Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਮਹਾਰਾਜਾ ਰਣਜੀਤ ਸਿੰਘ ਅਤੇ ਸ਼ੈਮਰਾਕ ਸਕੂਲ ਦੇ ਫ਼ੌਜ ਵਿਚ ਅਫ਼ਸਰ ਬਣਨ ਵਾਲੇ 21 ਵਿਦਿਆਰਥੀਆਂ ਦਾ ਸਨਮਾਨ

ਡਿਪਟੀ ਕਮਿਸ਼ਨਰ ਮੋਹਾਲੀ ਨੇ ਐਵਾਰਡ ਦੇ ਕੇ ਕੀਤਾ ਸਨਮਾਨਿਤ

5 Dariya News

ਐਸ.ਏ.ਐਸ. ਨਗਰ (ਮੁਹਾਲੀ) , 17 Jun 2018

Last updated on: Jun 17, 2018, 00:00 IST

ਮਹਾਰਾਜਾ ਰਣਜੀਤ ਸਿੰਘ ਅਕੈਡਮੀ ਅਤੇ ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ ਵੱਲੋਂ ਦੇਸ਼ ਦੀ ਸੇਵਾ ਲਈ ਨੌਜਵਾਨਾਂ ਨੂੰ ਫ਼ੌਜ ਚਿ ਬਿਹਤਰੀਨ ਫ਼ੌਜੀ ਅਫ਼ਸਰ ਤਿਆਰ ਕਰਕੇ ਫ਼ੌਜ ਲਈ ਭੇਜੇ ਜਾ ਰਹੇ ਹਨ। ਸੰਨ 2012 ਵਿਚ ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ ਅਤੇ ਮਹਾਰਾਜਾ ਰਣਜੀਤ ਸਿੰਘ ਅਕੈਡਮੀ ਦੇ ਇਕੱਠੇ ਉਪਰਾਲੇ ਸਦਕਾ ਹੁਣ ਤੱਕ ਦੇਸ਼ ਨੂੰ 111 ਫ਼ੌਜੀ ਅਫ਼ਸਰ ਮਿਲੇ ਹਨ। ਇਸ ਸਾਲ ਵੀ ਸਰਕਾਰੀ ਪ੍ਰਾਈਵੇਟ  ਗੱਠਜੋੜ ਸਦਕਾ 17 ਵਿਦਿਆਰਥੀ ਆਈ ਐਮ ਏ ਵਿਚ ਸਫਲ ਰਹੇ ਹਨ। ਜਦ ਕਿ ਤਿੰਨ ਵਿਦਿਆਰਥੀ  ਨੇਵੀ ਅਕੈਡਮੀ ਐਜ਼ੀਮੇਲਾ ਵਿਚ ਸਬ ਲੈਫ਼ਟੀਨੈਂਟ ਅਤੇ ਇਕ ਵਿਦਿਆਰਥੀ ਏਅਰ ਫੋਰਸ ਅਕੈਡਮੀ ਹੈਦਰਾਬਾਦ ਵਿਚ ਫਲਾਇੰਗ ਅਫ਼ਸਰ ਵਜੋਂ ਚੁਣਿਆਂ ਗਿਆ ਹੈ, ਜੋ ਕਿ ਸਾਡੇ ਲਈ ਮਾਣ ਦੀ ਗੱਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ ਦੇ ਆਡੀਟੋਰੀਅਮ ਵਿਚ  ਡਾਇਰੈਕਟਰ ਐਜੂਕੇਸ਼ਨ ਮੇਜਰ ਜਰਨਲ ਰਾਜ ਮਹਿਤਾ ਵੱਲੋਂ ਕੈਂਪਸ ਵਿਚ ਰੱਖੇ ਗਏ ਇਕ ਇਨਾਮ ਵੰਡ ਸਮਾਰੋਹ ਦੌਰਾਨ ਕੀਤਾ ਗਿਆ। ਇਸ ਮਾਣ ਮਤੇ ਸਮਾਰੋਹ ਵਿਚ ਮੋਹਾਲੀ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਮੁੱਖ ਮਹਿਮਾਨ ਵਜੋਂ  ਸ਼ਿਰਕਤ ਕਰਕੇ ਸਮਾਰੋਹ ਦੀ ਪ੍ਰਧਾਨਗੀ ਕੀਤੀ।ਇਸ ਮੌਕੇ ਤੇ ਮਹਾਰਾਜਾ ਰਣਜੀਤ ਸਿੰਘ ਅਕੈਡਮੀ ਦੇ ਡਾਇਰੈਕਟਰ ਮੇਜਰ ਜਰਨਲ(ਰਿਟਾ.) ਬਲਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਬੇਸ਼ੱਕ ਦੇਸ਼ ਦੇ ਹਰ ਸੂਬੇ ਵਿਚ ਸੈਨਿਕ ਸਕੂਲ ਅਤੇ ਪ੍ਰਾਈਵੇਟ ਸੰਸਥਾਵਾਂ ਵੱਡੇ ਪੱਧਰ ਤੇ  ਐਨ ਡੀ ਏ ਦੀ ਤਿਆਰੀ ਕਰਵਾਈ ਜਾਂਦੀ ਹੈ ਪਰ ਹੁਣ ਤੱਕ ਕਿਸੇ ਵੀ ਸੰਸਥਾ ਦੇ ਹੁਣ ਤੱਕ ਇੰਨੇ ਵੱਡੇ ਪੱਧਰ ਤੇ ਵਿਦਿਆਰਥੀ ਇਕਠੇ ਸਫਲ ਨਹੀ ਹੋਏ ਹਨ ਜੋ ਕਿ ਇਕ ਰਾਸ਼ਟਰੀ ਰਿਕਾਰਡ ਹੈ। ਮੇਜਰ ਜਰਨਲ ਗਰੇਵਾਲ ਨੇ ਇਸ ਲਾਸਾਨੀ ਕਾਮਯਾਬੀ ਦਾ ਸਿਹਰਾ  ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ ਅਤੇ ਮਹਾਰਾਜਾ ਰਣਜੀਤ ਸਿੰਘ ਅਕੈਡਮੀ  ਦਿੰਦੇ ਹੋਏ ਦੱਸਿਆਂ ਕਿ ਪੰਜਾਬੀਆਂ ਦੀ ਦਿਨੋਂ ਦਿਨ ਫ਼ੌਜ ਵਿਚ ਘੱਟ ਰਹੀ ਨਫ਼ਰੀ ਨੂੰ ਵੇਖਦੇ ਹੋਏ  ਪੰਜਾਬ ਸਰਕਾਰ ਵੱਲੋਂ  ਅਪ੍ਰੈਲ,2011  ਵਿਚ  ਇਸ ਅਕੈਡਮੀ ਦੀ ਸ਼ੁਰੂਆਤ ਕੀਤੀ ਸੀ। 

ਹੁਣ ਤੱਕ ਇਸ ਉਪਰਾਲੇ ਨਾਲ  ਪੰਜਾਬ ਦੇ 111  ਸਪੂਤ ਫ਼ੌਜ ਵਿਚ ਅਫ਼ਸਰ ਵਜੋਂ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰ ਰਹੇ ਹਨ । 

ਇਸ ਮੌਕੇ ਤੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਦੇਸ਼ ਦੀ ਸੇਵਾ ਲਈ ਸੁਰੱਖਿਆ ਸੈਨਾਵਾਂ ਵਿਚ ਭਰਤੀ ਹੋਣ ਜਾ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਰਕਾਰੀ ਪ੍ਰਾਈਵੇਟ ਸ਼ਮੂਲੀਅਤ ਦਾ ਇਕ ਵੱਖਰੀ ਤਰਾਂ ਦਾ ਉਪਰਾਲਾ ਕੀਤਾ ਗਿਆ ਸੀ।ਜੋ ਕਿ ਪੂਰੀ ਤਰਾਂ ਸਫਲ ਰਿਹਾ। ਇਸ ਸਫਲਤਾ ਤੋਂ ਪ੍ਰਭਾਵਿਤ ਹੋ ਕੇ ਹੋਰ ਵੀ ਕਈ ਇਸ ਤਰਾਂ ਦੇ ਇੰਸਟੀਚਿਊਟ ਖੋਲੇ ਜਾ ਰਹੇ ਹਨ। ਇਸ ਸਫਲਤਾ ਦਾ ਸਿਹਰਾ ਮਹਾਰਾਜਾ ਰਣਜੀਤ ਸਿੰਘ ਅਕੈਡਮੀ ਅਤੇ ਸ਼ੈਮਰਾਕ ਸਕੂਲ ਨੂੰ ਜਾਂਦਾ ਹੈ।ਸ਼ੈਮਰਾਕ ਸਕੂਲ ਦੇ ਚੇਅਰਮੈਨ ਏ ਐੱਸ ਬਾਜਵਾ ਨੇ ਹੁਣ ਤੱਕ  ਪਾਸ ਆਊਟ ਹੋਣ ਵਾਲੇ 111 ਵਿਦਿਆਰਥੀਆਂ ਦੀ ਪਿਛੋਕੜ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ  ਇਨ੍ਹਾਂ  ਵਿਦਿਆਰਥੀਆਂ ਵਿਚੋਂ ਜ਼ਿਆਦਾਤਰ ਵਿਦਿਆਰਥੀ ਛੋਟੇ ਕਸਬਿਆਂ ਜਾਂ ਪੇਂਡੂ ਇਲਾਕੇ ਨਾਲ ਸਬੰਧਿਤ ਹਨ । ਜੋ ਕਿ ਆਪਣੇ ਇਲਾਕਿਆਂ ਵਿਚ ਰਹਿੰਦੇ ਹੋਏ ਇਸ ਲਾਸਾਨੀ ਕਾਮਯਾਬੀ ਨੂੰ ਸੋਚ ਵੀ ਨਹੀਂ ਸਕਦੇ ਸਨ । ਚੇਅਰਮੈਨ ਬਾਜਵਾ ਨੇ ਇਸ ਮੌਕੇ ਤੇ ਸਕੂਲ ਦੇ ਫਾਊਂਡਰ  ਡਾਇਰੈਕਟਰ ਏਅਰ ਕਾਂਮਡਰ( ਰਿਟਾ.) ਐੱਸ ਕੇ ਸ਼ਰਮਾ ਦੀ ਸੇਵਾਵਾਂ ਨੂੰ ਯਾਦ ਕਰਦੇ ਹੋਏ ਇਸ ਕਾਮਯਾਬੀ ਦਾ ਸਿਹਰਾ ਉਨ੍ਹਾਂ ਦੇ ਸਿਰ ਬੰਨ੍ਹਦੇ ਹੋਏ ਉਨ੍ਹਾਂ ਦਾ ਧੰਨਵਾਦ ਕੀਤਾ।ਇਸ ਮੌਕੇ ਤੇ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੇ ਮੀਡੀਆ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਇਹ ਉਨ੍ਹਾਂ ਲਈ ਮਾਣ ਦੀ ਗੱਲ ਹੈ ਕਿ ਉਹ ਇਸ ਪ੍ਰੀਖਿਆ 'ਚ ਸਫਲ ਰਹੇ ਹਨ ਅਤੇ ਉਹ ਛੇਤੀ ਤੋਂ ਛੇਤੀ  ਫ਼ੌਜ ਵਿਚ ਜਾ ਕੇ ਭਾਰਤ ਮਾਤਾ ਦੀ ਸੇਵਾ ਕਰਨਾ ਚਾਹੁੰਦੇ ਹਨ । ਅਖੀਰ ਵਿਚ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਮਰਾ ਨੇ ਫ਼ੌਜ ਦੇ ਤਿੰਨਾਂ ਵਿੰਗਾਂ ਵਿਚ ਦੇਸ਼ ਦੀ ਸੇਵਾ ਕਰਨ ਜਾ ਰਹੇ 21 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਸਮਾਰੋਹ ਦੇ ਅੰਤ ਵਿਚ ਸਕੂਲ ਦੇ ਪ੍ਰਿੰਸੀਪਲ ਪ੍ਰਨੀਤ ਸੋਹਲ ਨੇ ਆਏ ਸਭ ਮਹਿਮਾਨਾਂ ਦਾ ਧੰਨਵਾਦ ਕੀਤਾ।

 

Tags: DC MOHALI , Shemrock School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD