Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ

 

ਖੇਤੀਬਾੜ੍ਹੀ ਵਿਭਾਗ ਅਤੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਖਰੜ ਵਿਖੇ ਦਵਾਈਆਂ, ਖਾਦ ਬੀਜ਼ਾਂ ਅਤੇ ਦਵਾਈਆਂ ਦੀਆਂ ਦੁਕਾਨਾਂ ਦੀ ਅਚਨਚੇਤੀ ਚੈਕਿੰਗ

ਜ਼ਿਲ੍ਹੇ 'ਚ ਕਿਸਾਨਾਂ ਨੂੰ ਉੱਚ ਮਿਆਰੀ ਦਵਾਈਆਂ, ਖਾਦਾਂ ਅਤੇ ਬੀਜ਼ ਮਿਲਣ ਨੂੰ ਬਣਾਇਆ ਜਾਵੇਗਾ ਯਕੀਨੀ : ਡਾ:ਜਸਵਿੰਦਰ ਸਿੰਘ

ਖੇਤੀਬਾੜੀ ਅਤੇ ਬਾਗਬਾਨੀ ਵਿਭਾਗ ਦੇ ਅਧਿਕਾਰੀ ਖਰੜ ਵਿਖੇ ਖਾਦ, ਬੀਜ ਅਤੇ ਦਵਾਈਆਂ ਦੀਆ ਦੁਕਾਨਾਂ ਦੀ ਅਚਨਚੇਤੀ ਚੈਕਿੰਗ ਕਰਦੇ ਹੋਏ।
ਖੇਤੀਬਾੜੀ ਅਤੇ ਬਾਗਬਾਨੀ ਵਿਭਾਗ ਦੇ ਅਧਿਕਾਰੀ ਖਰੜ ਵਿਖੇ ਖਾਦ, ਬੀਜ ਅਤੇ ਦਵਾਈਆਂ ਦੀਆ ਦੁਕਾਨਾਂ ਦੀ ਅਚਨਚੇਤੀ ਚੈਕਿੰਗ ਕਰਦੇ ਹੋਏ।

5 Dariya News

ਖਰੜ , 13 Jun 2018

Last updated on: Jun 13, 2018, 00:00 IST

ਮਿਸ਼ਨ ਤੰਦਰੁਸ਼ਤ ਪੰਜਾਬ ਤਹਿਤ  ਜ਼ਿਲ੍ਹੇ ਦੇ ਕਿਸਾਨਾਂ ਨੂੰ ਉੱਚ ਮਿਆਰੀ ਦਵਾਈਆਂ, ਖਾਦਾਂ ਅਤੇ ਬੀਜ਼  ਮਿਲਣ ਨੂੰ ਯਕੀਨੀ ਬਣਾਉਣ ਲਈ  ਖੇਤੀਬਾੜ੍ਹੀ ਤੇ ਕਿਸਾਨ ਭਲਾਈ ਵਿਭਾਗ ਅਤੇ ਬਾਗਬਾਨੀ  ਵਿਭਾਗ ਦੇ ਅਧਿਕਾਰੀਆਂ ਵੱਲੋਂ ਖਰੜ ਵਿਖੇ ਖਾਦ, ਬੀਜ਼ ਅਤੇ ਦਵਾਈਆਂ ਦੀਆਂ ਦੁਕਾਨਾਂ ਦੀ ਅਚਨਚੇਤੀ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ  ਦਿੰਦਿਆਂ ਖੇਤੀਬਾੜ੍ਹੀ ਵਿਕਾਸ ਅਫਸਰ ਡਾ:ਜਸਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਤੰਦਰੁਸ਼ਤ  ਪੰਜਾਬ  ਤਹਿਤ ਖੇਤੀਬਾੜ੍ਹੀ ਵਿਭਾਗ ਵੱਲੋਂ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਉਪਲੱਬਧ ਕਰਾਉਣ ਲਈ ਵਿਸੇਸ਼ ਮੁਹਿੰਮ ਵਿੰਢੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੜ ਵਿਖੇ ਖੇਤੀਬਾੜ੍ਹੀ ਵਿਕਾਸ ਅਫਸਰ ਡਾ: ਅਮਰਜੀਤ ਸਿੰਘ, ਬਾਗਬਾਨੀ ਵਿਕਾਸ ਅਫਸਰ ਡਾ: ਤਰਲੋਚਨ ਸਿੰਘ ਅਤੇ ਬੀ.ਟੀ.ਅੇਮ. ਸਿੰਘ ਜਗਦੀਪ ਸਿੰਘ ਵੱਲੋਂ ਸਾਂਝੇ ਤੋਰ ਤੇ ਅੱਜ ਖਰੜ ਵਿਖੇ ਖਾਦਾਂ, ਬੀਜ਼ਾਂ ਅਤੇ ਦਵਾਈਆਂ ਦੀਆਂ ਦੁਕਾਨਾਂ ਦੀ ਅਚਨਚੇਤੀ ਚੈਕਿੰਗ ਕੀਤੀ ਗਈ ਅਤੇ ਦੁਕਾਨਦਾਰਾਂ ਨੂੰ ਸਲਾਹ ਦਿੱਤੀ ਕਿ ਉਹ ਕਿਸਾਨਾਂ ਨੂੰ ਉਹੀ ਕੀੜੇਮਾਰ ਦਵਾਈਆਂ ਵਰਤਣ ਦੀ ਸਲਾਹ ਦੇਣ ਜਿੰਨ੍ਹਾਂ ਦਾ ਸਬਜ਼ੀਆਂ ਆਦਿ ਤੇ ਅਸਰ ਜਲਦੀ ਖਤਮ ਹੁੰਦਾ ਹੈ ਅਤੇ ਮਿਆਰੀ ਖੇਤੀ ਸਮੱਗਰੀ ਕਿਸਾਨਾਂ ਨੂੰ ਉਪਲੱਬਧ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਨਕਲੀ ਦਵਾਈਆਂ ਅਤੇ ਬੀਜ਼ ਆਦਿ ਵੇਚਣ ਵਾਲੇ ਵਿਕਰੇਤਾਵਾਂ ਨੂੰ ਕਿਸੇ ਵੀ ਕੀਮਤ ਤੇ ਬਖਸੀਆਂ ਨਹੀਂ ਜਾਵੇਗਾ ਅਤੇ ਕਿਸਾਨਾਂ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ  ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਫਸਲਾਂ ਲਈ ਖੇਤੀਬਾੜ੍ਹੀ ਯੂਨੀਵਰਸਿਟੀ ਲੁਧਿਆਣਾਂ ਵੱਲੋਂ ਸਿਫਾਰਸ ਕੀਤੀਆਂ ਦਵਾਈਆਂ ਹੀ ਵਰਤੀਆਂ ਜਾਣ ਅਤੇ ਖਾਦਾਂ ਵੀ ਲੋੜ ਅਨੁਸਾਰ ਹੀ ਵਰਤੀਆਂ ਜਾਣ। 

ਡਾ: ਜਸਵਿੰਦਰ ਸਿੰਘ ਨੇ ਇਸ ਮੌਕੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖਾਦਾਂ ਦੀ ਵਰਤੋਂ ਮਿੱਟੀ ਟੈਸਟ ਕਰਵਾਉਣ ਉਪਰੰਤ ਹੀ ਕਰਨ ਤੇ ਖੇਤੀਬਾੜ੍ਹੀ ਵਿਭਾਗ ਵੱਲਂੋ ਕਿਸਾਨਾਂ ਦੀ ਜਮੀਨ ਦੀ ਮਿੱਟੀ ਦੀ ਪਰਖ ਮੁਫਤ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਵਧੇਰੇ ਕੀਟਨਾਸ਼ਕ ਜਾਂ ਰਸ਼ਾਇਣਕ ਖਾਦਾਂ ਵਰਤਣ ਨਾਲ ਜਿੱਥੇ ਮਿੱਟੀ ਦੀ ਸਿਹਤ ਖਰਾਬ ਹੁੰਦੀ ਹੈ। ਉੱਥੇ ਭੋਜਨ ਅਤੇ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ। ਜਿਸ ਨਾਲ ਮਨੁੱਖ ਨੂੰ ਕਈ ਬਿਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜ੍ਹੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਧਰਤੀ ਹੇਠਲੇ ਘਟ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਕਿਸਾਨਾਂ ਨੂੰ ਝੋਨਾ ਨਾ ਲਗਾਉਣ ਦੀ ਸਰਕਾਰ ਵਲੋਂ ਅਪੀਲ ਕੀਤੀ ਗਈ ਹੈ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ 20 ਜੂਨ ਤੋਂ ਪਹਿਲਾਂ  ਝੋਨਾ ਲਗਾਉਣ ਵਾਲੇ ਕਿਸਾਨਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਜੁਰਮਾਨਾ ਵੀ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਰੋਜਾਨਾ ਪਿੰਡ ਪੱਧਰੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਵੱਧ-ਵੱਧ ਕਿਸਾਨਾਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾ ਸਕੇ।

 

Tags: Agriculture

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD