Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਯੁਵਕ ਸੇਵਾਵਾਂ ਵਿਭਾਗ ਵੱਲੋਂ ਪੇਂਡੂ ਯੂਥ ਕਲੱਬਾਂ ਦੇ ਮੈਂਬਰਾਂ ਨਾਲ ਮੀਟਿੰਗ

ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ, ਵਾਤਾਵਰਨ ਦੀ ਸੰਭਾਲ ਕਰਨ ਵਾਲੇ ਕਲੱਬਾਂ ਨੂੰ ਮਿਲੇਗੀ 1 ਲੱਖ ਰੁਪਏ ਦੀ ਸਹਾਇਤਾ ਰਾਸ਼ੀ

Web Admin

Web Admin

5 Dariya News

ਫ਼ਿਰੋਜ਼ਪੁਰ , 13 Jun 2018

Last updated on: Jun 13, 2018, 00:00 IST

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਰਾਮਵੀਰ ਸਿੰਘ ਆਈ.ਏ.ਐਸ. ਫ਼ਿਰੋਜ਼ਪੁਰ ਦੀ ਅਗਵਾਈ ਵਿਚ ਸ. ਗੁਰਚਰਨ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵੱਲੋਂ ਦਫ਼ਤਰ ਯੁਵਕ ਸੇਵਾਵਾਂ ਫ਼ਿਰੋਜ਼ਪੁਰ ਵਿਖੇ ਵੱਖ-ਵੱਖ ਪੇਂਡੂ ਯੂਥ ਕਲੱਬਾਂ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰ. ਗੁਰਕਰਨ ਸਿੰਘ ਨੇ ਪੇਂਡੂ ਯੂਥ ਕਲੱਬਾਂ ਦੇ ਮੈਂਬਰਾਂ ਨੂੰ ਕਿਹਾ ਕਿ ਲੋਕਾਂ ਨੂੰ ਵਾਤਾਵਰਨ ਦੀ ਸੁੱਧਤਾ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ, ਪਿੰਡਾਂ ਦੇ ਲੋਕਾਂ ਨੂੰ ਫ਼ਸਲਾਂ ਅਤੇ ਸਬਜ਼ੀਆਂ ਉਗਾਉਣ ਲਈ ਪੈਸਟੀਸਾਈਡ ਦੀ ਘੱਟ ਤੋਂ ਘੱਟ ਵਰਤੋਂ  ਕਰਨ ਲਈ ਪ੍ਰੇਰਿਤ ਕੀਤਾ ਜਾਵੇ।  ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਾਣੀ ਦੀ ਬੱਚਤ ਦੇ ਨਾਲ-ਨਾਲ ਪਾਣੀਆਂ ਨੂੰ ਗੰਧਲੇ ਹੋਣ ਤੋਂ ਬਚਾਉਣ ਬਾਰੇ ਵੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨਾਲ ਵਾਤਾਵਰਨ ਨੂੰ ਕਿਸ ਤਰ੍ਹਾਂ ਦੂਸ਼ਿਤ ਹੋਣ ਤੋ ਬਚਾਇਆ ਜਾ ਸਕਦਾ ਹੈ ਬਾਰੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਆਏ ਹੋਏ ਨੌਜਵਾਨਾਂ ਨੂੰ 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਤੇ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਕਰਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਕੰਮ ਕਰਨ ਵਾਲੇ, ਲੋਕ ਭਲਾਈ ਦੇ ਕੰਮ ਕਰਨ ਵਾਲੇ, ਵਾਤਾਵਰਨ ਨੂੰ ਬਚਾਉਣ ਅਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੰਮ ਕਰਨ ਵਾਲੇ ਸਰਗਰਮ ਕਲੱਬਾਂ ਨੂੰ ਇੱਕ-ਇੱਕ ਲੱਖ ਰੁਪਏ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਕਲੱਬ ਮੈਂਬਰਾਂ ਨੂੰ ਕਿਹਾ ਕਿ ਉਹ ਬਲਾਕ ਵਾਈਜ਼ 11 ਮੈਂਬਰੀ ਕਮੇਟੀ ਬਣਾ ਕੇ ਪੰਜਾਬ ਸਰਕਾਰ ਦੇ ਇਸ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਉਹ ਆਪਣੇ-ਆਪਣੇ ਪਿੰਡ ਵਿਚ ਬਜ਼ੁਰਗਾਂ ਨੂੰ ਸਵੇਰ ਦੀ ਸੈਰ ਕਰਾਉਣੀ ਵੀ ਯਕੀਨੀ ਬਣਾਉਣ।ਇਸ ਮੌਕੇ ਸ੍ਰੀਮਤੀ ਤਰਨਜੀਤ ਕੌਰ ਸਟੈਨੋ, ਸ. ਬਲਕਾਰ ਸਿੰਘ, ਅਪਨਦੀਪ ਸਿੰਘ ਪ੍ਰਧਾਨ ਯੁਵਕ ਸੇਵਾਵਾਂ ਕਲੱਬ ਲੱਖੋਂ ਕੇ ਬਹਿਰਾਮ, ਵਿਕਰਮਜੀਤ ਸਿੰਘ ਪ੍ਰਧਾਨ ਦਸਮੇਸ਼ ਯੁਵਕ ਸੇਵਾਵਾਂ ਕਲੱਬ ਪੋਜ਼ੋ ਕੇ ਉਤਾੜ, ਦੇਸਰਾਜ ਪ੍ਰਧਾਨ ਯੁਵਕ ਸੇਵਾਵਾਂ ਕਲੱਬ ਪੋਜ਼ੋ ਕੇ ਉਤਾੜ,  ਮਲਕੀਤ ਸਿੰਘ ਪ੍ਰਧਾਨ ਯੁਵਕ ਸੇਵਾਵਾਂ ਕਲੱਬ ਕੋਤਵਾਲ, ਬੂਧ ਸਿੰਘ, ਮੰਗਲ ਸਿੰਘ, ਚਮਕੌਰ ਸਿੰਘ ਪ੍ਰਧਾਨ ਗੁਰੂ ਨਾਨਕ ਯੂਥ ਕਲੱਬ ਚੰਗਾਲੀ ਜਦੀਦ, ਅਮਨਦੀਪ ਸਿੰਘ ਪ੍ਰਧਾਨ ਯੂਥ ਕਲੱਬ ਪਿੰਡ ਨਾਜ਼ੂ ਸ਼ਾਹ ਮਿਸ਼ਰੀ ਵਾਲਾ, ਅਮਨਦੀਪ ਸਿੰਘ ਪ੍ਰਧਾਨ ਡਾ. ਬੀ.ਆਰ. ਅੰਬੇਦਕਰ ਯੁਵਕ ਸੇਵਾਵਾਂ ਕਲੱਬ, ਵਿਜੈ ਸ਼ੈਰੀ, ਪ੍ਰਧਾਨ ਯੁਵਕ ਸੇਵਾਵਾਂ ਕਲੱਬ, ਫ਼ਿਰੋਜ਼ਪੁਰ ਸ਼ਹਿਰ, ਚਰਨਜੀਤ ਸਿੰਘ ਮੈਂਬਰ ਦਸਮੇਸ਼ ਯੁਵਕ ਸੇਵਾਵਾਂ ਕਲੱਬ, ਪ੍ਰਤਾਪ ਨਗਰ ਆਦਿ ਵੀ ਹਾਜ਼ਰ ਸਨ।

 

Tags: MIX PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD