Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਹਰਿਆਣੇ ਦੇ ਪੱਤਰਕਾਰਾਂ ਵੱਲੋਂ ਸੀਚੇਵਾਲ ਦਾ ਦੌਰਾ

ਸਰਸਵਤੀ ਨਦੀ ਨੂੰ ਪਵਿੱਤਰ ਕਾਲੀ ਵੇਈਂ ਦੀ ਤਰਜ਼ 'ਤੇ ਸੁਰਜੀਤ ਕਰਨ ਦੀ ਅਪੀਲ

Web Admin

Web Admin

5 Dariya News (ਕੁਲਜੀਤ ਸਿੰਘ )

ਸੁਲਤਾਨਪੁਰ ਲੋਧੀ , 09 Jun 2018

Last updated on: Jun 09, 2018, 00:00 IST

ਇੰਡੀਅਨ ਮੀਡੀਆ ਸੈਂਟਰ ਹਰਿਆਣੇ ਨਾਲ ਸਬੰਧਤ ਪੱਤਰਕਾਰਾਂ ਦੇ ਇਕ ਵਫਦ ਨੇ ਸੀਚੇਵਾਲ ਮਾਡਲ ਦਾ ਅਧਿਐਨ ਕਰਨ ਲਈ ਪਿੰਡ ਸੀਚੇਵਾਲ ਅਤੇ ਪਵਿੱਤਰ ਕਾਲੀ ਵੇਈਂ ਦਾ ਦੌਰਾ ਕੀਤਾ। ਪੱਤਰਕਾਰਾਂ ਦੇ ਇਸ ਵਫਦ ਨੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਅਪੀਲ ਕੀਤੀ ਕਿ ਉਹ ਸਰਸਵਤੀ ਨਦੀ ਦੀ ਪੁਨਰ ਸੁਰਜੀਤੀ ਲਈ ਮਾਰਗ ਦਰਸ਼ਕ ਕਰਨ। ਹਰਿਆਣੇ ਤੋਂ ਆਏ ਇਨ੍ਹਾਂ ਪੱਤਰਕਾਰਾਂ ਨੇ ਦੇਖਿਆ ਕਿ ਕਿਵੇਂ ਸੀਚੇਵਾਲ ਪਿੰਡ ਦੇ ਪਾਣੀ ਨੂੰ ਖੇਤੀ ਲਈ ਵਰਤਿਆ ਜਾ ਰਿਹਾ ਹੈ। ਹਰਿਆਣੇ ਤੋਂ ਆਏ ੪੦ ਪੱਤਰਕਾਰਾਂ ਦਾ ਵਫਦ ਪੰਜਾਬ ਫੇਰੀ 'ਤੇ ਨਿਕਲਿਆ ਹੋਇਆ ਹੈ ਜੋ ਪਾਣੀਆਂ ਦੀ ਸਾਂਭ ਸੰਭਾਲ ਬਾਰੇ ਸੰਤ ਸੀਚੇਵਾਲ ਵੱਲੋਂ ਕੀਤੇ ਗਏ ਕਾਰਜਾਂ ਨੂੰ ਦੇਖਣ ਲਈ ਉਚੇਚੇ ਤੌਰ 'ਤੇ ਆਇਆ।ਇਸ ਮੌਕੇ ਸੰਤ ਸੀਚੇਵਾਲ ਨੇ ਦੱਸਿਆ ਕਿ ਦੇਸ਼ ਦੇ ਚੌਥੇ ਥੰਮ੍ਹ ਵਜੋਂ ਜਾਣੇ ਜਾਂਦੇ ਮੀਡੀਏ ਦੀ ਹਮੇਸ਼ਾਂ ਹੀ ਵੱਡੀ ਭੂਮਿਕਾ ਰਹੀ ਹੈ। ਉਨ੍ਹਾਂ ਪੱਤਰਕਾਰਾਂ ਨੂੰ ਕਿਹਾ ਕਿ ਨਾਂਹਪੱਖੀ ਖਬਰਾਂ ਨਾਲੋਂ ਉਨ੍ਹਾਂ ਕਾਰਜਾਂ ਨੂੰ ਵਧੇਰੇ ਦਿਖਾਉਣ ਦੀ ਲੋੜ ਹੁੰਦੀ ਹੈ ਜਿਹੜੇ ਸਮਾਜ ਤੇ ਦੇਸ਼ ਦੇ ਹਿੱਤ ਵਿਚ ਹੁੰਦੇ ਹਨ। ਸੰਤ ਸੀਚੇਵਾਲ ਨੇ ਦੱਸਿਆ ਕਿ ਨਾਂਹਪੱਖੀ ਖਬਰਾਂ ਦਾ ਪ੍ਰਭਾਵ ਹਮੇਸ਼ਾਂ ਹੀ ਲੋਕਾਂ 'ਤੇ ਮਾੜਾ ਪੈਂਦਾ ਹੈ। ਉਨ੍ਹਾਂ ਪੱਤਰਕਾਰਾਂ ਨੂੰ ਅਪੀਲ ਕੀਤੀ ਕਿ ਦੇਸ਼ ਵਿਚ ਪਾਣੀ ਦਾ ਇਸ ਵੇਲੇ ਵੱਡਾ ਸੰਕਟ ਬਣਿਆ ਹੋਇਆ ਹੈ। ਇਸ ਵਿਚ ਲੋਕਾਂ ਨੂੰ ਜਾਗ੍ਰਿਤ ਕਰਨ ਲਈ ਮੀਡੀਆ ਆਪਣੀ ਵੱਡੀ ਜ਼ਿੰਮੇਵਾਰੀ ਨਿਭਾਉਣ ਲਈ ਹੋਰ ਵੀ ਤਨਦੇਹੀ ਨਾਲ ਕੰਮ ਕਰੇ। ਉਨ੍ਹਾਂ ਪੱਤਰਕਾਰਾਂ ਨੂੰ ਸੰਤ ਸੀਚੇਵਾਲ ਨੇ ਪਵਿੱਤਰ ਕਾਲੀ ਵੇਈਂ ਦੇ ਇਤਿਹਾਸ ਤੋਂ ਵੀ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਪਵਿੱਤਰ ਕਾਲੀ ਵੇਈਂ ਵਿਚ ਡੁੱਬੀ ਲਾ ਕੇ ਤਿੰਨ ਦਿਨਾਂ ਬਾਅਦ ਬਾਹਰ ਆਏ ਸਨ ਤੇ ਉਨ੍ਹਾਂ ਨੇ ਇਸ ਸੰਸਾਰ ਨੂੰ ਸਰਬੱਤ ਦੇ ਭਲੇ ਦਾ ਸੁਨੇਹਾ ਦਿੱਤਾ ਸੀ। ਸੰਤ ਸੀਚੇਵਾਲ ਨੇ ਕਿਹਾ ਕਿ ਪਾਣੀਆਂ ਦੇ ਕੁਦਰਤੀ ਸਰੋਤਾਂ ਨੂੰ ਬਚਾਉਣਾ ਇਸ ਵੇਲੇ ਵੱਡੀ ਚੁਣੌਤੀ ਬਣਿਆ ਹੋਇਆ ਹੈ ਕਿਉਂਕਿ ਸਰਕਾਰਾਂ ਦੀਆਂ ਲਾਪ੍ਰਵਾਹੀਆਂ ਕਾਰਨ ਇਹ ਗੰਦੇ ਨਾਲੇ ਬਣਦੇ ਜਾ ਰਹੇ ਹਨ। ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਰਕੇਸ਼ ਸ਼ਰਮਾ, ਉਪ ਪ੍ਰਧਾਨ ਅਸ਼ੋਕ ਮਲਿਕ, ਜਨਰਲ ਸਕੱਤਰ ਨਰਿੰਦਰ ਸਿੰਘ, ਸੰਨੀ ਮਲਿਕ, ਦੀਪਕ ਮਹਿਰਾ ਹਾਜ਼ਰ ਸਨ। ਇਸ ਤੋਂ ਇਲਾਵਾ ਹਿਸਾਰ, ਕੈਥਲ, ਕੁਰੂਕਸ਼ੇਤਰ, ਪਾਣੀਪਤ, ਚੰਡੀਗੜ੍ਹ, ਸੋਨੀਪਤ, ਯਮਨਾਨਗਰ, ਭਿਵਾਨੀ, ਮਹਿੰਦਰਗੜ੍ਹ, ਰੇਵਾੜੀ ਤੇ ਪਿਹੋਵਾ ਆਦਿ ਦੇ ਇਲਾਕਿਆਂ ਤੋਂ ਆਏ ਹੋਏ ਪੱਤਰਕਾਰ ਵੀ ਇਸ ਵਫਦ ਵਿਚ ਸ਼ਾਮਲ ਸਨ।

 

Tags: SEECHEWAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD