Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਡੀ ਸੀ ਨੇ ਸਮੂਹ ਨਗਰ ਕੌਂਸਲਾਂ ਦੇ ਈ ਓਜ਼ ਨੂੰ ਸੀਵਰੇਜ ਦੀ ਸਫਾਈ ਕਰਨ ਵਾਲਿਆਂ ਨੂੰ ਪ੍ਰੋਟੈਕਟਿਵ ਕਿੱਟਾਂ ਦੇਣ ਦੇ ਦਿੱਤੇ ਆਦੇਸ਼

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 21 Jun 2018

Last updated on: Jun 21, 2018, 00:00 IST

ਜਿਲ੍ਹੇ ਵਿੱਚੋਂ ਹੱਥੀ ਮੈਲਾ ਢੋਹਣ ਦੀ ਪ੍ਰਥਾ ਨੂੰ ਪੂਰੀ ਤਰਾਂ ਸਮਾਪਤ ਕਰਨ ਸਬੰਧੀ ਡਿਪਟੀ ਕਮਿਸ਼ਨਰ ਕੰਵਲਪ੍ਰੀਤ ਬਰਾੜ ਦੀ ਪ੍ਰਧਾਨਗੀ ਹੇਠ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਮੀਟਿੰਗ ਦੌਰਾਨ ਜਿਲ੍ਹਾ ਭਲਾਈ ਅਫਸਰ ਅਸ਼ੀਸ਼ ਕਥੂਰੀਆ ਨੇ ਧਿਆਨ ਵਿੱਚ ਲਿਆਂਦਾ ਕਿ ਪਹਿਲਾਂ ਕਰਵਾਏ ਗਏ ਸਰਵੇਅ ਦੌਰਾਨ ਹੱਥੀ ਮੈਲਾ ਢੋਹਣ ਵਾਲਾ ਕੋਈ ਵੀ ਵਿਅਕਤੀ ਜਿਲ੍ਹੇ ਵਿੱਚ ਨਹੀਂ ਪਾਇਆ ਗਿਆ। ਡਿਪਟੀ ਕਮਿਸ਼ਨਰ ਨੇ ਜਿਲਾ ਵਿਕਾਸ  ਤੇ ਪੰਚਾਇਤ ਅਫਸਰ  ਅਤੇ ਸਮੂਹ ਨਗਰ ਕੌਂਸਲਾਂ ਦੇ ਕਾਰਜਸਾਧਕ ਅਫਸਰਾਂ ਨੂੰ ਹਦਾਇਤ ਕੀਤੀ ਕਿ  ਜਿਲੇ ਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਮੁੜ ਸਰਵੇਅ ਕਰਵਾਇਆ ਜਾਵੇ ਅਤੇ ਜੇਕਰ ਕੋਈ ਵੀ ਵਿਅਕਤੀ ਹੱਖੀ ਮੈਲਾ ਢੋਹਣ ਵਾਲੇ ਇਸ ਮਲੀਨ ਕਿੱਤੇ ਨੂੰ ਕਰ ਰਿਹਾ ਹੋਵੇ ਤਾਂ ਉਸਨੂੰ ਇਸ ਕਿੱਤੇ ਨੂੰ ਛੱਡ ਕੇ ਹੋਰ ਕਿੱਤਿਆਂ ਨੂੰ ਅਪਨਾਉਣ ਲਈ ਪ੍ਰੇਰਤ ਕੀਤਾ ਜਾਵੇ। ਉਹਨਾਂ ਕਿਹਾ ਕਿ ਹੋਰ ਕਿੱਤਾਂ ਕਰਨ ਲਈ ਉਸਨੂੰ ਬੈਂਕ ਵੱਲੋਂ ਕਰਜਾ ਵੀ ਮੁਹਈਆ ਕਰਵਾਇਆ ਜਾਵੇਗਾ। ਉਹਨਾਂ ਲੀਡ ਬੈਂਕ ਦੇ ਮੈਨੇਜਰ ਨੂੰ ਕਿਹਾ ਕਿ ਜੇਕਰ ਮਲੀਨ ਕਿੱਤਾ ਛੱਡ ਕੇ ਕੋਈ ਵਿਅਕਤੀ ਕਿਸੇ ਹੋਰ ਕਿੱਤਾ ਕਰਨ ਲਈ ਕਰਜੇ ਦੀ ਅਰਜੀ ਦਿੰਦਾ ਹਾਂ ਤਾਂ ਉਸਨੂੰ ਪਹਿਲ ਦੇ ਆਧਾਰ ਤੇ ਕਰਜਾ ਮੁਹਈਆ ਕਰਵਾਇਆ ਜਾਵੇ। ਉਹਨਾਂ ਕਿਹਾ ਕਿ ਹੱਥੀ ਮੈਲਾ ਢਾਹੁਣ ਵਾਲੇ ਵਿਅਕਤੀਆਂ ਦੇ ਬੱਚਿਆਂ ਨੂੰ ਵੀ ਆਪਣਾ ਭਵਿੱਖ ਬੇਹਤਰ ਬਣਾਉਣ ਲਈ ਸਿੱਖਿਆ ਹਾਸਲ ਕਰਨ ਵਾਸਤੇ ਸਕੂਲ ਭੇਜਣ ਲਈ ਪ੍ਰੇਰਤ ਕੀਤਾ ਜਾਵੇ।ਡਿਪਟੀ ਕਮਿਸ਼ਨਰ ਨੇ ਸਮੂਹ ਨਗਰ ਕੌਂਸਲਾਂ ਦੇ ਕਾਰਜਸਾਧਕ ਅਫਸਰਾਂ ਨੂੰ ਕਿਹਾ ਕਿ ਸੀਵਰੇਜ ਦੀ ਸਫਾਈ ਕਰਨ ਵਾਲਿਆਂ ਨੂੰ ਪ੍ਰੋਟੈਕਟਿਵ ਕਿੱਟ ਉਪਲਬੱਧ ਕਰਵਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਸੀਵਰੇਜ ਦੀ ਸਫਾਈ ਕਰਨ ਮੌਕੇ ਉਹਨਾਂ ਨੂੰ ਕਿਸੇ ਤਰਾਂ ਦਾ ਕੋਈ ਨੁਕਸਾਨ ਨਾਂ ਪਹੁੰਚੇ। ਇਸ ਮੀਟਿੰਗ ਵਿੱਚ ਐਸ ਪੀ ਸ੍ਰ: ਹਰਪਾਲ ਸਿੰਘ, ਪੀ ਸੀ ਐਸ ਸ਼੍ਰ: ਕਰਮਜੀਤ ਸਿੰਘ, ਲੀਡ ਬੈਂਕ ਮੈਨੇਜਰ ਨਵੀਨ ਪ੍ਰਕਾਸ਼, ਡੀ ਐਸ ਪੀ ਸੰਦੀਪ ਕੌਰ, ਜਿਲਾ ਵਿਕਾਸ ਤੇ ਪੰਚਾਇਤ ਅਫਸਰ ਅਮਰੀਕ ਸਿੰਘ ਸਿੱਧੂ ਅਤੇ ਵਿਸਾਖੀ ਰਾਮ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।

 

Tags: DC Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD