Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੁਖਨਾ ਝੀਲ 'ਚ ਹੋਣ ਵਾਲੇ ਕੌਮੀ ਮੁਕਾਬਲਿਆਂ ਲਈ ਪਵਿੱਤਰ ਵੇਈਂ 'ਚ ਹੋਏ ਟਰਾਇਲ

੨੫ ਤੋਂ ੩੦ ਜੂਨ ਤੱਕ ਚੰਡੀਗੜ੍ਹ 'ਚ ਸੁਖਨਾ ਝੀਲ 'ਚ ਹੋਵੇਗੀ ਨੈਸ਼ਨਲ ਚੈਂਪੀਅਨਸ਼ਿਪ ਅਤੇ ਫੈਡਰੇਸ਼ਨ ਕੱਪ

Web Admin

Web Admin

5 Dariya News (ਕੁਲਜੀਤ ਸਿੰਘ)

ਸੁਲਤਾਨਪੁਰ ਲੋਧੀ , 11 Jun 2018

Last updated on: Jun 11, 2018, 00:00 IST

ਸੁਖਨਾ ਝੀਲ ਵਿਚ ਹੋਣ ਵਾਲੇ ਕੌਮੀ ਕਿਸ਼ਤੀ ਮੁਕਾਬਲਿਆਂ ਲਈ ਪੰਜਾਬ ਦੀ ਟੀਮ ਦੀ ਚੋਣ ਕਰਨ ਲਈ ਪਵਿੱਤਰ ਵੇਈਂ 'ਚ ਟਰਾਇਲ ਹੋਏ। ਚੰਡੀਗੜ੍ਹ ਦੀ ਸੁਖਨਾ ਝੀਲ ਵਿਚ ਹੋਣ ਵਾਲੀ ਨੈਸ਼ਨਲ ਚੈਂਪੀਅਨਸ਼ਿਪ, ਫੈਡਰੇਸ਼ਨ ਕੱਪ ਡਰੈਗਨ ਬੋਟ ਅਤੇ ਕਿਯਾਕਿੰਗ ਕਨੋਇੰਗ ਮੈਰਾਥਨ ਲੜਕੇ  ਲੜਕੀਆਂ ਮੁਕਾਬਲਿਆਂ ਲਈ ਪੰਜਾਬ ਪੁਲੀਸ ਸਮੇਤ ਸੂਬੇ ਭਰ ਤੋਂ ਆਏ ਖਿਡਾਰੀਆਂ ਨੇ ਇਨ੍ਹਾਂ ਟਰਾਇਲਾਂ 'ਚ ਹਿੱਸਾ ਲਿਆ। ਸੰਤ ਸੀਚੇਵਾਲ ਵਾਟਰ ਸਪੋਰਟਸ ਸੈਂਟਰ ਦੇ ਕੋਚ ਅਮਨਦੀਪ ਸਿੰਘ ਖਹਿਰਾ ਨੇ ਦੱਸਿਆ ਕਿ ਚੰਡੀਗੜ੍ਹ 'ਚ ਇਹ ਮੁਕਾਬਲੇ ੨੫ ਤੋਂ ੩੦ ਜੂਨ ਤੱਕ ਸੁਖਨਾ ਝੀਲ  ਵਿਚ ਹੋਣਗੇ। ਇਨ੍ਹਾਂ ਮੁਕਾਬਲਿਆਂ 'ਚ ਹਿੱਸਾ ਲੈਣ ਲਈ ਜਿਹੜੇ ਟਰਾਇਲ ਪਵਿੱਤਰ ਵੇਈਂ 'ਤੇ ਹੋਏ ਹਨ ਉਨ੍ਹਾਂ ਵਿਚ ੬੦ ਦੇ ਕਰੀਬ ਲੜਕੇ ਲੜਕੀਆਂ ਨੇ ਹਿੱਸਾ ਲਿਆ। ਜਿੰਨ੍ਹਾਂ ਵਿੱਚੋਂ ੨੦ ਲੜਕੇ ਅਤੇ ੧੪ ਲੜਕੀਆਂ ਪੰਜਾਬ ਟੀਮ ਲਈ ਟਰਾਇਲ ਪਾਸ ਕਰ ਸਕੇ। ਇਨ੍ਹਾਂ ਖਿਡਾਰੀਆਂ ਲਈ  ਰਿਹਾਇਸ਼ ਅਤੇ ਖਾਣੇ ਦਾ ਪ੍ਰਬੰਧ ਸੰਤ ਸੀਚੇਵਾਲ ਵਾਟਰ ਸਪੋਰਟਸ ਸੈਂਟਰ ਵੱਲੋਂ ਕੀਤਾ ਗਿਆ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਵਨ ਕੁਮਾਰ ਜੋ ਕਿ ਕਿਯਾਕਿੰਗ ਕਨੋਇੰਗ ਚੋਣ ਲਈ ਭੇਜੇ ਗਏ ਸਨ ਉਹਨਾਂ ਨੇ ਕਿਹਾ ਕਿ ਇਹ ਜੋ ਖਿਡਾਰੀ ਟਰਾਇਲ ਪਾਸ ਕਰ ਚੁੱਕੇ ਉਹਨਾਂ ਦੇ ਕੈਂਪ  ੨੪ ਜੂਨ ਤੱਕ ਪਵਿੱਤਰ ਵੇਈਂ ਕਿਨਾਰੇ ਲਗਾਇਆ ਜਾਵੇਗਾ।ਪੰਜਾਬ ਭਰ ਤੋਂ ਆਏ ਖਿਡਾਰੀਆਂ ਨੂੰ ਹੱਲਾਸ਼ੇਰੀ ਦਿੰਦਿਆਂ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪਾਣੀ ਦੇ ਕੁਦਰਤੀ ਸਰੋਤਾਂ ਨੂੰ ਬਚਾਉਣ ਨਾਲ ਪਵਿੱਤਰ ਕਾਲੀ ਵੇਈਂ ਖਿਡਾਰੀਆਂ ਲਈ ਵੀ ਲਾਹੇਵੰਦ ਸਾਬਤ ਹੋ ਰਹੀ ਹੈ। ਸੂਬੇ ਵਿਚ ਸਾਫ ਪਾਣੀ ਦੀ ਨਦੀ ਇਹੋ ਹੀ ਬਚੀ ਹੈ ਜਿਥੇ ਪਾਣੀ ਵਾਲੀਆਂ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਸਤਲੁਜ ਤੇ ਬਿਆਸ ਦੇ ਪਾਣੀ ਪਲੀਤ ਹੋਣ ਕਾਰਨ ਉਥੇ ਖੇਡ ਮੁਕਾਬਲੇ ਕਰਾਉਣੇ ਔਖੇ ਹਨ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਨੂੰ ਤਿਆਗ ਕੇ ਖੇਡਾਂ ਵੱਲ ਪਰਤਣ ਤੇ ਕਿਸ਼ਤੀ ਮੁਕਾਬਲੇ ਉਨ੍ਹਾਂ ਨੂੰ ਨੌਕਰੀਆਂ ਵਿਚ ਵੱਡੇ ਮੌਕੇ ਪ੍ਰਦਾਨ ਕਰਾਉਣ ਦੇ ਸਮਰੱਥ ਹਨ।

 

Tags: SEECHEWAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD