Thursday, 23 July 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ

 

ਪ੍ਰਭ ਆਸਰਾ ਸੰਸਥਾ 'ਚ ਪੰਜ ਲਾਵਾਰਸਾਂ ਨੂੰ ਮਿਲੀ ਸ਼ਰਨ

Web Admin

Web Admin

5 Dariya News

ਕੁਰਾਲੀ , 21 Jun 2018

Last updated on: Jun 21, 2018, 00:00 IST

ਸ਼ਹਿਰ ਵਿਚ ਲਾਵਾਰਸ ਲੋਕਾਂ ਦੀ ਸੇਵਾ ਸੰਭਾਲ ਕਰ ਰਹੀ ਪ੍ਰਭ ਆਸਰਾ ਸੰਸਥਾਂ ਵਿਚ ਪੰਜ ਹੋਰ ਲਾਵਾਰਿਸ ਨਾਗਰਿਕਾਂ ਨੂੰ ਸ਼ਰਨ ਮਿਲੀ| ਸੰਸਥਾਂ ਦੇ ਮੁੱਖ ਪ੍ਰਬੰਧਕ ਭਾਈ ਸ਼ਮਸ਼ੇਰ ਸਿੰਘ ਪਡਿਆਲਾ ਨੇ ਦੱਸਿਆ ਕਿ ਤੁਲਸੀ 45 ਸਾਲਾਂ ਔਰਤ, ਮਨੀਮਾਜਰਾ ਵਿਖੇ ਲਵਾਰਿਸ ਹਾਲਤ ਵਿਚ ਮਿਲੀ ਸੀ, ਜੋ ਕਿ ਦਿਮਾਗੀ ਪ੍ਰੇਸ਼ਾਨੀ ਕਾਰਣ ਉਥੋਂ ਜਾ ਰਹੇ ਲੋਕਾਂ ਦੇ ਪੱਥਰ ਮਾਰ ਰਹੀ ਸੀ ਜਿਸਤੋਂ ਬਾਅਦ ਲੋਕਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ | ਉਹ ਆਪਣਾ ਪਤਾ ਦੱਸਣ ਵਿਚ ਅਸਮਰਥ ਸੀ ਜਿਸ ਕਾਰਣ ਉਥੋਂ ਦੀ ਪੁਲਿਸ ਵੱਲੋਂ ਉਸਨੂੰ ਸੰਸਥਾਂ ਵਿਚ ਦਾਖਲ ਕਰਵਾਇਆ ਗਿਆ | ਇਸੇ ਤਰਾਂ ਸਤਨਾਮ ਕੌਰ 45 ਸਾਲਾਂ ਦਿਮਾਗੀ ਤੋਰ ਤੋਂ ਪ੍ਰੇਸ਼ਾਨ ਔਰਤ, ਜੋ ਕਿ ਦੁਸਹਿਰਾ ਗਰਾਉਂਡ ਖਰੜ ਵਿਖੇ ਲਾਵਾਰਿਸ ਹਾਲਤ ਵਿਚ ਰੁੱਲ ਰਹੀ ਸੀ, ਨੂੰ ਓਥੋਂ ਦੇ ਸਮਾਜ ਦਰਦੀ ਸੱਜਣਾ ਵੱਲੋਂ ਪੁਲਿਸ ਦੀ ਮਦਦ ਨਾਲ ਸੰਸਥਾਂ ਵਿਚ ਦਾਖਲ ਕਰਵਾਇਆ ਗਿਆ | ਅਜੈ ਕੁਮਾਰ 19 ਸਾਲਾਂ ਲੜਕਾ ਜੋ ਕਿ ਮਹੱਦੀਪੁਰ, ਲੁਧਿਆਣਾ ਵਿਖੇ ਲਵਾਰਿਸ ਹਾਲਤ ਵਿਚ ਘੁੰਮ ਰਿਹਾ ਸੀ ਜਿਸਦੀ ਦਿਮਾਗੀ ਹਾਲਤ ਠੀਕ ਨਹੀਂ ਸੀ ਜਿਸ ਕਾਰਣ ਉਹ ਆਪਣਾ ਪਤਾ ਦੱਸਣ ਵਿਚ ਅਸਮਰਥ ਸੀ, ਨੂੰ ਪਿੰਡ ਵਾਲਿਆਂ ਦੀ ਮਦਦ ਨਾਲ ਸੰਸਥਾਂ ਵਿਚ ਦਾਖਲ ਕਰਵਾਇਆ ਗਿਆ | ਸਤਪਾਲ ਸਿੰਘ (23) ਜੋ ਫ਼ਰੀਦਕੋਟ ਵਿਖੇ ਲਾਵਰਿਸ਼ ਹਾਲਤ ਵਿਚ ਮਿਲਿਆ ਸੀ, ਨੂੰ ਭਾਰਤੀ ਰੇਡ ਕਰਾਸ ਸੋਸਾਇਟੀ ਵੱਲੋ ਦਾਖਲ ਕਰਵਾਇਆ ਗਿਆ ਸੀ | ਛਿੰਦਾ (55) ਜੋ ਕਿ ਪਿਛਲੇ ਕਈ ਮਹੀਨਿਆਂ ਤੋਂ ਲਵਾਰਿਸ ਹਾਲਤ ਵਿਚ ਸੈਕਟਰ-23 ਚੰਡੀਗੜ੍ਹ ਵਿਖੇ ਰੁੱਲ ਰਿਹਾ ਸੀ, ਨੂੰ ਚੰਡੀਗੜ੍ਹ ਪ੍ਰਸ਼ਾਸ਼ਨ ਵੱਲੋਂ ਸੰਸਥਾਂ ਵਿਚ ਦਾਖਲ ਕਰਵਾਇਆ ਗਿਆ | ਇਹਨਾਂ ਸੰਬੰਧੀ ਗੱਲਬਾਤ ਕਰਦਿਆਂ ਭਾਈ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਦਾਖਲੇ ਉਪਰੰਤ ਇਹਨਾਂ ਦੀ ਸੇਵਾ ਸੰਭਾਲ ਤੇ ਇਲਾਜ ਸ਼ੁਰੂ ਕਰ ਦਿਤਾ ਗਿਆ ਹੈ | ਉਹਨਾਂ ਨੇ ਸਭ ਲੋਕਾਂ ਨੂੰ ਅਪੀਲ ਕੀਤੀ ਕਿ ਉਕਤ ਨਾਗਰਿਕਾਂ ਬਾਰੇ ਕਿਸੇ ਨੂੰ ਕੋਈ ਵੀ ਜਾਣਕਾਰੀ ਮਿਲੇ ਤਾਂ ਉਹ ਤੁਰੰਤ ਸੰਸਥਾ ਦੇ ਪ੍ਰਬੰਧਕਾਂ ਨਾਲ ਸੰਪਰਕ ਕਰ ਸਕਦੇ ਹਨ |

 

Tags: PRABH AASARA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD