Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੀਡੀਆ ਵੈੱਲਫੇਅਰ ਐਸੋਸੀਏਸ਼ਨ ਨੂੰ ਬ੍ਰਹਮ ਮਹਿੰਦਰਾ ਵੱਲੋਂ ਇਕ ਲੱਖ ਰੁਪਏ ਦੇਣ ਦਾ ਐਲਾਨ

ਪ੍ਰਵਾਸੀ ਮੀਡੀਆ ਵਿਚ ਕੰਮ ਕਰਨ ਵਾਲੇ ਪੱਤਰਕਾਰਾਂ ਨੂੰ ਮਿਲਣਗੇ ਪੀਲੇ ਕਾਰਡ : ਬ੍ਰਹਮ ਮਹਿੰਦਰਾ

ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਮੀਡੀਆ ਵੈੱਲਫੇਅਰ ਐਸੋਸੀਏਸ਼ਨ ਦੇ ਸ਼ਨਾਖ਼ਤੀ ਕਾਰਡ ਜਾਰੀ ਕਰਦੇ ਹੋਏ।
ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਮੀਡੀਆ ਵੈੱਲਫੇਅਰ ਐਸੋਸੀਏਸ਼ਨ ਦੇ ਸ਼ਨਾਖ਼ਤੀ ਕਾਰਡ ਜਾਰੀ ਕਰਦੇ ਹੋਏ।

5 Dariya News

ਪਟਿਆਲਾ , 17 Jun 2018

Last updated on: Jun 17, 2018, 00:00 IST

ਪਟਿਆਲਾ ਵਿਚ ਇਲੈਕਟ੍ਰੋਨਿਕ ਤੇ ਪ੍ਰਿੰਟ ਮੀਡੀਆ ਦੀ ਚਲ ਰਹੀ ਸਾਂਝੀ ਮੀਡੀਆ ਜਥੇਬੰਦੀ ਮੀਡੀਆ ਵੈੱਲਫੇਅਰ ਐਸੋਸੀਏਸ਼ਨ ਰਜਿ. ਦੇ ਬਣਾਏ ਗਏ ਸ਼ਨਾਖ਼ਤੀ ਕਾਰਡ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਪੱਤਰਕਾਰਾਂ ਨੂੰ ਸੌਂਪੇ। ਇਸ ਵੇਲੇ ਉਨ੍ਹਾਂ ਮੀਡੀਆ ਵੈੱਲਫੇਅਰ ਐਸੋਸੀਏਸ਼ਨ ਰਜਿ. ਨੂੰ ਆਪਣੇ ਅਖ਼ਤਿਆਰੀ ਫ਼ੰਡ ਵਿਚੋਂ ਇਕ ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਵੇਲੇ ਪੱਤਰਕਾਰਾਂ ਵੱਲੋਂ ਉਠਾਏ ਗਏ ਮੁੱਦੇ ਤੇ ਪੰਜਾਬ ਸਰਕਾਰ ਦੇ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਜਦੋਂ 2008 ਤੋਂ ਪ੍ਰਵਾਸੀ ਮੀਡੀਆ ਵਿਚ ਕੰਮ ਕਰ ਰਹੇ ਪੰਜਾਬ ਦੇ ਪੱਤਰਕਾਰਾਂ ਦੇ ਲੋਕ ਸੰਪਰਕ ਵਿਭਾਗ ਵੱਲੋਂ ਪੀਲੇ ਰੰਗ ਦੇ ਸ਼ਨਾਖ਼ਤੀ ਕਾਰਡ ਜਾਰੀ ਕੀਤੇ ਜਾਂਦੇ ਆ ਰਹੇ ਹਨ ਤਾਂ ਇਸ ਸਾਲ ਇਹ ਬੰਦ ਕਿਉਂ ਕੀਤੇ ਗਏ ਹਨ ਬਾਰੇ ਉਹ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨਾਲ ਗੱਲ ਕਰਨਗੇ ਅਤੇ ਜਿੱਥੇ ਕਿਤੇ ਵੀ ਕੋਈ ਮੁਸ਼ਕਿਲ ਆਈ ਹੈ ਉਹ ਦਰੁਸਤ ਕਰਵਾ ਕੇ ਪ੍ਰਵਾਸੀ ਮੀਡੀਆ ਵਿਚ ਕੰਮ ਕਰਨ ਵਾਲੇ ਪੱਤਰਕਾਰਾਂ ਦੇ ਡੀਪੀਆਰ ਵੱਲੋਂ ਬਣਾਏ ਜਾਂਦੇ ਕਾਰਡ ਬਣਾਉਣੇ ਜਾਰੀ ਰੱਖਣ ਲਈ ਕਹਿਣਗੇ। ਇਸ ਵੇਲੇ ਸ੍ਰੀ ਮਹਿੰਦਰਾ ਨੇ ਮੀਡੀਆ ਵੈੱਲਫੇਅਰ ਐਸੋਸੀਏਸ਼ਨ ਦੇ ਬਣਾਏ ਗਏ ਸ਼ਨਾਖ਼ਤੀ ਕਾਰਡ ਵੀ ਇਸ ਸਾਲ ਦੇ ਮੈਂਬਰਾਂ ਤੇ ਅਹੁਦੇਦਾਰਾਂ ਨੂੰ ਸੌਂਪੇ। ਉਨ੍ਹਾਂ ਜਥੇਬੰਦੀ ਦੀ ਇਸ ਗੱਲੋਂ ਸ਼ਲਾਘਾ ਕੀਤੀ ਕਿ ਇਹ ਜਥੇਬੰਦੀ ਸਿਰਫ਼ ਮੀਡੀਆ ਕਰਮੀਆਂ ਲਈ ਹੀ ਨਹੀਂ ਸਗੋਂ ਸਮਾਜ ਸੇਵਾ ਵਿਚ ਵੀ ਕਾਰਜਸ਼ੀਲ ਹੈ ਜਿਸ ਦੀ ਇਹ ਵਧਾਈ ਦੀ ਪਾਤਰ ਹੈ। ਇਸ ਵੇਲੇ ਐਸੋਸੀਏਸ਼ਨ ਦੇ ਪ੍ਰਧਾਨ ਗੁਰਨਾਮ ਸਿੰਘ ਅਕੀਦਾ ਨੇ ਕਿਹਾ ਕਿ ਮੀਡੀਆ ਵਿਚ ਕੰਮ ਕਰ ਰਹੇ ਹਰੇਕ ਪੱਤਰਕਾਰ ਦਾ ਬਰਾਬਰ ਸਨਮਾਨ ਕਰਨਾ ਬਣਦਾ ਹੈ। ਸੀ. ਮੀਤ ਪ੍ਰਧਾਨ ਇੰਦਰਪਾਲ ਨੇ ਕਿਹਾ ਕਿ ਕੁੱਝ ਲੋਕ ਪੱਤਰਕਾਰੀ ਦੇ ਨਾਮ ਉੱਤੇ ਲੋਕਾਂ ਨਾਲ ਠੱਗੀਆਂ ਕਰਦੇ ਹਨ ਜੋ ਗਲਤ ਗੱਲ ਹੈ ਅਜਿਹੇ ਲੋਕਾਂ ਦਾ ਆਉਂਦੇ ਦਿਨਾਂ ਵਿਚ ਨੰਗੇ ਕੀਤਾ ਜਾਵੇਗਾ। ਅਜਿਹੀਆਂ ਹੋ ਰਹੀਆਂ ਘਟਨਾਵਾਂ ਬਾਰੇ ਉਨ੍ਹਾਂ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਦੇ ਧਿਆਨ ਵਿਚ ਵੀ ਲਿਆਂਦਾ। ਇਸ ਵੇਲੇ ਜਨਰਲ ਸਕੱਤਰ ਬਲਿੰਦਰ ਸਿੰਘ ਬਿੰਨੀ, ਪਰਮਜੀਤ ਲਾਲੀ, ਪਰਮਿੰਦਰ ਟਿਵਾਣਾ, ਸਨੀ ਸੰਨ ਪੰਜਾਬ,  ਚਰਨਜੀਤ ਸਿੰਘ ਕੋਹਲੀ, ਸਰਬਜੀਤ ਹੈਪੀ, ਧਰਮਿੰਦਰ ਸਿੰਘ ਭਗਵੰਤ, ਗੁਰਚਰਨ ਸਿੰਘ, ਸ੍ਰੀ ਸੇਠੀ, ਮੋਹਨ ਲਾਲ ਕੂਕੀ ਆਦਿ ਐਸੋਸੀਏਸ਼ਨ ਦੇ ਹੋਰ ਕਈ ਸਾਰੇ ਅਹੁਦੇਦਾਰ ਹਾਜ਼ਰ ਸਨ। 

 

Tags: Brahm Mohindra , PRESS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD