Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਕਾਲੀ-ਭਾਜਪਾ ਵਫ਼ਦ ਨੇ ਰੇਤ ਮਾਫੀਆ ਵੱਲੋਂ ਜ਼ਖ਼ਮੀ ਕੀਤੇ ਜੰਗਲਾਤ ਅਧਿਕਾਰੀਆਂ ਦੀ ਪੀਜੀਆਈ 'ਚ ਖ਼ੈਰ-ਖ਼ਬਰ ਪੁੱਛੀ

ਤਰਸਯੋਗ ਹਾਲਤ ਵਿਚ ਹਸਪਤਾਲ ਦੇ ਗਲਿਆਰੇ ਅੰਦਰ ਸਟੈਚਰ ਉੱਤੇ ਲਿਟਾਏ ਬਲਾਕ ਜੰਗਲਾਤ ਅਧਿਕਾਰੀ ਲਈ ਢੁੱਕਵੇਂ ਬੈਡ ਦਾ ਪ੍ਰਬੰਧ ਨਾ ਕਰਨ ਲਈ ਸੂਬਾ ਸਰਕਾਰ ਦੀ ਨਿਖੇਧੀ ਕੀਤੀ

Web Admin

Web Admin

5 Dariya News

ਚੰਡੀਗੜ੍ਹ , 20 Jun 2018

Last updated on: Jun 20, 2018, 00:00 IST

ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀਆ ਜਨਤਾ ਪਾਰਟੀ ਦੇ ਇੱਕ ਸਾਂਝੇ ਵਫ਼ਦ ਨੇ ਅੱਜ ਪੀਜੀਆਈ ਵਿਚ ਉਹਨਾਂ ਦੋ ਜੰਗਲਾਤ ਅਧਿਕਾਰੀਆਂ ਦੀ ਖ਼ੈਰ-ਖ਼ਬਰ ਪੁੱਛੀ, ਜਿਹਨਾਂ ਉੱਤੇ ਕੱਲ੍ਹ ਮੁਹਾਲੀ ਦੇ ਮਾਜਰੀ ਬਲਾਕ ਵਿਚ ਰੇਤ ਮਾਫੀਆ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੀਮਾ ਅਤੇ ਭਾਜਪਾ ਦੇ ਜਨਰਲ ਸਕੱਤਰ ਆਰਗੇਨਾਈਜੇਸ਼ਨ, ਦਿਨੇਸ਼ ਕੁਮਾਰ ਦੀ ਅਗਵਾਈ ਵਿਚ ਪੀਜੀਆਈ ਹਸਪਤਾਲ ਪਹੁੰਚੇ ਇਸ ਵਫ਼ਦ ਨੇ ਕੱਲ੍ਹ ਹਮਲੇ ਵਿਚ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਬਲਾਕ ਜੰਗਲਾਤ ਅਧਿਕਾਰੀ ਦਵਿੰਦਰ ਸਿੰਘ, ਜਿਹਨਾਂ ਦਾ ਅੱਜ ਸਵੇਰੇ ਸਿਰ ਦਾ ਆਪਰੇਸ਼ਨ ਹੋਇਆ ਸੀ, ਦੀ ਖ਼ੈਰ-ਖ਼ਬਰ ਪੁੱਛੀ। ਉਹਨਾਂ ਨੇ ਦੋਵੇਂ ਜੰਗਲਾਤ ਅਧਿਕਾਰੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ। ਇਸ ਮੌਕੇ ਡਾਕਟਰ ਚੀਮਾ ਨੇ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਜਦੋਂ ਵਫ਼ਦ ਮਿਲਣ ਗਿਆ ਤਾਂ ਦਵਿੰਦਰ ਸਿੰਘ ਪੀਜੀਆਈ ਦੇ ਸਰਜਰੀ ਵਾਰਡ ਦੇ ਗਲਿਆਰੇ ਵਿਚ ਇੱਕ ਸਟਰੈਚਰ ਉੱਤੇ ਬਹੁਤ ਹੀ ਤਰਸਯੋਗ ਹਾਲਤ ਵਿਚ ਲੇਟਿਆ ਹੋਇਆ ਸੀ। ਉਹਨਾਂ ਕਿਹਾ ਕਿ ਦਵਿੰਦਰ ਦੇ ਨੇੜਲੇ ਰਿਸ਼ਤੇਦਾਰ ਰਮਣੀਕ ਸਿੰਘ ਨੇ ਵਫ਼ਦ ਨੂੰ ਦੱਸਿਆ ਕਿ ਸਰਕਾਰ ਨੇ ਦਵਿੰਦਰ ਨੂੰ ਸਰਜਰੀ ਤੋਂ ਬਾਅਦ ਠੀਕ ਹੋਣ ਵਾਸਤੇ ਇੱਕ ਕਮਰਾ ਦਿਵਾਉਣ ਦੀ ਵੀ ਕੋਸ਼ਿਸ਼ ਨਹੀਂ ਕੀਤੀ ਅਤੇ ਉਹਨਾਂ ਉੱਤੇ ਦਵਿੰਦਰ ਦੀ ਹਸਪਤਾਲੋਂ ਛੁੱਟੀ ਕਰਵਾਉਣ ਲਈ ਦਬਾਅ ਪਾਇਆ ਜਾ ਰਿਹਾ ਹੈ।  ਇਸ ਤੋਂ ਬਾਅਦ ਡਾਕਟਰ ਚੀਮਾ ਅਤੇ ਸ੍ਰੀ ਦਿਨੇਸ਼ ਕੁਮਾਰ ਨੇ ਪੀਜੀਆਈ ਦੇ ਡਾਇਰੈਕਟਰ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਦਵਿੰਦਰ ਦੇ ਜਲਦੀ ਤੰਦਰੁਸਤ ਹੋਣ ਵਾਸਤੇ ਇਕ ਕਮਰੇ ਦਾ ਪ੍ਰਬੰਧ ਕਰਨ ਲਈ ਆਖਿਆ। ਭਾਜਪਾ ਦੇ ਸਕੱਤਰ ਨੇ ਕੇਂਦਰੀ ਸਿਹਤ ਮੰਤਰੀ ਦੇ ਦਫ਼ਤਰ ਵਿਚ ਵੀ ਫੋਨ ਕੀਤਾ ਅਤੇ ਉਹਨਾਂ ਦੇ ਓਐਸਡੀ ਨੂੰ ਸਥਿਤੀ ਤੋਂ ਜਾਣੂ ਕਰਵਾਇਆ ਅਤੇ ਬੇਨਤੀ ਕੀਤੀ ਕਿ ਜੰਗਲਾਤ ਅਧਿਕਾਰੀਆਂ ਦਵਿੰਦਰ ਸਿੰਘ ਅਤੇ ਬੇਲਦਾਰ ਕਰਨੈਲ ਸਿੰਘ ਦੇ ਸਹੀ ਇਲਾਜ ਲਈ ਉਹਨਾਂ ਵਾਸਤੇ ਢੁੱਕਵੇਂ ਬੈਡਾਂ ਦਾ ਪ੍ਰਬੰਧ ਕੀਤਾ ਜਾਵੇ। ਅਕਾਲੀ ਭਾਜਪਾ ਵਫ਼ਦ ਦੇ ਮੈਬਰਾਂ, ਜਿਹਨਾਂ ਵਿਚ ਖਰੜ ਤੋਂ ਅਕਾਲੀ ਦਲ ਦੇ ਆਗੂ ਰਣਜੀਤ ਸਿੰਘ ਗਿੱਲ ਅਤੇ ਦਫਤਰ ਸਕੱਤਰ ਚਰਨਜੀਤ ਸਿੰਘ ਬਰਾੜ ਵੀ ਸ਼ਾਮਿਲ ਸਨ, ਨੇ ਇਸ ਮੌਕੇ ਜ਼ਖਮੀ ਅਧਿਕਾਰੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ ਅਤੇ ਭਰੋਸਾ ਦਿਵਾਇਆ ਕਿ ਉਹਨਾਂ ਨੂੰ ਇਨਸਾਫ ਦਿਵਾਉਣ ਲਈ ਅਕਾਲੀ ਦਲ ਆਪਣੀ ਪੂਰੀ ਵਾਹ ਲਾਏਗਾ।

 

Tags: Dr Daljit Singh Cheema , Ranjit Singh Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD