Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ

 

ਰੂਪਨਗਰ ਪੁਲੀਸ ਨੇ ਪਿੰਡ ਡੰਗੋਲੀ ਬੇਅਦਬੀ ਦਾ ਮਾਮਲਾ ਕੁੱਝ ਘੰਟਿਆਂ 'ਚ ਹੀ ਕੀਤਾ ਹੱਲ

ਸਿੰਘ ਸ਼ਹੀਦਾਂ ਗੁਰਦਵਾਰਾ ਸਾਹਿਬ ਦੀ ਸੇਵਾ ਸੰਭਾਲ ਕਰਨ ਵਾਲ ਗ੍ਰੰਥੀ ਸਿੰਘ ਨੇ ਹੀ ਕੀਤੀ ਬੇਅਦਬੀ

Web Admin

Web Admin

5 Dariya News

ਰੂਪਨਗਰ , 10 Jun 2018

Last updated on: Jun 10, 2018, 00:00 IST

ਜ਼ਿਲ੍ਹਾ ਰੂਪਨਗਰ ਦੀ ਪੁਲੀਸ ਨੇ ਜ਼ਿਲ੍ਹੇ ਦੇ ਪਿੰਡ ਡੰਗੋਲੀ ਦੇ ਸਿੰਘ ਸ਼ਹੀਦਾਂ ਗੁਰਦਵਾਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ ਦਾ ਮਾਮਲਾ ਕੁੱਝ ਘੰਟਿਆਂ 'ਚ ਹੀ ਹੱਲ ਕਰ ਲਿਆ ਹੈ ਅਤੇ ਸਬੰਧਤ ਗੁਰਦਵਾਰਾ ਸਾਹਿਬ 'ਚ ਸੇਵਾ ਸੰਭਾਲ ਕਰਨ ਵਾਲੇ ਗ੍ਰੰਥੀ ਸਿੰਘ ਜਗਤਾਰ ਸਿੰਘ ਨੂੰ ਇਸ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇੱਕ ਭਰਵੀਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਰਾਜ ਬਚਨ ਸਿੰਘ, ਸੀਨੀਅਰ ਕਪਤਾਨ ਪੁਲਿਸ ਰੂਪਨਗਰ ਨੇ ਦੱਸਿਆ ਕਿ 09 ਜੂਨ, 2018 ਪਿੰਡ ਡੰਗੋਲੀ ਵਿਖੇ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਸੰਬੰਧੀ ਜਸਮੇਰ ਸਿੰਘ, ਇੰਚਾਰਜ ਚੌਕੀ, ਘਨੌਲੀ ਨੂੰ ਸੂਚਨਾ ਪ੍ਰਾਪਤ ਹੋਈ ਸੀ ਕਿ ਪਿੰਡ ਡੰਗੋਲੀ, ਥਾਣਾ ਸਦਰ, ਰੂਪਨਗਰ ਦੇ ਸਿੰਘ ਸਹੀਦਾਂ ਦੇ ਗੁਰੂਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਕਿਸੇ ਨਾ ਮਾਲੂਮ ਵਿਅਕਤੀ ਜਾਂ ਵਿਅਕਤੀਆਂ ਜਾਂ ਸਰਾਰਤੀ ਅਨਸਰਾਂ ਵੱਲੋਂ ਪਾੜ ਦਿੱਤੇ ਗਏ ਹਨ, ਜਿਸ ਨਾਲ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਮੁੱਕਦਮਾਂ ਨੰਬਰ 58 ਮਿਤੀ 09-06-2018 ਅ/ਧ 295-ਏ ਹਿੰ;ਦੰ: ਥਾਣਾ ਸਦਰ ਰੂਪਨਗਰ ਵਿਖੇ ਦਰਜ ਕਰਕੇ ਕਪਤਾਨ ਪੁਲਿਸ ਇੰਨਵੈਸਟੀਗੇਸਨ ਸ. ਰਮਿੰਦਰ ਸਿੰਘ, ਉਪ ਕਪਤਾਨ, ਪੁਲਿਸ ਇੰਨਵੈਸਟੀਗੇਸਨ, ਸ. ਵਰਿੰਦਰਜੀਤ ਸਿੰਘ, ਉਪ ਕਪਤਾਨ ਪੁਲੀਸ ਸਥਾਨਕ, ਸ. ਮਨਵੀਰ ਸਿੰਘ ਬਾਜਵਾ ਅਤੇ ਇੰਸਪੈਕਟਰ ਅਤੁੱਲ ਸੋਨੀ ਇੰਚਾਰਜ, ਸੀ.ਆਈ.ਏ. ਸਟਾਫ ਰੂਪਨਗਰ ਅਤੇ ਇੰਸਪੈਕਟਰ ਰਾਜਪਾਲ ਸਿੰਘ ਮੁੱਖ ਅਫਸਰ, ਥਾਣਾ ਸਦਰ ਰੂਪਨਗਰ ਦੀ ਟੀਮ ਵਲੋਂ ਇਸ ਬੇਅਦਬੀ ਦੀ ਘਟਨਾਂ ਨੂੰ ਕੁੱਝ ਹੀ ਘੰਟਿਆਂ ਵਿੱਚ ਹੱਲ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਸ. ਰਾਜ ਬਚਨ ਸਿੰਘ ਨੇ ਦੱਸਿਆ ਕਿ ਡੂੰਘਾਈ ਨਾਲ ਤਫਤੀਸ਼ ਕਰਨ 'ਤੇ ਪਾਇਆ ਗਿਆ ਕਿ ਗ੍ਰੰਥੀ ਜਗਤਾਰ ਸਿੰਘ ਪੁੱਤਰ ਮੰਗਤ ਸਿੰਘ ਕੌਮ ਸੈਣੀ ਵਾਸੀ ਡੰਗੋਲੀ ਥਾਣਾ ਸਦਰ ਰੂਪਨਗਰ ਵਾਰ-ਵਾਰ ਆਪਣੇ ਬਿਆਨ ਬਦਲ ਰਿਹਾ ਸੀ, ਜਿਸਨੇ ਪਹਿਲਾਂ ਪੁਲਿਸ ਨੂੰ ਦੱਸਿਆ ਕਿ ਉਹ ਮਿਤੀ 09 ਜੂਨ, 2018 ਸਵੇਰੇ ਕਰੀਬ 5:45 ਵਜੇ ਗੁਰੂ ਘਰ ਤੋਂ ਰੋਜ਼ਾਨਾ ਵਾਂਗ ਸੇਵਾ ਸੰਭਾਲ ਕਰਕੇ ਗੁਰੂ ਘਰ ਦਾ ਦਰਵਾਜਾ ਬੰਦ ਕਰਕੇ ਆਪਣੇ ਘਰ ਚਲਾ ਗਿਆ ਸੀ ਪਰ ਫਿਰ ਕਹਿਣ ਲੱਗਾ ਕਿ ਮੈਂ ਜਾਣ ਸਮੇਂ ਗੁਰੂ ਘਰ ਦਾ ਦਰਵਾਜਾ ਬੰਦ ਨਹੀਂ ਕੀਤਾ ਸੀ। ਗੰ੍ਰਥੀ ਜਗਤਾਰ ਸਿੰਘ ਨੇ ਦੱਸਿਆ ਸੀ ਕਿ ਮੈਂ ਘਟਨਾ ਬਾਰੇ ਲੋਕਾਂ ਨੂੰ ਆਪਣੇ ਟੈਲੀਫੋਨ ਰਾਹੀਂ ਜਾਣਕਾਰੀ ਦਿੱਤੀ ਸੀ ਪ੍ਰੰਤੂ ਤਫਤੀਸ਼ ਦੌਰਾਨ ਇਹ ਗੱਲ ਵੀ ਝੂਠੀ ਸਾਬਿਤ ਹੋਈ। ਉਨ੍ਹਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਕਿ ਗ੍ਰੰਥੀ ਜਗਤਾਰ ਸਿੰਘ ਸਵੇਰੇ 5:45 ਵਜੇ ਦੇ ਕਰੀਬ ਗੁਰ ੂਘਰ ਤੋਂ ਆਪਣੇ ਘਰ ਨੂੰ ਚਲਾ ਗਿਆ ਸੀ ਅਤੇ ਕਰੀਬ 6:15 ਵਜੇ ਪਿੰਡ ਦੀਆਂ ਔਰਤਾਂ ਗੁਰਦੁਆਰਾ ਸਹਿਬ ਵਿਖੇ ਆਈਆਂ ਸਨ ਜਿਨ੍ਹਾਂ ਨੇ ਸਭ ਤੋਂ ਪਹਿਲਾਂ ਇਹ ਬੇਅਦਬੀ ਘਟਨਾ ਵੇਖੀ ਸੀ। ਉਨ੍ਹਾਂ ਦੱਸਿਆ ਕਿ ਤਫਤੀਸ਼ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਗੰ੍ਰਥੀ ਸਿੰਘ ਦੇ ਗੁਰੂ ਘਰ ਤੋਂ ਜਾਣ ਅਤੇ ਔਰਤਾਂ ਦੇ ਗੁਰੂ ਘਰ ਆਉਣ ਤੋਂ ਪਹਿਲਾਂ ਹੋਰ ਕੋਈ ਵੀ ਵਿਅਕਤੀ ਗੁਰੂਦੁਆਰਾ ਸਾਹਿਬ ਵਿੱਚ ਨਹੀਂ ਸੀ ਆਇਆ। 

ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਗੰ੍ਰਥੀ ਜਗਤਾਰ ਸਿੰਘ ਅੱਜ ਲਏ ਗਏ ਮੁੱਖ ਵਾਕ ਅਤੇ ਪੰਨਾ ਨੰਬਰ ਬਾਰੇ ਵੀ ਕੁੱਝ ਨਹੀਂ ਦੱਸ ਸਕਿਆ। ਗੰ੍ਰਥੀ ਜਗਤਾਰ ਸਿੰਘ ਤੋਂ ਸਖ਼ਤੀ ਨਾਲ ਕੀਤੀ ਪੁੱਛ ਗਿੱਛ ਦੌਰਾਨ ਉਸਨੇ ਮੰਨਿਆ ਕਿ ਉਹ ਟਰੱਕ ਡਰਾਇਵਰੀ ਕਰਦਾ ਹੈ ਅਤੇ ਪਿੰਡ ਵਿੱਚ ਇੱਕ ਹੀ ਗੁਰਦੁਆਰਾ ਸਾਹਿਬ ਰੱਖਣ ਬਾਰੇ ਕਈ ਦਿਨਾਂ ਤੋ ਉਸ 'ਤੇ ਦਬਾਅ ਪਾਇਆ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਇਹ ਗੱਲ ਮੰਨੀ ਕਿ ਉਹ ਗੁਰੂਦੁਆਰਾ ਸਾਹਿਬ ਦੀ ਰੋਜ਼ਾਨਾ ਡਿਊਟੀ ਤੋ ਅੱਕ ਗਿਆ ਸੀ ਅਤੇ ਆਪਣੀ ਟਰੱਕ ਡਰਾਇਵਰੀ ਦੇ ਕੰਮ ਵਿਚੋਂ ਗੁਰੂਦੁਆਰਾ ਸਾਹਿਬ ਦੇ ਕੰਮ ਲਈ ਸਮਾਂ ਕੱਢਣਾ ਉਸ ਲਈ ਬਹੁਤ ਮੁਸ਼ਕਿਲ ਸੀ। ਇਸ ਸਭ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋ ਕੇ ਉਸਨੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਅਤੇ ਸ੍ਰੀ ਗੁਰੂ ਗੰ੍ਰਥ ਸਾਹਿਬ ਕੋਲ ਭੋਗ ਲਗਾਉਣ ਲਈ ਰੱਖੀ ਸਿਰੀ ਸਾਹਿਬ ਦੀ ਸਾਇਡ ਵਾਲੀ ਪੱਤੀ ਨਾਲ ਹੀ ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਕਈ ਅੰਗ ਫਾੜ ਦਿੱਤੇ ਅਤੇ ਅਤੇ ਫਿਰ ਲੋਕਾਂ ਨੂੰ ਗੁੰਮਰਾਹ ਕਰਨ ਲਈ ਗੁਰੂ ਘਰ ਦਾ ਦਰਵਾਜਾ ਇਸ ਮੰਤਵ ਲਈ ਖੁੱਲਾ ਛੱਡ ਕੇ ਚੱਲਾ ਗਿਆ ਕਿ ਲੋਕੀ ਇਹ ਸਮਝਣ ਕਿ ਕਿਸੇ ਜਾਨਵਰ ਨੇ ਗੁਰੂਦੁਆਰਾ ਸਾਹਿਬ ਵਿੱਚ ਦਾਖਲ ਹੋ ਕੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਹੈ। ਉਨ੍ਹਾ ਦੱਸਿਆ ਕਿ ਗੰ੍ਰਥੀ ਜਗਤਾਰ ਸਿੰਘ ਨੂੰ ਇਸ ਮੁਕੱਦਮੇ 'ਚ ਅੱਜ 10 ਜੂਨ, 2018 ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਮੁਕੱਦਮੇ ਦੀ ਤਫਤੀਸ਼ ਜਾਰੀ ਹੈ।

 

Tags: CRIME NEWS PUNJAB , SSP Mohali ROPAR

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD