Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ ਵਲੋਂ ਹੜ੍ਹਾਂ ਦੇ ਅਗਾਂਊ ਪ੍ਰਬੰਧਾਂ ਸਬੰਧੀ ਮੀਟਿੰਗ

ਅਧਿਕਾਰੀਆਂ ਨੂੰ ਪ੍ਰਬੰਧ ਸਮੇਂ ਸਿਰ ਕਰਨ ਦੀ ਕੀਤੀ ਸਖ਼ਤ ਹਦਾਇਤ

ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ ਹੜ੍ਹਾਂ ਦੇ ਅਗਾਂਊ ਪ੍ਰਬੰਧਾਂ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦੇ  ਹੋਏ।
ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ ਹੜ੍ਹਾਂ ਦੇ ਅਗਾਂਊ ਪ੍ਰਬੰਧਾਂ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।

Web Admin

Web Admin

5 Dariya News

ਗੁਰਦਾਸਪੁਰ , 15 Jun 2018

Last updated on: Jun 15, 2018, 00:00 IST

ਗੁਰਲਵਲੀਨ ਸਿੰਘ ਸਿੱਧੂ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਮਾਨਸੂਨ ਨੂੰ ਮੁੱਖ ਰੱਖਦੇ ਹੋਏ ਹੜ੍ਹਾਂ ਦੇ ਅਗਾਂਊ ਪ੍ਰਬੰਧਾਂ ਸਬੰਧੀ ਸਥਾਨਕ ਪੰਚਾਇਤ ਭਵਨ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਹੋਏ। ਮੀਟਿੰਗ ਦੌਰਾਨ ਸ. ਸਿੱਧੂ ਨੇ ਦੱਸਿਆ ਕਿ ਬਰਸਾਤਾਂ ਕਾਰਜ ਜ਼ਿਲੇ ਅੰਦਰ ਕਿਸੇ ਪ੍ਰਕਾਰ ਦੇ ਹੜ੍ਹ ਆਉਣ ਦੀ ਸਥਿਤੀ ਲਈ ਨਿਪਟਣ ਲਈ ਹਰੇਕ ਵਿਭਾਗ ਕਮਰਕੱਸ ਲਵੇ ਅਤੇ ਆਪਣੇ ਆਪਣੇ ਵਿਭਾਗ ਨਾਲ ਸਬੰਧਿਤ ਕੰਮਾਂ ਨੂੰ ਮੁਕੰਮਲ ਕਰ ਲੈਣ।ਡਿਪਟੀ ਕਮਿਸ਼ਨਰ ਨੇ ਨਹਿਰੀ ਵਿਭਾਗ ਤੇ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਦਰਿਆ ਨਾਲ ਲੱਗਦੇ ਪਿੰਡਾਂ ਦੀ ਸੂਚੀ ਬਣਾਉਣ ਅਤੇ ਉਨਾਂ ਵਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਜਰੂਰੀ ਹਦਾਇਤਾਂ ਜਾਰੀ ਕੀਤੀਆਂ। ਉਨਾਂ ਸਿਹਤ ਵਿਭਾਗ, ਪਸ਼ੂ ਪਾਲਣ ਵਿਭਾਗ, ਬੀ.ਐਸ.ਐਨ.ਐਲ, ਪਾਵਰਕਾਮ, ਜੰਗਲਾਤ, ਡੀ.ਐਫ.ਐਸ.ਸੀ ਸਮੇਤ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹੜ੍ਹਾਂ ਦੇ ਅਗਾਂਊ ਪ੍ਰਬੰਧ ਮੁਕੰਮਲ ਕਰ ਲੈਣ ।ਉਨਾਂ ਸਮੂਹ ਐਸ.ਡੀ.ਐਮਜ਼ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਆਪਣੇ ਨਾਲ ਸੰਬਧਿਤ ਕੰਮ ਕਰਨ ਲਈ ਕਿਹਾ ਤੇ ਦੱਸਿਆ ਕਿ ਉਹ ਰਾਹਤ ਕੈਂਪ, ਰਾਹਤ ਕੰਮਾਂ ਲਈ ਕਮੇਟੀਆਂ ਗਠਿਤ ਕਰਨ ਤੇ ਪਿੰਡਾਂ ਦੇ ਸਰਪੰਚਾਂ ਤੇ ਮੋਹਤਬਰਾਂ ਦੇ ਫੋਨ ਨੰਬਰ ਦੀਆਂ ਸੂਚੀਆਂ ਤਿਆਰ ਕਰਨ ਅਤੇ ਗੋਤਾ ਖੋਰਾਂ ਤੇ ਬੇੜੀਆਂ ਦੇ ਪ੍ਰਬੰਧ ਪੂਰੇ ਕਰਕੇ ਰੱਖਣ। ਉਨਾਂ ਕਿਹਾ ਕਿ ਹੜ੍ਹਾਂ ਨਾਲ ਸਬੰਧਿਤ ਸਾਰੇ ਯੰਤਰਾਂ ਦਾ ਨਿਰੀਖਣ ਕਰ ਲਿਆ ਜਾਵੇ। ਜਿਲਾ ਪ੍ਰਸ਼ਾਸਨ ਵਲੋਂ ਜਿਲਾ ਪੱਧਰ 'ਤੇ ਫਲੱਡ ਰੂਮ 24 ਘੰਟੇ ਲਈ 18 ਜੂਨ ਤੋਂ ਚਾਲੂ ਕੀਤਾ ਜਾ ਰਿਹਾ ਹੈ ਤੇ ਜਿਸਦਾ ਕੰਟਰੋਲ ਨੰਬਰ 01874-242644 ਹੈ। ਉਨਾਂ ਤਹਿਸੀਲ ਪੱਧ੍ਰ ਤੇ ਸੰਬਧਿਤ ਵਿਭਾਗਾਂ ਨੂੰ ਵੀ ਕੰਟਰੋਲ ਰੂਮ ਸਥਾਪਿਤ ਕਰਨ ਦੀ ਹਦਾਇਤ ਦਿੱਤੀ।ਇਸ ਮੌਕੇ ਸਰਵ ਸ੍ਰੀ ਰਣਬੀਰ ਸਿੰਘ ਮੂਧਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀ ਸਕੱਤਰ ਸਿੰਘ ਐਸ.ਡੀ.ਐਮ ਗੁਰਦਾਸਪੁਰ, ਸ੍ਰੀ ਰੋਹਿਤ ਗੁਪਤਾ ਐਸ.ਡੀ.ਐਮ ਬਟਾਲਾ, ਬਲਦੇਵ ਸਿੰਘ ਰੰਧਾਵਾ ਆਰ.ਟੀ.ਏ, ਬਲਦੇਵ ਸਿੰਘ ਡੀ.ਐਸ.ਪੀਸ੍ਰੀ ਜਸਵੰਤ ਸਿੰਘ ਜਿਲਾ ਮਾਲ ਅਫਸਰ, ਸ੍ਰੀ ਹਰਜਿੰਦਰ ਸਿੰਘ ਸੰਧੂ ਡੀ.ਡੀ.ਪੀ.ਓ, ਤਹਿਸਲੀਦਾਰ ਲਖਵਿੰਦਰ ਸਿੰਘ, ਅਨਿਲ ਕੁਮਾਰ, ਐਕਸੀਅਨ ਹਰਜੋਤ ਸਿੰਘ, ਵਿਜੇ ਕੁਮਾਰ, ਫੌਜ ਦੇ ਅਧਿਕਾਰੀਆਂ ਸਮੇਤ ਸਮੂਹ ਵਿਭਾਗਾਂ ਅਧਿਕਾਰੀ ਹਾਜ਼ਰ ਸਨ।

 

Tags: DC Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD