ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿੱਚ ਸੱਤ ਰੋਜ਼ਾ ਅੰਤਰ ਕਾਲਜ ਐਨ.ਐਸ.ਐਸ.ਕੈਂਪ ਦੇ ਪੰਜਵੇਂ ਦਿਨ ਵਿਦਿਆਰਥੀਆਂ ਵੱਲੋਂ ਨਸ਼ਿਆਂ ਵਿਰੁੱਧ ਅਤੇ ਵਾਤਾਵਰਨ ਦੀ ਸਾਂਭ-ਸੰਭਾਲ ਲਈ ਇੱਕ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਝੰਡੀ ਦੇ ਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਰਵਾਨਾ ਕੀਤਾ ਗਿਆ। ਇਸ ਰੈਲੀ ਦੀ ਅਗਵਾਈ ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਵੱਲੋਂ ਕੀਤੀ ਗਈ। ਨਸ਼ਿਆਂ ਵਿਰੁੱਧ ਰੈਲੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਚੱਲ ਕੇ ਮੇਨ ਬਜ਼ਾਰ, ਨਵੀਂ ਆਬਾਦੀ, ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਅੱਗੋ ਲੰਘਦਿਆਂ ਸ੍ਰੀ ਗੁਰੂ ਤੇਗ਼ ਬਹਾਦਰ ਖਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਈ। ਇਸ ਮੌਕੇ ਪ੍ਰੋ. ਦਿਲਸ਼ੇਰਬੀਰ ਸਿੰਘ, ਡਾ. ਸ਼ਵੇਤਾ ਕੌਸ਼ਲ (ਸਾਰੇ ਪ੍ਰੋਗਰਾਮ ਅਫ਼ਸਰ), ਪ੍ਰੋ. ਜੇ.ਪੀ. ਸਿੰਘ, ਡਾ. ਬਲਜੀਤ ਸਿੰਘ ਚਾਨਾ, ਪ੍ਰੋ. ਦਰਪਨ ਸੂਦ, ਪ੍ਰੋ. ਪਰਮਜੀਤ ਕੌਰ, ਪ੍ਰੋ. ਸਰਬਪ੍ਰੀਤ ਸਿੰਘ ਅਤੇ ਪ੍ਰੋ. ਬਲਜੀਤ ਕੌਰ, ਪ੍ਰੋ. ਮਨਪ੍ਰੀਤ ਕੌਰ ਆਦਿ ਹਾਜ਼ਰ ਸਨ।