Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਨਿਰੋਗ ਅਤੇ ਤੰਦਰੁਸਤ ਰਹਿਣ ਲਈ ਯੋਗ ਅਤਿ ਜ਼ਰੂਰੀ : ਵਿਜੇ ਸਾਂਪਲਾ

ਯੋਗ ਦੇ ਨਾਲ-ਨਾਲ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸਿਹਤਮੰਦ ਰਹਿਣ ਲਈ ਫੈਲਾਈ ਜਾ ਰਹੀ ਹੈ ਜਾਗਰੂਕਤਾ : ਡਿਪਟੀ ਕਮਿਸ਼ਨਰ

5 Dariya News

ਹੁਸ਼ਿਆਰਪੁਰ , 21 Jun 2018

ਪੁਲਿਸ ਲਾਇਨਜ ਹੁਸ਼ਿਆਰਪੁਰ ਵਿਖੇ ਅੱਜ ਰਾਜ ਪੱਧਰੀ ਅੰਤਰ ਰਾਸ਼ਟਰੀ ਯੋਗ ਦਿਵਸ ਪੂਰੇ ਉਤਸ਼ਾਹ ਮਨਾਇਆ ਗਿਆ ਅਤੇ ਇਸ ਪ੍ਰਭਾਵਸ਼ਾਲੀ ਸਮਾਰੋਹ ਵਿਚ ਜਿੱਥੇ ਸਿਹਤ ਤੰਦਰੁਸਤ ਰੱਖਣ ਲਈ ਯੋਗ ਅਪਣਾਉਣ ਦਾ ਸੁਨੇਹਾ ਦਿੱਤਾ ਗਿਆ, ਉਥੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਨਿਵੇਕਲੀ ਮੁਹਿੰਮ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਵੀ ਕੀਤੀ ਗਈ। ਇਸ ਰਾਜ ਪੱਧਰੀ ਯੋਗ ਦਿਵਸ 'ਤੇ 1500 ਤੋਂ ਵੱਧ ਵਲੰਟੀਅਰਾਂ ਅਤੇ ਯੋਗਾ ਪ੍ਰੇਮੀਆਂ ਨੇ ਹਿੱਸਾ ਲਿਆ। ਯੋਗ ਦਿਵਸ ਦਾ ਆਗਾਜ਼ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ, ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ ਅਤੇ ਸਟੇਟ ਡਾਇਰੈਕਟਰ ਨਹਿਰੂ ਯੁਵਾ ਕੇਂਦਰ ਸੰਗਠਨ ਸ੍ਰੀ ਉਤਮ ਜੋਤ ਸਿੰਘ ਰਾਠੌਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।  ਨਹਿਰੂ ਯੁਵਾ ਕੇਂਦਰ ਸੰਗਠਨ, ਯੂਥ ਮਾਮਲੇ ਤੇ ਖੇਡ ਮੰਤਰਾਲਿਆ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਕਰਵਾਏ ਗਏ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਕਿਹਾ ਕਿ ਯੋਗ ਰਾਹੀਂ ਜਿਥੇ ਮਨੁੱਖ ਨੂੰ ਆਤਮਿਕ ਸ਼ਾਂਤੀ ਮਿਲਦੀ ਹੈ, ਉਥੇ ਸਰੀਰ ਨੂੰ ਭਿਆਨਕ ਬਿਮਾਰੀਆਂ ਤੋਂ ਵੀ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਯੋਗ ਇੱਕ ਐਸੀ ਕਲਾ ਹੈ, ਜੋ ਨਿਰੰਤਰ ਅਭਿਆਸ ਨਾਲ ਹੀ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਸਮੇਂ ਵਿੱਚ ਯੋਗ ਦੀ ਮਹੱਤਤਾ ਹੋਰ ਵੀ ਵੱਧ ਗਈ ਹੈ। ਮਨੁੱਖ ਦੀ ਅਗਿਆਨਤਾ ਦੇ ਕਾਰਨ ਕਈ ਤਰ੍ਹਾਂ ਦੀਆਂ ਬਿਮਾਰੀਆਂ ਪੈਦਾ ਹੋ ਰਹੀਆਂ ਹਨ। ਯੋਗ ਹੀ ਇਕ ਐਸੀ ਵਿੱਧੀ ਹੈ, ਜਿਸ ਰਾਹੀਂ ਜੀਵਨਸ਼ੈਲੀ ਵਿੱਚ ਪਰਿਵਰਤਨ ਕਰਕੇ ਤੰਦਰੁਸਤ ਰਿਹਾ ਜਾ ਸਕਦਾ ਹੈ। ਉਨ੍ਹਾਂ ਸਾਰਿਆਂ ਨੂੰ ਜੀਵਨ ਵਿੱਚ ਯੋਗ ਅਪਨਾਉਣ ਦੀ ਅਪੀਲ ਵੀ ਕੀਤੀ।ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜਿਥੇ ਰਾਜ ਵਿੱਚ ਵੱਖ ਵੱਖ ਵਿਭਾਗਾਂ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਉਥੇ ਲੋਕਾਂ ਨੂੰ ਸਿਹਤਮੰਦ ਰਹਿਣ ਲਈ ਵਿਸ਼ੇਸ਼ ਤੌਰ 'ਤੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਯੋਗਾ ਅਤੇ ਖੇਡਾਂ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ, ਕਿਉਂਕਿ ਜੇਕਰ ਪੰਜਾਬ ਦੀ ਜਵਾਨੀ ਤੰਦਰੁਸਤ ਹੋਵੇਗੀ, ਤਾਂ 'ਮਿਸ਼ਨ ਤੰਦਰੁਸਤ ਪੰਜਾਬ' ਸਫਲ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਕੁਦਰਤ ਵਲੋਂ ਬਣਾਏ ਗਏ ਨਿਯਮ ਅਹਿਮ ਹੁੰਦੇ ਹਨ ਅਤੇ ਮਨੁੱਖ ਨੂੰ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਦੇ ਹੋਏ ਹੀ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯਮਾਂ ਵਿੱਚੋਂ ਇਕ ਨਿਯਮ ਯੋਗ ਵੀ ਹੈ। ਯੋਗ ਰਾਹੀਂ ਸਰੀਰ ਨੂੰ ਤੰਦਰੁਸਤ, ਨਿਰੋਗ ਅਤੇ ਅਧਿਆਤਮਕ ਤੌਰ 'ਤੇ ਸ਼ਾਂਤ ਰੱਖਿਆ ਜਾ ਸਕਦਾ ਹੈ। ਸ਼੍ਰੀ ਵਿਪੁਲ ਉਜਵਲ ਨੇ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਵੀ ਪ੍ਰੇਰਿਆ। ਸਮਾਗਮ ਦੌਰਾਨ ਜ਼ਿਲ੍ਹਾ ਯੁਵਕ ਸੇਵਾਵਾਂ ਵਿਭਾਗ ਵਲੋਂ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਮੁਫਤ ਪੌਦੇ ਵੰਡਣ ਲਈ ਵੱਖਰਾ ਕਾਉਂਟਰ ਲਗਾਇਆ ਹੋਇਆ ਸੀ। ਕਰੀਬ 2000 ਪੌਦਿਆਂ ਦੀ ਵੰਡ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ, ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਅਤੇ ਐਸ.ਐਸ.ਪੀ ਸ੍ਰੀ ਜੇ.ਏਲਨਚੇਲੀਅਨ ਵਲੋਂ ਕੀਤੀ ਗਈ।ਸਮਾਗਮ ਵਿੱਚ ਵੱਖ-ਵੱਖ ਜ਼ਿਲ੍ਹਿਆਂ ਜਲੰਧਰ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ ਅਤੇ ਗੁਰਦਾਸਪੁਰ ਦੇ ਨੌਜਵਾਨਾਂ ਤੋਂ ਇਲਾਵਾ ਆਰਟ ਆਫ ਲਿਵਿੰਗ ਸ੍ਰੀ ਸ੍ਰੀ ਗਿਆਨ ਵਿਕਾਸ ਕੇਂਦਰ, ਸ੍ਰੀਮਤੀ ਸਰਸਵਤੀ ਦੇਵੀ ਮੈਮੋਰੀਅਲ ਟਰੱਸਟ, ਐਨ.ਸੀ.ਸੀ., ਸਪੋਰਟਸ, ਪੰਜਾਬ ਪੁਲਿਸ ਦੇ ਜਵਾਨਾਂ ਅਤੇ ਜ਼ਿਲ੍ਹਾ ਸਿੱਖਿਆ ਵਿਭਾਗ ਦੇ ਵਲੰਟੀਅਰਾਂ ਨੇ ਭਾਗ ਲਿਆ ਹੈ। ਇਸ ਤੋਂ ਇਲਾਵਾ 12ਵੀਂ ਪੰਜਾਬ ਬਟਾਲੀਅਨ ਦੇ 350 ਐਨ.ਸੀ.ਸੀ. ਕੈਡਿਟਾਂ ਵਲੋਂ ਲੈਫਟੀਨੈਟ ਕਰਨਲ ਸ਼੍ਰੀ ਅਮਿਤ ਦੱਤਾ ਦੀ ਅਗਵਾਈ ਵਿੱਚ ਅੰਤਰ ਰਾਸ਼ਟਰੀ ਯੋਗ ਦਿਵਸ ਸਮਾਗਮ ਵਿੱਚ ਵੀ ਭਾਗ ਲਿਆ ਗਿਆ ਹੈ। ਬਟਾਲੀਅਨ ਦੀ ਟਰੁੱਪ ਨੰ: 58 ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਦੇ ਕੈਡਿਟਾਂ ਨੇ ਡਾ. ਸੰਜੀਵ ਕੁਮਾਰ ਬਖਸ਼ੀ ਦੀ ਅਗਵਾਈ ਵਿੱਚ ਹਿੱਸਾ ਲਿਆ ਹੈ। ਇਸ ਤੋਂ ਇਲਾਵਾ ਯੋਗ ਦਿਵਸ ਵਿੱਚ ਐਸ.ਡੀ.ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੋਹਾਲ, ਡੀ.ਏ.ਵੀ. ਕਾਲਜ ਅਤੇ ਸਰਕਾਰੀ ਕਾਲਜ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਵੀ ਸ਼ਿਰਕਤ ਕੀਤੀ। ਇਸ ਦੌਰਾਨ ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰ ਪ੍ਰਾਈਵੇਟ ਲਿਮਟਡ ਅਤੇ ਨਹਿਰੂ ਯੁਵਾ ਕੇਂਦਰ ਵਲੋਂ ਰਿਫਰੈਸ਼ਮੈਂਟ ਦੀ ਸੇਵਾ ਵੀ ਕੀਤੀ ਗਈ। ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀ ਰਣਦੀਪ ਸਿੰਘ ਹੀਰ, ਜਿਲ੍ਹਾ ਯੂਥ ਕੁਆਰਡੀਨੇਟਰ ਨਹਿਰੂ ਯੂਵਾ ਕੇਂਦਰ ਸ੍ਰੀ ਸੈਮਸਨ ਮਸੀਹ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਪ੍ਰੀਤ ਕੋਹਲੀ, ਜ਼ਿਲ੍ਹਾ ਯੂਨਾਨੀ ਤੇ ਆਯੂਰਵੈਦਿਕ ਅਫ਼ਸਰ ਡਾ. ਭੁਪਿੰਦਰ ਕੌਰ, ਡਾ. ਅਮ੍ਰਿਤਪਾਲ ਸਿੰਘ, ਨੈਸ਼ਨਲ ਯੂਥ ਅਵਾਰਡੀ ਸ੍ਰੀ ਪ੍ਰਮੋਦ ਸ਼ਰਮਾ, ਜ਼ਿਲ੍ਹਾ ਪ੍ਰਧਾਨ ਭਾਜਪਾ ਡਾ. ਰਮਨ ਘਈ, ਸ੍ਰੀ ਭਾਰਤ ਭੂਸ਼ਨ ਵਰਮਾ, ਸ੍ਰੀ ਨਿਪੁੰਨ ਸ਼ਰਮਾ ਸਮੇਤ ਵੱਖ-ਵੱਖ ਯੂਥ ਕਲੱਬਾਂ, ਸਕੂਲਾਂ ਅਤੇ ਕਾਲਜਾਂ ਦੇ ਪ੍ਰਤੀਨਿਧੀ ਤੇ ਵਿਦਿਆਰਥੀ ਵੀ ਮੌਜੂਦ ਸਨ।  

 

Tags: Vijay Sampla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD