Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਮਾਲ ਵਿਭਾਗ ਦੇ ਕੋਰਟ ਕੇਸਾਂ ਦਾ ਨਿਪਟਾਰਾ ਸਮੇਂ ਸਿਰ ਕਰਨ ਨੂੰ ਯਕੀਨੀ ਬਣਾਇਆ ਜਾਵੇ : ਰਾਹੁਲ ਤਿਵਾੜੀ

ਕਮਿਸ਼ਨਰ ਰੂਪਨਗਰ ਡਵੀਜ਼ਨ ਰਾਹੁਲ ਤਿਵਾੜੀ ਵੱਲੋਂ ਜ਼ਿਲ੍ਹਾ ਐਸ.ਏ.ਐਸ.ਨਗਰ ਦਾ ਡੈਪੋ ਸਬੰਧੀ ਲੋਗੋ ਕੀਤਾ ਜਾਰੀ

ਕਮਿਸ਼ਨਰ ਰੂਪਨਗਰ ਡਵੀਜ਼ਨ ਰਾਹੁਲ ਤਿਵਾੜੀ  ਜ਼ਿਲ੍ਹਾ ਐਸ.ਏ.ਐਸ.ਨਗਰ ਦਾ ਡੈਪੋ ਸਬੰਧੀ ਲੋਗੋ ਜਾਰੀ ਕਰਦੇ ਹੋਏ। ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਅਤੇ ਰੂਪਨਗਰ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਨੀਤ ਤੇਜ਼ ਅਤੇ ਐਸ.ਬੀ.ਐਸ.ਨਗਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਵੀ ਦਿਖਾਈ ਦੇ ਰਹੇ ਹਨ।
ਕਮਿਸ਼ਨਰ ਰੂਪਨਗਰ ਡਵੀਜ਼ਨ ਰਾਹੁਲ ਤਿਵਾੜੀ ਜ਼ਿਲ੍ਹਾ ਐਸ.ਏ.ਐਸ.ਨਗਰ ਦਾ ਡੈਪੋ ਸਬੰਧੀ ਲੋਗੋ ਜਾਰੀ ਕਰਦੇ ਹੋਏ। ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਅਤੇ ਰੂਪਨਗਰ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਨੀਤ ਤੇਜ਼ ਅਤੇ ਐਸ.ਬੀ.ਐਸ.ਨਗਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਵੀ ਦਿਖਾਈ ਦੇ ਰਹੇ ਹਨ।

Web Admin

Web Admin

5 Dariya News

ਐਸ.ਏ.ਐਸ.ਨਗਰ (ਮੁਹਾਲੀ) , 14 Jun 2018

Last updated on: Jun 14, 2018, 00:00 IST

ਰੂਪਨਗਰ ਡਵੀਜ਼ਨ ਵਿਚ ਪੈਂਦੇ  ਜ਼ਿਲ੍ਹੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰੂਪਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿਚ  ਮਾਲ ਵਿਭਾਗ  ਦੇ ਕੋਰਟ ਕੇਸਾਂ ਦਾ ਨਿਪਟਾਰਾ ਸਮੇਂ ਸਿਰ  ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਇੰਤਕਾਲਾਂ ਦੇ ਕੰਮਕਾਜ ਨੂੰ ਵੀ ਬਿਨ੍ਹਾਂ ਕਿਸੇ ਦੇਰੀ ਤੋਂ ਕੀਤਾ ਜਾਵੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਵੀਜ਼ਨਲ ਕਮਿਸ਼ਨਰ ਰੂਪਨਗਰ ਸ੍ਰੀ ਰਾਹੁਲ ਤਿਵਾੜੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਰੂਪਨਗਰ ਡਵੀਜ਼ਨ ਦੇ ਡਿਪਟੀ ਕਮਿਸ਼ਨਰਾਂ ਤੇ ਸਮੂਹ ਸਬ ਡਵੀਜਨਾਂ ਦੇ ਐਸ.ਡੀ.ਐਮਜ਼ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਦੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਦੀਆਂ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲੈਣ ਮੌਕੇ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦਾ ਡੈਪੋ ਸਬੰਧੀ ਤਿਆਰ ਕੀਤਾ ਲੋਗੋ 'ਸਹਿਯੋਗ ਦੀ ਸ਼ਕਤੀ ਨਸ਼ੇ ਤੋਂ ਮੁਕਤੀ ' ਵੀ ਜਾਰੀ ਕੀਤਾ। ਉਨ੍ਹਾਂ ਇਸ ਮੌਕੇ ਐਸ.ਏ.ਐਸ.ਨਗਰ ਜ਼ਿਲ੍ਹੇ ਨੂੰ ਡੈਪੋ ਸਬੰਧੀ ਲੋਗੋ ਜਾਰੀ ਕਰਨ ਤੇ ਵਧਾਈ ਵੀ ਦਿੱਤੀ ਅਤੇ ਕਿਹਾ ਕਿ ਹੋਰਨਾਂ ਜ਼ਿਲ੍ਹਿਆਂ ਨੂੰ ਵੀ ਅਜਿਹੇ ਕੰਮ ਲਈ ਅੱਗੇ ਆਉਣਾ ਚਾਹੀਦਾ ਹੈ। ਸ੍ਰੀ ਰਾਹੁਲ ਤਿਵਾੜੀ ਨੇ ਇਸ ਮੌਕੇ ਬੋਲਦਿਆਂ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਡਵੀਜ਼ਨ ਵਿਚ ਨਸ਼ਿਆਂ ਦੇ ਖਾਤਮੇ ਲਈ ਜ਼ਿਲਿਆਂ ਵਿਚ ਹੇਠਲੇ ਪੱਧਰ ਤੱਕ ਬਣਾਏ ਗਏ ਡੈਪੋਜ਼ ਨੂੰ ਸਿਖਲਾਈ ਦੇਣ ਦਾ 100 ਫੀਸਦੀ ਟੀਚਾ ਮੁਕੰਮਲ ਕੀਤਾ ਜਾਵੇ ਤਾਂ ਜੋ ਸਿਖਲਾਈ ਪ੍ਰਾਪਤ ਕਰਨ ਉਪਰੰਤ ਡੈਪੋ ਆਪੋ ਆਪਣੇ ਇਲਾਕਿਆਂ ਵਿਚ ਆਮ ਲੋਕਾਂ ਨੂੰ ਨਸ਼ਿਆਂ ਦੀ ਵਰਤੋਂ ਨਾਲ ਸਿਹਤ ਤੇ ਪੈਣ ਵਾਲੇ ਮਾੜੇ ਪ੍ਰਭਾਵ ਬਾਰੇ ਜਾਣੂ ਕਰਵਾ ਸਕਣ। ਉਨ੍ਹਾਂ ਇਸ ਸਬੰਧੀ ਡੈਪੋਜ਼ ਨੂੰ ਪਿੰਡ ਪੱਧਰ ਤੇ ਕਲੱਸਟਰ ਬਣਾ ਕੇ ਟ੍ਰੇਨਰਜ਼ ਰਾਂਹੀ ਸਿਖਲਾਈ ਦੇਣ ਲਈ ਆਖਿਆ। ਸ੍ਰੀ ਤਿਵਾੜੀ ਨੇ ਇਸ ਮੌਕੇ ਮਹਾਤਮਾਂ ਗਾਂਧੀ ਸਰਬੱਤ ਵਿਕਾਸ ਯੋਜਨਾ ਕਿਸਾਨ ਕਰਜ਼ਾ ਰਾਹਤ ਸਕੀਮ ਘਰ ਘਰ ਰੁਜ਼ਗਾਰ, ਐਂਟੀ ਡਰੱਗ ਪ੍ਰੋਗਰਾਮ, ਦਿਹਾਤੀ ਵਾਟਰ ਸਪਲਾਈ ਸਕੀਮ, ਸੋਸ਼ਲ ਸਕੀਮਾਂ ਸਮੇਤ ਹੋਰ ਵੱਖ-ਵੱਖ ਲੋਕ ਭਲਾਈ ਦੀਆਂ ਸਕੀਮਾਂ ਦੀ ਸਮੀਖਿਆ ਵੀ ਕੀਤੀ ਅਤੇ ਇੰਨ੍ਹਾਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ  ਆਖਿਆ। ਸ੍ਰੀ ਰਾਹੁਲ ਤਿਵਾੜੀ ਨੇ ਇਸ ਮੌਕੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਿਆਂ 'ਚ ਪੈਂਦੇ ਸਰਕਾਰੀ ਸਕੂਲਾਂ, ਸਿਹਤ ਸੰਸਥਾਵਾਂ, ਆਂਗਣਵਾੜੀ ਕੇਂਦਰਾਂ ਦੀ ਅਚਨਚੇਤੀ ਚੈਕਿੰਗ ਚੈਕਿੰਗ ਨੂੰ ਯਕੀਨੀ ਬਣਾਉਣ ਲਈ ਵੀ ਆਖਿਆ ਤਾਂ ਜੋ ਇੰਨ੍ਹਾਂ ਸੰਸਥਾਵਾਂ ਦੇ ਸਾਰਥਿਕ ਨਤੀਜ਼ੇ ਸਾਹਮਣੇ ਆਉਣ। ਕਮਿਸ਼ਨਰ ਰੂਪਨਗਰ ਰੇਂਜ ਨੇ ਇਸ ਮੌਕੇ ਡਵੀਜ਼ਨ ਦੇ ਸਮੂਹ ਜ਼ਿਲ੍ਹਿਆਂ ਵਿਚ ਐਨ.ਡੀ.ਪੀ.ਐਸ. ਐਕਟ ਨੂੰ ਵੀ ਸਖਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਇਸ ਮੌਕੇ ਮਗਨਰੇਗਾ ਸਕੀਮ ਅਧੀਨ ਵੱਧ ਤੋਂ ਵੱਧ ਜਾਬ ਕਾਰਡ ਬਣਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਸਕਣ। ਉਨ੍ਹਾਂ ਹੋਰ ਕਿਹਾ ਕਿ ਗਰਮੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਖਾਸ ਕਰਕੇ ਦਿਹਾਤੀ ਖੇਤਰਾਂ ਵਿਚ ਦਿੱਤੀ ਜਾਣ ਵਾਲੀ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਵੀ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਨਾ ਆਵੇ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ  ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਰੂਪਨਗਰ ਡਵੀਜ਼ਨ ਦੇ ਕਮਿਸ਼ਨਰ ਸ੍ਰੀ ਰਾਹੁਲ ਤਿਵਾੜੀ ਨੂੰ ਜੀ ਆਇਆਂ ਆਖਿਆ ਅਤੇ ਜ਼ਿਲ੍ਹੇ ਵਿਚ ਚਲ ਰਹੀਆਂ ਵੱਖ ਵੱਖ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਜ਼ਿਲ੍ਹਾ ਰੂਪਨਗਰ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਨੀਤ ਤੇਜ਼ ਨੇ ਰੂਪਨਗਰ ਜ਼ਿਲ੍ਹੇ ਵਿਚ ਚਲ ਰਹੀਆਂ ਵੱਖ ਵੱਖ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਨੇ ਵੀ ਜ਼ਿਲ੍ਹੇ ਵਿਚ ਚਲ ਰਹੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ।ਇਸ ਮੌਕੇ ਐਸ.ਡੀ.ਐਮ. ਮੁਹਾਲੀ ਡਾ: ਆਰ.ਪੀ.ਸਿੰਘ, ਸਹਾਇਕ ਕਮਿਸ਼ਨਰ (ਜਨਰਲ)ਸ੍ਰੀ ਜਸਬੀਰ ਸਿੰਘ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਡਾ: ਪਾਲਿਕਾ ਅਰੋੜਾ ਸਮੇਤ ਡਵੀਜ਼ਨ 'ਚ ਪੈਂਦੀਆਂ ਹੋਰਨਾਂ ਸਬ ਡਵੀਜ਼ਨਾਂ ਦੇ ਐਸ.ਡੀ.ਐਮਜ਼ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। 

 

Tags: DC MOHALI , DC ROPAR

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD