Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

12ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਬਾਰੇ ਸਾਡੇ ਸਟੈਂਡ ਦੀ ਪੁਸ਼ਟੀ ਹੋਈ : ਅਕਾਲੀ ਦਲ

ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਵੱਡੀ ਕੁਤਾਹੀ ਲਈ ਕਸੂਰਵਾਰ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ

Web Admin

Web Admin

5 Dariya News

ਚੰਡੀਗੜ੍ਹ , 09 Jun 2018

Last updated on: Jun 09, 2018, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਦੀ ਛੱਤਰ ਛਾਇਆ ਥੱਲੇ ਸਿੱਖਿਆ ਵਿਭਾਗ ਵੱਲੋਂ ਤਿਆਰ ਕੀਤੀ ਇਤਿਹਾਸ ਦੀ ਨਵੀਂ ਕਿਤਾਬ ਨੂੰ ਰੱਦ ਕਰਕੇ ਪੰਜਾਬ ਅਤੇ ਇਸ ਦੇ ਸਿੱਖ ਇਤਿਹਾਸ ਤੇ ਸੱਭਿਆਚਾਰ ਨਾਲ ਕੀਤੀ ਜਾ ਰਹੀ ਛੇੜਛਾੜ ਦੀ ਸਾਜ਼ਿਸ਼ ਨੂੰ ਨਾਕਾਮ ਕਰਨ ਲਈ ਅੱਜ ਛੇ ਮੈਂਬਰੀ ਨਿਗਰਾਨ ਕਮੇਟੀ ਦਾ ਧੰਨਵਾਦ ਕੀਤਾ ਹੈ।  ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਬਣਾਈ ਕਮੇਟੀ ਨੇ ਸਾਡੇ ਸਟੈਂਡ ਦੀ ਪੁਸ਼ਟੀ ਕਰ ਦਿੱਤੀ ਹੈ। ਅਸੀਂ ਇਹੋ ਗੱਲ ਕਹਿੰਦੇ ਆ ਰਹੇ ਹਾਂ ਕਿ ਸਿੱਖਿਆ ਵਿਭਾਗ ਦੀ 12ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਵਿਚੋਂ ਸਿੱਖ ਇਤਿਹਾਸ ਨੂੰ ਗਾਇਬ ਕਰਨ ਪਿੱਛੇ ਸਾਡੀਆਂ ਧਾਰਮਿਕ ਜੜ੍ਹਾਂ ਅਤੇ ਸੱਭਿਆਚਾਰਕ ਵਿਰਾਸਤ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਹੈ। ਕਮੇਟੀ ਵੱਲੋਂ ਪੁਰਾਣੀ ਕਿਤਾਬ ਨੂੰ ਜਾਰੀ ਰੱਖਣ ਦਾ ਫੈਸਲਾ ਇਸ ਗੱਲ ਨੂੰ ਯਕੀਨੀ ਬਣਾਏਗਾ ਕਿ ਸਾਡੀਆਂ ਮੌਜੂਦਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿੱਜੀ ਸਖ਼ਸ਼ੀਅਤ ਦੇ ਵਿਕਾਸ ਦੇ ਅਹਿਮ ਪੜਾਅ ਉੱਤੇ ਸਿੱਖ ਗੁਰੂ ਸਾਹਿਬਾਨਾਂ ਬਾਰੇ ਅਧਿਐਨ ਕਰਨ ਤੋਂ ਰੋਕਿਆ ਨਹੀਂ ਜਾਵੇਗਾ। ਡਾਕਟਰ ਚੀਮਾ ਨੇ ਕਿਹਾ ਕਿ ਕਮੇਟੀ ਵੱਲੋਂ ਨਵੀ ਇਤਿਹਾਸ ਦੀ ਕਿਤਾਬ ਰੱਦ ਕੀਤੇ ਜਾਣ ਨਾਲ ਸਿੱਖਿਆ ਵਿਭਾਗ ਦੇ ਉਹਨਾਂ ਉੱਚ ਅਧਿਕਾਰੀਆਂ ਦਾ ਪਰਦਾਫਾਸ਼ ਹੋ ਗਿਆ ਹੈ, ਜਿਹਨਾਂ ਨੇ ਨਾ ਸਿਰਫ ਇੰਨੀ ਵੱਡੀ ਕੁਤਾਹੀ ਕੀਤੀ ਸੀ, ਸਗੋਂ ਝੂਠੇ ਬਿਆਨ ਦੇ ਕੇ ਆਪਣੇ ਸਟੈਂਡ ਨੂੰ ਸਹੀ ਵੀ ਠਹਿਰਾਇਆ ਸੀ। 

ਉਹਨਾਂ ਕਿਹਾ ਕਿ ਹੁਣ ਪ੍ਰੋਫੈਸਰ ਕਿਰਪਾਲ ਸਿੰਘ ਦੀ ਅਗਵਾਈ ਵਿਚ ਬਣੀ ਪ੍ਰੋਫੈਸਰ ਪ੍ਰਿਥੀਪਾਲ ਕਪੂਰ, ਪ੍ਰੋਫੈਸਰ ਜੇਐਸ ਗਰੇਵਾਲ, ਪ੍ਰੋਫੈਸਰ ਇੰਦੂ ਬੰਗਾ, ਆਈਐਸ ਗੋਗੋਈ ਅਤੇ ਬੀਐਸ ਢਿੱਲੋਂ ਆਦਿ ਮੈਂਬਰਾਂ ਵਾਲੀ  ਇਹ 6 ਮੈਂਬਰੀ ਕਮੇਟੀ ਸਰਬਸੰਮਤੀ ਨਾਲ ਇਸ ਨਤੀਜੇ ਉੱਤੇ ਪੁੱਜੀ ਹੈ ਕਿ ਨਵੀ ਇਤਿਹਾਸ ਦੀ ਕਿਤਾਬ ਵਿਚ ਬਹੁਤ ਸਾਰੀਆਂ ਗਲਤੀਆਂ ਹਨ ਅਤੇ ਇਸ ਨੂੰ ਹਟਾਏ ਜਾਣ ਦੀ ਲੋੜ ਹੈ। ਉਹਨਾਂ ਕਿਹਾ ਕਿ ਇਸ ਨਵੀਂ ਕਿਤਾਬ ਨੂੰ ਤਿਆਰ ਕਰਵਾਉਣ ਵਾਲੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਹ ਅਧਿਕਾਰੀ ਇੰਨੇ ਦਲੇਰ ਰਹੇ ਹਨ ਕਿ ਉਹਨਾਂ ਨੇ ਨਵੀਂ ਇਤਿਹਾਸ ਦੀ ਕਿਤਾਬ ਦੇ ਮੁਖਬੰਧ ਉੱਤੇ ਆਪਣੇ ਨਾਂ ਵੀ ਛਪਵਾਏ ਹਨ।  ਇਹਨਾਂ ਅਧਿਕਾਰੀਆਂ ਖ਼ਿਲਾਫ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ। ਅਕਾਲੀ ਆਗੂ ਨੇ ਨਵੀਂ ਇਤਿਹਾਸ ਦੀ ਕਿਤਾਬ ਦੀ ਵਕਾਲਤ ਕਰਨ ਅਤੇ ਇਹ ਝੂਠ ਬੋਲਣ ਲਈ ਕਾਂਗਰਸ ਪਾਰਟੀ ਦੀ ਨਿਖੇਧੀ ਕੀਤੀ ਕਿ ਸਿੱਖ ਗੁਰੂ ਸਾਹਿਬਾਨਾਂ ਨਾਲ ਸੰਬੰਧਿਤ 23 ਚੈਪਟਰਾਂ ਨੂੰ ਹਟਾਇਆ ਨਹੀਂ ਗਿਆ, ਸਗੋਂ ਬਦਲ ਕੇ 10ਵੀਂ ਅਤੇ 12ਵੀਂ ਦੀਆਂ ਇਤਿਹਾਸ ਦੀਆਂ ਕਿਤਾਬਾਂ ਵਿਚ ਸ਼ਾਮਿਲ ਕਰ ਦਿੱਤਾ ਗਿਆ ਹੈ। 

ਉਹਨਾਂ ਕਿਹਾ ਕਿ ਹੁਣ ਸਾਰੇ ਝੂਠ ਨੰਗੇ ਹੋ ਚੁੱਕੇ ਹਨ। ਕਾਂਗਰਸ ਸਰਕਾਰ ਨੂੰ ਇਸ ਤੋਂ ਸਬਕ ਸਿੱਖਣਾ ਚਾਹੀਦਾ ਹੈ ਅਤੇ ਭਵਿੱਖ ਵਿਚ ਅਜਿਹੇ ਝੂਠੇ ਸਟੈਂਡ ਲੈਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ,ਜਿਹਨਾਂ ਨੂੰ ਸਹੀ ਨਾ ਸਾਬਿਤ ਕੀਤਾ ਜਾ ਸਕਦਾ ਹੋਵੇ।ਡਾਕਟਰ ਚੀਮਾ ਨੇ ਕਿਹਾ ਕਿ ਜਿੱਥੋਂ ਤਕ ਕਿ ਅਕਾਲੀ ਦਾ ਸੰਬੰਧ ਹੈ, ਇਸ ਨੇ ਇੱਕ ਪਵਿੱਤਰ ਫਰਜ਼ ਸਮਝ ਕੇ ਇਸ ਮਸਲੇ ਨੂੰ ਉਠਾਇਆ ਸੀ, ਕਿਉਂਕਿ ਇਹ ਸਾਡੇ ਮਹਾਨ ਲੋਕਾਂ ਦੀ ਬੌਧਿਕ ਅਤੇ ਰੂਹਾਨੀ ਵਿਰਾਸਤ ਨਾਲ ਸੰਬੰਧਤ ਮਸਲਾ ਸੀ, ਜਿਸ ਦਾ ਅਸਰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੀ ਮਾਨਸਿਕਤਾ ਅਤੇ ਨੈਤਿਕਤਾ ਉੱਤੇ ਹੋਣਾ ਸੀ। ਉਹਨਾਂ ਕਿਹਾ ਕਿ ਕਮੇਟੀ ਦੀਆਂ ਲੱਭਤਾਂ ਨੇ ਸਾਬਿਤ ਕਰ ਦਿੱਤਾ ਹੈ ਕਿ ਸਾਡਾ ਸਟੈਂਡ ਸਹੀ ਅਤੇ ਬਿਲਕੁੱਲ ਹੀ ਗੈਰ-ਸਿਆਸੀ ਸੀ। ਸਾਨੂੰ ਉਮੀਦ ਹੈ ਕਿ ਇਸ ਸਹੀ ਕਦਮ ਨਾਲ ਸਿੱਖਾਂ ਦੀਆਂ ਜ਼ਖ਼ਮੀ ਭਾਵਨਾਵਾਂ ਉੱਤੇ ਮੱਲ੍ਹਮ ਲੱਗੇਗੀ।ਅਕਾਲੀ ਆਗੂ ਨੇ 12ਵੀ ਦੀ ਇਤਿਹਾਸ ਦੀ ਕਿਤਾਬ ਵਿਚ ਗੁਰੂ ਸਾਹਿਬਾਨਾਂ, ਸਿੱਖ ਯੋਧਿਆਂ ਅਤੇ ਸ਼ਹੀਦਾਂ ਦੇ ਇਤਿਹਾਸ ਨੂੰ ਮੁੜ ਤੋਂ ਸ਼ਾਮਿਲ ਕਰਵਾਉਣ ਲਈ ਜ਼ੋਰਦਾਰ ਢੰਗ ਨਾਲ ਆਵਾਜ਼ ਬੁਲੰਦ ਕਰਨ ਵਾਸਤੇ ਵਿਦਵਾਨਾਂ, ਸਕੂਲ ਤੇ ਕਾਲਜ ਅਧਿਆਪਕਾਂ, ਯੂਨੀਵਰਸਿਟੀ ਦੇ ਪ੍ਰੋਫੈਸਰਾਂ, ਬੁੱਧੀਜੀਵੀਆਂ, ਧਾਰਮਿਕ ਅਤੇ ਸੱਭਿਆਚਾਰਕ ਸੰਸਥਾਵਾਂ ਤੋਂ ਇਲਾਵਾ ਮੀਡੀਆ ਦਾ ਵੀ ਧੰਨਵਾਦ ਕੀਤਾ।

 

Tags: Dr Daljit Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD