Sunday, 12 May 2024

 

 

ਖ਼ਾਸ ਖਬਰਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ

 

ਪੰਜਾਬ ਦੀ ਕਾਂਗਰਸ ਸਰਕਾਰ ਖ਼ੁਦ ਲਈ ਪਾਰਸ ਤੇ ਲੋਕਾਂ ਲੲੀ ਪੱਥਰ ਦਿਲ : ਰਵਿੰਦਰ ਸਿੰਘ ਬ੍ਰਹਮਪੁਰਾ

Web Admin

Web Admin

5 Dariya News (ਕੁਲਜੀਤ ਸਿੰਘ)

ਜੰਡਿਆਲਾ ਗੁਰੂ , 10 Jun 2018

ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਜਨਤਾ ਨਾਲ ਕੀਤੇ ਚੌਣਾਂ ਤੋਂ ਪਹਿਲਾਂ ਵਾਅਦੇ ਨਿਕਲੇ ਝੂਠ ਦਾ ਪੁਲੰਦਾ ਇਸ ਕਾਂਗਰਸ ਰਾਜ ਵਿੱਚ ਲੋਕਾਂ ਦਾ ਹੋਇਆ ਜਿਉਂਣਾ ਹਰਾਮ, ਅੱਜ ਇਥੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਕੱਦਗਿੱਲ ਖ਼ੁਰਦ ਸਰਪੰਚ ਜਸਵੰਤ ਸਿੰਘ ਦੇ ਗ੍ਰਹਿ ਵਿਖੇ ਰੱਖੀ ਵਿਸ਼ਾਲ ਮੀਟਿੰਗ ਵਿੱਚ ਉਚੇਚੇ ਤੌਰ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਹਾਜ਼ਰੀ ਲਗਵਾਈ ਅਤੇ ਇਸ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਆਖਿਆ ਕਿ ਪੰਜਾਬ ਦੇ ਮੌਜੂਦਾ ਹਲਾਤ ਬੱਦ ਨਾਲੋਂ ਵੀ ਬੱਦਤਰ ਕਰ ਦਿੱਤੇ ਹਨ ਕਿਉਂਕਿ ਇਸ ਕਾਂਗਰਸ ਸਰਕਾਰ ਨੇ ਆਪਣੇ ਨਿੱਜੀ ਸਵਾਰਥਾਂ ਲਈ ਗੁੰਡੇ ਪਾਲੇਂ ਹਨ, ਜਿਨ੍ਹਾਂ ਤੋਂ ਗੁੰਡਾਗਰਦੀ ਕਰਵਾ ਹਲਕੇ ਦਾ ਮਹੋਲ ਖ਼ਰਾਬ ਕੀਤਾ ਜਾ ਰਿਹਾ ਜਿਸ ਨਾਲ ਅਮਨ - ਕਾਨੂੰਨ ਵਿਵਸਥਾ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ, ਇਹ ਤਾਨਾਸ਼ਾਹ ਕਾਂਗਰਸ ਸਰਕਾਰ ਹਰ ਖੇਤਰ ਵਿੱਚ ਪੂਰੀ ਤਰ੍ਹਾਂ ਨਾਲ ਅਸਫ਼ਲ ਹੋ ਗਈ ਹੈ ਇਸ ਮੀਟਿੰਗ ਦੌਰਾਨ ਬੈਠੇ ਲੋਕਾਂ ਵਲੋਂ ਵੀ ਇਹ ਗੱਲ ਮਹਿਸੂਸ ਕੀਤੀ ਗਈ ਕਿ ਹੁਣ ਤੱਕ ਇਸ ਹਲਕੇ ਵਿੱਚ ਕੋਈ ਵੀ ਡਿਵੈਲਪਮੈਂਟ ਨਹੀਂ ਕੀਤੀ ਗਈ ਅਤੇ ਜੋ ਵੀ ਡਿਵੈਲਪਮੈਂਟ ਕੀਤੀ ਗਈ ਹੈ ਉਹ ਅਕਾਲੀ - ਭਾਜਪਾ ਸਰਕਾਰ ਸਮੇਂ ਕੀਤੀ ਗਈ ਹੈ ਅਤੇ ਲੋਕਾਂ ਵਲੋਂ ਮੀਡੀਆ ਦੁਆਰਾ ਕੀਤੇ ਸਵਾਲ ਤੇ ਮਜੂਦਾ ਵਿਧਾਇਕ ਬਾਰੇ ਪੁੱਛਿਆ ਗਿਆ ਤਾ ਉਨ੍ਹਾਂ ਆਖਿਆ ਕਿ ਵੋਟਾਂ ਲੈਣ ਮਗਰੋਂ ਉਹ ਕਿਤੇ ਗੁਮਸ਼ੁਦਾ ਹੋ ਗੲ ਹਨ ਜਿਨ੍ਹਾਂ ਦੀ ਭਾਲ ਜਾਰੀ ਹੈ।

ਰਵਿੰਦਰ ਸਿੰਘ ਬ੍ਰਹਮਪੁਰਾ ਨੇ ਇਹ ਵੀ ਆਖਿਆ ਕਿ ਪੰਜਾਬ ਕਾਂਗਰਸ ਸਰਕਾਰ ਦੇ ਹੋਂਦ ਵਿਚ ਆਉਣ ਤੋਂ ਬਾਅਦ ਹੁਣ ਤੱਕ ਨਾ ਤਾ ਕਿਸੇ ਵੀ ਕਿਸਾਨ ਦਾ ਕਰਜ਼ਾ ਮੁਆਫ਼ ਕੀਤਾ, ਨਾ ਹੀ ਕਿਸੇ ਵੀ ਬਜ਼ੁਰਗ ਦੀ ਬੁਢਾਪਾ ਪੈਨਸ਼ਨ ਲਗਾਈ, ਨਾ ਹੀ ਕਿਸੇ ਗਰੀਬ ਪਰਿਵਾਰਾਂ ਦੀ ਆਟਾ-ਦਾਲ ਸਕੀਮ ਚਾਲੂ ਕਰਵਾਈ ਅਤੇ ਨਾ ਹੀ ਕਿਸੇ ਪੱਛੜੀ ਸ਼੍ਰੇਣੀ ਦੇ ਲੋਕਾਂ ਨੂੰ ਬਿਜਲੀ ਮੁਆਫ਼ ਕੀਤੀ ਜਿਸ ਤੋਂ ਇਸ ਰਾਜੇ ਦੀ ਸਰਕਾਰ ਦਾ ਪਰਦਾਫਾਸ਼ ਹੁੰਦਾ ਹੈ ਕਿ ਇਹ ਆਮ ਲੋਕਾਂ ਦੀ ਸਰਕਾਰ ਨਹੀਂ ਹੈ ਅਤੇ ਸਮਾਂ ਆਉਣ ਤੇ ਲੋਕਾਂ ਵਲੋਂ ਇਸ ਦਾ ਜਵਾਬ ਦਿੱਤਾ ਜਾਵੇਗਾ। ਇਥੇ ਇਹ ਵੀ ਦੱਸਣਯੋਗ ਹੈ ਕਿ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਆਪਣੇ ਪਿਤਾ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਜੋਂ ਕਿ ਇਸ ਹਲਕੇ ਤੋਂ ਮੈਂਬਰ ਪਾਰਲੀਮੈਂਟ ਹਨ, ਉਹ ਆਪਣੇ ਕਿਸੇ ਸਰਕਾਰੀ ਕੰਮ ਕਰਕੇ ਦਿੱਲੀ ਸਨ ਇਸ ਕਰਕੇ ਉਹ ਨਹੀਂ ਆ ਸਕੇ ਅਤੇ ਉਨ੍ਹਾਂ ਦੇ ਫੰਡਾਂ ਵਿੱਚੋਂ ਕੁੱਝ ਪੁਰਾਣੇ ਫੰਡ ਪਿੰਡ ਦੀਆਂ ਦੋਹਾਂ ਪੰਚਾਇਤਾਂ ਕੋਲ ਬਚੇ ਹਨ ਜਿਨ੍ਹਾਂ ਨੂੰ ਅਫ਼ਸਰ ਪਿੰਡ ਦੇ ਵਿਕਾਸ ਕਾਰਜਾਂ ਲਈ ਵਰਤਨ ਤੋਂ ਟਾਲਮਟੋਲ ਕਰ ਰਹੇ ਹਨ ਜੋਂ ਕਿ ਬਹੁਤ ਮੰਦਭਾਗੀ ਗੱਲ ਹੈ। ਇਸ ਇਕੱਠ ਵਿੱਚ ਮੌਜੂਦ ਲੋਕਾਂ ਨੇ ਮੀਡੀਆ ਰਾਹੀਂ ਆਖਿਆ ਕਿ ਇਸ ਹਲਕੇ ਨੂੰ ਮਾਣਯੋਗ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਜੀ ਦੀ ਬਹੁਤ ਵੱਡੀ ਦੇਣ ਹੈ ਜਿਹਨਾਂ ਨੇ ਇਸ ਹਲਕੇ ਦੇ ਬੱਚਿਆਂ ਲਈ ਚੰਗੀ ਸਿੱਖਿਆ ਚੰਗੇ ਸਕੂਲ, ਲੋਕਾਂ ਦੀ ਸਿਹਤ ਲਈ ਵਧੀਆ ਹਸਪਤਾਲ, ਬਿਜਲੀ ਮੈਗਾਵਾਟ ਹਾੲੀ ਟੈਕ ਪਲਾਂਟ  ਬਣਵਾਏਂ ਹਨ ਅਤੇ ਉਹ ਹਰ ੲਿਕ ਉਹ ਸਹੁਲਤ ਜੋ ਆਮ ਜਨਤਾ ਦੀ ਭਲਾਈ ਲਈ ਹੋਵੇ, ਰਵਿੰਦਰ ਸਿੰਘ ਬ੍ਰਹਮਪੁਰਾ ਨੇ ੲਿਸ ਤੇ ਆਖਿਆ ਕਿ ਪਿੱਛਲੀ ਸਰਕਾਰ ਸਮੇਂ ਮਾਣਯੋਗ ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਸਨ ਉਨ੍ਹਾਂ ਨੇ ਇਸ ਹਲਕੇ ਦੇ ਵਿਕਾਸ ਕਾਰਜਾਂ ਦੀ ਰਾਸ਼ੀ ਪਾਣੀ ਦੇ ਹੜ੍ਹਾਂ ਵਾਂਗੂੰ ਵਹਾਇਆ ਸਨ ਜਿਸ ਦਾ ਨਿਤੀਜਾ ਅੱਜ ਤੁਹਾਡੇ ਸਾਹਮਣੇ ਹੈ। ਇਸ ਮੌਕੇ ਸਰਪੰਚ ਹਰਪਾਲ ਸਿੰਘ ਕੱਦਗਿੱਲ, ਸ੍ਰ. ਲੱਖਵਿੰਦਰ ਸਿੰਘ ਬਲਾਕ ਸੰਮਤੀ ਮੈਂਬਰ, ਓ.ਐਸ.ਡੀ. ਸ੍. ਦਮਨਜੀਤ ਸਿੰਘ, ਸ੍. ਗਿਆਨ ਸਿੰਘ ਨੰਬਰਦਾਰ, ਸ੍. ਹਰਜਿੰਦਰ ਸਿੰਘ ਮੈਂਬਰ ਪੰਚਾਇਤ, ਸ੍. ਰਣਧੀਰ ਸਿੰਘ, ਸ੍. ਮੱਸਾ ਸਿੰਘ, ਸ੍.ਦਿਲਬਾਗ ਸਿੰਘ, ਸ੍. ਚਿਰਮਲ ਸਿੰਘ, ਸ੍. ਪ੍ਰਗਟ ਸਿੰਘ,  ਸ੍. ਬਸੰਤ ਸਿੰਘ,  ਸ੍. ਜਸਵੰਤ ਸਿੰਘ,  ਸ੍. ਦਲਜੀਤ ਸਿੰਘ ਨੰਬਰਦਾਰ,  ਸ੍. ਦਿਲਬਾਗ ਸਿੰਘ,  ਸ੍. ਸੁਰਜੀਤ ਸਿੰਘ, ਸ੍. ਗੁਰਜੰਟ ਸਿੰਘ ਆਦਿ ਹਾਜ਼ਰ ਸਨ।

 

Tags: Ranjit Singh Brahmpura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD