Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਾਂਗਰਸ ਜੀਐਸਟੀ ਰਾਹਤ ਦੇ ਮੁੱਦੇ ਉੱਤੇ ਕੂੜ ਪ੍ਰਚਾਰ ਕਰਕੇ ਸਿੱਖਾਂ 'ਚ ਵੰਡੀਆਂ ਪਾਉਣ ਦੀ ਕੋਸ਼ਿਸ਼ ਨਾ ਕਰੇ : ਅਕਾਲੀ ਦਲ

Web Admin

Web Admin

5 Dariya News

ਚੰਡੀਗੜ੍ਹ , 07 Jun 2018

Last updated on: Jun 07, 2018, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਉੱਤੇ ਲੰਗਰ ਉੱਤੇ ਜੀਐਸਟੀ ਰਾਹਤ ਦੇ ਮੁੱਦੇ ਉੱਤੇ ਸਿੱਖਾਂ ਵਿਚਕਾਰ ਵੰਡੀਆਂ ਪਾਉਣ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਕੁੱਝ ਕਾਂਗਰਸੀ ਆਗੂਆਂ ਦੁਆਰਾ ਕੇਂਦਰ ਸਰਕਾਰ ਵਲੋਂ ਲੰਗਰ ਰਸਦ ਉੱਤੇ ਦਿੱਤੀ ਜੀਐਸਟੀ ਰਾਹਤ ਬਾਰੇ ਬੇਤੁਕੇ ਸੁਆਲ ਉਠਾ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਦਕਿ ਜਦਕਿ ਸੂਬੇ ਅੰਦਰ ਉਹਨਾਂ ਦੀ ਆਪਣੀ ਕਾਂਗਰਸ ਸਰਕਾਰ ਨੇ ਅਜੇ ਤੀਕ ਲੰਗਰ ਰਸਦ ਉੱਤੇ ਸੂਬਾਈ ਜੀਐਸਟੀ ਮੁਆਫ ਨਹੀਂ ਕੀਤਾ ਹੈ।   ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਹਮੇਸ਼ਾਂ ਤੋਂ ਸਿੱਖ-ਵਿਰੋਧੀ ਮਾਨਸਿਕਤਾ ਰੱਖਣ ਵਾਲੀ ਕਾਂਗਰਸ ਪਾਰਟੀ ਦੇ ਆਗੂਆਂ ਨੇ ਹੁਣ ਕੇਂਦਰ ਸਰਕਾਰ ਵੱਲੋਂ ਲੰਗਰ ਰਸਦ ਉੱਤੇ ਦਿੱਤੀ ਜੀਐਸਟੀ ਰਾਹਤ ਬਾਰੇ ਝੂਠਾ ਭੰਡੀ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਉੁਹਨਾਂ ਕਿਹਾ ਕਿ ਸਿੱਖਾਂ ਦਾ ਹਮੇਸ਼ਾਂ ਹੀ ਵਿਰੋਧ ਕਰਨ ਵਾਲੀ ਕਾਂਗਰਸ ਪਾਰਟੀ  ਹੁਣ ਕੇਂਦਰ ਸਰਕਾਰ ਦੇ ਲੰਗਰ ਉੱਤੇ ਜੀਐਸਟੀ ਹਟਾਏ ਜਾਣ ਦੇ ਫੈਸਲੇ ਤੋਂ ਬੁਰੀ ਤਰ੍ਹਾਂ ਬੌਖਲਾ ਗਈ ਹੈ। ਉਹਨਾਂ ਕਿਹਾ ਕਿ ਇੰਨੇ ਸਾਲਾਂ ਦੇ ਤਜਰਬੇ ਤੋਂ ਪੰਜਾਬ ਦੇ ਲੋਕ ਜਾਣ ਚੁੱਕੇ ਹਨ ਕਿ ਕਾਂਗਰਸ ਕਦੇ ਵੀ ਸਿੱਖਾਂ ਦੇ ਹਿੱਤਾਂ ਦੀ ਗੱਲ ਨਹੀਂ ਕਰ ਸਕਦੀ। ਇਹ ਸਿਰਫ ਸਿੱਖਾਂ ਵਿਚਕਾਰ ਫੁੱਟ ਪਾਉਣ ਦੀਆਂ ਸਾਜ਼ਿਸ ਰਚ ਸਕਦੀ ਹੈ। ਸੀਨੀਅਰ ਕਾਂਗਰਸੀ ਆਗੂ ਬੀਬੀ ਰਜਿੰਦਰ ਕੌਰ ਭੱਠਲ ਵੱਲੋਂ ਜੀਐਸਟੀ ਰਾਹਤ ਨੂੰ ਸਿੱਖ ਮਰਿਆਦਾ ਦੇ ਖ਼ਿਲਾਫ ਕਰਾਰ ਦਿੱਤੇ ਜਾਣ ਦੀ ਨਿਖੇਧੀ ਕਰਦਿਆਂ ਸਰਦਾਰ ਮਲੂਕਾ ਨੇ ਕਿਹਾ ਕਿ ਇਸ ਤਰ੍ਹਾਂ ਜਾਪਦਾ ਹੈ ਕਿ ਬੀਬੀ ਭੱਠਲ ਨੂੰ ਨਾ ਤਾਂ ਸਿੱਖ ਮਰਿਆਦਾ ਦੀ ਸਮਝ ਹੈ ਅਤੇ ਨਾ ਹੀ ਉਹ ਜੀਐਸਟੀ ਰਾਹਤ ਯੋਜਨਾ ਬਾਰੇ ਕੋਈ ਜਾਣਕਾਰੀ ਰੱਖਦੇ ਹਨ।  ਉਹਨਾਂ ਕਿਹਾ ਕਿ ਲੰਗਰ ਸੰਗਤ ਦੇ ਪੈਸੇ ਨਾਲ ਹੀ ਚੱਲਦਾ ਹੈ। ਸੰਗਤ ਦੇ ਪੈਸੇ ਨਾਲ ਲੰਗਰ ਰਸਦ ਖਰੀਦੀ ਜਾਂਦੀ ਹੈ। ਜਦੋਂ ਕੇਂਦਰ ਸਰਕਾਰ ਲੰਗਰ ਰਸਦ ਖਰੀਦਣ ਸਮੇ ਲਏ ਗਏ ਜੀਐਸਟੀ ਨੂੰ ਵਾਪਸ ਕਰੇਗੀ ਤਾਂ ਇਹ ਸੰਗਤ ਦਾ ਹੀ ਪੈਸਾ ਹੋਵੇਗਾ ਜਿਹੜਾ ਵਾਪਸ ਸੰਗਤ ਦੀ ਸੇਵਾ ਲਈ ਵਰਤਿਆ ਜਾਵੇਗਾ। 

ਉਹਨਾਂ ਕਿਹਾ ਕਿ ਬੀਬੀ ਭੱਠਲ ਨੇ ਸੰਗਤ ਦੇ ਪੈਸੇ ਨੂੰ ਸਰਕਾਰੀ ਪੈਸਾ ਕਹਿ ਕੇ ਨਾ ਸਿਰਫ ਆਪਣੀ ਅਗਿਆਨਤਾ ਦਾ ਸਬੂਤ ਦਿੱਤਾ ਹੈ, ਸਗੋਂ ਕਾਂਗਰਸ ਦੀਆਂ ਸਿੱਖਾਂ ਅੰਦਰ ਫੁੱਟ ਪਾਉਣ ਦੀਆਂ ਕੋਝੀਆਂ ਚਾਲਾਂ ਦਾ ਵੀ ਸਬੂਤ ਦੇ ਦਿੱਤਾ ਹੈ।ਕੇਂਦਰ ਸਰਕਾਰ ਵੱਲੋਂ ਸਾਰੀਆਂ ਧਾਰਮਿਕ ਅਤੇ ਚੈਰੀਟੇਬਲ ਸੰਸਥਾਵਾਂ ਨੂੰ ਲੰਗਰ ਰਸਦ ਉੱਤੇ ਜੀਐਸਟੀ ਤੋਂ ਛੋਟ ਦੇਣ ਲਈ ਅਮਲ ਵਿਚ ਲਿਆਂਦੀ ਜਾ ਰਹੀ 'ਸੇਵਾ ਭੋਜ ਯੋਜਨਾ' ਬਾਰੇ ਕੁੱਝ ਕਾਂਗਰਸ-ਪੱਖੀ ਸਿੱਖ ਆਗੂਆਂ ਵੱਲੋਂ ਫੈਲਾਈਆਂ ਜਾ ਰਹੀਆਂ ਗਲਤ-ਫਹਿਮੀਆਂ ਦੀ ਨਿੰਦਾ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਇਸ ਯੋਜਨਾ ਤਹਿਤ ਧਾਰਮਿਕ ਅਤੇ ਚੈਰੀਟੇਬਲ ਸੰਸਥਾਵਾਂ ਦੁਆਰਾ ਲੋਕ ਭਲਾਈ ਦੇ ਕੰਮਾਂ ਲਈ ਖਰਚੇ ਪੈਸਿਆਂ ਉੱਤੇ ਲਾਏ ਗਏ ਜੀਐਸਟੀ ਨੂੰ ਇੰਨ-ਬਿੰਨ ਵਾਪਸ ਮੋੜ ਦਿੱਤਾ ਜਾਂਦਾ ਹੈ। ਸਰਕਾਰ ਇੱਕ ਹੱਥ ਨਾਲ ਪੈਸੇ ਲੈ ਕੇ ਦੂਜੇ ਹੱਥ ਨਾਲ ਵਾਪਸ ਕਰ ਦਿੰਦੀ ਹੈ।  ਉਹਨਾਂ ਕਿਹਾ ਕਿ ਵਿੱਤੀ ਸਹਾਇਤਾ ਉਹ ਹੁੰਦੀ ਹੈ, ਜਿਹੜੀ ਸਰਕਾਰ ਆਪਣੀ ਜੇਬ ਵਿਚੋਂ ਕੱਢ ਕੇ ਲੋਕ ਭਲਾਈ ਦੇ ਕੰਮਾਂ ਲਈ ਦਿੰਦੀ ਹੈ। 'ਸੇਵਾ ਭੋਜ ਯੋਜਨਾ' ਤਹਿਤ ਮੋੜੇ ਗਏ ਪੈਸਿਆਂ ਨੂੰ ਸਰਕਾਰੀ ਸਹਾਇਤਾ ਕਰਾਰ ਦੇਣਾ ਇੱਕ ਨੀਵੇਂ ਪੱਧਰ ਦੀ ਰਾਜਨੀਤੀ ਹੈ, ਜੋ ਕਿ ਕਾਂਗਰਸ ਪਾਰਟੀ ਦਾ ਵਿਰਾਸਤੀ ਔਗੁਣ ਹੈ। ਕਾਂਗਰਸ ਸਰਕਾਰ ਨੂੰ ਜੀਐਸਟੀ ਰਾਹਤ ਬਾਰੇ ਦੋਹਰੇ ਮਾਪਦੰਡ ਛੱਡ ਕੇ ਲੰਗਰ ਰਸਦ ਉੱੇਤੇ ਸੂਬਾਈ ਜੀਐਸਟੀ ਮੁਆਫ ਕਰਨ ਲਈ ਆਖਦਿਆਂ ਅਕਾਲੀ ਆਗੂ ਨੇ ਕਿਹਾ ਕਿ ਪਹਿਲਾਂ ਕਾਂਗਰਸੀ ਆਗੂ ਰੌਲਾ ਪਾਉਂਦੇ ਸੀ ਕਿ ਤੁਸੀਂ ਆਪਣੀ ਐਨਡੀਏ ਸਰਕਾਰ ਤੋਂ ਲੰਗਰ ਰਸਦ ਉੱਤੇ ਜੀਐਸਟੀ ਮੁਆਫ ਕਰਵਾਓ, ਅਸੀਂ ਤੁਰੰਤ ਸੂਬਾਈ ਜੀਐਸਟੀ ਮੁਆਫ ਕਰ ਦਿਆਂਗੇ। ਹੁਣ ਕੇਂਦਰ ਸਰਕਾਰ ਨੇ ਤਾਂ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਇੱਕ ਵੱਡੀ ਰਾਹਤ ਦੇ ਦਿੱਤੀ ਗਈ ਹੈ ਜਦਕਿ ਕਾਂਗਰਸੀ ਆਪਣਾ ਰਾਹਤ ਦੇਣ ਦਾ ਵਾਅਦਾ ਪੁਗਾਉਣ ਦੀ ਥਾਂ ਇਸ ਮੁੱਦੇ ਝੂਠਾ ਪ੍ਰਚਾਰ ਕਰਕੇ ਸਿੱਖਾਂ ਵਿਚ ਵੰਡੀਆਂ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਕਾਂਗਰਸੀ ਆਗੂਆਂ ਨੂੰ ਅਜਿਹੇ ਨਾਪਾਕ ਇਰਾਦਿਆਂ ਤੋਂ ਵਰਜਦਿਆਂ ਸਰਦਾਰ ਮਲੂਕਾ ਨੇ ਕਿਹਾ ਕਿ ਜੇ ਸਿੱਖ ਪੰਥ ਦਾ ਸੱਚਮੁੱਚ ਭਲਾ ਕਰਨਾ ਚਾਹੁੰਦੇ ਤਾਂ ਆਪਣੀ ਸਰਕਾਰ ਕੋਲੋਂ ਲੰਗਰ ਰਸਦ ਉੱਤੇ ਲੱਗਿਆ ਸੂਬਾਈ ਜੀਐਸਟੀ ਹਟਵਾਓ।    

 

Tags: Sikander Singh Maluka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD