Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਪੰਜਾਬ ਦੀ ਕਾਂਗਰਸ ਸਰਕਾਰ ਲੋਕਾਂ ਨਾਲ ਕਰ ਰਹੀ ਹੈ ਧੋਖਾ, ਲੋਕ ਦੇਣਗੇ ਆੳਣ ਵਾਲੀਆ ਲੋਕ ਸਭਾ ਚੋਣਾਂ 'ਚ ਇਸ ਧੋਖੇ ਦਾ ਜਵਾਬ : ਰਵਿੰਦਰ ਸਿੰਘ ਬ੍ਰਹਮਪੁਰਾ

19.89 ਲੱਖ ਦੀ ਲਾਗਤ ਨਾਲ ਪਿੰਡ ਮਾਣੋਚਾਲ ਵਿਖੇ ਕੀਤਾ ਸੜਕ ਦਾ ਉਦਘਾਟਨ

Web Admin

Web Admin

5 Dariya News (ਕੁਲਜੀਤ ਸਿੰਘ)

ਜੰਡਿਆਲਾ ਗੁਰੂ , 21 Jun 2018

ਪੰਜਾਬ ਦੀ ਗੁੰਡਾਰਾਜ ਕਾਂਗਰਸ ਸਰਕਾਰ ਹਰ ਮੁੱਦੇ ਤੇ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਖਾਸਤੌਰ ਸੂਬੇ 'ਚ ਵਿਕਾਸ ਦੇ ਖੇਤਰ ਵਿਚ ਪੂਰੀ ਤਰ੍ਹਾਂ ਨਾਲ ਅਸਫ਼ਲ ਸਾਬਤ ਹੋਈ ਹੈ ਅਤੇ ਇਸ ਨਾਕਾਮਯਾਬ ਕਾਂਗਰਸ ਸਰਕਾਰ ਲੋਕਾਂ ਨੂੰ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਅਤੇ ਲੋਕਾਂ ਨੂੰ ਦੇਣ ਵਾਲੀਆ ਸਹੂਲਤਾਂ ਤੋਂ ਪੂਰੀ ਤਰ੍ਹਾਂ ਨਾਲ ਭੱਜ ਚੁੱਕੀ ਹੈ। ਅੱਜ ਫਿਰ ਇਸ ਦੀ ਤਾਜ਼ਾ ਮਿਸਾਲ ੳਸ ਸਮੇਂ ਦੇਖਣ ਨੂੰ ਮਿਲੀ ਜੱਦ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ  ਰਵਿੰਦਰ ਸਿੰਘ ਬ੍ਰਹਮਪੁਰਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਆਖਿਆ ਕਿ ਪਿੰਡ ਮਾਣੋਚਾਲ ਦੇ ਲੋਕਾਂ ਦੀ ਪਿਛਲੇ ਲੰਮੇ ਸਮੇਂ ਤੋਂ ਇਸ ਸੜਕ ਨੂੰ ਪੂਰਾ ਕਰਨ ਦੀ ਮੰਗ ਸੀ, ਜੋ ਪਿਛਲੇ ਸਮੇਂ ਦੀ ਅਕਾਲੀ - ਭਾਜਪਾ ਦੀ ਸਰਕਾਰ ਦੇ ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਜੀ ਦੀ ਅਗਵਾਈ ਹੇਠ ਇਸ ਸੜਕ ਨੂੰ ਪੂਰਾ ਕਰਨ ਲਈ ਰਾਸ਼ੀ ਦਿੱਤੀ ਗਈ ਸੀ ਜੋ ਚੋਣਾਂ ਤੋਂ ਬਾਅਦ ਕਾਂਗਰਸ ਦੇ ਰਾਜ ਵਿੱਚ ਸੰਬੰਧਿਤ ਵਿਭਾਗਾਂ ਤੋਂ ਵਿਕਾਸ ਕਾਰਜਾਂ ਦੀ ਰਾਸ਼ੀ ਵਾਪਸ ਮੰਗਵਾ ਲੲ ਸੀ ਜੋ ਕਿ ਬਹੁਤ ਮੰਦਭਾਗੀ ਗੱਲ ਹੈ ਨਹੀਂ ਤਾਂ ਇਸ ਸੜਕ ਦਾ ਕੰਮ ਪਹਿਲਾ ਹੀ ਮੁਕੰਮਲ ਕਰ ਦਿੱਤਾ ਜਾਣਾ ਸੀ।ਉਹਨਾਂ ਆਖਿਆ ਕਿ ਲੋਕਾਂ ਦੀ ਇਸ ਮੰਗ ਨੂੰ ਮੁੱਖ ਵੇਖਦਿਆ ਹੋਇਆ ਉਨ੍ਹਾਂ ਮੈਂਬਰ ਪਾਰਲੀਮੈਂਟ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਜੀ ਤੋਂ ਇਸ ਮੰਗ ਨੂੰ ਮੁੱਖ ਰੱਖਦਿਆਂ ਹੋਇਆਂ ਉਨ੍ਹਾਂ ਦੇ ਐਮ.ਪੀ ਅਖ਼ਤਿਆਰੀ ਕੋਟੇ 'ਚੋਂ ਇਸ ਸੜਕ ਜੋ ਕਿ (0.70) ਕਿਲੋਮੀਟਰ ਨੂੰ ਪੂਰਾ ਕਰਨ ਲਈ 19.89 ਲੱਖ ਰੁਪਏ ਦੀ ਲਾਗਤ ਦੀ ਰਾਸ਼ੀ ਨਾਲ ਮਨਜ਼ੂਰ ਕਰਵਾ ਲੋਕਾਂ ਨੂੰ ਸਮਰਪਿਤ ਅੱਜ ਇਸ ਦਾ ਕੰਮ ਆਰੰਭ ਕਰਵਾ ਦਿੱਤਾ ਹੈ ਇਹ ਸੜਕ ਪਿੰਡ ਮਾਣੋਚਾਲ ਤੋਂ ਗੁਰਦੁਆਰਾ ਸਾਹਿਬ ਯੋਗੀ ਰਾਮਪੀਰ ਤੱਕ ਜਾਵੇਗੀ, ਜਿਸ ਨਾਲ ਇਲਾਕੇ ਦੇ ਲੋਕਾਂ ਨੇ ਦਿਲ ਦੀਆਂ ਗਹਿਰਾਈਆਂ ਤੋਂ ਬ੍ਰਹਮਪੁਰਾ ਪਰਿਵਾਰ ਦਾ ਧੰਨਵਾਦ ਕੀਤਾ।ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਖਿਆ ਕਿ ਅਸੀਂ ਲੋਕਾਂ ਵਲੋਂ ਦਿੱਤੇ ਪਿਆਰ ਦੇ ਧੰਨਵਾਦੀ ਹਾਂ ਜਿਨ੍ਹਾਂ ਸਾਡੇ ਤੇ ਵਿਸ਼ਵਾਸ ਕਰ ਸੇਵਾ ਕਰਨ ਦਾ ਮੌਕਾ ਦਿੱਤਾ ਅਤੇ ਅਸੀਂ ਲੋਕਾਂ ਦੇ ਸੇਵਾਦਾਰ ਬਣ ਆੳੁਣ ਵਾਲੇ ਸਮੇਂ ਵਿੱਚ ਵੀ ਇਿਹ ਸੇਵਾ ਕਰਦੇ ਰਹਾਂਗੇ, ਉਨ੍ਹਾਂ ਲੋਕਾਂ ਦੇ ਇਸ ਸਮੇਂ ਤੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਹੋਏ ਆਖਿਆ ਕਿ ਪੰਜਾਬ ਦੀ ਗੁੰਡਾਰਾਜ ਕਾਂਗਰਸ ਸਰਕਾਰ ਆਪਣੇ ਕੀਤੇ ਹਰ ਵਾਅਦੇ ਤੋਂ ਪੂਰੀ ਤਰ੍ਹਾਂ ਨਾਲ ਮੁਕਰ ਚੁੱਕੀ ਹੈ, ਇਸ ਕਾਂਗਰਸ ਸਰਕਾਰ ਨੂੰ ਬਣਿਆ ਲੰਮਾਂ ਸਮਾਂ ਹੋ ਗਿਆ ਹੈ ਕਿ ਇਸ ਕਾਂਗਰਸ ਸਰਕਾਰ ਨੇ ਇਸ ਹਲਕੇ ਵਿੱਚ ਇੱਕ ਵੀ ਪੈਸੇ ਦਾ ਵਿਕਾਸ ਨਹੀਂ ਕਰਵਾਇਆ ਅਤੇ ਪੰਜਾਬ ਵਿੱਚ ਗੁੰਡਾਰਾਜ ਦਾ ਮਹੋਲ ਸਥਾਪਿਤ ਕੀਤਾ ਹੋਇਆ ਹੈ ਜਿਸ ਨਾਲ ਸੂਬੇ ਦੀ ਅਮਨ ਕਾਨੂੰਨ ਦੀ ਸਥਿਤੀ ਲੱਕ ਤੋੜ ਚੁੱਕੀ ਹੈ ਜਿਸ ਨਾਲ ਪੰਜਾਬ ਦੇ ਹਰ ਵਰਗ ਦੇ ਲੋਕਾਂ ਅੰਦਰ ਭਾਰੀ ਰੌਸ਼ ਹੈ ਜਿਸ ਦਾ ਜਵਾਬ ਲੋਕ ਆੳਣ ਵਾਲੀਆ ਪਾਰਲੀਮੈਂਟ ਦੀਆਂ ਚੋਣਾਂ ਵਿੱਚ ਦੇਣਗੇ। ਇਸ ਮੌਕੇ ਮੰਡੀ ਬੋਰਡ ਦੇ ਅਧਿਕਾਰੀ ਅਤੇ ਚੇਅਰਮੈਨ ਸ੍ਰ. ਗੁਰਸੇਵਕ ਸਿੰਘ ਸੇ਼ਖ, ਸ੍ਰ. ਯਾਦਵਿੰਦਰ ਸਿੰਘ ਮਾਣੋਚਾਲ, ਸ੍ਰ. ਮਲੂਕ ਸਿੰਘ, ਸ੍ਰ. ਸਤਨਾਮ ਸਿੰਘ, ਸੂਬੇਦਾਰ ਅਮਰੀਕ ਸਿੰਘ, ਸ੍ਰ. ਬਲਵਿੰਦਰ ਸਿੰਘ ਭੱਠੇ ਵਾਲੇ, ਮੈਂਬਰ ਪੰਚਾਇਤ ਸ੍ਰ. ਮਨਜੀਤ ਸਿੰਘ, ਸ੍ਰ. ਸ਼ਰਨਜੀਤ ਸਿੰਘ ਮਾਣੋਚਾਲ, ਬੀਬੀ ਗੁਰਮੀਤ ਕੌਰ, ਬੀਬੀ ਜਗੀਰ ਕੌਰ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

Tags: Ranjit Singh Brahmpura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD