Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਖੂਨ ਦਾਨ-ਮਹਾਂ ਦਾਨ : ਵਿਸ਼ਵ ਖੂਨਦਾਨ ਦਿਵਸ ਮੌਕੇ ਜਿਲ੍ਹੇ ਵਿੱਚ 415 ਯੂਨਿਟ ਖੂਨ ਕੀਤਾ ਗਿਆ ਇਕੱਤਰ-ਡਿਪਟੀ ਕਮਿਸ਼ਨਰ

ਲੋਕ ਸਭਾ ਮੈਂਬਰ ਔਜਲਾ ਵੱਲੋਂ ਵੀ ਕੀਤਾ ਗਿਆ ਖੂਨਦਾਨ

5 Dariya News

ਅੰਮ੍ਰਿਤਸਰ , 14 Jun 2018

Last updated on: Jun 14, 2018, 00:00 IST

ਅੱਜ 14 ਜੂਨ ਨੂੰ ਵਿਸ਼ਵ ਖੂਨਦਾਨ ਦਿਵਸ ਮੌਕੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਰੈਡ ਕਰਾਸ ਸੁਸਾਇਟੀ ਅਤੇ ਹੋਰ ਸਮਾਜ ਸੇਵੀ ਐਸੋਸੀਏਸ਼ਨਾਂ ਦੀ ਸਹਾਇਤਾ ਨਾਲ ਵੱਖ-ਵੱਖ ਥਾਵਾਂ 'ਤੇ 9 ਖੂਨਦਾਨ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦੌਰਾਨ ਸ਼ਾਮ 4:30 ਵਜੇ ਤੱਕ 415 ਯੂਨਿਟ ਖੂਨ ਇਕੱਤਰ ਕੀਤਾ ਗਿਆ।  ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਇਹ ਕੈਂਪ ਉਨਾਂ ਸਥਾਨਾਂ 'ਤੇ ਲਗਾਏ ਗਏ ਹਨ ਜਿੱਥੇ ਵੱਧ ਤੋਂ ਵੱਧ ਲੋਕ ਪਹੁੰਚ ਕੇ ਖੂਨਦਾਨ ਕਰ ਸਕਣ। ਸ੍ਰ ਸੰਘਾ ਨੇ ਦੱਸਿਆ ਕਿ ਇਹ ਖੂਨਦਾਨ ਕੈਂਪ ਸ੍ਰੀ ਦਰਬਾਰ ਸਾਹਿਬ ਦੇ ਸਾਹਮਣੇ ਅਰਬਨ ਸਿਹਤ ਕੇਅਰ ਸੈਂਟਰ, ਸ੍ਰੀ ਦਰਬਾਰ ਸਾਹਿਬ ਵਿਚ ਲੰਗਰ ਹਾਲ ਵਾਲੇ ਪਾਸੇ, ਗੁਰਦੁਆਰਾ ਸ਼ਹੀਦਾਂ, ਜਲਿਆਂ ਵਾਲਾ ਬਾਗ, ਬੀ ਐਸ ਐਫ ਕੈਂਪ ਅਟਾਰੀ ਬਾਰਡਰ, ਟ੍ਰਿਲੀਅਮ ਮਾਲ, ਮਾਲ ਆਫ ਅੰਮ੍ਰਿਤਸਰ, ਫੋਰਟਿਸ ਹਸਪਤਾਲ, ਸਰਕਾਰੀ ਮੈਡੀਕਲ ਕਾਲਜ ਅਤੇ ਸਰਕੂਲਰ ਰੋਡ ਵਿਖੇ ਲਗਾਏ ਗਏ ਸਨ।ਸ੍ਰ ਸੰਘਾ ਨੇ ਦੱਸਿਆ ਕਿ ਇੰਨਾਂ ਕੈਂਪਾਂ ਲਈ ਯੂਅਰ ਬਲੱਡ ਕੈਨ ਸੇਵ ਲਾਇਫ, ਐਸੋਸੀਏਸ਼ਨ ਆਫ ਬਲੱਡ ਡੋਨਰਜ਼ ਸੁਸਾਇਟੀ, ਖਾਲਸਾ ਬਲੱਡ ਡੋਨੇਟ ਯੂਨਿਟੀ, ਹਿਊਮੈਨਟੀ ਫਾਰ ਐਵਰ, ਐਮਰਜੈਂਸੀ ਬਲੱਡ ਡੋਨਰਜ਼, ਬੀਇੰਗ ਹਿਊਮੈਨ ਬਲੱਡ ਡੋਨੇਸ਼ਨ ਸੁਸਾਇਟੀ, ਸ੍ਰੀ ਗੁਰੂ ਰਾਮ ਦਾ ਸੇਵਕ ਸਭਾ, ਨਾਲਜ ਵਿਲਾ ਐਜੂਕੇਸ਼ਨ ਐਂਡ ਵੈਲਫੇਅਰ ਸੁਸਾਇਟੀ, ਆਸਰਾ ਵੈਲਫੇਅਰ ਫਾਉਡੇਸ਼ਨ, ਵਇਸ ਆਫ ਅੰਮ੍ਰਿਤਸਰ ਅਤੇ ਹੋਰ ਸੰਸਥਾਵਾਂ ਵੱਲੋਂ ਮਿਲੇ ਸਹਿਯੋਗ ਦਾ ਧੰਨਵਾਦ ਕੀਤਾ। ਇਸ ਵਿਸ਼ਵ ਖੂਨਦਾਨ ਦਿਵਸ ਮੌਕੇ ਸ੍ਰ ਗੁਰਜੀਤ ਸਿੰਘ ਔਜਲਾ ਮੈਂਬਰ ਲੋਕ ਸਭਾ ਵੱਲੋਂ ਵੀ ਟ੍ਰਿਲੀਅਮ ਮਾਲ ਵਿਖੇ ਲਗਾਏ ਗਏ ਕੈਂਪ ਦੌਰਾਨ ਖੂਨਦਾਨ ਕੀਤਾ ਗਿਆ। ਇਸ ਮੌਕੇ ਹਾਜ਼ਰ ਡਾਕਟਰਾਂ ਵੱਲੋਂ ਸ੍ਰ ਔਜਲਾਂ ਨੂੰ ਸਰਟੀਫਿਕੇਟ ਵੀ ਪ੍ਰਦਾਨ ਕੀਤਾ ਗਿਆ। ਇਸ ਮੌਕੇ ਸ੍ਰ ਔਜਲਾ ਨੇ ਕਿਹਾ ਕਿ ਖੂਨਦਾਨ ਸਭ ਤੋਂ ਉਤਮ ਦਾਨ ਹੈ। ਉਨ੍ਹਾਂ ਨੇ ਇਸ ਮੌਕੇ ਪਹਿਲੀ ਵਾਰ ਖੂਨਦਾਨ ਕਰਨ ਵਾਲੇ ਲੋਕਾਂ ਦੀ ਹੌਸਲਾ ਅਫਜਾਈ ਵੀ ਕੀਤੀ। ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਨਾਲ ਅਸੀਂ ਕਈ ਗਰੀਬ ਲੋਕਾਂ ਦੀ ਜਾਨ ਨੂੰ ਬਚਾ ਸਕਦੇ ਹਾਂ।  ਉਨ੍ਹਾਂ ਨੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।ਟ੍ਰਿਲੀਅਮ ਮਾਲ ਵਿਖੇ ਲਗਾਏ ਗਏ ਖੂਨਦਾਨ ਕੈਂਪ ਮੌਕੇ ਸ੍ਰੀ ਸੁਭਾਸ਼ ਕੁਮਾਰ ਸਹਾਇਕ ਕਮਿਸ਼ਨਰ ਜਨਰਲ ਅਤੇ ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਵੱਲੋਂ ਖੂਨਦਾਨ ਕਰਨ ਵਾਲਿਆਂ ਨੂੰ ਪ੍ਰਸੰਸਾ ਪੱਤਰ ਵੀ ਦਿੱਤੇ ਗਏ ਅਤੇ ਉਨ੍ਹਾਂ ਵੱਲੋਂ ਵੱਖ ਵੱਖ ਥਾਵਾਂ ਤੇ ਲਗਾਏ ਗਏ ਖੂਨਦਾਨ ਕੈਂਪਾਂ ਦਾ ਦੌਰਾ ਵੀ ਕੀਤਾ ਗਿਆ।ਇਸ ਮੌਕੇ ਕੈਂਪਾਂ ਲਈ ਤਾਲਮੇਲ ਕਰ ਰਹੀ ਸੰਸਥਾ ਅਧਾਰਿਤ ਦੇ ਪ੍ਰਧਾਨ ਸ੍ਰੀ ਸੰਜੈ ਬਾਲੀ ਨੇ ਦੱਸਿਆ ਇਹ ਖੂਨਦਾਨ ਕੈਂਪ  ਰਾਤ 10 ਵਜੇ ਤੱਕ ਚੱਲਣਗੇ।  

 

Tags: Gurjeet Singh Aujla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD