Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਿਹਾਲ ਵਡੇਰਾ ਬਣਿਆ ਲੁਧਿਆਣਾ ਦਾ ਤੀਜਾ ਕੌਮਾਂਤਰੀ ਕ੍ਰਿਕਟਰ

ਅੰਤਰ ਜ਼ੋਨਲ ਅੰਡਰ-19 ਚੈਂਪੀਅਨਸ਼ਿਪ 'ਚ ਸ਼ਾਨਦਾਰ ਕਾਰਗੁਜਾਰੀ ਦਾ ਮਿਲਿਆ ਇਨਾਮ

5 Dariya News

ਲੁਧਿਆਣਾ , 08 Jun 2018

Last updated on: Jun 08, 2018, 00:00 IST

ਪੰਜਾਬ ਦੇ ਇੱਕ ਹੋਰ ਪ੍ਰਤਿਭਾਵਾਨ ਖਿਡਾਰੀ ਨੇ ਕ੍ਰਿਕਟ ਦੇ ਅੰਬਰ ਉੱਤੇ ਨਵੇਂ ਸਿਤਾਰੇ ਵਜੋਂ ਉਭਰਨ ਦਾ ਮਾਣ ਹਾਸਲ ਕੀਤਾ ਹੈ। ਲੁਧਿਆਣਾ ਸ਼ਹਿਰ ਨੇ ਦੇਸ਼ ਨੂੰ ਨਿਹਾਲ ਵਡੇਰਾ ਦੇ ਰੂਪ ਵਿੱਚ ਇੱਕ ਹੋਰ ਉਭਰਦਾ ਕ੍ਰਿਕਟਰ ਤੋਹਫੇ ਵਜੋਂ ਸੌਂਪਿਆ ਹੈ। ਨਿਹਾਲ ਦੀ ਚੋਣ ਭਾਰਤ ਦੀ ਅੰਡਰ-19 ਉਮਰ ਵਰਗ ਦੀ ਟੀਮ ਵਿੱਚ ਹੋਈ ਹੈ ਜੋ ਕਿ ਸ੍ਰੀਲੰਕਾ ਦੇ ਦੌਰੇ ਉੱਤੇ ਜਾਵੇਗੀ। ਇੱਥੇ ਇਹ ਦੱਸਣਯੋਗ ਹੈ ਕਿ ਨਿਹਾਲ ਲੁਧਿਆਣਾ ਦਾ ਤੀਜਾ ਕ੍ਰਿਕਟਰ ਹੈ ਜਿਸਨੂੰ ਕੌਮਾਂਤਰੀ ਪੱਧਰ ਉੱਤੇ ਖੇਡਣ ਦਾ ਮਾਣ ਹਾਸਲ ਹੋਵੇਗਾ। ਉਸ ਤੋਂ ਪਹਿਲਾਂ ਯਸ਼ਪਾਲ ਸ਼ਰਮਾ, ਜੋ ਕਿ ਸਾਲ 1983 ਵਿੱਚ ਵਿਸ਼ਵ ਕੱਪ ਜੇਤੂ ਭਾਰਤੀ ਕ੍ਰਿਕਟ ਟੀਮ ਦਾ ਹਿੱਸਾ ਸਨ ਅਤੇ ਗਗਨਦੀਪ ਸਿੰਘ ਵੀ ਲੁਧਿਆਣਾ ਸ਼ਹਿਰ ਨਾਲ ਹੀ ਸਬੰਧਤ ਹਨ।  ਲੁਧਿਆਣਾ ਦੇ ਬੀਸੀਐਮ ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ 11ਵੀਂ ਜਮਾਤ ਦੇ ਵਿਦਿਆਰਥੀ ਨਿਹਾਲ ਨੇ ਹਿਮਾਚਲ ਪ੍ਰਦੇਸ਼ ਦੇ ਊਨਾ ਵਿਖੇ ਹੋਈ ਅੰਤਰ ਜ਼ੋਨਲ ਚੈਂਪੀਅਨਸ਼ੀਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੂਰਬੀ ਜ਼ੋਨ ਦੇ ਖਿਲਾਫ਼ ਸ਼ਾਨਦਾਰ ਸੈਂਕੜਾ ਜੜਿਆ ਜਦੋਂ ਕਿ ਕੇਂਦਰੀ ਜ਼ੋਨ ਦੇ ਖਿਲਾਫ਼ ਉਸਨੇ ਅਰਧ ਸੈਂਕੜਾ ਲਗਾਇਆ। 

ਪੱਛਮੀ ਜ਼ੋਨ ਖਿਲਾਫ਼ ਵੀ ਉਸਦਾ ਪ੍ਰਦਰਸ਼ਨ ਵਧੀਆ ਰਿਹਾ। ਇੰਨਾਂ ਹੀ ਨਹੀ ਸਗੋਂ ਬੀਤੇ ਵਰ੍ਹੇ ਨਿਹਾਲ ਦੀ ਚੋਣ ਅੰਡਰ-16 ਵਰਗ ਵਿੱਚ ਜ਼ੋਨਲ ਕ੍ਰਿਕਟ ਅਕੈਡਮੀ ਵਿੱਚ ਵੀ ਹੋਈ ਸੀ ਅਤੇ ਉਸਨੇ ਹਾਲ ਹੀ ਵਿੱਚ ਹੋਏ ਅੰਡਰ-16 ਵਰਗ ਦੇ ਪੰਜਾਬ ਰਾਜ ਅੰਤਰ ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ ਵਿੱਚ ਵੀ ਚੰਗਾ ਪ੍ਰਦਰਸ਼ਨ ਕੀਤਾ ਸੀ। ਉਸਨੂੰ ਕ੍ਰਿਕਟ ਦੇ ਗੁਰ ਸਿਖਾਉਣ ਵਾਲੇ ਕੋਚ ਚਰਨਜੀਤ ਸਿੰਘ ਭੰਗੂ ਉਸਦੀ ਪ੍ਰਾਪਤੀ ਤੋਂ ਕਾਫੀ ਖੁਸ਼ ਹਨ ਅਤੇ ਉਨ੍ਹਾਂ ਨੇ ਨਿਹਾਲ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਨਿਹਾਲ ਦੇ ਪਿਤਾ ਕਮਲ ਵਡੇਰਾ ਅਤੇ ਮਾਤਾ ਗੁਰਪ੍ਰੀਤ ਵਡੇਰਾ ਦਾ ਕਹਿਣਾ ਹੈ ਕਿ ਨਿਹਾਲ ਅਤੇ ਉਸਦੇ ਕੋਚ ਦੀ ਸਖਤ ਮਿਹਨਤ ਆਖਿਰਕਾਰ ਰੰਗ ਲਿਆਈ ਹੈ। ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਨਿਹਾਲ ਨੂੰ ਵਧਾਈ ਦਿੰਦੇ ਹੋਏ ਇਹ ਉਮੀਦ ਜ਼ਾਹਿਰ ਕੀਤੀ ਹੈ ਕਿ ਉਸਦੀ ਕਾਮਯਾਬੀ ਹੋਰਨਾਂ ਨੂੰ ਵੀ ਖੇਡਾਂ ਦੇ ਖੇਤਰ ਵਿੱਚ ਆਉਣ ਲਈ ਚਾਨਣ ਮੁਨਾਰੇ ਦਾ ਕੰਮ ਕਰੇਗੀ।

 

Tags: SPORTS NEWS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD