Wednesday, 15 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਸ਼ੈਲਰ ਮਿਲ ਦੇ ਬਹੁ ਕਰੋੜੀ ਘੁਟਾਲੇ ਵਿਚ ਵਿਜੀਲੈਂਸ ਵਿਭਾਗ ਦੇ ਡਾਇਰੈਕਟਰ ਵੱਲੋਂ ਜਾਂਚ

ਬੈਂਕ ਮੈਨੇਜਰ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਤੋਂ ਕੀਤੀ ਪੁੱਛ-ਪੜਤਾਲ, 203 ਕਰੋੜ ਰੁਪਏ ਦੀ ਲਿਮਟ ਅਤੇ 467 ਵੈਗਨ ਝੋਨਾ ਹੋਇਆ ਹੈ ਖੁਰਦ-ਬੁਰਦ

5 Dariya News (ਕੁਲਜੀਤ ਸਿੰਘ )

ਜੰਡਿਆਲਾ ਗੁਰੂ , 12 Jun 2018

ਜੰਡਿਆਲਾ ਦੀ ਬੀਰੂ ਮੱਲ ਮੁਲਖ ਰਾਜ ਸ਼ੈਲਰ ਮਿਲ ਵੱਲੋਂ ਕੀਤੇ ਗਏ ਬਹੁ ਕਰੋੜੀ ਘੁਟਾਲੇ ਦੀ ਜਾਂਚ ਲਈ ਅੱਜ ਵਿਜੀਲੈਂਸ ਪੰਜਾਬ ਦੇ ਡਾਇਰੈਕਟਰ ਕਮ ਏ. ਡੀ. ਜੀ. ਪੀ. ਸ੍ਰੀ ਬੀ. ਕੇ. ਉਪਲ ਆਈ ਪੀ ਐਸ ਨੇ ਅੱਜ ਜੰਡਿਆਲਾ ਪਹੁੰਚ ਕੇ ਸਾਰੇ ਮਾਮਲੇ ਦੀ ਜਾਂਚ ਕੀਤੀ ਅਤੇ ਇਸ ਘੁਟਾਲੇ ਦੀ ਪੀੜਤ ਧਿਰਾਂ ਜਿਸ ਵਿਚ ਪੰਜਾਬ ਨੈਸ਼ਨਲ ਬੈਂਕ, ਪਨਗਰੇਨ ਅਤੇ ਵੇਅਰ ਹਾਊਸ ਸ਼ਾਮਿਲ ਹਨ, ਦੇ ਅਧਿਕਾਰੀਆਂ ਕੋਲੋਂ ਪੁੱਛ-ਪੜਤਾਲ ਕੀਤੀ। ਦੱਸਣਯੋਗ ਹੈ ਕਿ ਉਕਤ ਸ਼ੈਲਰ ਮਿਲ ਵੱਲੋਂ ਪਨਗਰੇਨ ਅਤੇ ਵੇਅਰ ਹਾਊਸ ਦਾ 467 ਵੈਗਨ ਝੋਨਾ ਖੁਰਦ-ਬੁਰਦ ਕੀਤਾ ਗਿਆ ਹੈ ਅਤੇ ਪੰਜਾਬ ਨੈਸ਼ਨਲ ਬੈਂਕ ਦੀ 203 ਕਰੋੜ ਰੁਪਏ ਦੀ ਲਿਮਟ ਵੀ ਵਾਪਸ ਨਹੀਂ ਕੀਤੀ ਗਈ। 

ਅੱਜ ਸ੍ਰੀ ਉਪਲ ਨੇ ਸ਼ੈਲਰ ਮਿਲ ਪਹੁੰਚ ਕੇ ਜਿੱਥੇ ਮੌਕੇ ਦਾ ਜਾਇਜ਼ਾ ਲਿਆ, ਉਥੇ ਸਾਰੇ ਅਧਿਕਾਰੀਆਂ ਤੋਂ ਪੁੱਛ-ਗਿਛ ਕੀਤੀ, ਕਿ ਕਿਵੇਂ ਝੋਨਾ ਵਾਪਸ ਲੈਣ ਵਿਚ ਕੁਤਾਹੀ ਹੋਈ ਅਤੇ ਬੈਂਕ ਵੱਲੋਂ ਕਿਸ ਅਧਾਰ ’ਤੇ ਇੰਨੇ ਵੱਡੀ ਰਕਮ ਦੀ ਲਿਮਟ ਬਣਾਈ ਗਈ। ਉਨਾਂ ਸਾਰੇ ਅਧਿਕਾਰੀਆਂ ਨਾਲ ਵਿਸਥਾਰਤ ਗੱਲਬਾਤ ਕੀਤੀ। ਇਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸ੍ਰੀ ਉਪਲ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ ਅਤੇ ਜਾਂਚ ਵਿਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖਿਲਾਫ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਮੌਕੇ ਉਨਾਂ ਨਾਲ ਐਸ ਐਸ ਪੀ ਵਿਜੀਲੈਂਸ ਅੰਮਿ੍ਰਤਸਰ ਰੇਂਜ ਸ੍ਰੀ ਰਵਿੰਦਰ ਕੁਮਾਰ ਬਖਸ਼ੀ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

 

Tags: Vigilance Bureau

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD