Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਿਸ਼ਨ ਤੰਦਰੁਸ਼ਤ ਤਹਿਤ ਨਗਰ ਨਿਗਮ ਵੱਲੋਂ ਸ਼ਹਿਰ ਚ ਦੁਕਾਨਦਾਰਾਂ ਨੂੰ ਪੋਲੀਥਿਨ ਦੇ ਲਿਫਾਫਿਆਂ ਦੀ ਵਰਤੋਂ ਨਾ ਕਰਨ ਸਬੰਧੀ ਕੀਤਾ ਜਾਗਰੂਕ

ਫੇਜ਼-10 ਦੀ ਮਾਰਕੀਟ ਵਿਚ ਨਗਰ ਨਿਗਮ ਵੱਲੌਂ ਵਾਤਾਵਰਨ ਪੱਖੀ ਅਤੇ ਗਲਣ ਯੋਗ ਲਿਫਾਫੇ ਵੰਡੇ ਗਏ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 21 Jun 2018

Last updated on: Jun 21, 2018, 00:00 IST

ਨਗਰ ਨਿਗਮ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਫੇਜ਼ 10 ਦੀ ਮਾਰਕਿਟ ਵਿਚ ਦੁਕਾਨਦਾਰਾਂ ਨੂੰ ਪੌਲੀਥਿਨ ਦੇ ਲਿਫਾਫਿਆਂ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕੀਤਾ ਅਤੇ ਦੁਕਾਨਦਾਰਾਂ ਨੂੰ ਨਗਰ ਨਿਗਮ ਦੀ ਟੀਮ ਵੱਲੋਂ ਵਾਤਾਵਰਣ ਪੱਖੀ ਅਤੇ ਗਲਣ ਯੋਗ ਲਿਫਾਫੇ  ਵੰਡੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਯੁਕਤ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਅਵਨੀਤ ਕੌਰ ਨੇ ਦੱਸਿਆ ਕਿ  ਨਗਰ ਨਿਗਮ ਵੱਲੋਂ ਮਿਸ਼ਨ ਤੰਦਰੁਸ਼ਤ ਪੰਜਾਬ ਤਹਿਤ ਸ਼ਹਿਰ ਚ ਜਿੱਥੇ ਸਾਫ ਸਫਾਈ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਉਥੇ ਪੋਲੀਥੀਨ ਦੇ ਲਿਫਾਫੇ ਅਤੇ ਪਲਾਸਟਿਕ ਦੀਆਂ ਬੋਤਲਾਂ ਦੀ ਵਰਤੋਂ ਨਾ ਕਰਨ ਸਬੰਧੀ ਵੀ ਜਾਗਰੂਕ ਕੀਤਾ ਜਾ  ਰਿਹਾ ਹੈ।ਸੰਯੁਕਤ ਕਮਿਸ਼ਨਰ ਨੇ ਦੱਸਿਆ ਕਿ ਮਿਸ਼ਨ ਤੰਦਰੁਸ਼ਤ ਪੰਜਾਬ ਤਹਿਤ ਸੈਨੇਟਰੀ ਇੰਸਪੈਕਟਰ ਸੁਰਿੰਦਰ ਕੁਮਾਰ, ਦੀ ਅਗਵਾਈ ਵਿਚ ਨਗਰ ਨਿਗਮ ਦੀ ਟੀਮ ਨੇ  ਫੇਜ਼-10 ਵਿਚ ਹੀ ਸਫਾਈ ਮੁਹਿੰਮ ਚਲਾਈ ਅਤੇ ਲੋਕਾਂ ਨੂੰ ਓ.ਡੀ.ਐਫ ਬਾਰੇਜਾਗਰੂਕ ਵੀ ਕੀਤਾ। ਉਨ੍ਹਾਂ ਦੱਸਿਆ ਕਿ ਡੇਂਗੂ ਦੀ ਰੋਕਥਾਮ ਲਈ ਨਿਗਮ ਦੀ ਟੀਮ ਵੱਲੋਂ ਘਰਾਂ ਵਿਚ ਕੂਲਰਾਂ ਆਦਿ ਦੀ ਚੈਕਿੰਗ ਕੀਤੀ ਗਈ ਅਤੇ ਜਿਹੜੇ ਦੋ ਘਰਾਂ ਵਿਚ ਲਾਰਵਾ ਪਾਇਆ ਗਿਆ ਉਨ੍ਹਾਂ ਦੇ ਚਲਾਨ ਵੀ ਕੀਤੇ ਗਏ।ਸੰਯੁਕਤ ਕਮਿਸ਼ਨਰ ਨੇ ਦੱਸਿਆ ਕਿ ਪੋਲੀਥੀਨ ਦੇ ਲਿਫਾਫੇ  ਅਤੇ ਪਲਾਸਟਿਕ ਦੀਆਂ ਬੋਤਲਾਂ ਜਿਹੜੀਆਂ ਕਿ ਸੀਵਰੇਜ਼ ਸਿਸਟਮ  ਨੂੰ ਚੋਕ  ਕਰਦੀਆਂ ਹਨ ਅਤੇ ਜਿਨਾ ਵਿਚ ਪਾਣੀ ਖੜਣ ਨਾਲ ਮੱਛਰ ਤੇ ਮੱਖੀਆਂ ਪਲਦੇ  ਹਨ ਜਿਸ ਨਾਲ  ਡੇਂਗੂ ਅਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਫੈਲਣ ਦਾ ਖਦਸਾ ਬਣਿਆ ਰਹਿੰਦਾ ਹੈ। ਉਨ੍ਹਾਂ ਸ਼ਹਿਰ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਪੋਲੀਥੀਨ ਦੇ ਲਿਫਾਫੇ ਅਤੇ ਪਲਾਸਟਿਕ ਦੀਆਂ ਬੋਤਲਾਂ ਦੀ ਵਰਤੋਂ ਨਾ ਕਰਨ ਅਤੇ ਜੇਕਰ ਕੋਈ ਦੁਕਾਨਦਾਰ ਉਨ੍ਹਾਂ ਨੂੰ ਵਸਤਾਂ ਖਰੀਦਣ ਵੇਲੇ ਪੋਲੀਥੀਨ ਦੇ ਲਿਫਾਫੇ ਵਿਚ ਪਾ ਕੇ ਦਿੰਦਾਂ  ਹੈ ਤਾਂ ਉਸਨੂੰ ਖੁਦ ਵੀ ਮਨਾ ਕਰਨ। ਉਨ੍ਹਾਂ ਕਿਹਾ ਕਿ ਜੇਕਰ ਸ਼ਹਿਰ ਨਿਵਾਸੀ ਵੀ ਸੁਚੇਤ ਹੋਣਗੇ ਤਾਂ ਅਸੀਂ ਪੋਲੀਥੀਨ ਅਤੇ ਪਲਾਸਟਿਕ ਦੀਆਂ ਬੋਤਲਾਂ ਤੋਂ ਛੁਟਕਾਰਾ ਪਾ ਸਕਾਂਗੇ। 

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD