Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਣ ਵਿਭਾਗ ਵੱਲੋਂ ਘਰ-ਘਰ ਹਰਿਆਲੀ ਮੁਹਿੰਮ ਸਬੰਧੀ ਸਰਹਿੰਦ ਵਿਖੇ ਲਗਾਇਆ ਗਿਆ ਜਾਗਰੂਕਤਾ ਕੈਂਪ

ਕੈਂਪ ਦੌਰਾਨ 150 ਤੋਂ ਵੱਧ ਮੁਫਤ ਪੌਦੇ ਵੀ ਵੰਡੇ ਗਏ, ਆਮ ਲੋਕਾਂ ਨੂੰ ਪੌਦਿਆਂ ਦੀ ਦੇਖ ਭਾਲ ਲਈ ਵੀ ਜਾਗਰੂਕ ਕੀਤਾ ਗਿਆ

Web Admin

Web Admin

5 Dariya News

ਸਰਹਿੰਦ , 18 Jun 2018

ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਵਾਸਤੇ ਪੰਜਾਬ ਦੇ ਜੰਗਲਾਤ ਵਿਭਾਗ ਵੱਲੋਂ ਘਰ-ਘਰ ਹਰਿਆਲੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸੇ ਕੜੀ ਵਿੱਚ ਜੰਗਲਾਤ ਵਿਭਾਗ ਦੇ ਵਣ ਰੇਂਜ ਸਰਹਿੰਦ ਵੱਲੋਂ ਪਾਵਰ ਕਾਰਪੋਰੇਸ਼ਨ ਦੇ ਜੀ.ਟੀ. ਰੋਡ ਸਥਿਤ ਦਫ਼ਤਰ ਵਿਖੇ ਪੌਦਿਆਂ ਦੀ ਮਹੱਤਤਾ ਸਬੰਧੀ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਵਿਭਾਗ ਦੇ ਅਧਿਕਾਰੀਆਂ ਨੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਇਸ ਗੱਲ ਲਈ ਪ੍ਰੇਰਿਤ ਕੀਤਾ ਕਿ ਉਹ ਆਪਣੇ ਘਰਾਂ ਅਤੇ ਹੋਰ ਜਨਤਕ ਸਥਾਨਾਂ ਤੇ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਮੁਹਿੰਮ ਵਿੱਚ ਸ਼ਾਮਲ ਹੋਣ। ਉਨ੍ਹਾਂ ਦੱਸਿਆ ਕਿ ਕੁਦਰਤ ਦੀ ਇਹ ਅਨਮੋਲ ਦੇਣ ਹੈ ਕਿ ਦਰਖ਼ਤ ਸਾਨੂੰ ਬਿਨਾਂ ਕਿਸੇ ਸਵਾਰਥ ਤੋਂ ਆਕਸੀਜ਼ਨ ਦਿੰਦੇ ਹਨ ਅਤੇ ਦਰਖ਼ਤ ਹੀ ਆਕਸੀਜ਼ਨ ਦਾ ਇੱਕੋ ਇੱਕ ਸਰੋਤ ਹੈ। ਇਸ ਤੋਂ ਇਲਾਵਾ ਦਰਖ਼ਤ ਸਾਨੂੰ ਛਾਂ ਵੀ ਦਿੰਦੇ ਹਨ ਅਤੇ ਉਮਰ ਪੂਰੀ ਹੋਣ ਤੇ ਇਨ੍ਹਾਂ ਦੀ ਲਕੜੀ ਵੀ ਸਾਡੇ ਜੀਵਨ ਵਿੱਚ ਬਹੁਤ ਅਹਿਮੀਅਤ ਰੱਖਦੀ ਹੈ।ਜੰਗਲਾਤ ਵਿਭਾਗ ਦੀ ਬਲਾਕ ਅਫਸਰ ਜਸਪਿੰਦਰ ਕੌਰ ਨੇ ਦੱਸਿਆ ਕਿ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਮੁਹਿੰਮ ਅਧੀਨ ਸਮਾਜ ਸੇਵੀ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਵਣ ਵਿਭਾਗ ਦੀ ਐਪ iharyali p ਬਾਰੇ ਵਿਸਥਾਰ ਪੂਰਬਕ ਜਾਣੂ ਕਰਵਾਇਆ ਗਿਆ। ਜਿਸ ਤੇ ਕੋਈ ਵੀ ਵਿਅਕਤੀ ਘਰ ਬੈਠਾ ਹੀ ਉਨ੍ਹਾਂ ਦੇ ਨੇੜੇ ਦੇ ਬਲਾਕ, ਤਹਿਸੀਲ ਤੇ ਜ਼ਿਲ੍ਹਾ ਪੱਧਰ ਤੇ ਵਣ ਵਿਭਾਗ ਦੀਆਂ ਸਰਕਾਰੀ ਨਰਸਰੀਆਂ ਵਿੱਚ ਮੌਜੂਦ ਕਈ ਪ੍ਰਕਾਰ ਦੇ ਪੌਦਿਆਂ ਨੂੰ ਮੁਫਤ ਪ੍ਰਾਪਤ ਕਰਨ ਲਈ ਐਪ ਰਾਹੀਂ ਬੁੱਕ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ 150 ਤੋਂ ਵੱਧ ਆਮ ਲੋਕਾਂ ਨੂੰ ਮੁਫਤ ਪੌਦੇ ਵੰਡੇ ਗਏ। ਉਨ੍ਹਾਂ ਇਹ ਵੀ ਦੱਸਿਆ ਕਿ ਕੈਂਪ ਵਿੱਚ ਸ਼ਾਮਲ ਲੋਕਾਂ ਨੂੰ ਜਿਥੇ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ ਉਥੇ ਪੌਦਿਆਂ ਦੇ ਸਹੀ ਪਾਲਣ ਪੋਸ਼ਣ ਬਾਰੇ ਵੀ ਜਾਗਰੂਕ ਕੀਤਾ ਗਿਆ, ਕਿਉਂਕਿ ਪੌਦੇ ਲਗਾਉਣ ਦੇ ਨਾਲ-ਨਾਲ ਉਸ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਸਭ ਤੋਂ ਵੱਧ ਮਹੱਤਵਪੂਰਨ ਹੈ। 

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD