Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਿਕਰਮ ਸਿੰਘ ਮਜੀਠੀਆ ਅਤੇ ਡਾਕਟਰ ਦਲਜੀਤ ਸਿੰਘ ਚੀਮਾ ਵੱਲੋਂ ਸੁਖਪਾਲ ਸਿੰਘ ਖਹਿਰਾ ਖ਼ਿਲਾਫ ਦੇਸ਼ਧਰੋਹ ਦਾ ਕੇਸ ਦਰਜ ਕਰਨ ਦੀ ਮੰਗ

Web Admin

Web Admin

5 Dariya News

ਚੰਡੀਗੜ੍ਹ , 18 Jun 2018

Last updated on: Jun 18, 2018, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ  ਬਿਕਰਮ ਸਿੰਘ ਮਜੀਠੀਆ ਅਤੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਅੱਜ ਮੰਗ ਕੀਤੀ ਹੈ ਕਿ ਬਾਹਰਲੀਆਂ ਤਾਕਤਾਂ ਵੱਲੋਂ ਦੇਸ਼ ਦੇ ਟੁਕੜੇ ਕਰਨ ਵਾਸਤੇ ਕੀਤੇ ਜਾ ਰਹੇ ਯਤਨਾਂ ਦੀ ਹਮਾਇਤ ਕਰਨ ਲਈ ਆਪ ਆਗੂ ਸੁਖਪਾਲ ਸਿੰਘ ਖਹਿਰਾ ਖ਼ਿਲਾਫ ਦੇਸ਼ਧਰੋਹ ਵਿਰੋਧੀ ਕਾਨੂੰਨਾਂ ਤਹਿਤ ਢੁੱਕਵੀਂ ਕਾਨੂੰਨੀ ਕਾਰਵਾਈ ਕੀਤੀ ਜਾਵੇ।ਅਕਾਲੀ ਆਗੂ ਸਿੱਖਾਂ ਲਈ ਭਾਰਤ ਤੋਂ ਇੱਕ ਬਾਹਰ ਵੱਖਰੇ ਰਾਜ ਦੀ ਮੰਗ ਕਰ ਰਹੀ ਅਖੌਤੀ 'ਰਾਇਸ਼ੁਮਾਰੀ 2020' ਦੀ ਹਮਾਇਤ ਵਿਚ ਸ੍ਰੀ ਖਹਿਰਾ ਵੱਲੋਂ ਦਿੱਤੇ ਬਿਆਨਾਂ ਦਾ ਹਵਾਲਾ ਦੇ ਰਹੇ ਸਨ।ਇਹ ਟਿੱਪਣੀਆਂ ਅੱਜ ਦੁਪਹਿਰੇ ਪਾਰਟੀ ਦੇ ਮੁੱਖ ਦਫ਼ਤਰ ਵਿਚ ਮੀਡੀਆ ਨੂੰ ਸੰਬੋਧਨ ਕਰਦਿਆਂ ਸਰਦਾਰ ਮਜੀਠੀਆ ਅਤੇ ਡਾਕਟਰ ਚੀਮਾ ਨੇ ਕੀਤੀਆਂ। ਸਰਦਾਰ ਮਜੀਠੀਆ ਨੇ ਇਹ ਵੀ ਮੰਗ ਕੀਤੀ ਕ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਚਕਨਾਚੂਰ ਕਰਨ ਦੀਆਂ ਕੋਸ਼ਿਸ਼ਾਂ ਦੀ ਪਾਰਟੀ ਆਗੂ ਸੁਖਪਾਲ ਖਹਿਰਾ ਵੱਲੋਂ ਕੀਤੀ ਹਮਾਇਤ ਬਾਰੇ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਆਪਣੀ ਖਾਮੋਸ਼ੀ ਤੋੜਣ।ਸ੍ਰੀ ਖਹਿਰਾ ਵੱਲੋਂ ਇਸ ਅਖੌਤੀ ਰਾਇਸ਼ੁਮਾਰੀ 2020 ਨੂੰ ਸਿੱਖਾਂ ਦੀ ਜਾਇਜ਼ ਮੰਗਾਂ ਨਾਲ ਜੋੜਣ ਦੀ ਕੋਸ਼ਿਸ਼ਾਂ ਦੀ ਖਿੱਲੀ ਉਡਾਉਂਦਿਆਂ ਸਰਦਾਰ ਮਜੀਠੀਆ ਅਤੇ ਡਾਕਟਰ ਚੀਮਾ ਨੇ ਕਿਹਾ ਕਿ ਸ੍ਰੀ ਖਹਿਰਾ ਨੇ ਆਪਣੀ ਸਿਆਸੀ ਜੀਵਨ ਦੇ 25 ਸਾਲਾਂ ਵਿਚੋਂ 23 ਸਾਲ ਕਾਂਗਰਸ ਵਿਚ ਗੁਜ਼ਾਰੇ ਹਨ। ਜਿਸ ਦੌਰਾਨ ਉਹ ਉਹਨਾਂ ਲੋਕਾਂ ਦੇ ਨਾਲ ਖੜ੍ਹਿਆ ਹੈ, ਜਿਹੜੇ ਸਿੱਖਾਂ ਨਾਲ ਵਿਤਕਰੇ ਅਤੇ ਬੇਇਨਸਾਫੀਆਂ ਕਰਨ ਲਈ ਜ਼ਿੰਮੇਵਾਰ ਸਨ। ਹੁਣ ਉਹ ਸਿੱਖਾਂ ਵਾਸਤੇ ਰਾਹਤ ਮੰਗਣ ਦਾ ਦੰਭ ਰਚ ਰਿਹਾ ਹੈ।  ਉਹਨਾਂ ਕਿਹਾ ਕਿ ਇਹਨਾਂ ਸਾਲਾਂ ਦੌਰਾਨ ਉਸ ਨੇ ਉਹਨਾਂ ਹੀ ਕਤਾਰਾਂ ਵਿਚ ਖੜ੍ਹ ਕੇ ਭੋਜਨ ਕੀਤਾ ਹੈ, ਜਿੱਥੇ ਜਗਦੀਸ਼ ਟਾਈਟਲਰ ਅਤੇ ਸੱਜਣ ਕੁਮਾਰ ਖੜ੍ਹੇ ਹੁੰਦੇ ਸਨ ਅਤੇ ਖਹਿਰਾ ਨੇ ਕਦੇ ਵੀ ਉਹਨਾਂ ਵਿਰੁੱਧ ਮੂੰਹ ਨਹੀਂ ਸੀ ਖੋਲ੍ਹਿਆ।ਹੁਣ ਅਚਾਨਕ ਕੈਨੇਡਾ ਦਾ ਦੌਰਾ ਕਰਨ ਮੌਕੇ, ਉਸ ਨੇ ਉੱਥੇ ਵਸਦੇ ਆਪਣੇ ਸਪਾਂਸਰਾਂ ਨੂੰ ਪ੍ਰਭਾਵਿਤ ਕਰਨ ਲਈ ਇਹਨਾਂ ਮੁੱਦਿਆਂ ਉੱਤੇ ਗੱਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। 

ਇਹ ਸਿਰਫ ਪ੍ਰਤੀ ਸ਼ਬਦ ਡਾਲਰ ਕਮਾਉਣ ਦਾ ਇੱਕ ਤਰੀਕਾ ਹੈ।ਸਰਦਾਰ ਮਜੀਠੀਆ ਅਤੇ ਡਾਕਟਰ ਚੀਮਾ ਨੇ ਕਿਹਾ  ਦੁਖਦਾਈ ਗੱਲ ਇਹ ਹੈ ਕਿ ਅਜਿਹੇ ਭਾੜੇ ਦੇ ਟੱਟੂ ਹਮੇਸ਼ਾਂ ਆਪਣੀਆਂ ਜੇਬਾਂ ਭਰ ਲੈਂਦੇ ਹਨ ਜਦਕਿ ਨਿਰਦੋਸ਼ ਸਿੱਖਾਂ ਨੂੰ ਇਹ ਮੌਕਾਪ੍ਰਸਤ ਤੱਤਾਂ ਵੱਲੋਂ ਕੀਤੇ ਕਾਰਿਆਂ ਦੀ ਭਾਰੀ ਕੀਮਤ ਚੁਕਾਉਣੀ ਪੈਂਦੀ ਹੈ।ਸ੍ਰੀ ਖਹਿਰਾ ਵੱਲੋਂ ਦਰਸਾਈਆਂ ਸਿੱਖਾਂ ਦੀਆਂ ਸ਼ਿਕਾਇਤਾਂ ਜਿਵੇਂ 1984 ਦੇ ਕਤਲੇਆਮ ਲਈ ਇਨਸਾਫ ਅਤੇ ਰਾਹਤ, ਸ੍ਰੀ ਦਰਬਾਰ ਸਾਹਿਬ ਉਤੇ ਫੌਜੀ ਹਮਲਾ ਆਦਿ ਬਾਰੇ ਬੋਲਦਿਆਂ ਅਕਾਲੀ ਆਗੂਆਂ ਨੇ ਕਿਹਾ ਕਿ ਸ੍ਰੀ ਖਹਿਰਾ ਇਹਨਾਂ ਸ਼ਿਕਾਇਤਾਂ ਨੂੰ ਕਿਵੇਂ ਦੂਰ ਕਰਵਾਉਣਾ ਚਾਹ ਰਿਹਾ ਹੈ? ਕੀ ਉਹ ਰਾਇਸ਼ੁਮਾਰੀ 2020 ਤਹਿਤ ਇਹਨਾਂ ਸਮੱਸਿਆਵਾਂ ਦਾ ਹੱਲ ਮੰਗ ਰਿਹਾ ਹੈ ਜਾਂ ਭਾਰਤੀ ਸੰਵਿਧਾਨ, ਜਿਸ ਦੀ ਰਾਖੀ ਦੀ ਉਸ ਨੇ ਸਹੁੰ ਖਾਧੀ ਹੈ, ਥੱਲੇ ਇਹਨਾਂ ਸਮੱਸਿਆਵਾਂ ਦਾ ਹੱਲ ਚਾਹੁੰਦਾ ਹੈ?ਕੀ ਉਹ 2020 ਵਰਗੇ ਦਸਤਾਵੇਜ਼ਾਂ ਰਾਹੀਂ ਸਿੱਖਾਂ ਨੂੰ ਇਨਸਾਫ ਦਿਵਾ ਸਕਦਾ ਹੈ?ਅਕਾਲੀ ਆਗੂਆਂ ਨੇ ਇਸ ਮੌਕੇ ਸਰਦਾਰ ਐਚ ਐਸ ਫੂਲਕਾ ਦੀ ਪ੍ਰਸੰਸਾ ਕੀਤੀ, ਜਿਹਨਾਂ ਨੇ ਇਹ ਫੈਸਲਾ ਲੈਣ ਦੀ ਦਲੇਰੀ ਅਤੇ ਸਮਝ ਵਿਖਾਈ ਸੀ ਕਿ ਉਹਨਾਂ ਨੇ 1984 ਕਤਲੇਆਮ ਦਾ ਇਨਸਾਫ ਲੈਣ ਵਾਸਤੇ ਲੜਣਾ ਹੈ ਜਾਂ ਫਿਰ ਵਿਰੋਧੀ ਧਿਰ ਦੇ ਆਗੂ ਦੀ ਭੂਮਿਕਾ ਨਿਭਾਉਣੀ ਹੈ। ਉਹਨਾਂ ਕਿਹਾ ਕਿ ਇਸ ਦੇ ਉਲਟ ਸ੍ਰੀ ਖਹਿਰਾ ਸਿੱਖ ਵਿਰੋਧੀ ਕਾਂਗਰਸ ਪਾਰਟੀ ਦੇ ਪੁਰਾਣੇ ਵਫ਼ਾਦਾਰ ਤੋਂ ਲੈ ਕੇ  ਵਿਰੋਧੀ ਧਿਰ ਦਾ ਨੇਤਾ, ਰਾਸ਼ਟਰ-ਵਿਰੋਧੀ ਗਰੁੱਪਾਂ ਦਾ ਆਗੂ ਅਤੇ ਸਿੱਖਾਂ ਲਈ ਇਨਸਾਫ ਮੰਗਣ ਵਾਲਾ ਸਭ ਕੁੱਝ ਬਣਨਾ ਚਾਹੁੰਦਾ ਹੈ। ਉਹ ਲੜਾਈ ਵਾਸਤੇ ਆਹਮੋ ਸਾਹਮਣੇ ਖੜ੍ਹੀਆਂ ਦੋਵੇਂ ਧਿਰਾਂ ਨਾਲ ਹੀ ਰਹਿਣਾ ਚਾਹੁੰਦਾ ਹੈ। ਲੋਕ ਅਜਿਹੀ ਮੌਕਾਪ੍ਰਸਤੀ ਵੇਖ ਚੁੱਕੇ ਹਨ, ਇਸ ਲਈ ਉਸ ਦਾ ਪਰਦਾਫਾਸ਼ ਹੋ ਗਿਆ ਹੈ।

 

Tags: Bikram Singh Majithia , Dr Daljit Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD