Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬੈਂਕ ਸਵੈ ਰੁਜ਼ਗਾਰ ਧੰਦੇ ਸ਼ੁਰੂ ਕਰਨ ਲਈ ਵੱਧ ਤੋਂ ਵੱਧ ਲੋਕਾਂ ਨੂੰ ਬਿਨ੍ਹਾਂ ਕਿਸੇ ਦੇਰੀ ਤੋਂ ਕਰਜ਼ੇ ਮੁਹੱਈਆ ਕਰਾਉਣ : ਚਰਨਦੇਵ ਸਿੰਘ ਮਾਨ

ਬੈਂਕਾਂ ਰਾਹੀਂ ਮਿਲਣ ਵਾਲੀਆਂ ਸੁਵਿਧਾਵਾਂ ਪ੍ਰਤੀ ਵੱਧ ਤੋਂ ਵੱਧ ਲੋੜਵੰਦਾਂ ਨੂੰ ਜਾਗਰੂਕ ਕੀਤਾ ਜਾਵੇ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 19 Jun 2018

Last updated on: Jun 19, 2018, 00:00 IST

ਬੈਂਕਾਂ ਰਾਂਹੀ ਮਿਲਣ ਵਾਲੀਆਂ ਸੁਵਿਧਾਵਾਂ ਪ੍ਰਤੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਪਿੰਡ ਪੱਧਰ ਤੇ ਜਾਗਰੂਕਤਾ ਕੈਂਪ ਲਗਾਏ ਜਾਣ ਅਤੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਧੰਦੇ ਸ਼ੁਰੂ ਕਰਨ ਲਈ ਕਰਜ਼ੇ ਬਿਨ੍ਹਾਂ ਕਿਸੇ ਦੇਰੀ ਤੋਂ ਮੁਹੱਈਆ ਕਰਵਾਏ ਜਾਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਚਰਨਦੇਵ ਸਿੰਘ ਮਾਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ  ਪੱਧਰੀ ਕੰਸਲਟੇਟਿਵ ਕਮੇਟੀ ਦੀ  ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਅਜੋਕੇ ਯੁੱਗ ਵਿਚ ਬੈਂਕਾਂ ਦਾ ਮਹੱਤਵਪੂਰਨ ਰੋਲ ਹੈ ਅਤੇ ਬੈਂਕਾਂ ਰਾਹੀਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਂਦਾ ਹੈ। ਉਨ੍ਹਾਂ ਹੋਰ ਕਿਹਾ ਕਿ ਆਰਸੈਟੀ ਰਾਹੀਂ ਪਿੰਡਾਂ ਦੇ ਲੋਕਾਂ ਨੂੰ ਵੱਧ ਤੋਂ ਵੱਧ ਸਵੈ ਰੁਜ਼ਗਾਰ ਕਿੱਤਿਆਂ ਦੀ ਸਿਖਲਾਈ ਦਿੱਤੀ ਜਾਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਆਖਿਆ ਕਿ ਜ਼ਿਲ੍ਹਾ  ਪੱਧਰੀ ਕੰਸਲਟੇਟਿਵ ਕਮੇਟੀ ਦੀ  ਮੀਟਿੰਗ ਵਿਚ ਪ੍ਰਾਈਵੇਟ ਬੈਂਕਾਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਹੋਰ ਕਿਹਾ ਕਿ ਬੈਂਕ ਅਧਿਕਾਰੀ ਆਪਣੇ ਬੈਂਕਾਂ ਅਤੇ ਏ.ਟੀ.ਐਮਾਂ ਵਿਚ ਸੁਰੱਖਿਆ ਗਾਰਡਾਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਅਤੇ ਸੀ.ਸੀ.ਟੀ.ਵੀ ਕੈਮਰੇ ਵੀ ਲਗਵਾਏ ਜਾਣ। ਇਸ ਮੌਕੇ ਬੈਂਕ ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ  ਉਹ ਮਿੱਥੇ ਟਿਚਿਆਂ ਨੂੰ 100 ਫੀਸਦੀ ਮੁਕੰਮਲ ਕਰਨ ਨੂੰ ਯਕੀਨੀ ਬਣਾਉਣਗੇ। ਚੀਫ ਲੀਡ ਬੈਂਕ ਮੈਨੇਜਰ ਸ੍ਰੀ ਦਰਸ਼ਨ ਸੰਧੂ ਨੇ ਦੱਸਿਆ ਕਿ ਪੰਜਾਬ ਨੈਸ਼ਨਲ ਬੈਂਕ ਵੱਲੋਂ ਆਰਸੈਟੀ ਰਾਹੀਂ 6575 ਵਿਅਕਤੀਆਂ ਨੂੰ ਸਵੈ ਰੁਜ਼ਗਾਰ ਕਿੱਤਿਆਂ ਦੀ ਸਿਖਲਾਈ ਦਿੱਤੀ ਗਈ ਹੈ ਅਤੇ ਸਿਖਲਾਈ ਪ੍ਰਾਪਤ ਕਰਨ ਵਾਲਿਆਂ ਵਿਚੋਂ 3717 ਵੱਲੋਂ ਸਵੈ ਰੁਜ਼ਗਾਰ ਤਹਿਤ ਆਪਣੇ ਧੰਦੇ ਸ਼ੁਰੂ ਕੀਤੇ ਜਾ ਚੁੱਕੇ ਹਨ।  ਸਟੈਂਡ ਅੱਪ ਇੰਡੀਆ ਪ੍ਰੋਗਰਾਮ ਤਹਿਤ 72 ਵਿਅਕਤੀਆਂ ਨੂੰ 1146 ਲੱਖ ਰੁਪਏ ਦਾ ਕਰਜ਼ਾ ਮੁਹੱਈਆ ਕਰਵਾਇਆ ਗਿਆ ਹੈ।ਮੀਟਿੰਗ ਵਿਚ ਟ੍ਰੇਨਿੰਗ ਅਧੀਨ ਪੀ.ਸੀ.ਐਸ. ਅਧਿਕਾਰੀ ਯਸਪਾਲ ਸ਼ਰਮਾਂ ਤੇ ਤਰਸ਼ੇਮ ਚੰਦ, ਡਿਪਟੀ ਜਨਰਲ ਮੈਨੇਜਰ ਦੂਮ ਐਸ ਵਰਮਾ, ਏ.ਜੀ.ਐਮ. ਆਰ.ਬੀ.ਆਈ ਮਿਸ ਵਿਭ੍ਹਾ, ਡੀ.ਡੀ.ਐਮ ਨਬਾਰਡ ਸੰਜੀਵ ਸ਼ਰਮਾ, ਬ੍ਰਾਂਚ ਮੈਨੇਜਰ ਪੀ.ਐਨ ਬੀ ਅਰਸ਼ਪ੍ਰੀਤ ਕੌਰ, ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਅਤੇ ਜ਼ਿਲ੍ਹੇ ਦੇ ਸਮੂਹ ਬੈਂਕਾਂ ਦੇ ਅਧਿਕਾਰੀ ਵੀ ਮੌਜੂਦ ਸਨ। 

 

Tags: ADC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD