਹਾਇਸ਼ ਉਤੇ ਮੁਲਾਕਾਤ ਕੀਤੀ ਅਤੇ ਸਾਂਝੇ ਹਿੱਤਾਂ ਦੇ ਮੁੱਦਿਆਂ ਉੱਤੇ ਵਿਚਾਰ-ਚਰਚਾ ਕੀਤੀ। ਬਾਅਦ ਵਿਚ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਸ ਮੀਟਿੰਗ ਨੂੰ ਬਹੁਤ ਹੀ ਸਾਰਥਕ, ਨਤੀਜੇ-ਭਰਪੂਰ ਅਤੇ ਫਲਦਾਇਕ ਕਰਾਰ ਦਿੱਤਾ। ਉਹਨਾਂ ਕਿਹਾ ਕਿ ਦੋਵੇਂ ਧਿਰਾਂ ਨੇ ਇਸ ਮੀਟਿੰਗ ਦੌਰਾਨ ਇੱਕ ਸੁਹਿਰਦਤਾਪੂਰਨ, ਭਰੋਸੇਯੋਗ ਅਤੇ ਆਪਸੀ ਸਤਿਕਾਰ ਵਾਲੇ ਮਾਹੌਲ ਵਿਚ ਬਹੁਤ ਸਾਰੇ ਮਸਲਿਆਂ ਉੱਤੇ ਵਿਚਾਰ ਚਰਚਾ ਕੀਤੀ। ਅਕਾਲੀ ਭਾਜਪਾ ਗਠਜੋੜ ਨੂੰ ਦੇਸ਼ ਦਾ ਸਭ ਤੋਂ ਪੁਰਾਣਾ ਅਤੇ ਟਿਕਾਊ ਗਠਜੋੜ ਕਰਾਰ ਦਿੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇਹਨਾਂ ਪਾਰਟੀਆਂ ਦਾ ਇਕੱਠੇ ਹੋਣਾ  ਪੰਜਾਬ ਵਿਚ ਸਮਾਜਿਕ ਸਹਿਮਤੀ ਦੀ ਪ੍ਰਤੀਨਿਧਤਾ ਕਰਦਾ ਹੈ। ਇਹ ਇੱਕ ਸਿਆਸੀ ਗਠਜੋੜ ਤੋਂ ਕਿਤੇ ਵੱਡੀ ਭਾਈਵਾਲੀ ਹੈ, ਜਿਹੜੀ ਸੂਬੇ ਅੰਦਰ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਦੀ ਪ੍ਰਤੀਕ ਹੈ।ਇਸੇ ਦੌਰਾਨ ਅਕਾਲੀ ਦਲ ਅਤੇ ਭਾਜਪਾ ਨੇ ਦੋਹਾਂ ਪਾਰਟੀਆਂ ਦੇ ਸੀਨੀਅਰ ਆਗੂਆਂ ਨੂੰ ਲੈ ਕੇ ਇੱਕ ਉੱਚ ਪੱਧਰੀ ਸਹਿਯੋਗ ਕਮੇਟੀ ਬਣਾਏ ਉੱਤੇ ਸਹਿਮਤੀ ਪ੍ਰਗਟਾਈ ਤਾਂ ਕਿ ਦੋਵੇਂ ਪਾਰਟੀਆਂ ਹਰ ਪੱਧਰ ਉੱਤੇ ਮਿਲ ਕੇ ਕੰਮ ਕਰ ਸਕਣ।

ਅਕਾਲੀ ਆਗੂਆਂ ਨੇ ਕੇਂਦਰ ਵਿਚ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਦਾ ਗੁਰੂ ਕੇ ਲੰਗਰ ਲਈ ਖਰੀਦੀ ਜਾਂਦੀ ਰਸਦ ਨੂੰ ਜੀਐਸਟੀ ਤੋਂ ਛੋਟ ਦੇਣ ਵਾਲੇ ਵੱਡੇ ਫੈਸਲੇ ਲਈ ਧੰਨਵਾਦ ਕੀਤਾ। ਉਹਨਾਂ ਨੇ ਸਮੁੱਚੇ ਦੇਸ਼ ਦੇ ਗੰਨਾ ਉਤਪਾਦਕਾਂ ਲਈ ਜਾਰੀ ਕੀਤੇ 8000 ਕਰੋੜ ਰੁਪਏ ਵਿਚੋਂ 800 ਕਰੋੜ ਰੁਪਏ ਪੰਜਾਬ ਦੇ ਗੰਨਾ ਉਤਪਾਦਕਾਂ ਲਈ ਜਾਰੀ ਕਰਨ ਵਾਸਤੇ ਵੀ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ। ਸਰਦਾਰ ਬਾਦਲ ਨੇ ਜਾਰੀ ਕੀਤੇ ਬਿਆਨ ਵਿਚ ਦੱਸਿਆ ਕਿ ਪੰਜਾਬ ਦੇ ਗੰਨਾ ਉਤਪਾਦਕਾਂ ਲਈ ਇਹ ਬਹੁਤ ਵੱਡੀ ਰਾਹਤ ਹੋਵੇਗੀ।ਇਸ ਮੀਟਿੰਗ ਦੌਰਾਨ ਵਪਾਰੀਆਂ ਅਤੇ ਦਲਿਤਾਂ ਦੀ ਭਲਾਈ ਨਾਲ ਜੁੜੇ ਮੁੱਦਿਆਂ ਬਾਰੇ ਵੀ ਵਿਸਥਾਰ ਵਿਚ ਚਰਚਾ ਕੀਤੀ ਗਈ।ਦੋਵੇਂ ਧਿਰਾਂ ਨੇ ਇਸ ਗੱਲ ਉੱਤੇ ਵੀ ਸਹਿਮਤੀ ਜਤਾਈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਇੱਕ ਰਾਸ਼ਟਰੀ ਅਤੇ ਗਲੋਬਲ ਸਮਾਰੋਹ ਵਜੋਂ ਮਨਾਇਆ ਜਾਣਾ ਚਾਹੀਦਾ ਹੈ।ਸਰਦਾਰ ਬਾਦਲ ਨੇ ਦੱਸਿਆ ਕਿ ਦੋਵੇਂ ਧਿਰਾਂ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸਮੇਤ ਹੋਰ ਵੀ ਬਹੁਤ ਸਾਰੇ ਸਿਆਸੀ, ਆਰਥਿਕ ਅਤੇ ਧਾਰਮਿਕ ਮੁੱਦਿਆਂ ਉੱਤੇ ਚਰਚਾ ਕੀਤੀ। ਦੋਵੇਂ ਪਾਰਟੀਆਂ ਨੇ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਬਣਾਏ ਰੱਖਣ ਵਾਸਤੇ ਅਤੇ  ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਉਹਨਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਵਾਸਤੇ ਰਲ ਕੇ ਕੰਮ ਕਰਨ ਦਾ ਅਹਿਦ ਕੀਤਾ।ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸੀਨੀਅਰ ਅਕਾਲੀ ਆਗੂ ਸਰਦਾਰ ਸੁਖਦੇਵ ਸਿੰਘ ਢੀਂਡਸਾ, ਸਰਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸਰਦਾਰ ਬਲਵਿੰਦਰ ਸਿੰਘ ਭੂੰਦੜ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਸਰਦਾਰ ਬਿਕਰਮ ਸਿੰਘ ਮਜੀਠੀਆ, ਡਾਕਟਰ ਦਲਜੀਤ ਸਿੰਘ ਚੀਮਾ, ਸਰਦਾਰ ਸਿਕੰਦਰ ਸਿੰਘ ਮਲੂਕਾ, ਸਰਦਾਰ ਮਹੇਸ਼ ਇੰਦਰ ਸਿੰਘ ਗਰੇਵਾਲ, ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਸ਼ਵੇਤ ਮਲਿਕ, ਸ੍ਰੀ ਵਿਜੈ ਸਾਂਪਲਾ, ਸ੍ਰੀ ਤਰੁਣ ਚੁੱਘ, ਸ੍ਰੀ ਕਮਲ ਸ਼ਰਮਾ ਅਤੇ ਸ਼੍ਰੀ ਅਸ਼ਵਨੀ ਸ਼ਰਮਾ ਵੀ ਇਸ ਮੀਟਿੰਗ ਵਿਚ ਸ਼ਾਮਿਲ ਹੋਏ। 

 

Tags: Amit Shah , Parkash Singh Badal , Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD