Saturday, 18 May 2024

 

 

ਖ਼ਾਸ ਖਬਰਾਂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਪੰਜਾਬ ਸਿਹਤ ਵਿਭਾਗ ਦੀ ਕਾਰਵਾਈ ਤੋਂ ਪ੍ਰਭਾਵਿਤ ਹੋਏ ਚਾਰ ਸੂਬਿਆਂ ਦੇ ਸਿਹਤ ਅਧਿਕਾਰੀ

ਨਵਾਂ ਗਾਉਂ ਵਿਚ ਤੰਬਾਕੂ ਵਿਰੋਧੀ ਟੀਮ ਨੇ ਕੱਟੇ 17 ਚਾਲਾਨ, 3700 ਰੁਪਏ ਦਾ ਜੁਰਮਾਨਾ ਵਸੂਲਿਆ, 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਕੀਤੀ ਗਈ ਕਾਰਵਾਈ

Web Admin

Web Admin

5 Dariya News

ਐਸ.ਏ.ਐਸ.ਨਗਰ (ਨਵਾਂ ਗਾਓ) , 20 Jun 2018

ਮੇਘਾਲਿਆ, ਤੇਲੰਗਾਨਾ, ਉੜੀਸਾ ਤੇ ਪੁੱਡੂਚੇਰੀ ਤੋਂ ਆਏ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਪੰਜਾਬ ਵਿੱਚ ਤੰਬਾਕੂ ਦੀ ਰੋਕਥਾਮ ਲਈ ਕੀਤੇ ਜਾਂਦੇ ਉਪਰਾਲਿਆਂ ਨੂੰ ਅੱਖੀਂ ਵੇਖਿਆ ਅਤੇ ਇਸ ਸਬੰਧੀ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਉਨ੍ਹਾਂ ਦੇ ਸੂਬਿਆਂ ਦੇ ਮੁਕਾਬਲੇ ਪੰਜਾਬ ਵਿੱਚ ਤੰਬਾਕੂ ਰੋਕਥਾਮ ਦਾ ਕੰਮ ਬਿਹਤਰ ਢੰਗ ਨਾਲ ਚੱਲ ਰਿਹਾ ਹੈ। ਤੰਬਾਕੂ ਕੰਟਰੋਲ ਬਾਰੇ ਪੀਜੀਆਈ ਵਿੱਚ ਸ਼ੁਰੂ ਹੋਈ ਦੋ ਰੋਜ਼ਾ ਵਿਸ਼ੇਸ਼ ਟਰੇਨਿੰਗ ਵਿਚ ਵੱਖ-ਵੱਖ ਸੂਬਿਆਂ ਦੇ ਸਿਹਤ ਅਧਿਕਾਰੀ ਹਿੱਸਾ ਲੈ ਰਹੇ ਹਨ। ਸਿਵਲ ਸਰਜਨ ਐਸ.ਏ.ਐਸ. ਨਗਰ ਡਾ. ਰੀਟਾ ਭਾਰਦਵਾਜ, ਜਿਨ੍ਹਾਂ ਨੂੰ ਇਸ ਟਰੇਨਿੰਗ ਵਿਚ ਗੈਸਟ ਆਫ਼ ਆਨਰ ਵਜੋਂ ਸੱਦਾ ਦਿਤਾ ਗਿਆ ਸੀ, ਨੇ ਜ਼ਿਲ੍ਹਾ ਐਸ.ਏ.ਐਸ ਨਗਰ ਵਿਚ ਤੰਬਾਕੂ ਰੋਕਥਾਮ ਦੇ ਉਪਰਾਲਿਆਂ, ਭਵਿੱਖੀ ਯੋਜਨਾਵਾਂ ਅਤੇ ਚੁਣੌਤੀਆਂ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਦੱਸਿਆ ਕਿ ਤੰਬਾਕੂ ਰੋਕਥਾਮ ਲਈ ਜ਼ਿਲ੍ਹਾ ਟਾਸਕ ਫ਼ੋਰਸ ਬਣੀ ਹੋਈ ਹੈ ਜਿਸ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਕੀਤੇ ਗਏ ਹਨ। ਡਾ. ਭਾਰਦਵਾਜ ਨੇ ਦੱਸਿਆ ਕਿ ਟਰੇਨਿੰਗ ਤੋਂ ਬਾਅਦ ਵੱਖ-ਵੱਖ ਸੂਬਿਆਂ ਦੇ ਸਿਹਤ ਅਧਿਕਾਰੀਆਂ ਨੂੰ ਪੀਜੀਆਈ ਨਾਲ ਲਗਦੇ ਨਵਾਂ ਗਾਉਂ ਦੇ ਬਾਜ਼ਾਰ ਵਿਚ ਲਿਜਾਇਆ ਗਿਆ, ਜਿਥੇ ਜ਼ਿਲ੍ਹੇ ਦੀ ਟਾਸਕ ਫ਼ੋਰਸ ਪਹਿਲਾਂ ਹੀ ਤੰਬਾਕੂ ਦੇ ਚਲਾਨ ਕੱਟ ਰਹੀ ਸੀ। ਮੇਘਾਲਿਆ ਦੇ ਡਾ. ਸਟਾਰ ਪਾਲਾ ਨੇ ਕਿਹਾ ਕਿ ਉਹ ਪੰਜਾਬ ਵਿੱਚ ਤੰਬਾਕੂ ਰੋਕਥਾਮ ਕਾਨੂੰਨ ਦੀ ਪਾਲਣਾ ਲਈ ਕੀਤੀਆਂ ਜਾ ਰਹੀਆਂ ਸਿਹਤ ਵਿਭਾਗ ਦੀਆਂ ਗਤੀਵਿਧੀਆਂ ਤੋਂ ਪ੍ਰਭਾਵਿਤ ਹੋਏ ਹਨ ਕਿਉਂਕਿ ਉਨ੍ਹਾਂ ਦੇ ਸੂਬੇ ਵਿਚ ਇਸ ਕਾਨੂੰਨ ਨੂੰ ਏਨੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਉਹ ਅਪਣੇ ਸੂਬੇ ਵਿਚ ਜਾ ਕੇ ਉਥੋਂ ਦੇ ਸਬੰਧਤ ਅਧਿਕਾਰੀਆਂ ਨਾਲ ਪੰਜਾਬ ਵਿੱਚ ਕੀਤੀ ਜਾ ਰਹੀ ਕਾਰਵਾਈ ਬਾਰੇ ਵਿਚਾਰ ਵਟਾਂਦਰਾ ਕਰਨਗੇ।  

ਡਾ. ਭਾਰਦਵਾਜ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਸਾਂਝੀ ਟੀਮ ਨੇ ਤੰਬਾਕੂ ਰੋਕਥਾਮ ਕਾਨੂੰਨ ਦੀ ਉਲੰਘਣਾ ਕਰ ਕੇ ਤੰਬਾਕੂ ਪਦਾਰਥ ਵੇਚਣ ਦੇ ਦੋਸ਼ ਹੇਠ ਦੁਕਾਨਦਾਰਾਂ ਦੇ 17 ਚਲਾਨ ਕੱਟੇ ਤੇ 3700 ਰੁਪਏ ਜੁਰਮਾਨੇ ਵਜੋਂ ਵਸੂਲੇ ਗਏ। ਸਿਵਲ ਸਰਜਨ ਡਾ. ਰੀਟਾ ਭਾਰਦਵਾਜ ਨੇ ਦੱਸਿਆ ਕਿ ਟੀਮ ਨੇ ਸਿਗਰਟ ਤੇ ਹੋਰ ਤੰਬਾਕੂ ਪਦਾਰਥ ਵੇਚਣ ਵਾਲੀਆਂ ਦੁਕਾਨਾਂ ਅਤੇ ਰੇਹੜੀ-ਫੜ੍ਹੀ ਵਾਲਿਆਂ ਦੀ ਅਚਨਚੇਤ ਚੈਕਿੰਗ ਕੀਤੀ। ਕਈ ਰੇਹੜੀ-ਫੜ੍ਹੀ ਵਾਲਿਆਂ ਦੁਆਰਾ ਖੁਲ੍ਹੀ ਸਿਗਰਟ ਵੇਚੀ ਜਾ ਰਹੀ ਸੀ। ਇਸ ਮੌਕੇ ਦੁਕਾਨਦਾਰਾਂ ਤੇ ਰੇਹੜੀ-ਫੜ੍ਹੀ ਵਾਲਿਆਂ ਨੂੰ ਦਸਿਆ ਗਿਆ ਕਿ ਤੰਬਾਕੂ ਪਦਾਰਥਾਂ ਦੀ ਵਿਕਰੀ ਲਈ ਉਨ੍ਹਾਂ ਵੱਲੋਂ ਕਿਹੜੇ-ਕਿਹੜੇ ਨਿਯਮਾਂ ਦੀ ਪਾਲਣਾ ਕੀਤੀ ਜਾਣੀ ਲਾਜ਼ਮੀ ਹੈ। ਸਿਵਲ ਸਰਜਨ ਨੇ ਦੱਸਿਆ ਕਿ ਸਿਗਰਟ ਐਂਡ ਅਦਰ ਤੰਬਾਕੂ ਪ੍ਰੋਡਕਸ਼ਨ ਐਕਟ, 2003 ਤਹਿਤ ਕਿਸੇ ਵੀ ਜਨਤਕ ਥਾਂ ਜਿਵੇਂ ਹਸਪਤਾਲ, ਆਡੀਟੋਰੀਅਮ, ਸਿਨੇਮਾ ਹਾਲ, ਬਾਜ਼ਾਰ, ਜਨਤਕ ਬੱਸ, ਰੇਲਵੇ ਸਟੇਸ਼ਨ, ਹੋਟਲ, ਬਾਰ, ਸਰਕਾਰੀ ਤੇ ਨਿਜੀ ਦਫ਼ਤਰ ਆਦਿ ਵਿਚ ਸਿਗਰਟ ਪੀਣ ਦੀ ਮਨਾਹੀ ਹੈ। ਉਨ੍ਹਾਂ ਦਸਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਪਦਾਰਥ ਨਹੀਂ ਵੇਚੇ ਜਾ ਸਕਦੇ ਅਤੇ ਸਕੂਲ ਜਾਂ ਹੋਰ ਵਿਦਿਅਕ ਅਦਾਰਿਆਂ ਦੇ 100 ਗਜ਼ ਦੇ ਘੇਰੇ ਅੰਦਰ ਤੰਬਾਕੂ ਪਦਾਰਥਾਂ ਦੀ ਵਿਕਰੀ ਨਹੀਂ ਕੀਤੀ ਜਾ ਸਕਦੀ। ਖੁੱਲ੍ਹੀ ਅਤੇ ਚੇਤਾਵਨੀ ਰਹਿਤ ਤਸਵੀਰ ਵਾਲੀ ਡੱਬੀ ਵਿਚੋਂ ਸਿਗਰਟ ਵੇਚਣ 'ਤੇ ਵੀ ਪਾਬੰਦੀ ਹੈ। ਤੰਬਾਕੂ ਪਦਾਰਥ ਪੈਕੇਟ ਵਿੱਚ ਹੀ ਵੇਚੇ ਜਾ ਸਕਦੇ ਹਨ। ਕਾਨੂੰਨ ਦੀ ਉਲੰਘਣਾ ਕਰਨ ਵਾਲੇ ਨੂੰ ਜੁਰਮਾਨਾ ਤੇ ਸਜ਼ਾ ਜਾਂ ਦੋਵੇਂ ਹੋ ਸਕਦੇ ਹਨ। ਚੈਕਿੰਗ ਟੀਮ ਵਿਚ ਪੀਜੀਆਈ ਦੇ ਡਾ. ਸੋਨੂ ਗੋਇਲ, ਡਾ. ਰਾਣਾ ਜੇ ਸਿੰਘ, ਉੜੀਸਾ ਤੋਂ ਡਾ. ਬਿਨੋਤ ਪਾਤਰੋ,  ਤੇਲੰਗਾਨਾ ਤੋਂ ਡਾ. ਸੁਭਾਨੀ ਸ਼ੇਖ਼, ਪੁੱਡੂਚੇਰੀ ਤੋਂ ਡਾ. ਵਿਸ਼ਵਰੰਜਨ, ਪੰਜਾਬ ਸਿਹਤ ਵਿਭਾਗ ਦੇ ਸਹਾਇਕ ਡਾਇਰੈਕਟਰ ਡਾ. ਰਾਕੇਸ਼ ਗੁਪਤਾ, ਤੰਬਾਕੂ ਦੇ ਜ਼ਿਲ੍ਹਾ ਨੋਡਲ ਅਫ਼ਸਰ ਡਾ. ਨਵਦੀਪ ਸਿੰਘ, ਡਰੱਗ ਇੰਸਪੈਕਟਰ ਮਨਪ੍ਰੀਤ ਕੌਰ, ਫ਼ੂਡ ਸੇਫ਼ਟੀ ਅਫ਼ਸਰ ਰਾਖੀ ਵਿਨਾਇਕ, ਸਹਾਇਕ ਨੋਡਲ ਅਫ਼ਸਰ ਭੁਪਿੰਦਰ ਸਿੰਘ ਸ਼ਾਮਲ ਸਨ।

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD